ਪੰਜਾਬ ਪੁਲਿਸ ਦਾ ਬਦਮਾਸ਼ਾਂ ਖਿਲਾਫ਼ ਵੱਡਾ ਐਕਸ਼ਨ, ਪੂਰੇ ਸੂਬੇ ਚਲਾਇਆ ਆਪ੍ਰੇਸ਼ਨ ‘OPS ਇਗਲ’

Updated On: 

03 Jan 2024 01:30 AM IST

ਪੰਜਾਬ ਪੁਲਿਸ ਨੇ ਮੰਗਲਵਾਰ ਨੂੰ 'ਓਪੀਐਸ ਈਗਲ-3' ਦੇ ਨਾਂਅ ਹੇਠ ਸਰਚ ਆਪਰੇਸ਼ਨ ਚਲਾਇਆ। ਰਾਜ ਭਰ ਦੇ ਸਾਰੇ ਬੱਸ ਸਟੈਂਡ ਅਤੇ ਰੇਲਵੇ ਸਟੇਸ਼ਨ ਤੇ ਇਹ ਆਪ੍ਰੇਸ਼ਨ ਚਲਾਇਆ ਗਿਆ ਹੈ। ਇਸ ਦੇ ਤਹਿਤ ਪੁਲਿਸ ਟੀਮਾਂ ਨੇ ਸੁੰਘਣ ਵਾਲੇ ਕੁੱਤਿਆਂ ਦੀ ਸਹਾਇਤਾ ਨਾਲ ਰੇਲਵੇ ਸਟੇਸ਼ਨਾਂ ਅਤੇ ਬੱਸ ਸਟੈਂਡਾਂ 'ਤੇ ਆਉਣ- ਜਾਣ ਵਾਲੇ ਦੀ ਚੈਕਿੰਗ ਕੀਤੀ। ਪੁਲਿਸ ਟੀਮਾਂ ਨੇ 21 'ਤੇ ਮਾਮਲਾ ਦਰਜ ਕਰਕੇ 24 ਅਪਰਾਧਿਕ ਤੱਤਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਪੰਜਾਬ ਪੁਲਿਸ ਦਾ ਬਦਮਾਸ਼ਾਂ ਖਿਲਾਫ਼ ਵੱਡਾ ਐਕਸ਼ਨ, ਪੂਰੇ ਸੂਬੇ ਚਲਾਇਆ ਆਪ੍ਰੇਸ਼ਨ OPS ਇਗਲ
Follow Us On

ਪੰਜਾਬ (Punjab) ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੇ ਦੌਰਾਨ ਪੰਜਾਬ ਪੁਲਿਸ ਨੇ ਮੰਗਲਵਾਰ ਨੂੰ ‘ਓਪੀਐਸ ਈਗਲ-3’ ਦੇ ਨਾਂਅ ਹੇਠ ਸਰਚ ਆਪਰੇਸ਼ਨ ਚਲਾਇਆ। ਰਾਜ ਭਰ ਦੇ ਸਾਰੇ ਬੱਸ ਸਟੈਂਡ ਅਤੇ ਰੇਲਵੇ ਸਟੇਸ਼ਨ ਤੇ ਇਹ ਆਪ੍ਰੇਸ਼ਨ ਚਲਾਇਆ ਗਿਆ ਹੈ। ਇਹ ਕਾਰਵਾਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਚਲਾਈ ਗਈ ਸੀ। ਸੀਏਐਸਓ ਦੁਪਹਿਰ 12 ਵਜੇ ਤੋਂ ਦੁਪਹਿਰ 3 ਵਜੇ ਤੱਕ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਆਯੋਜਿਤ ਕੀਤਾ ਗਿਆ ਸੀ। ਇਸ ਦੇ ਤਹਿਤ ਪੁਲਿਸ ਟੀਮਾਂ ਨੇ ਸੁੰਘਣ ਵਾਲੇ ਕੁੱਤਿਆਂ ਦੀ ਸਹਾਇਤਾ ਨਾਲ ਰੇਲਵੇ ਸਟੇਸ਼ਨਾਂ ਅਤੇ ਬੱਸ ਸਟੈਂਡਾਂ ‘ਤੇ ਆਉਣ- ਜਾਣ ਵਾਲੇ ਦੀ ਚੈਕਿੰਗ ਕੀਤੀ।

ਪੁਲਿਸ ਦੇ ਵਿਸ਼ੇਸ਼ ਡਾਇਰੈਕਟਰ ਜਨਰਲ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨਿੱਜੀ ਤੌਰ ‘ਤੇ ਇਸ ਰਾਜ ਪੱਧਰੀ ਕਾਰਵਾਈ ਦੀ ਨਿਗਰਾਨੀ ਕਰ ਰਹੇ ਸਨ। ਉਨ੍ਹਾ ਨੇ ਕਿਹਾ ਕਿ ਸਾਰੇ ਸੀਪੀਜ਼-ਐਸਐਸਪੀਜ਼ ਨੂੰ ਰੇਲਵੇ ਸਟੇਸ਼ਨ ਅਤੇ ਹੋਰ ਥਾਵਾਂ ‘ਤੇ ਇਸ ਆਪ੍ਰੇਸ਼ਨ ਨੂੰ ਚਲਾਉਣ ਲਈ ਕਿਹਾ ਗਿਆ ਸੀ। ਉਨ੍ਹਾਂ ਕਿਹਾ ਕਿ ਰੇਂਜ ਅਧਿਕਾਰੀਆਂ ਨੂੰ ਇਸ ਕਾਰਵਾਈ ਦੀ ਨਿਗਰਾਨੀ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਪੁਲਿਸ ਮੁਲਾਜ਼ਮਾਂ ਨੂੰ ਸਾਰੇ ਸ਼ੱਕੀ ਵਿਅਕਤੀਆਂ ਦੀ ਜਾਂਚ ਕਰਨ ਅਤੇ ਉਨ੍ਹਾਂ ਦੇ ਪਿਛੋਕੜ ਦੀ ਪੁਸ਼ਟੀ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਅਸੀਂ ਸਾਰੇ ਪੁਲਿਸ ਮੁਲਾਜ਼ਮਾਂ ਨੂੰ ਹਦਾਇਤ ਕੀਤੀ ਸੀ ਕਿ ਉਹ ਇਸ ਕਾਰਵਾਈ ਦੌਰਾਨ ਹਰ ਵਿਅਕਤੀ ਨਾਲ ਨਿਮਰਤਾ ਨਾਲ ਪੇਸ਼ ਆਉਣ।

ਵੱਡੇ ਪੱਧਰ ‘ਤੇ ਕਾਰਵਾਈ

ਪੁਲਿਸ ਵੱਲੋਂ ਜਾਣਕਾਰੀ ਮਿਲੀ ਹੈ ਕਿ ਸੂਬੇ ਦੇ ਵੱਖ-ਵੱਖ ਰੇਲਵੇ ਸਟੇਸ਼ਨਾਂ ਅਤੇ ਬੱਸ ਅੱਡਿਆਂ ‘ਤੇ ਸ਼ੱਕੀ ਵਿਅਕਤੀਆਂ ਦੀ ਭਾਲ ਕਰਨ ਲਈ ਸੂਬੇ ਭਰ ‘ਚ ਲਗਭਗ 500 ਪੁਲਿਸ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਜਿਨ੍ਹਾਂ ‘ਚ 4000 ਤੋਂ ਵੱਧ ਪੁਲਸ ਕਰਮਚਾਰੀ ਸ਼ਾਮਲ ਹਨ ਅਤੇ ਉਨ੍ਹਾਂ ਨੂੰ ਘੱਟੋ-ਘੱਟ ਅਸੁਵਿਧਾ ਨੂੰ ਯਕੀਨੀ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ 134 ਬੱਸ ਅੱਡਿਆਂ ਅਤੇ 181 ਰੇਲਵੇ ਸਟੇਸ਼ਨਾਂ ‘ਤੇ ਚਲਾਏ ਗਏ ਅਪਰੇਸ਼ਨ ਦੌਰਾਨ 917 ਸ਼ੱਕੀ ਵਿਅਕਤੀਆਂ ਨੂੰ ਪੁੱਛਗਿੱਛ ਕੀਤੀ ਗਈ। ਪੁਲਿਸ ਟੀਮਾਂ ਨੇ 21 ‘ਤੇ ਮਾਮਲਾ ਦਰਜ ਕਰਕੇ 24 ਅਪਰਾਧਿਕ ਤੱਤਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।