ਧਾਰਾ 144 ਲਾਗੂ, ਚੱਪੇ-ਚੱਪੇ ‘ਤੇ ਚੈਕਿੰਗ, ਅੰਮ੍ਰਿਤਪਾਲ ਦੀ ਗ੍ਰਿਫਤਾਰੀ ਤੋਂ ਬਾਅਦ ਸੁਰੱਖਿਆ ਫੋਰਸ ਅਲਰਟ
Amritpal ਦੀ ਗ੍ਰਿਫਤਾਰੀ ਤੋਂ ਬਾਅਦ ਨੀਮ ਫੌਜੀ ਬਲਾਂ ਦੀਆਂ ਕੰਪਨੀਆਂ ਨੂੰ ਅਲਰਟ 'ਤੇ ਰੱਖਿਆ ਗਿਆ ਹੈ ਤਾਂ ਜੋ ਅਮਨ-ਕਾਨੂੰਨ ਦੀ ਸਥਿਤੀ ਨਾ ਵਿਗੜ ਸਕੇ। ਪੂਰੇ ਸੂਬੇ ਚ ਇੰਟਰਨੈੱਟ ਅਤੇ ਐਸਐਮਐਸ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ।
Where is Amritpal: ਕੀ ਦਿੱਲੀ ਵਿੱਚ ਹੈ ਅੰਮ੍ਰਿਤਪਾਲ? ਕੁਰੂਕਸ਼ੇਤਰ ਤੋਂ ਰੋਡਵੇਜ਼ ਦੀ ਬੱਸ ਵਿੱਚ ਬੈਠਿਆ, ਡਰਾਈਵਰ-ਕੰਡਕਟਰ ਤੋਂ ਪੁੱਛਗਿੱਛ
ਪੰਜਾਬ ‘ਚ ਖਾਲਿਸਤਾਨੀ ਸਮਰਥਕ ਅਤੇ ‘ਵਾਰਿਸ ਪੰਜਾਬ ਦੇ’ ਸੰਗਠਨ ਦੇ ਮੁਖੀ ਅੰਮ੍ਰਿਤਪਾਲ ਸਿੰਘ (Amritpal Singh) ਨੂੰ ਸ਼ਨੀਵਾਰ ਨੂੰ ਗ੍ਰਿਫਤਾਰ ਕਰ ਲਿਆ ਗਿਆ। ਅੰਮ੍ਰਿਤਪਾਲ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਵਿਗੜਨ ਤੋਂ ਰੋਕਣ ਲਈ ਅਰਧ ਸੈਨਿਕ ਬਲਾਂ ਦੀਆਂ ਕੰਪਨੀਆਂ ਪੁਲਿਸ ਦੀ ਮਦਦ ਲਈ ਅਲਰਟ ਤੇ ਰੱਖ ਦਿੱਤੀਆਂ ਗਈਆਂ ਹਨ। ਇਸ ਦੇ ਨਾਲ ਹੀ ਗ੍ਰਹਿ ਮੰਤਰਾਲਾ ਲਗਾਤਾਰ ਪੰਜਾਬ ਸਰਕਾਰ ਦੇ ਸੰਪਰਕ ਵਿੱਚ ਹੈ। ਦੂਜੇ ਪਾਸੇ ਪੰਜਾਬ ਦੇ ਮੌਜੂਦਾ ਹਾਲਾਤਾਂ ਦੇ ਮੱਦੇਨਜ਼ਰ ਸ੍ਰੀ ਮੁਕਤਸਰ ਸਾਹਿਬ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। 19 ਮਾਰਚ ਨੂੰ ਹੋਣ ਵਾਲਾ ਖਾਲਸਾ ਵਹੀਰ ਪ੍ਰੋਗਰਾਮ ਵੀ ਰੱਦ ਕਰ ਦਿੱਤਾ ਗਿਆ ਹੈ। ਸੂਤਰਾਂ ਮੁਤਾਬਕ ਅੰਮ੍ਰਿਤਪਾਲ ਸਿੰਘ ‘ਤੇ ਰਾਸ਼ਟਰੀ ਸੁਰੱਖਿਆ ਐਕਟ ਲਗਾਇਆ ਜਾ ਸਕਦਾ ਹੈ।
ਹਾਲ ਹੀ ਵਿੱਚ ਪੂਰੇ ਪੰਜਾਬ ਵਿੱਚ ਮੋਬਾਈਲ ਇੰਟਰਨੈੱਟ ਦੀ ਸਹੂਲਤ ਬੰਦ ਕਰ ਦਿੱਤੀ ਗਈ ਸੀ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇੰਟਰਨੈੱਟ ਤੋਂ ਬਾਅਦ ਐਸਐਮਐਸ ਅਤੇ ਡੋਂਗਲ ਸੇਵਾ ਵੀ ਬੰਦ ਕਰ ਦਿੱਤੀ ਗਈ ਹੈ। ਦੱਸ ਦੇਈਏ ਕਿ ਸਰਕਾਰ ਦਾ ਇੰਨਾ ਵੱਡਾ ਫੈਸਲਾ ਲੈਣ ਦਾ ਮਕਸਦ ਸੂਬੇ ਦੇ ਮਹੌਲ ਨੂੰ ਖਰਾਬ ਹੋਣ ਤੋਂ ਬਚਾਉਣਾ ਹੈ। ਇਸ ਤੋਂ ਇਲਾਵਾ ਪੰਜਾਬ ਪੁਲਿਸ ਨੇ ਆਮ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਲਈ ਕਿਹਾ ਹੈ।


