ਧਾਰਾ 144 ਲਾਗੂ, ਚੱਪੇ-ਚੱਪੇ ‘ਤੇ ਚੈਕਿੰਗ, ਅੰਮ੍ਰਿਤਪਾਲ ਦੀ ਗ੍ਰਿਫਤਾਰੀ ਤੋਂ ਬਾਅਦ ਸੁਰੱਖਿਆ ਫੋਰਸ ਅਲਰਟ

Updated On: 

18 Mar 2023 20:23 PM

Amritpal ਦੀ ਗ੍ਰਿਫਤਾਰੀ ਤੋਂ ਬਾਅਦ ਨੀਮ ਫੌਜੀ ਬਲਾਂ ਦੀਆਂ ਕੰਪਨੀਆਂ ਨੂੰ ਅਲਰਟ 'ਤੇ ਰੱਖਿਆ ਗਿਆ ਹੈ ਤਾਂ ਜੋ ਅਮਨ-ਕਾਨੂੰਨ ਦੀ ਸਥਿਤੀ ਨਾ ਵਿਗੜ ਸਕੇ। ਪੂਰੇ ਸੂਬੇ ਚ ਇੰਟਰਨੈੱਟ ਅਤੇ ਐਸਐਮਐਸ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ।

ਧਾਰਾ 144 ਲਾਗੂ, ਚੱਪੇ-ਚੱਪੇ ਤੇ ਚੈਕਿੰਗ, ਅੰਮ੍ਰਿਤਪਾਲ ਦੀ ਗ੍ਰਿਫਤਾਰੀ ਤੋਂ ਬਾਅਦ ਸੁਰੱਖਿਆ ਫੋਰਸ ਅਲਰਟ

Where is Amritpal: ਕੀ ਦਿੱਲੀ ਵਿੱਚ ਹੈ ਅੰਮ੍ਰਿਤਪਾਲ? ਕੁਰੂਕਸ਼ੇਤਰ ਤੋਂ ਰੋਡਵੇਜ਼ ਦੀ ਬੱਸ ਵਿੱਚ ਬੈਠਿਆ, ਡਰਾਈਵਰ-ਕੰਡਕਟਰ ਤੋਂ ਪੁੱਛਗਿੱਛ

Follow Us On

ਪੰਜਾਬ ‘ਚ ਖਾਲਿਸਤਾਨੀ ਸਮਰਥਕ ਅਤੇ ‘ਵਾਰਿਸ ਪੰਜਾਬ ਦੇ’ ਸੰਗਠਨ ਦੇ ਮੁਖੀ ਅੰਮ੍ਰਿਤਪਾਲ ਸਿੰਘ (Amritpal Singh) ਨੂੰ ਸ਼ਨੀਵਾਰ ਨੂੰ ਗ੍ਰਿਫਤਾਰ ਕਰ ਲਿਆ ਗਿਆ। ਅੰਮ੍ਰਿਤਪਾਲ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਵਿਗੜਨ ਤੋਂ ਰੋਕਣ ਲਈ ਅਰਧ ਸੈਨਿਕ ਬਲਾਂ ਦੀਆਂ ਕੰਪਨੀਆਂ ਪੁਲਿਸ ਦੀ ਮਦਦ ਲਈ ਅਲਰਟ ਤੇ ਰੱਖ ਦਿੱਤੀਆਂ ਗਈਆਂ ਹਨ। ਇਸ ਦੇ ਨਾਲ ਹੀ ਗ੍ਰਹਿ ਮੰਤਰਾਲਾ ਲਗਾਤਾਰ ਪੰਜਾਬ ਸਰਕਾਰ ਦੇ ਸੰਪਰਕ ਵਿੱਚ ਹੈ। ਦੂਜੇ ਪਾਸੇ ਪੰਜਾਬ ਦੇ ਮੌਜੂਦਾ ਹਾਲਾਤਾਂ ਦੇ ਮੱਦੇਨਜ਼ਰ ਸ੍ਰੀ ਮੁਕਤਸਰ ਸਾਹਿਬ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। 19 ਮਾਰਚ ਨੂੰ ਹੋਣ ਵਾਲਾ ਖਾਲਸਾ ਵਹੀਰ ਪ੍ਰੋਗਰਾਮ ਵੀ ਰੱਦ ਕਰ ਦਿੱਤਾ ਗਿਆ ਹੈ। ਸੂਤਰਾਂ ਮੁਤਾਬਕ ਅੰਮ੍ਰਿਤਪਾਲ ਸਿੰਘ ‘ਤੇ ਰਾਸ਼ਟਰੀ ਸੁਰੱਖਿਆ ਐਕਟ ਲਗਾਇਆ ਜਾ ਸਕਦਾ ਹੈ।

ਹਾਲ ਹੀ ਵਿੱਚ ਪੂਰੇ ਪੰਜਾਬ ਵਿੱਚ ਮੋਬਾਈਲ ਇੰਟਰਨੈੱਟ ਦੀ ਸਹੂਲਤ ਬੰਦ ਕਰ ਦਿੱਤੀ ਗਈ ਸੀ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇੰਟਰਨੈੱਟ ਤੋਂ ਬਾਅਦ ਐਸਐਮਐਸ ਅਤੇ ਡੋਂਗਲ ਸੇਵਾ ਵੀ ਬੰਦ ਕਰ ਦਿੱਤੀ ਗਈ ਹੈ। ਦੱਸ ਦੇਈਏ ਕਿ ਸਰਕਾਰ ਦਾ ਇੰਨਾ ਵੱਡਾ ਫੈਸਲਾ ਲੈਣ ਦਾ ਮਕਸਦ ਸੂਬੇ ਦੇ ਮਹੌਲ ਨੂੰ ਖਰਾਬ ਹੋਣ ਤੋਂ ਬਚਾਉਣਾ ਹੈ। ਇਸ ਤੋਂ ਇਲਾਵਾ ਪੰਜਾਬ ਪੁਲਿਸ ਨੇ ਆਮ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਲਈ ਕਿਹਾ ਹੈ।

ਪਠਾਨਕੋਟ ਅਤੇ ਨੇੜਲੇ ਇਲਾਕਿਆਂ ਵਿੱਚ ਸੁਰੱਖਿਆ ਵਧਾਈ ਗਈ

ਜਾਣਕਾਰੀ ਅਨੁਸਾਰ ਪੁਲਿਸ ਨੇ ਪਠਾਨਕੋਟ ਦੇ ਨਾਲ ਲੱਗਦੇ ਪੰਜਾਬ-ਜੰਮੂ ਅਤੇ ਪੰਜਾਬ-ਹਿਮਾਚਲ ਨਾਕਿਆਂ ‘ਤੇ ਨਾਕਾਬੰਦੀ ਸਖ਼ਤ ਕਰ ਦਿੱਤੀ ਹੈ। ਇਸ ਦੇ ਨਾਲ ਹੀ ਪੁਲਿਸ ਵੱਲੋਂ ਵੱਖ-ਵੱਖ ਥਾਵਾਂ ‘ਤੇ ਨਾਕੇਬੰਦੀ ਕਰਕੇ ਚੈਕਿੰਗ ਕੀਤੀ ਜਾ ਰਹੀ ਹੈ। ਅੰਮ੍ਰਿਤਪਾਲ ਸਿੰਘ ਮਾਮਲੇ ਨੂੰ ਲੈ ਕੇ ਪੁਲਿਸ ਨੇ ਪਠਾਨਕੋਟ ਵਿੱਚ ਚੌਕਸੀ ਵਧਾ ਦਿੱਤੀ ਹੈ। ਪਠਾਨਕੋਟ ਦੀਆਂ ਸਰਹੱਦਾਂ ‘ਤੇ ਕੁੱਲ 15 ਨਾਕਿਆਂ ਨੂੰ ਅਲਰਟ ‘ਤੇ ਰੱਖਿਆ ਗਿਆ ਹੈ। 6 ਅੰਤਰਰਾਜੀ ਪੁਆਇੰਟਾਂ ‘ਤੇ ਚੈਕਿੰਗ ਕੀਤੀ ਜਾ ਰਹੀ ਹੈ। ਪਠਾਨਕੋਟ ਦੀ ਸੁਰੱਖਿਆ ਲਈ 600 ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ।

ਇਸ ਤਰ੍ਹਾਂ ਹੋਇਆ ਅੰਮ੍ਰਿਤਪਾਲ ਸਿੰਘ ਗ੍ਰਿਫਤਾਰ

ਦੱਸ ਦੇਈਏ ਕਿ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫਤਾਰ ਕਰਨ ਲਈ ਜਲੰਧਰ ਦੇ ਪਿੰਡ ਮਹਿਤਪੁਰ ਨੂੰ ਚੁਣਿਆ ਗਿਆ ਸੀ, ਜਿੱਥੋਂ ਅੰਮ੍ਰਿਤਪਾਲ ਸਿੰਘ ਨੇ ਆਪਣੇ ਕਾਫਲੇ ਨਾਲ ਰਵਾਨਾ ਹੋਣਾ ਸੀ। ਮਹਿਤਪੁਰ ਵਿੱਚ ਪੰਜਾਬ ਪੁਲਿਸ ਦੇ ਅਧਿਕਾਰੀਆਂ ਨੇ ਅਰਧ ਸੈਨਿਕ ਬਲਾਂ ਨਾਲ ਮਿਲ ਕੇ ਅੰਮ੍ਰਿਤਪਾਲ ਸਿੰਘ ਦੇ ਕਾਫ਼ਲੇ ਨੂੰ ਘੇਰ ਲਿਆ। ਇਸ ਸਾਰੀ ਕਾਰਵਾਈ ਨੂੰ ਅੰਜਾਮ ਦੇਣ ਦੀ ਕਮਾਨ ਜਲੰਧਰ ਦੇਹਾਤ ਦੇ ਐਸਐਸਪੀ ਸਵਰਨਦੀਪ ਸਿੰਘ ਅਤੇ ਮੋਗਾ ਦੇ ਐਸਐਸਪੀ ਜੇ ਐਲਨਚੇਲੀਅਨ ਨੂੰ ਦਿੱਤੀ ਗਈ ਸੀ।

ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਤੋਂ ਬਾਅਦ ਪੁਲਿਸ ਦੀ ਮਦਦ ਲਈ ਅਰਧ ਸੈਨਿਕ ਬਲਾਂ ਦੀਆਂ ਕੰਪਨੀਆਂ ਨੂੰ ਅਲਰਟ ‘ਤੇ ਰੱਖਿਆ ਗਿਆ ਹੈ ਤਾਂ ਜੋ ਪੰਜਾਬ ‘ਚ ਕਾਨੂੰਨ ਵਿਵਸਥਾ ਵਿਗੜ ਨਾ ਸਕੇ। ਇਸ ਦੇ ਨਾਲ ਹੀ ਗ੍ਰਹਿ ਮੰਤਰਾਲਾ ਲਗਾਤਾਰ ਪੰਜਾਬ ਸਰਕਾਰ ਦੇ ਸੰਪਰਕ ਵਿੱਚ ਹੈ।

ਦੱਸ ਦੇਈਏ ਕਿ ਅੰਮ੍ਰਿਤਪਾਲ ਸਿੰਘ ਨੇ ਸ਼ਨੀਵਾਰ ਨੂੰ ਹੀ ਬਠਿੰਡਾ ਜ਼ਿਲੇ ਦੇ ਸ਼ਾਹਕੋਟ-ਮਲਸੀਆਂ ਖੇਤਰ ਅਤੇ ਰਾਮਪੁਰਾ ਫੂਲ ‘ਚ ਪ੍ਰੋਗਰਾਮ ਰੱਖੇ ਸਨ। ਸ਼ਾਹਕੋਟ-ਮਲਸੀਆਂ ਇਲਾਕੇ ‘ਚ ਉਨ੍ਹਾਂ ਦੇ ਪ੍ਰੋਗਰਾਮ ਲਈ ਸਵੇਰ ਤੋਂ ਹੀ ਸਮਰਥਕ ਇਕੱਠੇ ਹੋਣੇ ਸ਼ੁਰੂ ਹੋ ਗਏ ਸਨ। ਦੂਜੇ ਪਾਸੇ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸ਼ੁੱਕਰਵਾਰ ਰਾਤ ਹੀ ਪੁਲਿਸ ਲਾਈਨ ‘ਚ ਬੈਠ ਕੇ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਨੂੰ ਲੈ ਕੇ ਪੂਰੀ ਯੋਜਨਾ ਤਿਆਰ ਕੀਤੀ ਗਈ ਸੀ ਕਿ ਅੰਮ੍ਰਿਤਪਾਲ ਸਿੰਘ ਨੂੰ ਕਿਵੇਂ, ਕਦੋਂ ਅਤੇ ਕਿਥੋਂ ਗ੍ਰਿਫਤਾਰ ਕਰਨਾ ਹੈ।

Related Stories
Exit mobile version