Amritpal Singh: 9 ਦਿਨ ਬਾਅਦ ਵੀ ਅੰਮ੍ਰਿਤਪਾਲ ਸਿੰਘ ਗ੍ਰਿਫਤ ਤੋਂ ਦੂਰ, ਪੰਜਾਬ ਪੁਲਿਸ ਨੇ ਹੁਣ ਤੱਕ 197 ਸਮਰਥਕਾਂ ਨੂੰ ਕੀਤਾ ਰਿਹਾਅ
Crackdown on Amritpal: ਪੰਜਾਬ ਪੁਲਿਸ ਅਜੇ ਤੱਕ ਅੰਮ੍ਰਿਤਪਾਲ ਸਿੰਘ ਨੂੰ ਫੜਨ 'ਚ ਕਾਮਯਾਬ ਨਹੀਂ ਹੋ ਸਕੀ ਹੈ। 9 ਦਿਨ ਬੀਤ ਜਾਣ 'ਤੇ ਵੀ ਪੁਲਿਸ ਦੇ ਹੱਥ ਖਾਲੀ ਹਨ ਪਰ ਅੰਮ੍ਰਿਤਪਾਲ ਦੇ 353 ਸਮਰਥਕਾਂ 'ਚੋਂ 197 ਲੋਕਾਂ ਨੂੰ ਰਿਹਾਅ ਕਰ ਦਿੱਤਾ ਗਿਆ ਹੈ।

Amritpal Singh: ਖ਼ਤਰਨਾਕ ਪਲਾਨ, ਕਰੰਸੀ, ਹੋਲੋਗ੍ਰਾਮ, ਲੋਗੋ ਸਭ ਤਿਆਰ…ਖਾਲਿਸਤਾਨ ਲਈ ਅੰਮ੍ਰਿਤਪਾਲ ਦੀ ਪਲਾਨਿੰਗ
Crackdown on Amritpal Singh: ਅੰਮ੍ਰਿਤਪਾਲ ਸਿੰਘ 9 ਦਿਨ ਬਾਅਦ ਵੀ ਪੰਜਾਬ ਪੁਲਿਸ ਦੀ ਪਕੜ ਤੋਂ ਦੂਰ ਹੈ। 18 ਮਾਰਚ ਨੂੰ ਉਹ ਜਲੰਧਰ ‘ਚ ਪੁਲਿਸ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ ਸੀ, ਉਦੋਂ ਤੋਂ ਪੁਲਿਸ ਉਸ ਨੂੰ ਫੜਨ ਦੀ ਕੋਸ਼ਿਸ਼ ਕਰ ਰਹੀ ਹੈ ਪਰ ਹੁਣ ਤੱਕ ਉਹ ਪਹੁੰਚ ਤੋਂ ਬਾਹਰ ਹੈ। ਇਸ ਦੌਰਾਨ ਪੰਜਾਬ ਪੁਲਿਸ ਨੇ ਹੁਣ ਤੱਕ ਅੰਮ੍ਰਿਤਪਾਲ (Amritpal) ਦੇ 197 ਲੋਕਾਂ ਨੂੰ ਰਿਹਾਅ ਕਰ ਦਿੱਤਾ। ਉਨ੍ਹਾਂ ਦੇ ਕੁੱਲ 353 ਸਮਰਥਕਾਂ ਨੂੰ ਹਿਰਾਸਤ ‘ਚ ਲਿਆ ਗਿਆ ਸੀ।
ਪੁਲਿਸ ਨੇ ਦੱਸਿਆ ਕਿ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਇਹ ਸਖ਼ਤ ਕਦਮ ਚੁੱਕਿਆ ਗਿਆ ਸੀ। ਨਾਲ ਹੀ ਪੁਲਿਸ ਨੇ ਦੱਸਿਆ ਕਿ ਉਸ ਨੇ 7 ਲੋਕਾਂ ਨੂੰ ਰਾਸ਼ਟਰੀ ਸੁਰੱਖਿਆ ਕਾਨੂੰਨ ਦੇ ਤਹਿਤ ਗ੍ਰਿਫਤਾਰ ਕੀਤਾ ਹੈ। ਬੇਕਸੂਰ ਲੋਕਾਂ ਦੀ ਗ੍ਰਿਫਤਾਰੀ ਨੂੰ ਲੈ ਕੇ ਕਈ ਸਵਾਲ ਚੁੱਕੇ ਜਾ ਰਹੇ ਸਨ। ਇਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਕਿ ਪੁਲਿਸ ਨੂੰ ਸ਼ੱਕ ਦੇ ਆਧਾਰ ‘ਤੇ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਜਾਂਚ ਕਰਦੇ ਹੋਏ ਸਕਾਰਾਤਮਕ ਪਹੁੰਚ ਅਪਣਾਉਣੀ ਚਾਹੀਦੀ ਹੈ।