Amritpal Singh: 9 ਦਿਨ ਬਾਅਦ ਵੀ ਅੰਮ੍ਰਿਤਪਾਲ ਸਿੰਘ ਗ੍ਰਿਫਤ ਤੋਂ ਦੂਰ, ਪੰਜਾਬ ਪੁਲਿਸ ਨੇ ਹੁਣ ਤੱਕ 197 ਸਮਰਥਕਾਂ ਨੂੰ ਕੀਤਾ ਰਿਹਾਅ
Crackdown on Amritpal: ਪੰਜਾਬ ਪੁਲਿਸ ਅਜੇ ਤੱਕ ਅੰਮ੍ਰਿਤਪਾਲ ਸਿੰਘ ਨੂੰ ਫੜਨ 'ਚ ਕਾਮਯਾਬ ਨਹੀਂ ਹੋ ਸਕੀ ਹੈ। 9 ਦਿਨ ਬੀਤ ਜਾਣ 'ਤੇ ਵੀ ਪੁਲਿਸ ਦੇ ਹੱਥ ਖਾਲੀ ਹਨ ਪਰ ਅੰਮ੍ਰਿਤਪਾਲ ਦੇ 353 ਸਮਰਥਕਾਂ 'ਚੋਂ 197 ਲੋਕਾਂ ਨੂੰ ਰਿਹਾਅ ਕਰ ਦਿੱਤਾ ਗਿਆ ਹੈ।
Amritpal Singh: ਖ਼ਤਰਨਾਕ ਪਲਾਨ, ਕਰੰਸੀ, ਹੋਲੋਗ੍ਰਾਮ, ਲੋਗੋ ਸਭ ਤਿਆਰ…ਖਾਲਿਸਤਾਨ ਲਈ ਅੰਮ੍ਰਿਤਪਾਲ ਦੀ ਪਲਾਨਿੰਗ
ਹੁਣ ਤੱਕ 197 ਲੋਕਾਂ ਨੂੰ ਕੀਤਾ ਗਿਆ ਰਿਹਾਅ
ਸੀਐਮ ਮਾਨ ਦੀ ਇਸ ਹਦਾਇਤ ਤੋਂ ਬਾਅਦ ਅੰਮ੍ਰਿਤਪਾਲ ਦੇ 353 ਸਮਰਥਕਾਂ ਵਿੱਚੋਂ 197 ਨੂੰ ਐਤਵਾਰ ਤੱਕ ਰਿਹਾਅ ਕਰ ਦਿੱਤਾ ਗਿਆ। ਅੰਮ੍ਰਿਤਪਾਲ ਨੂੰ ਫੜਨ ਲਈ ਪੰਜਾਬ ਪੁਲਿਸ ਥਾਂ-ਥਾਂ ਤਾਇਨਾਤ ਹੈ ਪਰ ਅਜੇ ਤੱਕ ਅੰਮ੍ਰਿਤਪਾਲ ਦਾ ਕੋਈ ਸੁਰਾਗ ਨਹੀਂ ਮਿਲਿਆ ਹੈ। ਭਾਵੇਂ ਕਿ ਕਈ ਵਾਰ ਉਸ ਨੂੰ ਵੱਖ-ਵੱਖ ਤਰ੍ਹਾਂ ਦੇ ਵਾਹਨਾਂ ‘ਚ ਭੇਸ ਬਦਲ ਕੇ ਭੱਜਦੇ ਦੇਖਿਆ ਗਿਆ ਹੈ ਪਰ ਫਿਰ ਵੀ ਉਹ ਪੁਲਿਸ ਦੀ ਪਕੜ ਤੋਂ ਦੂਰ ਹੈ।ਨਿਰਦੋਸ਼ ਵਿਅਕਤੀ ਨੂੰ ਨਾ ਕਰੋ ਪਰੇਸ਼ਾਨ
ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਸੂਬੇ ਦੇ ਸਾਰੇ ਸੀਨੀਅਰ ਪੁਲਿਸ ਸੁਪਰਡੈਂਟਾਂ ਅਤੇ ਪੁਲਿਸ ਕਮਿਸ਼ਨਰਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਕਿਸੇ ਵੀ ਬੇਕਸੂਰ ਵਿਅਕਤੀ ਨੂੰ ਪਰੇਸ਼ਾਨ ਜਾਂ ਗ੍ਰਿਫ਼ਤਾਰ ਨਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜਾਂਚ ਅਧਿਕਾਰੀ ਅਤੇ ਉਨ੍ਹਾਂ ਦੇ ਨਿਗਰਾਨ ਅਧਿਕਾਰੀਆਂ ਨੂੰ ਪਹਿਲਾਂ ਉਪਲਬਧ ਸਬੂਤਾਂ ਦੀ ਘੋਖ ਕਰਨੀ ਚਾਹੀਦੀ ਹੈ ਅਤੇ ਉਸ ਤੋਂ ਬਾਅਦ ਉਨ੍ਹਾਂ ਨੂੰ ਲੱਗਦਾ ਹੈ ਕਿ ਉਸ ਨੂੰ ਗ੍ਰਿਫਤਾਰ ਕਰਨ ਦੀ ਲੋੜ ਹੈ ਤਾਂ ਹੀ ਉਸ ਨੂੰ ਗ੍ਰਿਫਤਾਰ ਕੀਤਾ ਜਾਵੇ।40 ਲੋਕਾਂ ‘ਤੇ ਗੰਭੀਰ ਅਪਰਾਧ
ਡੀਜੀਪੀ ਯਾਦਵ ਨੇ ਦੱਸਿਆ ਕਿ 353 ਤੋਂ ਇਲਾਵਾ 40 ਲੋਕਾਂ ਨੂੰ ਗੰਭੀਰ ਅਪਰਾਧਿਕ ਮਾਮਲਿਆਂ ਤਹਿਤ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਸੱਤ ਲੋਕਾਂ ਨੂੰ ਰਾਸ਼ਟਰੀ ਸੁਰੱਖਿਆ ਐਕਟ ਤਹਿਤ ਹਿਰਾਸਤ ਵਿੱਚ ਲਿਆ ਗਿਆ ਹੈ। ਡੀਜੀਪੀ ਨੇ ਕਿਹਾ ਕਿ ਮੁੱਖ ਮੰਤਰੀ ਦੇ ਨਿਰਦੇਸ਼ਾਂ ਅਨੁਸਾਰ ਪੁਲਿਸ ਉਪਲਬਧ ਸਬੂਤਾਂ ਦੀ ਘੋਖ ਕਰਕੇ ਅਤੇ ਸਕਾਰਾਤਮਕ ਪਹੁੰਚ ਅਪਣਾ ਕੇ ਗੰਭੀਰ ਅਪਰਾਧਿਕ ਅਪਰਾਧਾਂ ਤਹਿਤ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੀ ਸਥਿਤੀ ਦਾ ਜਾਇਜ਼ਾ ਲਵੇਗੀ। ਡੀਜੀਪੀ ਨੇ ਕਿਹਾ ਕਿ ਅਫਵਾਹਾਂ ਅਤੇ ਝੂਠੀਆਂ ਖ਼ਬਰਾਂ ਫੈਲਾਉਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ
Follow Us
