Amritpal Singh: 13 ਦਿਨਾਂ ਬਾਅਦ ਵੀ ਪਹੁੰਚ ਤੋਂ ਬਾਹਰ, ਪੰਜਾਬ ਪੁਲਿਸ ਨੇ ਜਾਰੀ ਕੀਤੀਆਂ ਅੰਮ੍ਰਿਤਪਾਲ ਅਤੇ ਪਪਲਪ੍ਰੀਤ ਦੀਆਂ ਕਈ ਤਸਵੀਰਾਂ
Amritpal Singh: ਪੰਜਾਬ ਪੁਲਿਸ ਨੇ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਪਪਲਪ੍ਰੀਤ ਸਿੰਘ ਦੀਆਂ ਕਈ ਤਸਵੀਰਾਂ ਜਾਰੀ ਕੀਤੀਆਂ ਹਨ। ਅੰਮ੍ਰਿਤਪਾਲ ਦੇ ਨਾਲ ਪਪਲਪ੍ਰੀਤ ਸਿੰਘ ਵੀ ਫਰਾਰ ਹੈ।
ਪੰਜਾਬ ਨਿਊਜ: ਪੰਜਾਬ ਵਿੱਚ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਚੱਲ ਰਹੇ ਆਪਰੇਸ਼ਨ ਨੂੰ 13 ਦਿਨ ਹੋ ਗਏ ਹਨ ਪਰ ਹੁਣ ਤੱਕ ਪੁਲਿਸ ਉਸ ਨੂੰ ਫੜਨ ਵਿੱਚ ਕਾਮਯਾਬ ਨਹੀਂ ਹੋ ਸਕੀ ਹੈ। ਉਸ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਹੁਣ ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਅਤੇ ਉਸਦੇ ਸਾਥੀ ਪਪਲਪ੍ਰੀਤ ਸਿੰਘ ਦੀਆਂ ਕਈ ਤਸਵੀਰਾਂ ਜਾਰੀ ਕੀਤੀਆਂ ਹਨ। ਇਸ ਦਾ ਮਕਸਦ ਇਹ ਹੈ ਕਿ ਜੇਕਰ ਆਮ ਲੋਕਾਂ ਨੂੰ ਦੋਵਾਂ ਸਬੰਧੀ ਕੋਈ ਸੁਰਾਗ ਮਿਲਦਾ ਹੈ ਤਾਂ ਉਹ ਪੰਜਾਬ ਪੁਲਿਸ ਨੂੰ ਸੂਚਿਤ ਕਰਨ।
ਜੋ ਫੋਟੋਆਂ ਸਾਹਮਣੇ ਆਈਆਂ ਹਨ, ਉਨ੍ਹਾਂ ‘ਚ ਦੋਵਾਂ ਦੇ ਵੱਖ-ਵੱਖ ਚਿਹਰੇ ਨਜ਼ਰ ਆ ਰਹੇ ਹਨ। ਫਰਾਰ ਹੋਣ ਤੋਂ ਬਾਅਦ ਦੋਵੇਂ ਵੱਖ-ਵੱਖ ਰੁਪਾਂ ਵਿਚ ਘੁੰਮ ਰਹੇ ਹਨ। ਦੋਵੇਂ ਪੰਜਾਬ ਤੋਂ ਲੈ ਕੇ ਹਰਿਆਣਾ ਅਤੇ ਦਿੱਲੀ ਤੱਕ ਨਜ਼ਰ ਆ ਰਹੇ ਹਨ।
ਅੰਮ੍ਰਿਤਪਾਲ ਬਾਰੇ ਤਾਜ਼ਾ ਜਾਣਕਾਰੀ ਮਿਲੀ ਹੈ ਕਿ ਉਹ ਪੰਜਾਬ ਵਿੱਚ ਹੀ ਹੈ ਅਤੇ ਆਤਮ ਸਮਰਪਣ ਕਰਨਾ ਚਾਹੁੰਦਾ ਹੈ। 29 ਮਾਰਚ ਨੂੰ ਇਸ ਦਾ ਇੱਕ ਵੀਡੀਓ ਵੀ ਸਾਹਮਣੇ ਆਇਆ ਸੀ ਅਤੇ ਹੁਣ ਇਸ ਦੀ ਆਡੀਓ ਵੀ ਸਾਹਮਣੇ ਆਈ ਹੈ। ਆਡੀਓ ਸੰਦੇਸ਼ ‘ਚ ਉਨ੍ਹਾਂ ਕਿਹਾ ਕਿ ਮੈਂ ਪੁਲਿਸ ਅੱਗੇ ਕੋਈ ਸ਼ਰਤ ਨਹੀਂ ਰੱਖੀ ਹੈ।
ਦੱਸਿਆ ਗਿਆ ਹੈ ਕਿ ਅੰਮ੍ਰਿਤਪਾਲ ਅੰਮ੍ਰਿਤਸਰ, ਬਠਿੰਡਾ ਅਤੇ ਰੂਪਨਗਰ ਸਥਿਤ ਕਿਸੇ ਵੀ ਗੁਰਦੁਆਰੇ ‘ਚ ਆਤਮ ਸਮਰਪਣ ਕਰ ਸਕਦਾ ਹੈ। ਮੀਡੀਆ ਰਿਪੋਰਟਾਂ ਅਨੁਸਾਰ ਵਿਸਾਖੀ ਤੋਂ ਪਹਿਲਾਂ ਅੰਮ੍ਰਿਤਪਾਲ ਅੰਮ੍ਰਿਤਸਰ ਦੇ ਸ੍ਰੀ ਹਰਿਮੰਦਰ ਸਾਹਿਬ ਦੇ ਅਕਾਲ ਤਖ਼ਤ, ਬਠਿੰਡਾ ਦੇ ਤਖ਼ਤ ਸ੍ਰੀ ਦਮਦਮਾ ਸਾਹਿਬ ਜਾਂ ਰੂਪਨਗਰ ਜ਼ਿਲ੍ਹੇ ਦੇ ਆਨੰਦਪੁਰ ਸਾਹਿਬ ਵਿਖੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸਰੇਂਡਰ ਕਰ ਸਕਦਾ ਹੈ।
ਇਹ ਵੀ ਪੜ੍ਹੋ
ਇਹ ਵੀ ਪੜ੍ਹੋ: ਮੈਂ ਭਗੌੜਾ ਨਹੀਂ, ਜਲਦੀ ਆਵਾਂਗਾ ਅੰਮ੍ਰਿਤਪਾਲ ਸਿੰਘ ਨੇ ਜਾਰੀ ਕੀਤਾ ਨਵਾਂ ਵੀਡੀਓ
ਉਹ ਅੰਮ੍ਰਿਤਸਰ ਵਿੱਚ ਸਰੇਂਡਰ ਕਰ ਸਕਦਾ ਹੈ, ਇੱਸ ਗੱਲ ਦੀ ਪੁਸ਼ਟੀ ਇਸ ਕਰਕੇ ਹੁੰਦੀ ਹੈ ਕਿ ਉਸਦੇ ਜੱਦੀ ਘਰ ਜੱਲੂਪੁਰ ਖੇੜਾ ਤੋਂ ਉਸਦੇ ਪਰਿਵਾਰਕ ਮੈਂਬਰ ਅਚਾਨਕ ਗਾਇਬ ਹੋ ਗਏ ਅਤੇ ਪਿਛਲੇ ਦੋ ਦਿਨਾਂ ਤੋਂ ਹਰਿਮੰਦਰ ਸਾਹਿਬ ਵਿੱਚ ਸੇਵਾ ਕਰ ਰਹੇ ਹਨ। ਇਸ ਦੌਰਾਨ ਉਹ ਘਰ ਵੀ ਪਰਤੇ ਸਨ।
ਖ਼ਬਰ ਹੈ ਕਿ ਅੰਮ੍ਰਿਤਪਾਲ ਹੁਸ਼ਿਆਰਪੁਰ ਦੇ ਦਿਹਾਤੀ ਇਲਾਕੇ ਵਿੱਚ ਲੁਕਿਆ ਹੋ ਸਕਦਾ ਹੈ। ਇਸ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਪੂਰੇ ਆਸ-ਪਾਸ ਦੇ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਤੇਜ਼ ਕਰ ਦਿੱਤੀ ਹੈ। ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਉਹ ਪਿੰਡ ਮਰਨਾਈਆਂ ਕਲਾਂ ਦੇ ਨੇੜੇ ਕਿਤੇ ਲੁਕਿਆ ਹੋਇਆ ਹੈ। ਡਰੋਨ ਰਾਹੀਂ ਹਰ ਚੀਜ਼ ‘ਤੇ ਨਜ਼ਰ ਰੱਖੀ ਜਾ ਰਹੀ ਹੈ। ਜਿਸ ਹਾਈਵੇਅ ਨੇੜੇ ਅੰਮ੍ਰਿਤਪਾਲ ਨੂੰ ਆਖਰੀ ਵਾਰ ਦੇਖਿਆ ਗਿਆ ਸੀ, ਉਸ ਨੂੰ ਸੀਲ ਕਰ ਦਿੱਤਾ ਗਿਆ ਹੈ।
ਪਾਪਲਪ੍ਰੀਤ ਕੌਣ ਹੈ?
ਪਪਲਪ੍ਰੀਤ ਅੰਮ੍ਰਿਤਪਾਲ ਸਿੰਘ ਦਾ ਮੁੱਖ ਹੈਂਡਲਰ ਦੱਸਿਆ ਜਾਂਦਾ ਹੈ। ਅੰਮ੍ਰਿਤਪਾਲ ਉਸ ਨੂੰ ਆਪਣਾ ਸਲਾਹਕਾਰ ਅਤੇ ਮੀਡੀਆ ਸਲਾਹਕਾਰ ਮੰਨਦਾ ਹੈ। ਉਹ ਆਈਐਸਆਈ ਨਾਲ ਵੀ ਜੁੜਿਆ ਹੋਇਆ ਹੈ। ਇਸ ਦੇ ਲਈ ਉਸ ਨੂੰ ਗ੍ਰਿਫਤਾਰ ਵੀ ਕੀਤਾ ਗਿਆ ਸੀ। ਪਪਲਪ੍ਰੀਤ ਆਪਣੇ ਆਪ ਨੂੰ ਪੱਤਰਕਾਰ ਦੱਸਦਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਉਹ ਖਾਲਿਸਤਾਨ ਪੱਖੀ ਵੈੱਬਸਾਈਟ ਚਲਾਉਂਦਾ ਹੈ। 2015 ‘ਚ ਉਸ ‘ਤੇ ਦੇਸ਼ ਧ੍ਰੋਹ ਦਾ ਮਾਮਲਾ ਦਰਜ ਹੋਇਆ ਸੀ।
ਇਸ ਦੇ ਨਾਲ ਹੀ ਆਮਦਨ ਕਰ ਵਿਭਾਗ ਨੂੰ ਉਸ ਦੇ ਖਾਤੇ ਫਰਜ਼ੀ ਪਾਏ ਗਏ ਸਨ। ਦਸੰਬਰ 2022 ‘ਚ ਉਸ ਨੇ ਇਨਕਮ ਟੈਕਸ ਵਿਭਾਗ ਨੂੰ ਦੱਸਿਆ ਕਿ ਉਹ ਯੂ-ਟਿਊਬ ਤੋਂ ਹਰ ਮਹੀਨੇ 20 ਹਜ਼ਾਰ ਰੁਪਏ ਕਮਾਉਂਦਾ ਹੈ। ਉਸਨੇ ਆਪਣੇ ਵਾਲਾਂ ਦੇ ਕਾਰੋਬਾਰ ਤੋਂ 15,000 ਰੁਪਏ ਕਮਾਏ।