ਪੂਰੇ ਪੰਜਾਬ ‘ਚ ਨਸ਼ਾ ਤਸਕਰਾਂ ਦੇ ਠਿਕਾਨਿਆ ‘ਤੇ ਛਾਪੇਮਾਰੀ, ਜਲੰਧਰ ‘ਚ 6 ਗ੍ਰਿਫ਼ਤਾਰ

davinder-kumar-jalandhar
Updated On: 

08 Jan 2024 13:42 PM

ਨਸ਼ਾ ਤਸਕਰੀ ਨੂੰ ਰੋਕਣ ਲਈ ਪੂਰੇ ਪੰਜਾਬ ਵਿੱਚ ਮੁਹਿੰਮ ਚਲਾਈ ਜਾ ਰਹੀ ਹੈ। ਜਿਸ ਦੇ ਚੱਲਦਿਆਂ ਜਲੰਧਰ ਦੇ ਉਨ੍ਹਾਂ ਇਲਾਕਿਆਂ 'ਚ ਛਾਪੇਮਾਰੀ ਕੀਤੀ ਗਈ ਹੈ ਜਿੱਥੇ ਨਸ਼ਾ ਜ਼ਿਆਦਾ ਵਿਕਦਾ ਹੈ। ਇਸ ਆਪ੍ਰੇਸ਼ਨ ਨੂੰ ਏਡੀਜੀਪੀ ਆਈਜੀ, ਡੀਆਈਜੀ ਰੈਂਕ ਦੇ ਅਧਿਕਾਰੀਆਂ ਦੇ ਨਾਲ ਸੀਪੀ,ਐਸਐਸਪੀਜ਼ ਦੀ ਅਗਵਾਈ ਵਿੱਚ ਪੰਜਾਬ ਭਰ ਵਿੱਚ ਇਨ੍ਹਾਂ ਛਾਪਿਆਂ ਦੀ ਨਿਗਰਾਨੀ ਕੀਤੀ ਗਈ।

ਪੂਰੇ ਪੰਜਾਬ ਚ ਨਸ਼ਾ ਤਸਕਰਾਂ ਦੇ ਠਿਕਾਨਿਆ ਤੇ ਛਾਪੇਮਾਰੀ, ਜਲੰਧਰ ਚ 6 ਗ੍ਰਿਫ਼ਤਾਰ
Follow Us On

ਸੂਬੇ ‘ਚ ਵੱਧ ਰਹੇ ਨਸ਼ੇ ਨੂੰ ਦੇਖਦੇ ਹੋਏ ਅੱਜ ਪੂਰੇ ਪੰਜਾਬ ‘ਚ ਛਾਪੇਮਾਰੀ ਕੀਤੀ ਜਾ ਰਹੀ ਹੈ। ਜਿਸ ਦੇ ਚੱਲਦਿਆਂ ਜਲੰਧਰ (Jalandhar) ‘ਚ ਵੀ ਏਡੀਜੀਪੀ ਐਲ ਕੇ ਯਾਦਵ ਨੇ ਪੁਲਿਸ ਕਮਿਸ਼ਨਰ ਜਲੰਧਰ ਸਵਪਨ ਸ਼ਰਮਾ ਦੇ ਨਾਲ ਜਲੰਧਰ ‘ਚ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕੀਤੀ। ਦੱਸ ਦੇਈਏ ਕਿ ਜਲੰਧਰ ਦੀ ਕਾਜ਼ੀ ਮੰਡੀ ‘ਚ ਕਈ ਨਸ਼ਾ ਤਸਕਰ ਹਨ, ਜਿਸ ਕਾਰਨ ਪੁਲਿਸ ਕਮਿਸ਼ਨਰ ਨੇ ਖੁਦ ਉਥੇ ਛਾਪੇਮਾਰੀ ਕੀਤੀ ਸੀ। ਇਸ ਪੂਰੇ ਮਾਮਲੇ ‘ਚ 6 ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਨਸ਼ੀਲੀਆਂ ਗੋਲੀਆਂ ਵੀ ਬਰਾਮਦ ਕੀਤੀਆਂ ਗਈਆਂ ਹਨ।

ਇਸ ਮੌਕੇ ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਪੰਜਾਬ ਇੱਕ ਸਰਹੱਦੀ ਸੂਬਾ ਹੈ ਜਿਸ ਕਾਰਨ ਪੰਜਾਬ ਵਿੱਚ ਨਸ਼ਾ ਲਗਾਤਾਰ ਵੱਧ ਰਿਹਾ ਹੈ। ਨਸ਼ਾ ਤਸਕਰੀ ਨੂੰ ਰੋਕਣ ਲਈ ਪੂਰੇ ਪੰਜਾਬ ਵਿੱਚ ਮੁਹਿੰਮ ਚਲਾਈ ਜਾ ਰਹੀ ਹੈ। ਜਿਸ ਦੇ ਚੱਲਦਿਆਂ ਜਲੰਧਰ ਦੇ ਉਨ੍ਹਾਂ ਇਲਾਕਿਆਂ ‘ਚ ਛਾਪੇਮਾਰੀ ਕੀਤੀ ਗਈ ਹੈ ਜਿੱਥੇ ਨਸ਼ਾ ਜ਼ਿਆਦਾ ਵਿਕਦਾ ਹੈ। ਇਨ੍ਹਾਂ ਇਲਾਕਿਆਂ ‘ਚ ਨਸ਼ਾ ਤਸਕਰ ਰਹਿੰਦੇ ਹਨ ਅਤੇ 6 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ। ਪੁਲਿਸ ਨੇ ਦੱਸਿਆ ਕਿ ਇਨ੍ਹਾਂ ਕੋਲੋਂ ਨਸ਼ਾ ਵੀ ਬਰਾਮਦ ਕੀਤਾ ਗਿਆ ਹੈ ਜਿਸ ਦੀ ਪੂਰੀ ਜਾਣਕਾਰੀ ਕੁਝ ਸਮੇਂ ‘ਚ ਮੀਡੀਆ ਨਾਲ ਸਾਂਝੀ ਕੀਤੀ ਜਾਵੇਗੀ।

ਸੂਬੇ ਭਰ ‘ਚ ਚਲਾਇਆ ਸਰਚ ਅਭਿਆਨ

ਦੱਸ ਦਈਏ ਕੀ ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾ ਅਨੁਸਾਰ ਅੱਜ ਪੰਜਾਬ ਪੁਲਿਸ ਨੇ 28 ਪੁਲਿਸਿੰਗ ਜ਼ਿਲ੍ਹਿਆਂ ਵਿੱਚ ਨਸ਼ਿਆਂ ਖਿਲਾਫ਼ ਮੁਹਿੰਮ ਚਲਾਈ ਹੈ। ਇਸ ਦੌਰਾਨ ਨਸ਼ਾ ਵਿਕਰੀ ਦੇ ਹੌਟਸਪੌਟਸ, ਨਸ਼ੀਲੇ ਪਦਾਰਥਾਂ ਦੇ ਪੁਆਇੰਟ ਅਤੇ ਪਦਾਰਥਾਂ ਦੀ ਜਾਂਚ ਲਈ ਇੱਕ ਵਿਸ਼ਾਲ ਰਾਜ ਪੱਧਰੀ ਕਾਸੋ (CASO) ਅਭਿਆਨ ਦਾ ਆਯੋਜਨ ਕੀਤਾ ਗਿਆ ਹੈ। ਇਸ ਆਪ੍ਰੇਸ਼ਨ ਨੂੰ ਏਡੀਜੀਪੀ ਆਈਜੀ, ਡੀਆਈਜੀ ਰੈਂਕ ਦੇ ਅਧਿਕਾਰੀਆਂ ਦੇ ਨਾਲ ਸੀਪੀ,ਐਸਐਸਪੀਜ਼ ਦੀ ਅਗਵਾਈ ਵਿੱਚ ਪੰਜਾਬ ਭਰ ਵਿੱਚ ਇਨ੍ਹਾਂ ਛਾਪਿਆਂ ਦੀ ਨਿਗਰਾਨੀ ਕੀਤੀ ਗਈ। ਪੰਜਾਬ ਪੁਲਿਸ ਨੇ ਟਵੀਟ ਕਰਦਿਆਂ ਹੋਏ ਇਸ ਦੀ ਜਾਣਕਾਰੀ ਦਿੱਤੀ ਹੈ।