Bathinda Military Station ਚਾਰ ਜਾਵਾਨਾਂ ਦੇ ਕਤਲ ਦਾ ਮਾਮਲਾ, ਪੰਜਾਬ ਪੁਲਿਸ ਨੇ 12 ਜਵਾਨਾਂ ਨੂੰ ਭੇਜੇ ਸੰਮਨ
ਬਠਿੰਡਾ ਨਿਊਜ਼: ਬੀਤੇ ਦਿਨੀਂ
ਬਠਿੰਡਾ ਮਿਲਟਰੀ ਸਟੇਸ਼ਨ (Bathinda Military Station) ‘ਤੇ 80 ਮੀਡੀਅਮ ਰੈਜੀਮੈਂਟ ਦੇ ਚਾਰ ਜਵਾਨਾਂ ਦਾ ਕਤਲ ਕਰ ਦਿੱਤਾ ਗਿਆ ਸੀ। ਇਸ ਮਾਮਲੇ ਵਿੱਚ ਪੰਜਾਬ ਪੁਲਿਸ ਨੇ 12 ਜਵਾਨਾਂ ਨੂੰ ਪੁੱਛਗਿੱਛ ਲਈ ਸੰਮਨ ਜਾਰੀ ਕੀਤੇ ਹਨ। ਐਸਐਸਪੀ ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਇਸ ਕਤਲ ਤੋਂ ਬਾਅਦ ਥਾਣਾ ਕੈਂਟ ਵਿੱਚ ਯੂਨਿਟ ਦੇ ਮੇਜਰ ਸ਼ੁਕਲਾ ਦੇ ਬਿਆਨਾਂ ‘ਤੇ ਦੋ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਕਤਲ ਦਾ ਕੇਸ ਦਰਜ ਕੀਤਾ ਗਿਆ ਸੀ। ਜਿਸ ਤੋਂ ਬਾਅਦ ਪੁਲਿਸ ਨੇ ਫੌਜ ਦੇ ਨਾਲ ਮਿਲ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਛਾਉਣੀ ‘ਚ ਰਹਿ ਰਹੇ ਸੈਨਿਕਾਂ ਦੇ ਰਿਕਾਰਡ ਦੀ ਜਾਂਚ
ਐਸਐਸਪੀ ਗੁਲਨੀਤ ਸਿੰਘ ਖੁਰਾਣਾ (SSP Gulneet Singh Khurana) ਨੇ ਕਿਹਾ ਕਿ ਫੌਜ ਦੇ ਸੀਨੀਅਰ ਅਫਸਰਾਂ ਨੇ ਛਾਉਣੀ ਵਿੱਚ ਰਹਿ ਰਹੇ ਸਾਰੇ ਫੌਜੀ ਜਵਾਨਾਂ ਦਾ ਰਿਕਾਰਡ ਚੈੱਕ ਕੀਤਾ ਗਿਆ ਹੈ। ਐਸਪੀਡੀ ਅਜੈ ਗਾਂਧੀ ਦੀ ਅਗਵਾਈ ਵਿੱਚ ਪੰਜਾਬ ਪੁਲਿਸ ਦੀ ਟੀਮ ਵੀ ਜਾਂਚ ਵਿੱਚ ਜੁਟੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਦੀ ਟੀਮ ਹਰ ਐਂਗਲ ਤੋਂ ਮਾਮਲੇ ਦੀ ਜਾਂਚ ਕਰ ਰਹੀ ਹੈ।
ਪੰਜਾਬ ਪੁਲੀਸ ਦੀ ਟੀਮ ਵਿੱਚ ਡੀਐਸਪੀ ਸਿਟੀ 2 ਅਤੇ ਥਾਣਾ ਕੈਂਟ ਦੇ ਐਸਐਚਓ ਗੁਰਦੀਪ ਸਿੰਘ ਵੀ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਦੀ ਟੀਮ ਹਰ ਪਹਿਲੂ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ
ਪੰਜਾਬ ਪੁਲਿਸ (Punjab Police) ਨੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਚੈੱਕ ਕੀਤੀ ਹੈ। ਪਰ ਮਾਮਲਾ ਜਾਂਚ ਅਧੀਨ ਹੋਣ ਕਾਰਨ ਉਹ ਇਸ ਬਾਰੇ ਜ਼ਿਆਦਾ ਕੁਝ ਨਹੀਂ ਦੱਸਣਗੇ।
ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ