ਪੰਜਾਬ ਪੁਲਿਸ ਦਾ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ, FBI ਦੀ ਲਿਸਟ ‘ਚ ਨਾਮ ਸੀ ਸ਼ਾਮਲ

Updated On: 

18 Jul 2026 10:16 AM IST

ਐਫਬੀਆਈ ਦੇ ਆਪਰੇਸ਼ਨ ਹਾਰਡ ਬਾਲ ਦੌਰਾਨ ਗੈਂਗਸਟਰ ਲਾਰੈਂਸ ਬਿਸ਼ਨੋਈ ਤੇ ਜੱਗੂ ਭਗਵਾਨਪੁਰੀਆ ਦੇ ਅੰਤਰਰਾਸ਼ਟਰੀ ਨੈੱਟਵਰਕ ਦੀ ਜਾਂਚ 'ਚ ਨਾਗਰਾ ਦਾ ਨਾਮ ਵੀ ਫਿਰੌਤੀ ਮੰਗਣ ਦੇ ਮਾਮਲੇ 'ਚ ਸਾਹਮਣੇ ਆਇਆ ਸੀ। ਇਸ ਤੋਂ ਬਾਅਦ DIG ਨਵੀਨ ਸਿੰਗਲਾ ਨੇ ਨਾਗਰਾ ਨੂੰ ਲਾਈਨ ਹਾਜ਼ਰ ਕਰਕੇ ਜਾਂਚ ਦੀ ਜ਼ਿੰਮੇਵਾਰੀ SP ਵਿਨੀਤ ਅਹਲਾਵਤ ਨੂੰ ਸੌਂਪੀ ਸੀ। ਜਾਂਚ ਪੂਰੀ ਹੋਣ ਤੋਂ ਬਾਅਦ ਸ਼ੁੱਕਰਵਾਰ ਦੇਰ ਰਾਤ ਇੰਸਪੈਕਟਰ ਨਾਗਰਾ ਖ਼ਿਲਾਫ਼ ਫਿਰੌਤੀ ਵਸੂਲੀ ਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ।

ਪੰਜਾਬ ਪੁਲਿਸ ਦਾ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ, FBI ਦੀ ਲਿਸਟ ਚ ਨਾਮ ਸੀ ਸ਼ਾਮਲ

ਪੰਜਾਬ ਪੁਲਿਸ ਦੇ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ ਤੇ ਗ੍ਰਿਫ਼ਤਾਰੀ ਤੋਂ ਬਾਅਦ ਉਨ੍ਹਾਂ ਨੂੰ ਜਲੰਧਰ ਲਿਆਂਦਾ ਗਿਆ ਹੈ। ਨਾਗਰਾ ‘ਤੇ ਇੱਕ ਅਮਰੀਕੀ ਪਰਿਵਾਰ ਤੋਂ 400,000 ਡਾਲਰ (ਕਰੀਬ 4 ਕਰੋੜ ਰੁਪਏ) ਦੀ ਫਿਰੌਤੀ ਮੰਗਣ ਦਾ ਇਲਜ਼ਾਮ ਹੈ। ਅਮਰੀਕਾ ਦੀ ਏਜੰਸੀ FBI ਵੱਲੋਂ ਚਲਾਏ ਗਏ ਆਪਰੇਸ਼ਨ ਹਾਰਡ ਬਾਲ ਦੌਰਾਨ ਉਸ ਦਾ ਨਾਮ ਸਾਹਮਣੇ ਆਇਆ ਸੀ। ਇਸ ਮਾਮਲੇ ‘ਚ ਨਾਮ ਸਾਹਮਣੇ ਆਉਣ ਤੋਂ ਬਾਅਦ ਨਾਗਰਾ ਨੂੰ ਪਹਿਲਾਂ ਹੀ ਲਾਈਨ ਹਾਜ਼ਰ ਕਰ ਦਿੱਤਾ ਗਿਆ ਸੀ।

ਐਫਬੀਆਈ ਦੇ ਆਪਰੇਸ਼ਨ ਹਾਰਡ ਬਾਲ ਦੌਰਾਨ ਗੈਂਗਸਟਰ ਲਾਰੈਂਸ ਬਿਸ਼ਨੋਈ ਤੇ ਜੱਗੂ ਭਗਵਾਨਪੁਰੀਆ ਦੇ ਅੰਤਰਰਾਸ਼ਟਰੀ ਨੈੱਟਵਰਕ ਦੀ ਜਾਂਚ ‘ਚ ਨਾਗਰਾ ਦਾ ਨਾਮ ਵੀ ਫਿਰੌਤੀ ਮੰਗਣ ਦੇ ਮਾਮਲੇ ‘ਚ ਸਾਹਮਣੇ ਆਇਆ ਸੀ। ਇਸ ਤੋਂ ਬਾਅਦ DIG ਨਵੀਨ ਸਿੰਗਲਾ ਨੇ ਨਾਗਰਾ ਨੂੰ ਲਾਈਨ ਹਾਜ਼ਰ ਕਰਕੇ ਜਾਂਚ ਦੀ ਜ਼ਿੰਮੇਵਾਰੀ SP ਵਿਨੀਤ ਅਹਲਾਵਤ ਨੂੰ ਸੌਂਪੀ ਸੀ। ਜਾਂਚ ਪੂਰੀ ਹੋਣ ਤੋਂ ਬਾਅਦ ਸ਼ੁੱਕਰਵਾਰ ਦੇਰ ਰਾਤ ਇੰਸਪੈਕਟਰ ਨਾਗਰਾ ਖ਼ਿਲਾਫ਼ ਫਿਰੌਤੀ ਵਸੂਲੀ ਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ।

ਹਾਲ ਹੀ ‘ਚ, FBI ਨੇ ਇਸ ਮਾਮਲੇ ‘ਚ ਕਈ ਵੱਡੇ ਦਾਅਵੇ ਕੀਤੇ ਸਨ। ਇਨ੍ਹਾਂ ‘ਚ ਅਮਰੀਕਾ ‘ਚ ਰਹਿੰਦੇ ਇੱਕ ਪਰਿਵਾਰ ਤੋਂ ਕਥਿਤ ਤੌਰ ‘ਤੇ ਫਿਰੌਤੀ ਮੰਗਣ ਤੇ ਵੱਡੀ ਰਕਮ ਦੀ ਉਗਾਹੀ ਕਰਨ ਦੇ ਇਲਜ਼ਾਮ ਸ਼ਾਮਲ ਹਨ। FBI ਨੇ ਪੰਜਾਬ ਪੁਲਿਸ ਦੇ ਇੱਕ SHO ਨੂੰ ਇਸ ਐਕਸਟੌਰਸ਼ਨ ਮਾਮਲੇ ‘ਚ ਨਾਮਜ਼ਦ ਕੀਤਾ ਸੀ। ਆਪਰੇਸ਼ਨ ਹਾਰਡ ਬਾਲ ਦੌਰਾਨ ਵਿਦੇਸ਼ੀ ਜਾਂਚ ਏਜੰਸੀਆਂ ਨੂੰ ਇਹ ਵੀ ਪਤਾ ਲੱਗਾ ਕਿ ਕੁਝ ਗੈਂਗਸਟਰਾਂ ਤੇ ਪੁਲਿਸ ਮੁਲਾਜ਼ਮਾਂ ਵਿਚਕਾਰ ਗੱਠਜੋੜ ਹੈ ਤੇ ਉਹ ਮਿਲ ਕੇ ਲੋਕਾਂ ਤੋਂ ਫਿਰੌਤੀ ਵਸੂਲਦੇ ਹਨ।

ਗੋਲਡੀ ਬਰਾੜ ਤੇ ਲਾਰੈਂਸ ਸਮੇਤ FBI ਦੀ ਲਿਸਟ ‘ਚ ਨਾਮ ਸ਼ਾਮਲ

ਅਮਰੀਕੀ ਅਧਿਕਾਰੀਆਂ ਨੇ ਗੁਰਿੰਦਰਜੀਤ ਸਿੰਘ ਨੂੰ ਆਪਣੀ ਵਾਂਟੇਡ ਲਿਸਟ ਚ ਸ਼ਾਮਲ ਕੀਤਾ ਸੀ। ਗੋਲਡੀ ਬਰਾੜ ਤੇ ਲਾਰੈਂਸ ਬਿਸ਼ਨੋਈ ਦੇ ਨਾਲ ਇੱਕ ਪੋਸਟਰ ਤੇ ਉਸ ਦੀ ਫੋਟੋ ਪ੍ਰਦਰਸ਼ਿਤ ਕੀਤੀ ਗਈ ਹੈ। ਇਸ ਮਾਮਲੇ ਸੰਬੰਧੀ ਅੰਗਰੇਜ਼ੀ ਅਖ਼ਬਾਰ ਇੰਡੀਅਨ ਐਕਸਪ੍ਰੈਸ ਨਾਲ ਗੱਲ ਕਰਦੇ ਹੋਏ, ਮੁਲਾਜ਼ਮ ਗੁਰਿੰਦਰਜੀਤ ਸਿੰਘ ਨੇ ਕਿਸੇ ਵੀ ਗਲਤ ਕੰਮ ਤੋਂ ਇਨਕਾਰ ਕੀਤਾ ਹੈ ਤੇ ਆਪਣੀ ਬੇਗੁਨਾਹੀ ਦਾ ਦਾਅਵਾ ਕੀਤਾ ਸੀ। ਉਸ ਨੇ ਕਿਹਾ ਕਿ ਉਸ ਨੂੰ ਇਸ ਮੁੱਦੇ ਬਾਰੇ ਸੋਸ਼ਲ ਮੀਡੀਆ ਰਾਹੀਂ ਪਤਾ ਲੱਗਾ।

Follow Us