Punjab Police ਦਾ ਅਧਿਕਾਰਤ ਬਿਆਨ: Amritpal Singh ਹਾਲੇ ਤੱਕ ਫਰਾਰ, 78 ਸਮਰਥਕ ਗ੍ਰਿਫਤਾਰ, ਸਰਚ ਓਪਰੇਸ਼ਨ ਜਾਰੀ

Updated On: 

18 Mar 2023 21:46 PM

Amritpal Singh ਨੂੰ ਲੈ ਕੇ Punjab Policeਦੀ ਕਾਰਵਾਈ 'ਤੇ ਪਹਿਲੀ ਵਾਰ ਅਧਿਕਾਰਤ ਬਿਆਨ ਜਾਰੀ ਕੀਤਾ ਗਿਆ ਹੈ। ਪੁਲਿਸ ਨੇ ਸਰੀਂਹ ਪਿੰਡ ਨੂੰ ਘੇਰਾ ਪਾਇਆ ਹੋਇਆ ਹੈ। ਘਰ-ਘਰ ਦੀ ਤਲਾਸ਼ੀ ਲਈ ਜਾ ਰਹੀ ਹੈ। ਪੁਲਿਸ ਨੇ ਅਮ੍ਰਿਤਪਾਲ ਨੂੰ ਸਰੇਂਡਰ ਕਰਨ ਦੀ ਚੇਤਾਵਨੀ ਦਿੱਤੀ ਹੈ।

Punjab Police ਦਾ ਅਧਿਕਾਰਤ ਬਿਆਨ: Amritpal Singh ਹਾਲੇ ਤੱਕ ਫਰਾਰ, 78 ਸਮਰਥਕ ਗ੍ਰਿਫਤਾਰ, ਸਰਚ ਓਪਰੇਸ਼ਨ ਜਾਰੀ

Where is Amritpal: ਕੀ ਦਿੱਲੀ ਵਿੱਚ ਹੈ ਅੰਮ੍ਰਿਤਪਾਲ? ਕੁਰੂਕਸ਼ੇਤਰ ਤੋਂ ਰੋਡਵੇਜ਼ ਦੀ ਬੱਸ ਵਿੱਚ ਬੈਠਿਆ, ਡਰਾਈਵਰ-ਕੰਡਕਟਰ ਤੋਂ ਪੁੱਛਗਿੱਛ

Follow Us On

ਪੰਜਾਬ ਨਿਊਜ:ਪੂਰੇ ਦਿਨ ਦੇ ਓਪਰੇਸ਼ਨ ਤੋਂ ਬਾਅਦ ਦੇਰ ਸ਼ਾਮ ਨੂੰ ਪੰਜਾਬ ਪੁਲਿਸ (Punjab Police) ਨੇ ਅਧਿਕਾਰਤ ਬਿਆਨ ਜਾਰੀ ਕੀਤਾ ਹੈ। ਪੁਲਿਸ ਵੱਲੋਂ ਜਾਰੀ ਬਿਆਨ ਮੁਤਾਬਕ ਅੰਮ੍ਰਿਤਪਾਲ ਦੀ ਸੰਸਥਾ ਵਾਰਿਸ ਪੰਜਾਬ ਦੇ (Waris Punjab De) ਖਿਲਾਫ ਵੱਡਾ ਆਪ੍ਰੇਸ਼ਨ ਚਲਾਇਆ ਗਿਆ ਹੈ ਅਤੇ ਵਾਰਿਸ ਪੰਜਾਬ ਦੇ ਦੇ 78 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।ਪੰਜਾਬ ਪੁਲਿਸ ਨੇ ਮੰਨਿਆ ਹੈ ਕਿ ਅੰਮ੍ਰਿਤਪਾਲ ਸਿੰਘ ਫਰਾਰ ਹੈ ਅਤੇ ਉਸ ਨੂੰ ਫੜਨ ਲਈ ਸਰਚ ਆਪਰੇਸ਼ਨ ਜਾਰੀ ਹੈ।

ਅੰਮ੍ਰਿਤਪਾਲ ਦੇ ਸਮਰਥਕਾਂ ਕੋਲੋਂ ਮਿਲੇ ਹਥਿਆਰ

ਅੰਮ੍ਰਿਤਪਾਲ ਦੇ ਸਮਰਥਕਾਂ ਕੋਲੋਂ ਅੱਠ ਰਾਈਫਲਾਂ, ਇੱਕ ਰਿਵਾਲਵਰ ਅਤੇ ਕੁਝ ਹੋਰ ਤੇਜ਼ਧਾਰ ਹਥਿਆਰ ਬਰਾਮਦ ਹੋਏ ਹਨ। ਪੰਜਾਬ ਪੁਲਿਸ ਵੱਲੋਂ ਦੱਸਿਆ ਗਿਆ ਕਿ ਵਾਰਿਸ ਪੰਜਾਬ ਨਾਮ ਦੀ ਸੰਸਥਾ ਨਾਲ ਜੁੜੇ ਲੋਕਾਂ ਦੇ ਖਿਲਾਫ ਸਮੇਤ 4 ਅਪਰਾਧਿਕ ਮਾਮਲੇ ਦਰਜ ਹਨ, ਜਿਨ੍ਹਾਂ ਵਿੱਚ ਜਾਤੀ ਸਦਭਾਵਨਾ ਨੂੰ ਵਿਗਾੜਨ, ਕਤਲ ਦੀ ਕੋਸ਼ਿਸ਼,ਕੁੱਟਮਾਰ ਅਤੇ ਦਫ਼ਤਰੀ ਕੰਮ ਵਿੱਚ ਵਿਘਨ ਪਾਉਣ ਵਰਗੇ ਦੋਸ਼ ਹਨ। ਇਸ ਸੂਬਾ ਪੱਧਰੀ ਕਾਰਵਾਈ ਦੌਰਾਨ ਹੁਣ ਤੱਕ 9 ਹਥਿਆਰ, ਜਿਨ੍ਹਾਂ ਵਿੱਚ ਇੱਕ .315 ਬੋਰ ਦੀ ਰਾਈਫਲ, 12 ਬੋਰ ਦੀਆਂ ਸੱਤ ਰਾਈਫਲਾਂ, ਇੱਕ ਰਿਵਾਲਵਰ ਅਤੇ ਵੱਖ-ਵੱਖ ਕੈਲੀਬਰ ਦੇ 373 ਜਿੰਦਾ ਕਾਰਤੂਸ ਸ਼ਾਮਲ ਹਨ।

ਅੰਮ੍ਰਿਤਪਾਲ ਸਿੰਘ ਨੂੰ ਫੜਨ ਲਈ ਆਪਰੇਸ਼ਨ ਜਾਰੀ

ਪੰਜਾਬ ਪੁਲਿਸ ਅਨੁਸਾਰ ਅੰਮ੍ਰਿਤਪਾਲ ਸਿੰਘ ਨੂੰ ਫੜਨ ਲਈ ਆਪਰੇਸ਼ਨ ਜਾਰੀ ਹੈ। ਪੁਲਿਸ ਦਾ ਕਹਿਣਾ ਹੈ ਕਿ ਜਲਦ ਹੀ ਭਗੌੜੇ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ। ਬੀਤੀ ਦੇਰ ਰਾਤ ਪੰਜਾਬ ਪੁਲਿਸ ਨੇ ਵਾਰਿਸ ਪੰਜਾਬ ਦੇ ਨਾਮ ਦੀ ਸੰਸਥਾ ਦੇ ਮੁਖੀ ਅਤੇ ਅਜਨਾਲਾ ਪੁਲਿਸ ਸਟੇਸ਼ਨ ਹਮਲਾ ਕਾਂਡ ਦੇ ਮੁੱਖ ਦੋਸ਼ੀ ਅੰਮ੍ਰਿਤਪਾਲ ਨੂੰ ਫੜਨ ਲਈ ਸ਼ੁਰੂ ਕੀਤੀ ਮੁਹਿੰਮ ਨੂੰ ਅਸਫਲ ਹੋ ਗਈ ਹੈ। ਪੁਲਿਸ ਨੂੰ ਚਕਮਾ ਦੇ ਕੇ ਅੰਮ੍ਰਿਤਪਾਲ ਆਪਣੇ ਸਾਥੀਆਂ ਲਵਪ੍ਰੀਤ ਤੂਫਾਨ ਅਤੇ ਰਣਜੀਤ ਸਿੰਘ ਨਾਲ ਰੂਪੋਸ਼ ਹੋ ਗਿਆ। ਪੁਲਿਸ ਵੱਲੋਂ ਜਲੰਧਰ ਅਤੇ ਆਸਪਾਸ ਦੇ ਇਲਾਕਿਆਂ ਨੂੰ ਛਾਉਣੀਆਂ ਵਿੱਚ ਤਬਦੀਲ ਕਰਨ ਦੇ ਬਾਵਜੂਦ ਅੰਮ੍ਰਿਤਪਾਲ ਸਿੰਘ ਭੱਜਣ ਵਿੱਚ ਕਾਮਯਾਬ ਹੋ ਗਿਆ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਪੰਜਾਬ ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਸ਼ਨੀਵਾਰ ਦੁਪਹਿਰ ਨੂੰ ਜਲੰਧਰ ਜ਼ਿਲ੍ਹੇ ਦੇ ਸ਼ਾਹਕੋਟ-ਮਲਸੀਆਂ ਰੋਡ ਤੇ ਪੁਲਿਸ ਵੱਲੋਂ ਵਾਰਿਸ ਪੰਜਾਬ ਦੇ (ਡਬਲਯੂ.ਪੀ.ਡੀ.) ਕੇ ਕਾਰਕੁੰਨਾਂ ਦੀਆਂ ਕਈ ਗਤੀਵਿਧੀਆਂ ਨੂੰ ਰੋਕਿਆ ਗਿਆ ਅਤੇ 78 ਵਿਅਕਤੀਆਂ ਨੂੰ ਮੌਕੇ ਤੋਂ ਹੀ ਗ੍ਰਿਫਤਾਰ ਕਰ ਲਿਆ ਗਿਆ। ਉਨ੍ਹਾਂ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਸਮੇਤ ਕਈ ਹੋਰ ਫ਼ਰਾਰ ਹਨ, ਜਿੰਨ੍ਹਾਂ ਨੂੰ ਫੜਨ ਲਈ ਛਾਪੇਮਾਰੀ ਵੱਡੇ ਪੱਧਰ ਤੇ ਕੀਤੀ ਜਾ ਰਹੀ ਹੈ।

ਡਬਲਯੂਪੀਡੀ ਦੇ ਕਾਰਕੁੰਨ ਖਿਲਾਫ ਚਾਰ ਅਪਰਾਧਿਕ ਮਾਮਲੇ ਦਰਜ

ਬੁਲਾਰੇ ਨੇ ਦੱਸਿਆ ਕਿ ਡਬਲਯੂਪੀਡੀ ਦੇ ਕਾਰਕੁੰਨ ਚਾਰ ਅਪਰਾਧਿਕ ਮਾਮਲਿਆਂ ਵਿੱਚ ਸ਼ਾਮਲ ਹਨ , ਜਿਨ੍ਹਾਂ ਵਿੱਚ ਸਮਾਜ ਵਿੱਚ ਅਸਥਿਰਤਾ ਫੈਲਾਉਣ, ਇਰਾਦਾ ਕਤਲ , ਪੁਲਿਸ ਮੁਲਾਜ਼ਮਾਂ ਤੇ ਹਮਲਾ ਕਰਨ ਅਤੇ ਸਰਕਾਰੀ ਕਰਮਚਾਰੀਆਂ ਦੀਆਂ ਡਿਊਟੀਆਂ ਨੂੰ ਕਾਨੂੰਨੀ ਤਰੀਕੇ ਨਾਲ ਨਿਭਾਉਣ ਵਿੱਚ ਵਿਘਨ ਪਾਉਣ ਸਬੰਧੀ ਮਾਮਲੇ ਸ਼ਾਮਲ ਹਨ। ਉਨਾਂ ਅੱਗੇ ਕਿਹਾ ਕਿ ਅਜਨਾਲਾ ਪੁਲਿਸ ਥਾਣੇ ਤੇ ਹਮਲੇ ਲਈ ਡਬਲਯੂ.ਪੀ.ਡੀ. ਦੇ ਕਾਰਕੁੰਨਾਂ ਵਿਰੁੱਧ ਮੁਕੱਦਮਾ ਨੰਬਰ 39 ਮਿਤੀ 24-02-2023 ਦਰਜ ਹੈ।

ਉਨ੍ਹਾਂ ਕਿਹਾ ਕਿ ਅਪਰਾਧਿਕ ਮਾਮਲਿਆਂ ਵਿੱਚ ਸ਼ਾਮਲ ਸਾਰੇ ਵਿਅਕਤੀਆਂ ਨਾਲ ਕਾਨੂੰਨ ਮੁਤਾਬਕ ਨਜਿੱਠਿਆ ਜਾਵੇਗਾ ਅਤੇ ਪੁਲਿਸ ਨੂੰ ਸਾਰੇ ਲੋੜੀਂਦੇ ਵਿਅਕਤੀੰ , ਖੁਦ ਨੂੰ ਕਾਨੂੰਨ ਹਵਾਲੇ ਕਰਨ। ਉਨ੍ਹਾਂ ਕਿਹਾ ਕਿ ਕਾਨੂੰਨੀ ਬਚਾਅ ਸਬੰਧੀ ਉਨ੍ਹਾਂ ਦੇ ਸੰਵਿਧਾਨਕ ਅਧਿਕਾਰਾਂ ਦੀ ਰੱਖਿਆ ਕੀਤੀ ਜਾਵੇਗੀ।

ਆਪਸੀ ਸਦਭਾਵਨਾ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ

ਪੰਜਾਬ ਪੁਲਿਸ ਨੇ ਕਿਹਾ ਹੈ ਕਿ ਪੰਜਾਬ ਵਿੱਚ ਕਿਸੇ ਨੂੰ ਵੀ ਕਾਨੂੰਨ ਹੱਥ ਵਿੱਚ ਲੈਣ ਅਤੇ ਆਪਸੀ ਸਦਭਾਵਨਾ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਅਜਿਹਾ ਕਰਨ ਵਾਲਿਆਂ ਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ। ਸਾਰੇ ਆਮ-ਓ-ਖ਼ਾਸ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਉਹ ਝੂਠੀਆਂ ਖ਼ਬਰਾਂ ਅਤੇ ਅਫਵਾਹਾਂ ਤੇ ਧਿਆਨ ਨਾ ਦੇਣ। ਸੂਬੇ ਵਿੱਚ ਸਥਿਤੀ ਪੂਰੀ ਤਰ੍ਹਾਂ ਕਾਬੂ ਵਿੱਚ ਹੈ ਅਤੇ ਸੂਬੇ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਲਈ ਸ਼ਰਾਰਤੀ ਗਤੀਵਿਧੀਆਂ ਵਿੱਚ ਸ਼ਾਮਲ ਸਾਰੇ ਵਿਅਕਤੀਆਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ।

ਕਰੀਬ 25 ਦਿਨਾਂ ਬਾਅਦ ਆਖਰਕਾਰ ਪੰਜਾਬ ਪੁਲਿਸ ਨੇ ਵਾਰਿਸ ਪੰਜਾਬ ਦੀ ਜਥੇਬੰਦੀ ਦੇ ਅੰਮ੍ਰਿਤਪਾਲ ਸਿੰਘ ਅਤੇ ਉਸਦੇ ਸਮਰਥਕਾਂ ਵੱਲੋਂ ਅਜਨਾਲਾ ਥਾਣੇ ਵਿੱਚ ਕੀਤੇ ਹਮਲੇ ਦੇ ਮਾਮਲੇ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ। ਇਸ ਮਾਮਲੇ ਵਿੱਚ ਅੰਮ੍ਰਿਤਪਾਲ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Related Stories