Amritpal Singh ਨੇ ਪਾਕਿਸਤਾਨ ਤੋਂ ਮੰਗਵਾਈਆਂ 6 AK 47 ਅਤੇ 2 AK 56, ਆਪਣੀ ਫੌਜ ਬਣਾਉਣ ਦੀ ਸੀ ਪਲਾਨਿੰਗ
ਭਗੌੜੇ ਅੰਮ੍ਰਿਤਪਾਲ ਨੂੰ ਫੜਨ ਲਈ ਪੰਜਾਬ ਪੁਲਿਸ ਦੀ ਮੁਹਿੰਮ ਜਾਰੀ ਹੈ। ਭਗੌੜੇ ਅੰਮ੍ਰਿਤਪਾਲ ਸਿੰਘ ਦੇ ਗੁਆਂਢੀ ਦੇਸ਼ ਨੇਪਾਲ ਵਿੱਚ ਹੋਣ ਦਾ ਖਦਸ਼ਾ ਹੈ।

Amritpal Singh News: ਖਾਲਿਸਤਾਨੀ ਸਮਰਥਕ ਅਤੇ ਭਗੌੜੇ ਵਾਰਿਸ ਪੰਜਾਬ ਦੇ (Waris Punjab De) ਮੁਖੀ ਅੰਮ੍ਰਿਤਪਾਲ ਸਿੰਘ ਬਾਰੇ ਵੱਡਾ ਖੁਲਾਸਾ ਹੋਇਆ ਹੈ। ਅੰਮ੍ਰਿਤਪਾਲ ਸਿੰਘ ਦਾ ਜੰਮੂ-ਕਸ਼ਮੀਰ ਕੁਨੈਕਸ਼ਨ ਸਾਹਮਣੇ ਆਇਆ ਹੈ। ਪੰਜਾਬ ਪੁਲਿਸ (Punjab Police) ਦੇ ਸੂਤਰਾਂ ਨੇ ਦੱਸਿਆ ਹੈ ਕਿ ਅੰਮ੍ਰਿਤਪਾਲ ਨੂੰ ਪਾਕਿਸਤਾਨ ਤੋਂ ਜੰਮੂ-ਕਸ਼ਮੀਰ ਰਾਹੀਂ ਆਧੁਨਿਕ ਹਥਿਆਰਾਂ ਦੀ ਵੱਡੀ ਖੇਪ ਭੇਜੀ ਗਈ ਸੀ। ਉਸ ਨੇ ਪਾਕਿਸਤਾਨ ਤੋਂ 6 ਏਕੇ 47 ਅਤੇ 2 ਏਕੇ 56 ਮੰਗਵਾਏ ਸਨ।
ਸੂਤਰਾਂ ਨੇ ਦੱਸਿਆ ਹੈ ਕਿ ਅੰਮ੍ਰਿਤਪਾਲ ਸਿੰਘ ਆਪਣੀ ਅੰਮ੍ਰਿਤਪਾਲ ਟਾਈਗਰ ਫੋਰਸ ਅਤੇ ਆਨੰਦਪੁਰ ਖਾਲਸਾ ਫੋਰਸ ਦੇ ਮੈਂਬਰਾਂ ਨੂੰ AK 47 ਅਤੇ AK 56 ਦੀ ਸਿਖਲਾਈ ਦੇਣਾ ਚਾਹੁੰਦਾ ਸੀ। ਇੰਨਾ ਹੀ ਨਹੀਂ, ਭਗੌੜਾ ਅੰਮ੍ਰਿਤਪਾਲ ਪਾਕਿਸਤਾਨ ਦੇ ਸੇਵਾਮੁਕਤ ਮੇਜਰ ਦੀ ਮਦਦ ਨਾਲ ਆਪਣੇ ਸਾਥੀਆਂ ਲਈ ਆਧੁਨਿਕ ਹਥਿਆਰਾਂ ਨਾਲ ਲੈਸ ਫੌਜ ਬਣਾਉਣ ਦੀ ਵੀ ਯੋਜਨਾ ਬਣਾ ਰਿਹਾ ਸੀ। ਅੰਮ੍ਰਿਤਪਾਲ ਤੱਕ ਖ਼ਤਰਨਾਕ ਹਥਿਆਰਾਂ ਦੀ ਇਹ ਖੇਪ ਜੰਮੂ-ਕਸ਼ਮੀਰ ਤੋਂ ਇੱਕ ਸਮੱਗਲਰ ਰਾਹੀਂ ਪੁੱਜਣੀ ਸੀ।