AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਫ਼ਿਲੌਰ ਅਕੈਡਮੀ ‘ਚ ਪੰਜਾਬ ਪੁਲਿਸ ਨੂੰ ਮਿਲੇਗੀ ਖ਼ਾਸ ਟ੍ਰੇਨਿੰਗ, ਔਰਤਾਂ, ਬੱਚਿਆਂ ਤੇ ਬਜ਼ੁਰਗਾਂ ਨਾਲ ਬਿਹਤਰ ਵਿਵਹਾਰ ‘ਤੇ ਵੱਡਾ ਫੋਕਸ

ਪੰਜਾਬ ਪੁਲਿਸ ਦੇ ਜਵਾਨਾਂ ਅਤੇ ਅਧਿਕਾਰੀਆਂ ਨੂੰ ਮਹਿਲਾਵਾਂ, ਬੱਚਿਆਂ, ਬਜ਼ੁਰਗਾਂ ਅਤੇ ਸਮਾਜ ਦੇ ਕਮਜ਼ੋਰ ਵਰਗਾਂ ਨਾਲ ਸਬੰਧਤ ਮਾਮਲਿਆਂ ਨੂੰ ਹੋਰ ਸੰਵੇਦਨਸ਼ੀਲਤਾ, ਪੇਸ਼ੇਵਰਤਾ ਅਤੇ ਬਿਹਤਰ ਢੰਗ ਨਾਲ ਨਿਪਟਾਉਣ ਲਈ ਵਿਸ਼ੇਸ਼ ਸਿਖਲਾਈ ਦਿੱਤੀ ਜਾ ਰਹੀ ਹੈ। ਇਸੇ ਲੜੀ ਤਹਿਤ 134 ਸਾਲ ਪੁਰਾਣੀ ਇਤਿਹਾਸਕ ਮਹਾਰਾਜਾ ਰਣਜੀਤ ਸਿੰਘ ਪੰਜਾਬ ਪੁਲਿਸ ਅਕੈਡਮੀ, ਫ਼ਿਲੌਰ ਵਿਖੇ ਇਸ ਵਿਆਪਕ ਸਿਖਲਾਈ ਪ੍ਰੋਗਰਾਮ ਦੇ ਤੀਜੇ ਪੜਾਅ ਦੀ ਰਸਮੀ ਸ਼ੁਰੂਆਤ ਕੀਤੀ ਗਈ ਹੈ।

ਫ਼ਿਲੌਰ ਅਕੈਡਮੀ 'ਚ ਪੰਜਾਬ ਪੁਲਿਸ ਨੂੰ ਮਿਲੇਗੀ ਖ਼ਾਸ ਟ੍ਰੇਨਿੰਗ, ਔਰਤਾਂ, ਬੱਚਿਆਂ ਤੇ ਬਜ਼ੁਰਗਾਂ ਨਾਲ ਬਿਹਤਰ ਵਿਵਹਾਰ 'ਤੇ ਵੱਡਾ ਫੋਕਸ
tv9-punjabi
| Published: 18 Aug 2026 19:49 PM IST
Share

ਪੰਜਾਬ ਪੁਲਿਸ ਦੇ ਜਵਾਨਾਂ ਅਤੇ ਅਧਿਕਾਰੀਆਂ ਨੂੰ ਮਹਿਲਾਵਾਂ, ਬੱਚਿਆਂ, ਬਜ਼ੁਰਗਾਂ ਅਤੇ ਸਮਾਜ ਦੇ ਕਮਜ਼ੋਰ ਵਰਗਾਂ ਨਾਲ ਸਬੰਧਤ ਮਾਮਲਿਆਂ ਨੂੰ ਹੋਰ ਸੰਵੇਦਨਸ਼ੀਲਤਾ, ਪੇਸ਼ੇਵਰਤਾ ਅਤੇ ਬਿਹਤਰ ਢੰਗ ਨਾਲ ਨਿਪਟਾਉਣ ਲਈ ਵਿਸ਼ੇਸ਼ ਸਿਖਲਾਈ ਦਿੱਤੀ ਜਾ ਰਹੀ ਹੈ। ਇਸੇ ਲੜੀ ਤਹਿਤ 134 ਸਾਲ ਪੁਰਾਣੀ ਇਤਿਹਾਸਕ ਮਹਾਰਾਜਾ ਰਣਜੀਤ ਸਿੰਘ ਪੰਜਾਬ ਪੁਲਿਸ ਅਕੈਡਮੀ, ਫ਼ਿਲੌਰ ਵਿਖੇ ਇਸ ਵਿਆਪਕ ਸਿਖਲਾਈ ਪ੍ਰੋਗਰਾਮ ਦੇ ਤੀਜੇ ਪੜਾਅ ਦੀ ਰਸਮੀ ਸ਼ੁਰੂਆਤ ਕੀਤੀ ਗਈ ਹੈ।

ਇਸ ਵਿਸ਼ੇਸ਼ ਪ੍ਰੋਗਰਾਮ ਦਾ ਮੁੱਖ ਉਦੇਸ਼ ਪੁਲਿਸ ਮੁਲਾਜ਼ਮਾਂ ਨੂੰ ਇਹ ਸਿਖਿਅਤ ਕਰਨਾ ਹੈ ਕਿ ਥਾਣਿਆਂ ਅਤੇ ਚੌਕੀਆਂ ਵਿੱਚ ਜਦੋਂ ਵੀ ਕੋਈ ਮਹਿਲਾ, ਬੱਚਾ, ਬਜ਼ੁਰਗ ਜਾਂ ਜ਼ਰੂਰਤਮੰਦ ਵਿਅਕਤੀ ਆਪਣੀ ਸ਼ਿਕਾਇਤ ਲੈ ਕੇ ਪਹੁੰਚਦਾ ਹੈ, ਤਾਂ ਉਸ ਨਾਲ ਪੂਰੇ ਮਾਣ-ਸਤਿਕਾਰ ਅਤੇ ਹਮਦਰਦੀ ਨਾਲ ਕਿਵੇਂ ਪੇਸ਼ ਆਉਣਾ ਹੈ। ਸਿਖਲਾਈ ਦੌਰਾਨ ਜਵਾਨਾਂ ਨੂੰ ਪੀੜਤ ਦੀ ਗੱਲ ਬੜੇ ਧੀਰਜ ਅਤੇ ਧਿਆਨ ਨਾਲ ਸੁਣਨ, ਉਨ੍ਹਾਂ ਦੀ ਮਾਨਸਿਕ ਤੇ ਸਰੀਰਕ ਸਥਿਤੀ ਨੂੰ ਸਮਝਣ ਅਤੇ ਕਾਨੂੰਨੀ ਦਾਇਰੇ ਵਿੱਚ ਰਹਿ ਕੇ ਤੁਰੰਤ ਢੁਕਵੀਂ ਮਦਦ ਮੁਹੱਈਆ ਕਰਵਾਉਣ ਦੇ ਗੁਰ ਸਿਖਾਏ ਜਾਣਗੇ।

ਬਜ਼ੁਰਗਾਂ, ਦਿਵਿਆਂਗਾਂ, ਔਰਤਾਂ ਅਤੇ ਬੱਚਿਆਂ ਪ੍ਰਤੀ ਬਿਹਤਰ ਵਿਵਹਾਰ ‘ਤੇ ਵਿਸ਼ੇਸ਼ ਜ਼ੋਰ

ਪੰਜਾਬ ਪੁਲਿਸ ਵਿੱਚ ਔਰਤਾਂ ਨੂੰ ਮੁੱਖ ਧਾਰਾ ਵਿੱਚ ਲਿਆਉਣਾ ਪ੍ਰਾਜੈਕਟ ਤਹਿਤ ਪੂਰੇ ਸੂਬੇ ਭਰ ਵਿੱਚ ਤਿੰਨ ਵੱਖ-ਵੱਖ ਪੜਾਵਾਂ ਅੰਦਰ ਇਹ ਸਿਖਲਾਈ ਮੁਹਿੰਮ ਚਲਾਈ ਜਾ ਰਹੀ ਹੈ। ਇਹਨਾਂ ਤਿੰਨਾਂ ਪੜਾਵਾਂ ਦੌਰਾਨ ਲਗਭਗ 1500 ਤੋਂ 2000 ਪੁਲਿਸ ਮੁਲਾਜ਼ਮਾਂ ਨੂੰ ਪੂਰੀ ਤਰ੍ਹਾਂ ਸਿਖਿਅਤ ਕਰਨ ਦਾ ਟੀਚਾ ਮਿੱਥਿਆ ਗਿਆ ਹੈ। ਇਸ ਟ੍ਰੇਨਿੰਗ ਵਿੱਚ ਮਹਿਲਾਵਾਂ ਅਤੇ ਬਾਲ ਅਪਰਾਧਾਂ ਨਾਲ ਜੁੜੇ ਸੰਵੇਦਨਸ਼ੀਲ ਮਾਮਲਿਆਂ ‘ਤੇ ਖ਼ਾਸ ਤਵੱਜੋ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਬਜ਼ੁਰਗ ਨਾਗਰਿਕਾਂ, ਦਿਵਿਆਂਗ ਵਿਅਕਤੀਆਂ ਅਤੇ ਸਮਾਜ ਦੇ ਪੱਛੜੇ ਵਰਗਾਂ ਪ੍ਰਤੀ ਪੁਲਿਸ ਫੋਰਸ ਦੇ ਵਿਵਹਾਰ ਨੂੰ ਹੋਰ ਦੋਸਤਾਨਾ ਅਤੇ ਜਵਾਬਦੇਹ ਬਣਾਉਣ ‘ਤੇ ਵੀ ਪੂਰਾ ਜ਼ੋਰ ਦਿੱਤਾ ਜਾ ਰਿਹਾ ਹੈ।

ਰੋਜ਼ਾਨਾ ਡਿਊਟੀ ਤੇ ਤਫ਼ਤੀਸ਼ ਦੌਰਾਨ ਕੰਮ ਆਵੇਗੀ ਨਵੀਂ ਸਿਖਲਾਈ

ਇਸ ਸਿਖਲਾਈ ਰਾਹੀਂ ਪੁਲਿਸ ਕਰਮੀਆਂ ਨੂੰ ਵਿਸਥਾਰ ਨਾਲ ਦੱਸਿਆ ਜਾਵੇਗਾ ਕਿ ਥਾਣੇ ਵਿੱਚ ਸ਼ਿਕਾਇਤ ਦਰਜ ਹੋਣ ਦੇ ਪਹਿਲੇ ਪਲ ਤੋਂ ਲੈ ਕੇ ਜਾਂਚ ਅਤੇ ਅੰਤਿਮ ਕਾਨੂੰਨੀ ਕਾਰਵਾਈ ਤੱਕ ਪੀੜਤ ਧਿਰ ਨਾਲ ਕਿਸ ਤਰ੍ਹਾਂ ਦਾ ਪੇਸ਼ੇਵਰ ਵਿਵਹਾਰ ਅਪਣਾਉਣਾ ਚਾਹੀਦਾ ਹੈ। ਖ਼ਾਸ ਤੌਰ ‘ਤੇ ਮਹਿਲਾ ਅਤੇ ਬੱਚਿਆਂ ਵੱਲੋਂ ਦੱਸੀ ਗਈ ਹਰ ਗੱਲ ਨੂੰ ਗੰਭੀਰਤਾ ਨਾਲ ਲੈਂਦਿਆਂ ਲੋੜੀਂਦੀ ਡਾਕਟਰੀ, ਕਾਨੂੰਨੀ ਤੇ ਮਨੋਵਿਗਿਆਨਕ ਸਹਾਇਤਾ ਦਿਵਾਉਣ ਦੇ ਤਰੀਕੇ ਸਮਝਾਏ ਜਾਣਗੇ। ਇਸ ਦੇ ਨਾਲ ਹੀ ਪੀੜਤਾਂ ਨੂੰ ਕਾਨੂੰਨ ਤਹਿਤ ਮਿਲਣ ਵਾਲੇ ਬੁਨਿਆਦੀ ਅਧਿਕਾਰਾਂ ਅਤੇ ਸਰਕਾਰੀ ਸਹਾਇਤਾ ਬਾਰੇ ਪੂਰੀ ਜਾਣਕਾਰੀ ਦੇਣ ਦੇ ਯੋਗ ਬਣਾਇਆ ਜਾਵੇਗਾ, ਤਾਂ ਜੋ ਕਿਸੇ ਵੀ ਆਮ ਨਾਗਰਿਕ ਨੂੰ ਆਪਣੀ ਸ਼ਿਕਾਇਤ ਦਰਜ ਕਰਵਾਉਣ ਜਾਂ ਇਨਸਾਫ਼ ਹਾਸਲ ਕਰਨ ਵਿੱਚ ਕੋਈ ਔਕੜ ਪੇਸ਼ ਨਾ ਆਵੇ।

ਮਾਸਟਰ ਟ੍ਰੇਨਰਾਂ ਵੱਲੋਂ ਹੋਰਨਾਂ ਜਵਾਨਾਂ ਨੂੰ ਦਿੱਤੀ ਜਾਵੇਗੀ ਇਕਸਾਰ ਸਿਖਲਾਈ

ਇਸ ਮੁਹਿੰਮ ਨੂੰ ਪੂਰੇ ਪੰਜਾਬ ਵਿੱਚ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ਪੁਲਿਸ ਦੇ ਚੋਣਵੇਂ ਅਧਿਕਾਰੀਆਂ ਨੂੰ ਪਹਿਲਾਂ ਹੀ ਵਿਸ਼ੇਸ਼ ਤੌਰ ‘ਤੇ ਸਿਖਲਾਈ ਦੇ ਕੇ ‘ਮਾਸਟਰ ਟ੍ਰੇਨਰ’ ਵਜੋਂ ਤਿਆਰ ਕੀਤਾ ਗਿਆ ਹੈ। ਇਹ ਮਾਸਟਰ ਟ੍ਰੇਨਰ ਹੁਣ ਹੇਠਲੇ ਪੱਧਰ ‘ਤੇ ਦੂਜੇ ਪੁਲਿਸ ਮੁਲਾਜ਼ਮਾਂ ਨੂੰ ਸਿਖਲਾਈ ਦੇਣਗੇ। ਪੂਰੇ ਸੂਬੇ ਵਿੱਚ ਇਕਸਾਰਤਾ ਬਣਾਈ ਰੱਖਣ ਲਈ ਇੱਕ ਵਿਸ਼ੇਸ਼ ਪਾਠਕ੍ਰਮ ਤਿਆਰ ਕੀਤਾ ਗਿਆ ਹੈ, ਤਾਂ ਜੋ ਸਾਰੇ ਜ਼ਿਲ੍ਹਿਆਂ ਦੀ ਪੁਲਿਸ ਨੂੰ ਇੱਕੋ ਜਿਹੀ ਮਿਆਰੀ ਜਾਣਕਾਰੀ ਅਤੇ ਸੇਧ ਮਿਲ ਸਕੇ।

ਇਸ ਵੱਡੇ ਪ੍ਰਾਜੈਕਟ ਵਿੱਚ ਕਮਿਊਨਿਟੀ ਅਫੇਅਰਜ਼ ਡਿਵੀਜ਼ਨ (CAD), ਹਾਰਟੇਕ ਫਾਊਂਡੇਸ਼ਨ ਅਤੇ ਜੇ-ਪਾਲ ਸਾਊਥ ਏਸ਼ੀਆ ਵੱਲੋਂ ਤਕਨੀਕੀ ਤੇ ਵਿਗਿਆਨਕ ਸਹਿਯੋਗ ਦਿੱਤਾ ਜਾ ਰਿਹਾ ਹੈ। ਪ੍ਰੋਗਰਾਮ ਦੌਰਾਨ ਪੰਜਾਬ ਪੁਲਿਸ ਸਾਂਝ ਮੰਚ ‘ਤੇ ਰੱਖਿਆ ਮੰਤਰਾਲੇ ਦੀ ਵੈਰੀਫਿਕੇਸ਼ਨ ਲਈ ਇੱਕ ਆਨਲਾਈਨ ਪੋਰਟਲ ਦੀ ਸ਼ੁਰੂਆਤ ਵੀ ਕੀਤੀ ਗਈ। ਇਸ ਨਵੀਂ ਡਿਜੀਟਲ ਪਹਿਲਕਦਮੀ ਨਾਲ ਤਸਦੀਕ ਅਤੇ ਪੜਤਾਲ ਨਾਲ ਜੁੜੇ ਕੰਮ ਆਨਲਾਈਨ ਮੁਕੰਮਲ ਹੋ ਸਕਣਗੇ, ਜਿਸ ਨਾਲ ਇਹ ਸਮੁੱਚੀ ਪ੍ਰਕਿਰਿਆ ਪਹਿਲਾਂ ਨਾਲੋਂ ਕਿਤੇ ਵੱਧ ਸੁਖਾਲੀ, ਪਾਰਦਰਸ਼ੀ ਅਤੇ ਤੇਜ਼ ਹੋ ਜਾਵੇਗੀ।

Follow Us
ਚੰਡੀਗੜ੍ਹ ਵਿੱਚ ਮੁਫ਼ਤ iPhone ਦਾ ਲੰਗਰ, ਕਾਰੋਬਾਰੀ ਤ੍ਰੇਹਨ ਬੋਲੇ - ਡਰਾਅ ਰਾਹੀਂ ਹੋਵੇਗਾ ਫੈਸਲਾ, ਘਰ ਜਾ ਕੇ ਦੇਵਾਂਗੇ ਫੋਨ
ਚੰਡੀਗੜ੍ਹ ਵਿੱਚ ਮੁਫ਼ਤ iPhone ਦਾ ਲੰਗਰ, ਕਾਰੋਬਾਰੀ ਤ੍ਰੇਹਨ ਬੋਲੇ - ਡਰਾਅ ਰਾਹੀਂ ਹੋਵੇਗਾ ਫੈਸਲਾ, ਘਰ ਜਾ ਕੇ ਦੇਵਾਂਗੇ ਫੋਨ...
ਪੰਥਕ ਅਤੇ ਪੰਜਾਬ ਦੇ ਮਸਲੇ ਹੱਲ ਕਰਨ ਲਈ ਇੱਕਜੁਟ ਹੋਣ ਦੀ ਲੋੜ...ਚੰਦੂਮਾਜਰਾ ਦੀ ਪੰਥਕ ਪਾਰਟੀਆਂ ਨੂੰ ਅਪੀਲ
ਪੰਥਕ ਅਤੇ ਪੰਜਾਬ ਦੇ ਮਸਲੇ ਹੱਲ ਕਰਨ ਲਈ ਇੱਕਜੁਟ ਹੋਣ ਦੀ ਲੋੜ...ਚੰਦੂਮਾਜਰਾ ਦੀ ਪੰਥਕ ਪਾਰਟੀਆਂ ਨੂੰ ਅਪੀਲ...
ਸਭ ਕੁਝ ਸੁਖਬੀਰ ਬਾਦਲ ਦੀ ਸਰਪ੍ਰਸਤੀ ਹੇਠ ਹੋ ਰਿਹਾ... ਚਾਵਲਾ ਰੇਪ ਕੇਸ ਨੂੰ ਲੈ ਕੇ ਭੜਕੇ ਪੰਨੂ
ਸਭ ਕੁਝ ਸੁਖਬੀਰ ਬਾਦਲ ਦੀ ਸਰਪ੍ਰਸਤੀ ਹੇਠ ਹੋ ਰਿਹਾ... ਚਾਵਲਾ ਰੇਪ ਕੇਸ ਨੂੰ ਲੈ ਕੇ ਭੜਕੇ ਪੰਨੂ...
BJP ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦਾ ਕਿੰਨਾ ਪਵੇਗਾ ਅਸਰ....ਕੀ ਕਹਿੰਦੇ ਹਨ ਮਾਹਿਰ? ਜਾਣੋ...
BJP ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦਾ ਕਿੰਨਾ ਪਵੇਗਾ ਅਸਰ....ਕੀ ਕਹਿੰਦੇ ਹਨ ਮਾਹਿਰ? ਜਾਣੋ......
15 ਅਕਤੂਬਰ ਤੋਂ UPI ਕਰਨਾ ਪਵੇਗਾ ਮਹਿੰਗਾ? ਜਾਣੋ... ਕਿਉਂ ਚਿੰਤਤ ਹਨ ਦੁਕਾਨਦਾਰ ਤੇ ਗਾਹਕ
15 ਅਕਤੂਬਰ ਤੋਂ UPI ਕਰਨਾ ਪਵੇਗਾ ਮਹਿੰਗਾ? ਜਾਣੋ... ਕਿਉਂ ਚਿੰਤਤ ਹਨ ਦੁਕਾਨਦਾਰ ਤੇ ਗਾਹਕ...
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ...
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ...
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ...
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...