ਪੰਜਾਬ ਪੁਲਿਸ ਦਾ ‘War on Gangsters’, ਅਗਲੇ 72 ਘੰਟਿਆਂ ‘ਚ 12,000 ਪੁਲਿਸ ਅਫਸਰ ਚਲਾਉਣਗੇ ‘ਆਪ੍ਰੇਸ਼ਨ ਪ੍ਰਹਾਰ’

Updated On: 

20 Jan 2026 13:50 PM IST

ਡੀਜੀਪੀ ਨੇ ਕਿਹਾ ਕਿ ਅਸੀਂ ਗੈਂਗਸਟਰਾਂ ਦਾ ਪੂਰਾ ਨੈੱਟਵਰਕ ਪੂਰੀ ਤਰ੍ਹਾਂ ਤਬਾਹ ਕਰ ਦੇਵਾਂਗੇ। ਇਸ ਦੀ ਕੋਈ ਸਮਾਂ-ਸੀਮਾ ਨਹੀਂ ਹੋਵੇਗੀ। ਉਨ੍ਹਾਂ ਨੇ ਕਿਹਾ ਕਿ 60 ਗੈਂਗਸਟਰ ਬਾਹਰ ਬੈਠੇ ਹੋਏ ਹਨ, ਉਨ੍ਹਾਂ ਦੇ 1200 ਸਾਥੀਆਂ ਦੀ ਪਹਿਚਾਣ ਕੀਤੀ ਗਈ ਹੈ ਤੇ ਉਨ੍ਹਾਂ ਦੇ 600 ਪਰਿਵਾਰਕ ਮੈਂਬਰ, ਜੋ ਅਪਰਾਧਿਕ ਘਟਨਾਵਾਂ 'ਚ ਸ਼ਾਮਲ ਹਨ, ਉਨ੍ਹਾਂ ਨੂੰ ਮੈਪ ਕਰਕੇ ਜਾਂਚ ਕੀਤੀ ਜਾਵੇਗੀ।

ਪੰਜਾਬ ਪੁਲਿਸ ਦਾ War on Gangsters, ਅਗਲੇ 72 ਘੰਟਿਆਂ ਚ 12,000 ਪੁਲਿਸ ਅਫਸਰ ਚਲਾਉਣਗੇ ਆਪ੍ਰੇਸ਼ਨ ਪ੍ਰਹਾਰ

ਪੰਜਾਬ ਪੁਲਿਸ ਦਾ 'War on Gangsters', ਅਗਲੇ 72 ਘੰਟਿਆਂ 'ਚ 12,000 ਪੁਲਿਸ ਅਫਸਰ ਚਲਾਉਣਗੇ 'ਆਪ੍ਰੇਸ਼ਨ ਪ੍ਰਹਾਰ'

Follow Us On

ਪੰਜਾਬ ਪੁਲਿਸ ਨੇ ਗੈਂਗਸਟਰਾਂ ਦੇ ਖਿਲਾਫ਼ 72 ਘੰਟਿਆਂ ਦਾ ਆਪ੍ਰੇਸ਼ਨ ਪ੍ਰਹਾਰ ਲਾਂਚ ਕੀਤਾ ਹੈ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਚੰਡੀਗੜ੍ਹ ‘ਚ ਇਸ ਦਾ ਐਲਾਨ ਕਰਦੇ ਹੋਏ ਕਿਹਾ ਕਿ ਅੱਜ, 20 ਜਨਵਰੀ ਤੋਂ ਪੁਲਿਸ ਦੀਆਂ 2 ਹਜ਼ਾਰ ਪੁਲਿਸ ਟੀਮਾਂ ਦੇ 12 ਹਜ਼ਾਰ ਪੁਲਿਸ ਮੁਲਾਜ਼ਮ ਮੁਲਾਜ਼ਮ ਫੀਲਡ ‘ਤੇ ਉਤਰੇ ਹਨ। ਇਹ ਟੀਮਾਂ ਪੰਜਾਬ ‘ਚ ਗੈਂਗਸਟਰ, ਉਨ੍ਹਾਂ ਦੇ ਸਾਥੀਆਂ ਤੇ ਉਨ੍ਹਾਂ ਦੇ ਪਰਿਵਾਰ ਦੇ ਲੋਕਾਂ ਦੀ ਜਾਂਚ ਕਰੇਗੀ। ਉਨ੍ਹਾਂ ਨੇ ਕਿਹਾ ਅਸੀਂ ਸੀਐਮ ਦੇ ਨਿਰਦੇਸ਼ਾਂ ‘ਤੇ ਗੈਂਗਸਟਰਾਂ ਦਾ ਵਿਰੁੱਧ ਯੁੱਧ ‘War on Gangsters’ ਦਾ ਐਲਾਨ ਕਰਦੇ ਹਾਂ।

ਡੀਜੀਪੀ ਗੌਰਵ ਯਾਦਵ ਨੇ ਗੈਂਗਸਟਰਾਂ ਬਾਰੇ ਸੂਚਨਾ ਦੇਣ ਦੇ ਲਈ ਹੈਲਪਲਾਈਨ ਨੰਬਰ ਵੀ ਜਾਰੀ ਕੀਤਾ ਹੈ। ਡੀਜੀਪੀ ਨੇ ਕਿਹਾ ਕਿ ਨੌਜਵਾਨਾਂ ਦੇ ਕੋਲ ਇਹ ਆਖਿਰੀ ਮੌਕੈ ਹੈ ਕਿ ਉਹ ਮੁੱਖ ਧਾਰਾ ‘ਚ ਪਰਤ ਆਉਣ। ਹੁਣ ਪੰਜਾਬ ਕਿਸੀ ਨੂੰ ਨਹੀਂ ਬਖ਼ਸ਼ੇਗੀ। ਪੰਜਾਬ ‘ਚ ਗੈਂਗਸਟਰਾਂ ਦੇ ਲਈ ਕੋਈ ਜਗ੍ਹਾ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਅਸੀ ਇਸ ਆਪ੍ਰੇਸ਼ਨ ਨੂੰ ‘ਆਪ੍ਰੇਸ਼ਨ ਪ੍ਰਹਾਰ’ ਨਾਮ ਦਿੱਤਾ ਹੈ।

ਉਨ੍ਹਾਂ ਨੇ ਕਿਹਾ ਕਿ ਅਸੀਂ ਗੈਂਗਸਟਰਾਂ ਦਾ ਪੂਰਾ ਨੈੱਟਵਰਕ ਪੂਰੀ ਤਰ੍ਹਾਂ ਤਬਾਹ ਕਰ ਦੇਵਾਂਗੇ। ਇਸ ਦੀ ਕੋਈ ਸਮਾਂ-ਸੀਮਾ ਨਹੀਂ ਹੋਵੇਗੀ। ਉਨ੍ਹਾਂ ਨੇ ਕਿਹਾ ਕਿ 60 ਗੈਂਗਸਟਰ ਬਾਹਰ ਬੈਠੇ ਹੋਏ ਹਨ, ਉਨ੍ਹਾਂ ਦੇ 1200 ਸਾਥੀਆਂ ਦੀ ਪਹਿਚਾਣ ਕੀਤੀ ਗਈ ਹੈ ਤੇ ਉਨ੍ਹਾਂ ਦੇ 600 ਪਰਿਵਾਰਕ ਮੈਂਬਰ, ਜੋ ਅਪਰਾਧਿਕ ਘਟਨਾਵਾਂ ‘ਚ ਸ਼ਾਮਲ ਹਨ, ਉਨ੍ਹਾਂ ਨੂੰ ਮੈਪ ਕਰਕੇ ਜਾਂਚ ਕੀਤੀ ਜਾਵੇਗੀ। 12,000 ਪੁਲਿਸ ਅਫ਼ਸਰ ਅੱਜ ਤੋਂ ਉਨ੍ਹਾਂ ਦੇ ਖਿਲਾਫ਼ ਕਾਰਵਾਈ ਕਰ ਰਹੇ ਹਨ। ਇਸ ਦੇ ਲਈ 2000 ਟੀਮਾਂ ਬਣਾਈਆਂ ਗਈਆਂ ਹਨ।

ਡੀਜੀਪੀ ਨੇ ਕਿਹਾ ਇਨ੍ਹਾਂ ਸਾਰਿਆਂ ਸ਼ੱਕੀ ਲੋਕਾਂ ਦੀ ਜਾਂਚ ਕੀਤੀ ਜਾਵੇਗੀ, ਜੋ ਵੀ ਅਪਰਾਧ ‘ਚ ਲਿਪਤ ਪਾਇਆ ਗਿਆ, ਉਸ ਦੇ ਖਿਲਾਫ਼ ਕਾਰਵਾਈ ਕੀਤੀ ਜਾਵੇਗੀ। ਉਸ ਨੂੰ ਗ੍ਰਿਫ਼ਤਾਰ ਕੀਤਾ ਜਾਵੇਗਾ ਤੇ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ। ਡੀਜੀਪੀ ਨੇ ਦੱਸਿਆ ਕਿ ਕ੍ਰਿਮਿਨਲ ਫਾਈਨਸਿੰਗ ਖਿਲਾਫ਼ ਵੀ ਕਾਰਵਾਈ ਕੀਤੀ ਜਾਵੇਗੀ। ਡਰੱਗ ਤਸਕਰਾਂ ਦੀ ਪ੍ਰਾਪਰਟੀ ਫ੍ਰੀਜ ਕੀਤੀ ਜਾਵੇਗੀ। ਕ੍ਰਾਈਮ ਫੰਡਿੰਗ ਤੇ ਮਨੀ ਲਾਂਡਰਿੰਗ ਖਿਲਾਫ਼ ਕਾਰਵਾਈ ਕੀਤੀ ਜਾਵੇਗੀ। ਗੈਰ-ਕਾਨੂੰਨੀ ਤਰੀਕੇ ਨਾਲ ਕੰਮ ਕਰਨ ਵਾਲੇ ਟ੍ਰੈਵਲ ਏਜੰਟਾਂ ਖਿਲਾਫ਼ ਵੀ ਕਰਾਵਾਈ ਕੀਤੀ ਜਾਵੇਗੀ। ਕ੍ਰਾਈਮ ਤੋਂ ਬਾਅਦ ਗੈਂਗਸਟਰਾਂ ਨੂੰ ਵਿਦੇਸ਼ ਭੇਜਣ ਵਾਲੇ ਏਜੰਟਾਂ ਦੀ ਪਹਿਚਾਣ ਕਰ ਲਈ ਗਈ ਹੈ।

ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਪੁਲਿਸ ਹਥਿਆਰਾਂ ਦਾ ਪ੍ਰਦਰਸ਼ਨ, ਇੰਟਰਨੈਟ ਅਪਰਾਧ ਦੇ ਪ੍ਰਚਾਰ-ਪ੍ਰਸਾਰ ‘ਤੇ ਵੀ ਸਖ਼ਤ ਕਾਰਵਾਈ ਕਰੇਗੀ। 10 ਹਜ਼ਾਰ ਤੋਂ ਜ਼ਿਆਦਾ ਪੋਸਟ ਹਟਾ ਦਿੱਤੇ ਗਏ ਹਨ, ਜਦਕਿ ਕਈ ਹਜ਼ਾਰ ਅਕਾਊਂਟ ਬੰਦ ਕੀਤੇ ਗਏ ਹਨ। ਉਨ੍ਹਾਂ ਨੇ ਕਿਹਾ ਗੈਂਗਸਟਰਾਂ ਨੂੰ ਕਾਬੂ ਕਰਨ ਲਈ ਆਪ੍ਰੇਸ਼ਨ ਸਿਰਫ਼ ਪੰਜਾਬ ਤੱਕ ਸੀਮਤ ਨਹੀਂ ਰਹੇਗਾ, ਪੁਲਿਸ ਸੂਬੇ ਤੋਂ ਬਾਹਰ ਵੀ ਰੇਡ ਕਰੇਗੀ।