ਲਾਸ਼ਾਂ ਤੇ ਨਾ ਕਰੋ ਸਿਆਸਤ…ਪੰਜਾਬ ਸਰਕਾਰ ਨਸ਼ਿਆਂ ਵਿਰੁੱਧ ਕਰ ਰਹੀ ਸਖ਼ਤ ਕਾਰਵਾਈ, ਰਾਹੁਲ ਗਾਂਧੀ ਤੇ ਸੀਐਮ ਤੇ ਕੇਜਰੀਵਾਲ ਦਾ ਹਮਲਾ

Updated On: 

09 Sep 2026 13:43 PM IST

ਰਾਹੁਲ ਗਾਂਧੀ ਨੇ ਐਕਸ 'ਤੇ ਪੋਸਟ ਕਰਦੇ ਹੋਏ ਲਿਖਿਆ ਕਿ ਦਲਿਤ ਭਾਈਚਾਰੇ ਨਾਲ ਸਬੰਧਤ ਗੁਲਜ਼ਾਰ ਸਿੰਘ ਨੇ ਆਪਣੇ ਪੁੱਤਰ ਦੇ ਨਸ਼ੇ ਦਾ ਸ਼ਿਕਾਰ ਹੋਣ ਤੋਂ ਬਾਅਦ ਪਿੰਡ 'ਚ ਨਸ਼ੇ ਦੇ ਕਾਰੋਬਾਰ ਦਾ ਮੁੱਦਾ ਚੁੱਕਿਆ ਸੀ। ਗੁਲਜ਼ਾਰ ਸਿੰਘ 'ਤੇ ਮਾਫ਼ੀ ਮੰਗਣ ਲਈ ਦਬਾਅ ਬਣਾਇਆ ਗਿਆ, ਜਿਸ ਤੋਂ ਬਾਅਦ ਉਨ੍ਹਾਂ ਨੇ ਜ਼ਹਿਰੀਲਾ ਪਦਾਰਥ ਨਿਗਲ ਲਿਆ ਤੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ।

ਲਾਸ਼ਾਂ ਤੇ ਨਾ ਕਰੋ ਸਿਆਸਤ...ਪੰਜਾਬ ਸਰਕਾਰ ਨਸ਼ਿਆਂ ਵਿਰੁੱਧ ਕਰ ਰਹੀ ਸਖ਼ਤ ਕਾਰਵਾਈ, ਰਾਹੁਲ ਗਾਂਧੀ ਤੇ ਸੀਐਮ ਤੇ ਕੇਜਰੀਵਾਲ ਦਾ ਹਮਲਾ

ਸੰਗਰੂਰ ਦੇ ਪਿੰਡ ਤੂਰਬੰਜਾਰਾ ਦੇ ਗੁਲਜ਼ਾਰ ਸਿੰਘ ਦੀ ਮੌਤ ਦੇ ਮਾਮਲੇ ਨੂੰ ਲੈ ਕੇ ਪੰਜਾਬ ਦੀ ਸਿਆਸਤ ਗਰਮਾ ਗਈ ਹੈ। ਕਾਂਗਰਸ ਆਗੂ ਰਾਹੁਲ ਗਾਂਧੀ ਵੱਲੋਂ ਮਾਮਲੇ ‘ਤੇ ਪੰਜਾਬ ਸਰਕਾਰ ਨੂੰ ਘੇਰਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਜਵਾਬ ਦਿੱਤਾ ਹੈ। ਰਾਹੁਲ ਗਾਂਧੀ ਨੇ ਗੁਲਜ਼ਾਰ ਸਿੰਘ ਦੀ ਮੌਤ ਨੂੰ ਲੈ ਕੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ‘ਤੇ ਗੰਭੀਰ ਸਵਾਲ ਚੁੱਕੇ। ਉਨ੍ਹਾਂ ਇਲਜ਼ਾਮ ਲਗਾਇਆ ਕਿ ਸਰਕਾਰ ਦੀ ਨਾਕਾਮੀ ‘ਤੇ ਸਵਾਲ ਕਰਨ ਵਾਲਿਆਂ ਨੂੰ ਧਮਕੀਆਂ ਤੇ ‘ਤੇ ਤੰਗ-ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।

CM ਭਗਵੰਤ ਮਾਨ ਦਾ ਰਾਹੁਲ ਗਾਂਧੀ ਨੂੰ ਜਵਾਬ

ਰਾਹੁਲ ਗਾਂਧੀ ਦੀ ਇਸ ਪੋਸਟ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਵਾਬ ਦਿੱਤਾ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਜੀ, ਲਾਸ਼ਾਂ ਉੱਪਰ ਰਾਜਨੀਤੀ ਨਾ ਕਰੋ, ਪੰਜਾਬੀ ਇਸ ਤਰ੍ਹਾਂ ਦੀ ਰਾਜਨੀਤੀ ਨੂੰ ਪਸੰਦ ਨਹੀਂ ਕਰਦੇ।

ਮੁੱਖ ਮੰਤਰੀ ਨੇ ਕਾਂਗਰਸ ਆਗੂ ਸੁਖਪਾਲ ਸਿੰਘ ਖਹਿਰਾ ਦੀ ਇੱਕ ਵੀਡੀਓ ਵੀ ਸਾਂਝੀ ਕਰਦਿਆਂ ਲਿਖਿਆ ਕਿ ਪੀੜਤ ਦੇ ਪਿੰਡ ਪਹੁੰਚੇ ਕਾਂਗਰਸੀ ਆਗੂਆਂ ਨੂੰ ਲੋਕਾਂ ਨੇ ਉਥੋਂ ਵਾਪਸ ਭੇਜ ਦਿੱਤਾ ਸੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ‘ਚ ਸਾਰੇ ਮੁਲਜ਼ਮਾਂ ਨੂੰ ਪਰਿਵਾਰ ਦੀ ਨਿਸ਼ਾਨਦੇਹੀ ‘ਤੇ ਪੁਲਿਸ ਪਹਿਲਾਂ ਹੀ ਕਾਬੂ ਕਰ ਚੁੱਕੀ ਹੈ।

ਤੁਹਾਡੀ ਸਰਕਾਰ ਲਿਆਈ ਸੀ ਪੰਜਾਬ ਚ ਨਸ਼ਾ – ਕੇਜਰੀਵਾਲ

ਉੱਧਰ, ਅਰਵਿੰਦ ਕੇਜਰੀਵਾਲ ਨੇ ਵੀ ਰਾਹੁਲ ਦੀ ਇਸ ਪੋਸਟ ਤੇ ਤਿੱਖਾ ਹਮਲਾ ਬੋਲਿਆ। ਉਨ੍ਹਾਂ ਆਪਣੇ ਸੋਸ਼ਲ ਮੀਡੀਆ ਅਕਾਉਂਟ ਤੇ ਲਿੱਖਿਆ-ਪੰਜਾਬ ਵਿੱਚ ਨਸ਼ਾ ਤੁਹਾਡੀ ਕਾਂਗਰਸ ਸਰਕਾਰ ਲਿਆਈ ਸੀ। ਅਕਾਲੀ ਦਲ ਅਤੇ ਭਾਜਪਾ ਦੀ ਸਰਕਾਰ ਲਿਆਈ ਸੀ। ਪੂਰੇ ਦੇਸ਼ ਵਿੱਚ ਪਹਿਲੀ ਵਾਰ, ਕੋਈ ਸੂਬਾ ਨਸ਼ਿਆਂ ਵਿਰੁੱਧ ਅਜਿਹੀ ਜੰਗ ਲੜ ਰਿਹਾ ਹੈ। ਅੱਜ, ਪੰਜਾਬ ਸਰਕਾਰ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਦੁਆਰਾ ਫੈਲਾਏ ਗਏ ਨਸ਼ੇ ਨੂੰ ਸਾਫ਼ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

ਉਨ੍ਹਾਂ ਅੱਗੇ ਲਿੱਖਿਆ – ਉਨ੍ਹਾਂ ਨੂੰ ਬਹੁਤ ਦੁੱਖ ਹੈ ਕਿ ਤੁਹਾਡੇ ਵਰਗਾ ਆਗੂ ਲਾਸ਼ਾਂ ‘ਤੇ ਗੰਦੀ ਰਾਜਨੀਤੀ ਕਰ ਰਿਹਾ ਹੈ। ਕੱਲ੍ਹ, ਜਦੋਂ ਤੁਹਾਡਾ ਵਿਧਾਇਕ ਇਸ ਆਦਮੀ ਦੀ ਮੌਤ ਦਾ ਰਾਜਨੀਤੀਕਰਨ ਕਰਨ ਲਈ ਉਸ ਪਿੰਡ ਵਿੱਚ ਗਿਆ ਸੀ, ਤਾਂ ਪਿੰਡ ਵਾਸੀਆਂ ਨੇ ਉਨ੍ਹਾਂ ਨੂੰ ਬਾਹਰ ਕੱਢ ਦਿੱਤਾ ਸੀ। ਮੈਂ ਤੁਹਾਨੂੰ ਵੀ ਇੱਕ ਵਾਰ ਉਸ ਪਿੰਡ ਦਾ ਚੱਕਰ ਲਗਾਉਣ ਦੀ ਬੇਨਤੀ ਕਰਦਾ ਹਾਂ।

ਉਨ੍ਹਾਂ ਨੇ ਪੰਜਾਬ ‘ਚ ਨਸ਼ਿਆਂ ਦੀ ਸਮੱਸਿਆ ਲਈ ਪਿਛਲੀਆਂ ਸਰਕਾਰਾਂ ਨੂੰ ਜ਼ਿੰਮੇਵਾਰ ਠਹਿਰਾਇਆ। ਉਨ੍ਹਾਂ ਕਿਹਾ ਕਿ ਪੰਜਾਬ ‘ਚ ਨਸ਼ਾ ਫੈਲਾਉਣ ਲਈ ਅਕਾਲੀ ਦਲ, ਭਾਜਪਾ ਤੇ ਕਾਂਗਰਸ ਦੀਆਂ ਪਿਛਲੀਆਂ ਸਰਕਾਰਾਂ ਜ਼ਿੰਮੇਵਾਰ ਹਨ। ਉਨ੍ਹਾਂ ਦੀ ਸਰਕਾਰ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰ ਰਹੀ ਹੈ ਤੇ ਕਿਸੇ ਵੀ ਨਸ਼ਾ ਤਸਕਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

ਰਾਹੁਲ ਗਾਂਧੀ ਨੇ ਕੀਤੀ ਸੀ ਪੋਸਟ

ਰਾਹੁਲ ਗਾਂਧੀ ਨੇ ਐਕਸ ‘ਤੇ ਪੋਸਟ ਕਰਦੇ ਹੋਏ ਲਿਖਿਆ ਕਿ ਦਲਿਤ ਭਾਈਚਾਰੇ ਨਾਲ ਸਬੰਧਤ ਗੁਲਜ਼ਾਰ ਸਿੰਘ ਨੇ ਆਪਣੇ ਪੁੱਤਰ ਦੇ ਨਸ਼ੇ ਦਾ ਸ਼ਿਕਾਰ ਹੋਣ ਤੋਂ ਬਾਅਦ ਪਿੰਡ ‘ਚ ਨਸ਼ੇ ਦੇ ਕਾਰੋਬਾਰ ਦਾ ਮੁੱਦਾ ਚੁੱਕਿਆ ਸੀ। ਗੁਲਜ਼ਾਰ ਸਿੰਘ ‘ਤੇ ਮਾਫ਼ੀ ਮੰਗਣ ਲਈ ਦਬਾਅ ਬਣਾਇਆ ਗਿਆ, ਜਿਸ ਤੋਂ ਬਾਅਦ ਉਨ੍ਹਾਂ ਨੇ ਜ਼ਹਿਰੀਲਾ ਪਦਾਰਥ ਨਿਗਲ ਲਿਆ ਤੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਰਾਹੁਲ ਗਾਂਧੀ ਨੇ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਕਰਦਿਆਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਅਸਤੀਫ਼ੇ ਦੀ ਵੀ ਮੰਗ ਕੀਤੀ ਹੈ।

ਕੀ ਹੈ ਗੁਲਜ਼ਾਰ ਸਿੰਘ ਦੀ ਮੌਤ ਦਾ ਮਾਮਲਾ?

ਸੰਗਰੂਰ ਦੇ ਪਿੰਡ ਤੂਰਬੰਜਾਰਾ ਦੇ 50 ਸਾਲਾ ਗੁਲਜ਼ਾਰ ਸਿੰਘ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਜਨਸਭਾ ਦੌਰਾਨ ਪਿੰਡ ‘ਚ ਖੁੱਲ੍ਹੇਆਮ ਚਿੱਟਾ ਵਿਕਣ ਦਾ ਮੁੱਦਾ ਚੁੱਕਿਆ ਸੀ। ਇਸ ਤੋਂ ਬਾਅਦ ਗੁਲਜ਼ਾਰ ਸਿੰਘ ਤੋਂ ਮਾਫ਼ੀ ਮੰਗਵਾਉਣ ਲਈ ਦਬਾਅ ਬਣਾਏ ਜਾਣ ਦੇ ਇਲਜ਼ਾਮ ਲੱਗੇ।ਗੁਲਜ਼ਾਰ ਸਿੰਘ ਨੇ ਜ਼ਹਿਰੀਲਾ ਪਦਾਰਥ ਨਿਗਲ ਲਿਆ ਤੇ ਇਲਾਜ ਲਈ ਉਨ੍ਹਾਂ ਨੂੰ ਸੰਗਰੂਰ, ਪਟਿਆਲਾ ਤੋਂ ਬਾਅਦ ਲੁਧਿਆਣਾ ਦੇ ਡੀਐੱਮਸੀ ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਮੌਤ ਤੋਂ ਪਹਿਲਾਂ ਬਣਾਈ ਵੀਡੀਓ ‘ਚ ਗੁਲਜ਼ਾਰ ਸਿੰਘ ਨੇ ਕੁਝ ਵਿਅਕਤੀਆਂ ‘ਤੇ ਉਸ ਨੂੰ ਮਾਫ਼ੀ ਮੰਗਣ ਲਈ ਦਬਾਅ ਪਾਉਣ ਦੇ ਇਲਜ਼ਾਮ ਲਗਾਏ ਸਨ।

Loading...
Unable to load recommendations.
Follow Us
Related Stories
ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖਤਮ: ਸਰਕਾਰ ਨੇ ਕਾਰਨ ਦੱਸੋ ਨੋਟਿਸ ਵਾਪਸ ਲਿਆ, ਜਲਦੀ ਹੋਵੇਗੀ CM ਮਾਨ ਨਾਲ ਮੀਟਿੰਗ
ਮੀਟਿੰਗਾਂ ਦੇ ਦੌਰ ਵਿਚਾਲੇ ਪਾਇਲਟ ਨੂੰ ਮਿਲਿਆ ਭਰੋਸਾ, ਇੱਕਜੁਟ ਹੋ ਕੇ ਲੜੇਗੀ ਪੰਜਾਬ ਕਾਂਗਰਸ
ਮੁਲਾਜ਼ਮਾਂ ਦੀ ਪੈਨ-ਡਾਊਨ ਸਟ੍ਰਾਈਕ ਵਿਚਾਲੇ ਦੂਜੇ ਦੌਰ ਦੀ ਮੀਟਿੰਗ, ਸਰਕਾਰ ਕਰ ਚੁੱਕੀ ‘ਨੋ ਵਰਕ, ਨੋ ਪੇ’ ਦਾ ਐਲਾਨ
ਚੰਡੀਗੜ੍ਹ ‘ਚ Uber-Rapido ‘ਤੇ ਵੱਡੀ ਕਾਰਵਾਈ, ਨਿਯਮਾਂ ਦੀ ਉਲੰਘਣਾ ਕਾਰਨ 6 ਮਹੀਨਿਆਂ ਲਈ ਐਗਰੀਗੇਟਰ ਲਾਇਸੈਂਸ ਸਸਪੈਂਡ
ਪੰਜਾਬ ਦੇ ਸਾਬਕਾ ਮੁੱਖ ਸਕੱਤਰ ਦੀ ਅੱਜ ਈਡੀ ਸਾਹਮਣੇ ਪੇਸ਼ੀ, ਸਨਟੇਕ ਸਿਟੀ ਹਾਊਸਿੰਗ ਪ੍ਰੋਜੈਕਟ ਨਾਲ ਜੁੜੇ CLU ਮਾਮਲੇ ਦੀ ਜਾਂਚ ਤੇਜ਼
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀਆਂ ਸਰਾਵਾਂ ਦੇ ਨਾਂ ‘ਤੇ ਸਾਈਬਰ ਠੱਗਾਂ ਦਾ ਜਾਲ, ਜਾਅਲੀ ਵੈੱਬਸਾਈਟਾਂ ਰਾਹੀਂ ਸੰਗਤਾਂ ਨਾਲ ਹੋ ਰਹੀ ਠੱਗੀ