New Parliament Inauguration: ਨਵੇਂ ਸੰਸਦ ਭਵਨ ਦੇ ਉਦਘਾਟਨ ‘ਤੇ ਗਰਮਾਈ ਪੰਜਾਬ ਦੀ ਸਿਆਸਤ , ਜਾਣੋ ਕਿਹੜੀਆਂ ਪਾਰਟੀਆਂ ਵੱਲੋਂ ਵਿਰੋਧ?

Updated On: 

29 May 2023 11:51 AM

ਪੀਐਮ ਵੱਲੋਂ ਨਵੇਂ ਸੰਸਦ ਭਵਨ ਦੇ ਉਦਘਾਟਨ 'ਤੇ ਪੰਜਾਬ ਵਿੱਚ ਸਿਆਸਤ ਗਰਮਾ ਗਈ ਹੈ। ਦੇਸ਼ ਭਰ ਦੀਆਂ 20 ਤੋਂ ਵਧ ਪਾਰਟੀਆਂ ਵਿਰੋਧ ਕਰ ਰਹਿਆਂ ਹਨ। ਜਿਨ੍ਹਾਂ ਵਿੱਚ ਪੰਜਾਬ ਦੀ ਸੱਤਾ ਧਿਰ ਆਮ ਆਦਮੀ ਪਾਰਟੀ ਵੱਲੋਂ ਵੀ ਵਿਰੋਧ ਕੀਤਾ ਜਾ ਰਿਹਾ ਹੈ।

New Parliament Inauguration: ਨਵੇਂ ਸੰਸਦ ਭਵਨ ਦੇ ਉਦਘਾਟਨ ਤੇ ਗਰਮਾਈ ਪੰਜਾਬ ਦੀ ਸਿਆਸਤ , ਜਾਣੋ ਕਿਹੜੀਆਂ ਪਾਰਟੀਆਂ ਵੱਲੋਂ ਵਿਰੋਧ?
Follow Us On

New Parliament Inauguration: ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵੱਲੋਂ ਅੱਜ ਨਵੇਂ ਸੰਸਦ ਭਵਨ ਦਾ ਉਦਘਾਟਨ ਕੀਤਾ ਗਿਆ। ਜਿਸ ਨੂੰ ਲੈ ਕੇ ਵਿਰੋਧੀ ਧਿਰਾਂ ਵਿੱਚ ਰੋਸ ਵੇਖਣ ਨੂੰ ਮਿਲ ਰਿਹਾ ਹੈ। ਪੰਜਾਬ ਦੀ ਸੱਤਾ ਧਿਰ ਆਮ ਆਦਮੀ ਪਾਰਟੀ (Aam Aadmi Party) ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਉਥੇ ਹੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਨਵੇਂ ਸੰਸਦ ਭਵਨ ਦਾ ਉਦਘਾਟਨ ਸਮਾਗਮ ਵਿੱਚ ਸ਼ਿਰਕਤ ਕੀਤੀ ਗਈ।

ਵਿਰੋਧੀ ਪਾਰਟੀਆਂ ਦਾ ਕਹਿਣਾ ਹੈ ਕਿ ਨਵੇਂ ਸੰਸਦ ਭਵਨ ਦੇ ਉਦਘਾਟਨ ਲਈ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਕਿਉਂ ਨਹੀਂ ਸੱਦਿਆ ਗਿਆ?

ਪੰਜਾਬ ਆਦਮੀ ਪਾਰਟੀ ਵੱਲੋਂ ਵਿਰੋਧ ਕਿਊਂ?

ਆਮ ਆਦਮੀ ਪਾਰਟੀ ਵੱਲੋਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ (PM Narendra Modi) ਵੱਲੋਂ ਨਵੇਂ ਸੰਸਦ ਭਵਨ ਦੇ ਉਦਘਾਟਨ ਦਾ ਵਿਰੋਧ ਕੀਤਾ ਗਿਆ। ਇਨ੍ਹਾਂ ਹੀ ਨਹੀਂ ਪੰਜਾਬ ਸਰਕਾਰ (Punjab Government) ਵੱਲੋਂ ਇਹ ਵੀ ਕਿਹਾ ਜਾ ਰਿਹਾ ਹੈ ਕਿ ਰਾਸ਼ਟਰਪਤੀ ਨੂੰ ਸੱਦਾ ਭੇਜਣਾ ਚਾਹੀਦਾ ਸੀ ਅਤੇ ਉਦਘਾਟਨ ਉਨ੍ਹਾਂ ਤੋਂ ਹੀ ਕਰਵਾਉਣਾ ਚਾਹੀਦਾ ਸੀ। ਪੰਜਾਬ ਸਰਕਾਰ ਵੱਲੋਂ ਬੀਤੇ ਕੱਲ੍ਹ ਦਿੱਲੀ ਵਿੱਚ ਹੋਈ ਨੀਤੀ ਆਯੋਗ ਦੀ ਬੈਠਕ ਦਾ ਬਾਈਕਾਟ ਕੀਤਾ ਗਿਆ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪਹਿਲਾਂ ਪੁਰਾਣੇ ਮਸਲਿਆਂ ਦਾ ਹੱਲ ਹੋਣਾ ਚਾਹਿਦਾ ਹੈ। ਇਸ ਦੌਰਾਨ ਮੁੱਖ ਮੰਤਰੀ ਮਾਨ ਨੇ ਕੇਂਦਰ ‘ਤੇ RDF ਰੋਕਣ ਦਾ ਇਲਜ਼ਾਮ ਵੀ ਲਗਾਇਆ।

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ (Arvind Kejriwal) ਵੱਲੋਂ ਕੇਂਦਰ ਦੇ ਆਰਡੀਨੈਂਸ ਖ਼ਿਲਾਫ਼ ਵਿਰੋਧੀ ਪਾਰਟੀਆਂ ਨੂੰ ਇਕੱਠਾ ਕਰਨ ਦੀ ਮੁਹਿੰਮ ਚਲਾਈ ਜਾ ਰਹੀ ਹੈ। ਪੱਛਮੀ ਬੰਗਾਲ ਦੀ ਸੀਐੱਮ ਮਮਤਾ ਬੈਨਰਜੀ, ਬਿਹਾਰ ਦੇ ਸੀਐੱਮ ਨਿਤੀਸ਼ ਕੁਮਾਰ ਅਤੇ ਡਿਪਟੀ ਸੀ.ਐੱਮ. ਤੇਜਸਵੀ ਯਾਦਵ, ਉਧਵ ਠਾਕਰੇ, ਸ਼ਰਧ ਪਵਾਨ ਅਤੇ ਤੇਲੰਗਾਨਾ ਦੇ ਮੁੱਖ ਮੰਤਰੀ ਕੇਸੀਆਰ ਵੀ ਇਸ ਆਰਡੀਨੈਂਸ ਦਾ ਵਿਰੋਧ ਕਰਨ ਦਾ ਐਲਾਨ ਕਰ ਚੁੱਕੇ ਹਨ।

20 ਪਾਰਟੀਆਂ ਵੱਲੋਂ ਵਿਰੋਧ

ਪ੍ਰਧਾਨ ਮੰਤਰੀ ਮੋਦੀ ਵੱਲੋਂ ਨਵੇਂ ਸੰਸਦ ਭਵਨ ਦੇ ਉਦਘਾਟਨ ਨੂੰ ਲੈ ਕੇ ਵਿਰੋਧੀ ਪਾਰਟੀਆਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਇਸ ਕਾਰਨ ਵਿਰੋਧੀ ਧਿਰ ਵਿੱਚ ਰੋਸ ਹੈ। ਕਾਂਗਰਸ, ਖੱਬੇਪੱਖੀ ਪਾਰਟੀਆਂ, ਟੀਐਮਸੀ, ਸਪਾ ਅਤੇ ਆਮ ਆਦਮੀ ਪਾਰਟੀ ਸਮੇਤ 20 ਵਿਰੋਧੀ ਪਾਰਟੀਆਂ ਨੇ ਇਕੱਠੇ ਹੋ ਕੇ ਉਦਘਾਟਨ ਦਾ ਬਾਈਕਾਟ ਕਰਨ ਦਾ ਐਲਾਨ ਕੀਤਾ ਹੈ।

ਦੱਸ ਦਈਏ ਕਿ ਨਵੇਂ ਕੰਪਲੈਕਸ ਵਿੱਚ ਭਾਰਤ ਦੀ ਜਮਹੂਰੀ ਵਿਰਾਸਤ ਨੂੰ ਪ੍ਰਦਰਸ਼ਿਤ ਕਰਨ ਲਈ ਇੱਕ ਵਿਸ਼ਾਲ ਸੰਵਿਧਾਨ ਹਾਲ, ਸੰਸਦ ਮੈਂਬਰਾਂ ਲਈ ਇੱਕ ਲਾਉਂਜ, ਇੱਕ ਲਾਇਬ੍ਰੇਰੀ, ਕਈ ਕਮੇਟੀ ਰੂਮ, ਖਾਣੇ ਦੇ ਖੇਤਰ ਅਤੇ ਕਾਫ਼ੀ ਪਾਰਕਿੰਗ ਥਾਂ ਵੀ ਹੈ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ