ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਪਤੰਗ ਚੜਾਉਣ ਲਈ ਨਹੀਂ ਵਰਤ ਸਕੋਗੇ ਚਾਇਨਾ ਵਾਲੀ ਡੋਰ,ਚੀਨੀ ਡੋਰ ਸਮੇਤ ਕਈ ਚੀਜ਼ਾਂ ‘ਤੇ ਪਾਬੰਦੀ, ਪ੍ਰਦੂਸ਼ਣ ਕੰਟਰੋਲ ਬੋਰਡ ਨੇ ਜਾਰੀ ਕੀਤੇ ਹੁਕਮ

ਪ੍ਰਦੂਸ਼ਣ ਕੰਟਰੋਲ ਬੋਰਡ ਨੇ ਕਿਹਾ ਹੈ ਕਿ ਜੇਕਰ ਕੋਈ ਵਿਅਕਤੀ ਵਾਤਾਵਰਨ (ਸੁਰੱਖਿਆ) ਐਕਟ, 1986 ਜਾਂ ਇਸ ਤਹਿਤ ਜਾਰੀ ਹਦਾਇਤਾਂ ਦੀ ਉਲੰਘਣਾ ਕਰਦਾ ਹੈ। ਫਿਰ ਉਸ 'ਤੇ ਘੱਟੋ-ਘੱਟ 10,000 ਰੁਪਏ ਦਾ ਜੁਰਮਾਨਾ ਲਗਾਇਆ ਜਾਵੇਗਾ ਜੋ ਕਿ 15 ਲੱਖ ਰੁਪਏ ਤੱਕ ਵਧ ਸਕਦਾ ਹੈ। ਨਾਲ ਹੀ ਵਿਭਾਗ ਨੇ ਕਿਹਾ ਹੈ ਕਿ ਜੇਕਰ ਕੋਈ ਵਿਅਕਤੀ ਚਾਈਨਾ ਡੋਰ ਫੜਦਾ ਹੈ ਤਾਂ ਉਸ ਨੂੰ ਇਨਾਮ ਦਿੱਤਾ ਜਾਵੇਗਾ।

ਪਤੰਗ ਚੜਾਉਣ ਲਈ ਨਹੀਂ ਵਰਤ ਸਕੋਗੇ ਚਾਇਨਾ ਵਾਲੀ ਡੋਰ,ਚੀਨੀ ਡੋਰ ਸਮੇਤ ਕਈ ਚੀਜ਼ਾਂ 'ਤੇ ਪਾਬੰਦੀ, ਪ੍ਰਦੂਸ਼ਣ ਕੰਟਰੋਲ ਬੋਰਡ ਨੇ ਜਾਰੀ ਕੀਤੇ ਹੁਕਮ
ਪਤੰਗ ਚੜਾਉਣ ਲਈ ਨਹੀਂ ਵਰਤ ਸਕੋਗੇ ਚਾਇਨਾ ਵਾਲੀ ਡੋਰ,ਚੀਨੀ ਡੋਰ ਸਮੇਤ ਕਈ ਚੀਜ਼ਾਂ ‘ਤੇ ਪਾਬੰਦੀ, ਪ੍ਰਦੂਸ਼ਣ ਕੰਟਰੋਲ ਬੋਰਡ ਨੇ ਜਾਰੀ ਕੀਤੇ ਹੁਕਮ
Follow Us
tv9-punjabi
| Updated On: 05 Jan 2025 08:52 AM IST

ਪੰਜਾਬ ‘ਚ ਚਾਈਨਾ ਡੋਰ, ਸਿੰਥੈਟਿਕ ਮਟੀਰੀਅਲ ਨਾਲ ਬਣੇ ਡੋਰ ਅਤੇ ਹੋਰ ਸਮਾਨਾਂ ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਗਈ ਹੈ। ਇਹ ਹੁਕਮ ਪੰਜਾਬ ਦੇ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਜਾਰੀ ਕੀਤੇ ਗਏ ਹਨ। ਇਸ ਸਬੰਧੀ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਸਜ਼ਾ ਦਾ ਵੀ ਪ੍ਰਬੰਧ ਕੀਤਾ ਗਿਆ ਹੈ।

ਜਿਸ ਵਿੱਚ ਕਿਹਾ ਗਿਆ ਹੈ ਕਿ 05 ਜਨਵਰੀ ਯਾਨੀ ਅੱਜ ਤੋਂ ਵਾਤਾਵਰਣ ਐਕਟ, 1986 ਦੀ ਧਾਰਾ 5 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਪੰਜਾਬ ਰਾਜ ਵਿੱਚ ਨਾਈਲੋਨ, ਪਲਾਸਟਿਕ, ਚਾਈਨਾ ਡੋਰ/ਮਾਂਝੇ ਦੇ ਬਣੇ ਲੀਫ ਬਲੋਅਰ ਅਤੇ ਕਿਸੇ ਵੀ ਹੋਰ ਸਿੰਥੈਟਿਕ ਸਮੱਗਰੀ ਦੇ ਨਿਰਮਾਣ, ਵਿਕਰੀ, ਸਟੋਰੇਜ, ਖਰੀਦ, ਸਪਲਾਈ, ਆਯਾਤ ਅਤੇ ਤਾਰਾਂ ‘ਤੇ ਕਿਸੇ ਵੀ ਪਦਾਰਥ ਦੀ ਵਰਤੋਂ ਅਤੇ ਪਤੰਗ ਉਡਾਉਣ ਲਈ ਕਿਸੇ ਵੀ ਕੱਚ ਜਾਂ ਤਿੱਖੀ ਸਮੱਗਰੀ ਅਤੇ ਤਾਰਾਂ ਵਾਲੀ ਕਿਸੇ ਵੀ ਸਿੰਥੈਟਿਕ ਸਤਰ ‘ਤੇ ਪਾਬੰਦੀਆਂ ਹੋਣਗੀਆਂ।

15 ਲੱਖ ਰੁਪਏ ਤੱਕ ਦਾ ਜ਼ੁਰਮਾਨਾ

ਪ੍ਰਦੂਸ਼ਣ ਕੰਟਰੋਲ ਬੋਰਡ ਨੇ ਕਿਹਾ ਹੈ ਕਿ ਜੇਕਰ ਕੋਈ ਵਿਅਕਤੀ ਵਾਤਾਵਰਨ (ਸੁਰੱਖਿਆ) ਐਕਟ, 1986 ਜਾਂ ਇਸ ਤਹਿਤ ਜਾਰੀ ਹਦਾਇਤਾਂ ਦੀ ਉਲੰਘਣਾ ਕਰਦਾ ਹੈ। ਫਿਰ ਉਸ ‘ਤੇ ਘੱਟੋ-ਘੱਟ 10,000 ਰੁਪਏ ਦਾ ਜੁਰਮਾਨਾ ਲਗਾਇਆ ਜਾਵੇਗਾ ਜੋ ਕਿ 15 ਲੱਖ ਰੁਪਏ ਤੱਕ ਵਧ ਸਕਦਾ ਹੈ।

ਵਿਭਾਗ ਨੇ ਇਹ ਵੀ ਅਪੀਲ ਕੀਤੀ ਹੈ ਕਿ ਸੂਬਾ ਵਾਸੀਆਂ ਨੂੰ ਪਤੰਗ ਉਡਾਉਣ ਲਈ ਪਾਬੰਦੀਸ਼ੁਦਾ ਚਾਈਨਾ ਸਟਰਿੰਗ, ਨਾਈਲੋਨ, ਸਿੰਥੈਟਿਕ ਧਾਗੇ ਦੀ ਵਰਤੋਂ ਨਾ ਕਰਕੇ ਇਸ ਨੇਕ ਕਾਰਜ ਵਿੱਚ ਸਰਕਾਰ ਦੀ ਮਦਦ ਕਰਨ ਦੀ ਅਪੀਲ ਕੀਤੀ ਜਾਂਦੀ ਹੈ। ਨਾਲ ਹੀ ਵਿਭਾਗ ਨੇ ਕਿਹਾ ਹੈ ਕਿ ਜੇਕਰ ਕੋਈ ਵਿਅਕਤੀ ਚਾਈਨਾ ਡੋਰ ਫੜਦਾ ਹੈ ਤਾਂ ਉਸ ਨੂੰ ਇਨਾਮ ਦਿੱਤਾ ਜਾਵੇਗਾ।

ਚੋਰੀ ਛੁਪੇ ਵੇਚੀ ਜਾਂਦੀ ਹੈ ਡੋਰ

ਹੁਣ ਬਸੰਤ ਦਾ ਤਿਉਹਾਰ ਆਉਣ ਵਾਲਾ ਹੈ ਜਿਸ ਮੌਕੇ ਵੱਡੀ ਗਿਣਤੀ ਵਿੱਚ ਪਤੰਗ ਚੜਦੇ ਹਨ। ਇਸ ਮੌਕੇ ਦੁਕਾਨਦਾਰ ਚੋਰੀ ਛੁਪੇ ਚਾਇਨਾ ਦੀ ਡੋਰ ਵੇਚਦੇ ਹਨ। ਹਾਲਾਂਕਿ ਹਰ ਸਾਲ ਸਰਕਾਰ ਵੱਲੋਂ ਲੋਕਾਂ ਨੂੰ ਚਾਇਨਾ ਜਾਂ ਸਿੰਥੈਟਿਕ ਡੋਰ ਦੀ ਵਰਤੋਂ ਨਾ ਕਰਨ ਲਈ ਅਪੀਲ ਕੀਤੀ ਜਾਂਦੀ ਹੈ ਪਰ ਫਿਰ ਵੀ ਵੱਡੇ ਪੱਧਰ ਤੇ ਅਜਿਹੀ ਡੋਰ ਦੀ ਵਰਤੋਂ ਹੁੰਦੀ ਹੈ।

ਪੰਛੀਆਂ ਨੂੰ ਹੁੰਦਾ ਹੈ ਨੁਕਸਾਨ

ਚਾਇਨਾ ਵਾਲੀ ਡੋਰ ਦਾ ਮਨੁੱਖਾਂ ਦੇ ਨਾਲ ਨਾਲ ਪੰਛੀਆਂ ਨੂੰ ਵੀ ਬਹੁਤ ਨੁਕਸਾਨ ਹੁੰਦਾ ਹੈ। ਤਿੱਖੀ ਡੋਰ ਨਾਲ ਕੱਟੇ ਜਾਣ ਤੇ ਕਈ ਪੰਛੀਆਂ ਦੀ ਮੌਤ ਹੋ ਜਾਂਦੀ ਹੈ ਅਤੇ ਕਈ ਪੰਛੀ ਆਪਣੇ ਖੰਭ ਕੱਟੇ ਜਾਣ ਕਾਰਨ ਹਮੇਸ਼ਾ ਲਈ ਉੱਡਣ ਤੋਂ ਵਾਂਝੇ ਰਹਿ ਜਾਂਦੇ ਹਨ। ਜੋ ਉਹਨਾਂ ਲਈ ਕਾਫ਼ੀ ਤਕਲੀਫ ਦੇਹ ਹੁੰਦਾ ਹੈ।

ਲੁਧਿਆਣਾ ਤੇ ਫਤਿਹਗੜ੍ਹ ਸਾਹਿਬ ਅਦਾਲਤਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਕਿਵੇਂ ਹੋਈ ਜਾਂਚ? ਵੇਖੋ
ਲੁਧਿਆਣਾ ਤੇ ਫਤਿਹਗੜ੍ਹ ਸਾਹਿਬ ਅਦਾਲਤਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਕਿਵੇਂ ਹੋਈ ਜਾਂਚ? ਵੇਖੋ...
Lohri Celebration : ਪੰਜਾਬ ਯੂਨੀਵਰਸਿਟੀ ਵਿੱਚ ਧੂੰਮਧਾਮ ਨਾਲ ਮਨਾਇਆ ਗਿਆ ਲੋਹੜੀ ਦਾ ਤਿਊਹਾਰ
Lohri Celebration : ਪੰਜਾਬ ਯੂਨੀਵਰਸਿਟੀ ਵਿੱਚ ਧੂੰਮਧਾਮ ਨਾਲ ਮਨਾਇਆ ਗਿਆ ਲੋਹੜੀ ਦਾ ਤਿਊਹਾਰ...
Lohri 2026: ਕਿਧਰੇ ਗਿੱਧਾ ਤਾਂ ਕਿਧਰੇ ਭੰਗੜਾ...ਪੰਜਾਬ ਵਿੱਚ ਲੋਹੜੀ ਦੀ ਧੂੰਮ ਦੀਆਂ ਵੇਖੋ ਤਸਵੀਰਾਂ
Lohri 2026: ਕਿਧਰੇ ਗਿੱਧਾ ਤਾਂ ਕਿਧਰੇ ਭੰਗੜਾ...ਪੰਜਾਬ ਵਿੱਚ ਲੋਹੜੀ ਦੀ ਧੂੰਮ ਦੀਆਂ ਵੇਖੋ ਤਸਵੀਰਾਂ...
ਰੋਹਿਤ ਗੋਦਾਰਾ-ਗੋਲਡੀ ਬਰਾੜ ਗੈਂਗ ਦੇ ਗੁਰਗਾ ਵਿੱਕੀ ਗ੍ਰਿਫ਼ਤਾਰ, 18 ਮਾਮਲਿਆਂ ਵਿੱਚ ਹੈ ਮੁਲਜਮ
ਰੋਹਿਤ ਗੋਦਾਰਾ-ਗੋਲਡੀ ਬਰਾੜ ਗੈਂਗ ਦੇ ਗੁਰਗਾ ਵਿੱਕੀ ਗ੍ਰਿਫ਼ਤਾਰ, 18 ਮਾਮਲਿਆਂ ਵਿੱਚ ਹੈ ਮੁਲਜਮ...
ਜੰਮੂ-ਕਸ਼ਮੀਰ ਵਿੱਚ ਪਾਕਿਸਤਾਨ ਦੀ ਡਰੋਨ ਸਾਜ਼ਿਸ਼ ਨਾਕਾਮ, ਵਧਾਈ ਗਈ ਸਰਹੱਦੀ ਸੁਰੱਖਿਆ
ਜੰਮੂ-ਕਸ਼ਮੀਰ ਵਿੱਚ ਪਾਕਿਸਤਾਨ ਦੀ ਡਰੋਨ ਸਾਜ਼ਿਸ਼ ਨਾਕਾਮ, ਵਧਾਈ ਗਈ ਸਰਹੱਦੀ ਸੁਰੱਖਿਆ...
CM ਭਗਵੰਤ ਸਿੰਘ ਮਾਨ ਦੇ ਬਠਿੰਡਾ ਦੌਰੇ ਦਾ ਅੱਜ ਦੂਜਾ ਦਿਨ, ਜਾਣੋ ਕੀ ਕਿਹਾ?
CM ਭਗਵੰਤ ਸਿੰਘ ਮਾਨ ਦੇ ਬਠਿੰਡਾ ਦੌਰੇ ਦਾ ਅੱਜ ਦੂਜਾ ਦਿਨ, ਜਾਣੋ ਕੀ ਕਿਹਾ?...
ਅੰਮ੍ਰਿਤਸਰ ਦੇ ਹੁੱਕਾ ਬਾਰ ਵਿੱਚ ਕਾਂਗਰਸੀਆਂ ਦਾ ਜਸ਼ਨ, ਬਾਲੀਵੁੱਡ ਗੀਤ "ਤੇਰਾ ਪਿਆਰ ਪਿਆਰ, ਹੁੱਕਾ ਬਾਰ" 'ਤੇ ਥਿਰਕੇ
ਅੰਮ੍ਰਿਤਸਰ ਦੇ ਹੁੱਕਾ ਬਾਰ ਵਿੱਚ ਕਾਂਗਰਸੀਆਂ ਦਾ ਜਸ਼ਨ, ਬਾਲੀਵੁੱਡ ਗੀਤ
Punjab Weather: ਠੰਢ ਨਾਲ ਕੰਬੇ ਪੰਜਾਬ, ਹਰਿਆਣਾ ਅਤੇ ਦਿੱਲੀ-NCR, ਮੌਸਮ ਵਿਭਾਗ ਦਾ ਅਲਰਟ, ਵਧੀਆਂ ਮੁਸ਼ਕਲਾਂ
Punjab Weather: ਠੰਢ ਨਾਲ ਕੰਬੇ ਪੰਜਾਬ, ਹਰਿਆਣਾ ਅਤੇ ਦਿੱਲੀ-NCR, ਮੌਸਮ ਵਿਭਾਗ ਦਾ ਅਲਰਟ, ਵਧੀਆਂ ਮੁਸ਼ਕਲਾਂ...
ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ: ਜਨਵਰੀ 2026 ਤੋਂ ਡੀਏ ਵਿੱਚ 2% ਵਾਧਾ ਲਗਭਗ ਤੈਅ
ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ: ਜਨਵਰੀ 2026 ਤੋਂ ਡੀਏ ਵਿੱਚ 2% ਵਾਧਾ ਲਗਭਗ ਤੈਅ...