AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪੰਜਾਬ ‘ਚ ਬਿਜਲੀ ਸੰਕਟ: ਅੱਧੀ ਸਮਰੱਥਾ ਨਾਲ ਚੱਲ ਰਹੇ ਥਰਮਲ ਪਲਾਂਟ, ਕੇਂਦਰ ਸਰਕਾਰ ਕੋਲੇ ਦੀ ਘਾਟ ਨੂੰ ਕਰੇ ਦੂਰ- ਮੰਤਰੀ ਤਰੁਨਪ੍ਰੀਤ ਸੌਂਦ

ਬਿਜਲੀ ਮੰਤਰੀ ਨੇ ਕਿਹਾ ਕਿ ਨਾਭਾ ਪਾਵਰ ਲਿਮਟਿਡ (ਰਾਜਪੁਰਾ) ਅਤੇ ਤਲਵੰਡੀ ਸਾਬੋ ਪਾਵਰ ਪਲਾਂਟ (ਮਾਨਸਾ) ਪੂਰੀ ਤਰ੍ਹਾਂ ਕੇਂਦਰ ਸਰਕਾਰ ਵੱਲੋਂ ਸਪਲਾਈ ਕੀਤੇ ਜਾਣ ਵਾਲੇ ਕੋਲੇ 'ਤੇ ਨਿਰਭਰ ਹਨ। ਕੇਂਦਰ ਸਰਕਾਰ ਵੱਲੋਂ ਕੋਲੇ ਦੀ ਘਾਟ ਕਾਰਨ, ਇਹ ਦੋਵੇਂ ਵੱਡੇ ਪਲਾਂਟ ਇਸ ਵੇਲੇ ਆਪਣੀ ਸਮਰੱਥਾ ਤੋਂ ਅੱਧੀ ਬਿਜਲੀ ਪੈਦਾ ਕਰ ਰਹੇ ਹਨ।

ਪੰਜਾਬ 'ਚ ਬਿਜਲੀ ਸੰਕਟ: ਅੱਧੀ ਸਮਰੱਥਾ ਨਾਲ ਚੱਲ ਰਹੇ ਥਰਮਲ ਪਲਾਂਟ, ਕੇਂਦਰ ਸਰਕਾਰ ਕੋਲੇ ਦੀ ਘਾਟ ਨੂੰ ਕਰੇ ਦੂਰ- ਮੰਤਰੀ ਤਰੁਨਪ੍ਰੀਤ ਸੌਂਦ
tv9-punjabi
| Published: 06 Sep 2026 16:30 PM IST
Share

ਪੰਜਾਬ ਵਿੱਚ ਪਿਛਲੇ ਤਿੰਨ ਦਿਨਾਂ ਤੋਂ ਬਿਜਲੀ ਕੱਟ ਵਧੇ ਹਨ। ਚੱਲ ਰਹੇ ਬਿਜਲੀ ਕੱਟਾਂ ਵਿਚਕਾਰ ਸਥਿਤੀ ਚਿੰਤਾਜਨਕ ਬਣੀ ਹੋਈ ਹੈ। ਪੰਜਾਬ ਦੇ ਬਿਜਲੀ ਮੰਤਰੀ ਤਰਨਪ੍ਰੀਤ ਸਿੰਘ ਸੌਂਦ ਨੇ ਸਥਿਤੀ ਸੰਬੰਧੀ ਇੱਕ ਵੀਡੀਓ ਜਾਰੀ ਕੀਤੀ। ਮੰਤਰੀ ਨੇ ਕਿਹਾ ਕਿ ਦੇਸ਼ ਵਿਆਪੀ ਕੋਲੇ ਦੀ ਘਾਟ ਕਾਰਨ, ਰਾਜ ਘਰੇਲੂ ਅਤੇ ਉਦਯੋਗਿਕ ਖੇਤਰਾਂ ਵਿੱਚ ਬਿਜਲੀ ਕੱਟ ਲਗਾਉਣ ਲਈ ਮਜਬੂਰ ਹੋ ਰਿਹਾ ਹੈ।

ਦੇਸ਼ ਭਰ ਵਿੱਚ ਲਗਭਗ 63 ਗੀਗਾਵਾਟ (GW) ਦੀ ਸਮਰੱਥਾ ਵਾਲੇ ਥਰਮਲ ਪਾਵਰ ਪਲਾਂਟ ਕੋਲੇ ਦੀ ਘਾਟ ਤੋਂ ਸਿੱਧੇ ਤੌਰ ‘ਤੇ ਪ੍ਰਭਾਵਿਤ ਹੋਏ ਹਨ ਅਤੇ ਜ਼ਿਆਦਾਤਰ ਨਿੱਜੀ ਪਾਵਰ ਪਲਾਂਟਾਂ ਕੋਲ ਸਿਰਫ਼ 3 ਤੋਂ 4 ਦਿਨਾਂ ਦਾ ਕੋਲਾ ਸਟਾਕ ਬਚਿਆ ਹੈ। ਜਿਸ ਕਾਰਨ ਉਨ੍ਹਾਂ ਨੂੰ ਆਪਣੀ ਅੱਧੀ ਸਮਰੱਥਾ ‘ਤੇ ਚਲਾਉਣ ਲਈ ਮਜਬੂਰ ਹੋਣਾ ਪੈ ਰਿਹਾ ਹੈ।

ਬਿਜਲੀ ਮੰਤਰੀ ਨੇ ਕਿਹਾ ਕਿ ਨਾਭਾ ਪਾਵਰ ਲਿਮਟਿਡ (ਰਾਜਪੁਰਾ) ਅਤੇ ਤਲਵੰਡੀ ਸਾਬੋ ਪਾਵਰ ਪਲਾਂਟ (ਮਾਨਸਾ) ਪੂਰੀ ਤਰ੍ਹਾਂ ਕੇਂਦਰ ਸਰਕਾਰ ਵੱਲੋਂ ਸਪਲਾਈ ਕੀਤੇ ਜਾਣ ਵਾਲੇ ਕੋਲੇ ‘ਤੇ ਨਿਰਭਰ ਹਨ। ਕੇਂਦਰ ਸਰਕਾਰ ਵੱਲੋਂ ਕੋਲੇ ਦੀ ਘਾਟ ਕਾਰਨ, ਇਹ ਦੋਵੇਂ ਵੱਡੇ ਪਲਾਂਟ ਇਸ ਵੇਲੇ ਆਪਣੀ ਸਮਰੱਥਾ ਤੋਂ ਅੱਧੀ ਬਿਜਲੀ ਪੈਦਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਥਰਮਲ ਪਲਾਂਟਾਂ ਨੂੰ ਪੰਜਾਬ ਸਰਕਾਰ ਖੁਦ ਕੋਲਾ ਮੁਹੱਈਆ ਕਰਵਾ ਰਹੀ ਹੈ। ਉਨ੍ਹਾਂ ਕੋਲ ਅਜੇ ਵੀ ਲਗਭਗ 10 ਦਿਨਾਂ ਦਾ ਸਟਾਕ ਹੈ।

ਬਿਜਲੀ ਸੰਕਟ ‘ਤੇ ਘਿਰੀ ਕੇਂਦਰ ਸਰਕਾਰ

ਮੰਤਰੀ ਤਰਨਪ੍ਰੀਤ ਸਿੰਘ ਸੌਂਦ ਨੇ ਕੇਂਦਰ ਸਰਕਾਰ ਨੂੰ ਤੁਰੰਤ ਦਖਲ ਦੇਣ ਦੀ ਮੰਗ ਕਰਦਿਆਂ ਆਪਣੀ ਚੁੱਪੀ ਤੋੜਨ ਦੀ ਅਪੀਲ ਕੀਤੀ ਹੈ। ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਦੇਸ਼ ਅਤੇ ਪੰਜਾਬ ਦੇ ਲੋਕਾਂ ਨੂੰ ਸਪੱਸ਼ਟਤਾ ਪ੍ਰਦਾਨ ਕਰਨੀ ਚਾਹੀਦੀ ਹੈ ਕਿ ਇਹ ਰਾਸ਼ਟਰੀ ਕੋਲੇ ਦੀ ਘਾਟ ਕਦੋਂ ਦੂਰ ਹੋਵੇਗੀ। ਜਿਸ ਨਾਲ ਸੂਬੇ ਦੇ ਲੋਕਾਂ ਅਤੇ ਉਦਯੋਗਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਜਾ ਸਕੇਗੀ।

1500 ਮੈਗਾਵਾਟ ਬਿਜਲੀ ਉਤਪਾਦਨ ਘਟਿਆ

ਬਿਜਲੀ ਮੰਤਰੀ ਨੇ ਕਿਹਾ ਕਿ ਰਾਸ਼ਟਰੀ ਕੋਲੇ ਦੀ ਘਾਟ ਨੇ ਪੰਜਾਬ ਭਰ ਵਿੱਚ ਬਿਜਲੀ ਸੰਕਟ ਨੂੰ ਹੋਰ ਵਧਾ ਦਿੱਤਾ ਹੈ। ਜਿਸ ਦੇ ਨਤੀਜੇ ਵਜੋਂ ਸੂਬੇ ਵਿੱਚ ਬਿਜਲੀ ਉਤਪਾਦਨ ਵਿੱਚ 1,500 ਮੈਗਾਵਾਟ ਦੀ ਕਮੀ ਆਈ ਹੈ। ਮੰਤਰੀ ਨੇ ਕਿਹਾ ਕਿ ਇਹ ਇੱਕ ਬਹੁਤ ਹੀ ਗੰਭੀਰ ਮੁੱਦਾ ਹੈ ਜੋ ਪੂਰੇ ਦੇਸ਼ ਨੂੰ ਪ੍ਰਭਾਵਿਤ ਕਰਦਾ ਹੈ।

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਇਸ ਮੁੱਦੇ ‘ਤੇ ਆਪਣੀ ਚੁੱਪੀ ਤੋੜਨੀ ਚਾਹੀਦੀ ਹੈ ਅਤੇ ਦੇਸ਼ ਦੇ ਲੋਕਾਂ ਨੂੰ ਸਪੱਸ਼ਟ ਤੌਰ ‘ਤੇ ਦੱਸਣਾ ਚਾਹੀਦਾ ਹੈ ਕਿ ਇਸ ਕੋਲੇ ਦੀ ਘਾਟ ਨੂੰ ਦੂਰ ਕਰਨ ਵਿੱਚ ਕਿੰਨਾ ਸਮਾਂ ਲੱਗੇਗਾ ਤਾਂ ਜੋ ਪੰਜਾਬ ਦੇ ਆਮ ਲੋਕਾਂ ਅਤੇ ਉਦਯੋਗਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਦਿੱਤੀ ਜਾ ਸਕੇ।

ਕੋਲੇ ਦੀ ਘਾਟ ਨੂੰ ਦੂਰ ਕਰੇ ਕੇਂਦਰ ਸਰਕਾਰ- ਮੰਤਰੀ

ਬਿਜਲੀ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਇਸ ਮੁੱਦੇ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ ਅਤੇ ਕੋਲੇ ਦੀ ਘਾਟ ਨੂੰ ਦੂਰ ਕਰਨ ਲਈ ਤੁਰੰਤ ਠੋਸ ਅਤੇ ਢੁਕਵੇਂ ਕਦਮ ਚੁੱਕਣੇ ਚਾਹੀਦੇ ਹਨ। ਨਿਰਵਿਘਨ ਬਿਜਲੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਕੋਲੇ ਦੀ ਸਮੱਸਿਆ ਨੂੰ ਜਲਦੀ ਤੋਂ ਜਲਦੀ ਹੱਲ ਕੀਤਾ ਜਾਣਾ ਚਾਹੀਦਾ ਹੈ।

Follow Us
ਖੱਟਰ ਨੇ ਕਿਸਾਨਾਂ ਦੀਆਂ ਮੰਗਾਂ ਤੇ' ਜਤਾਈ ਸਹਿਮਤੀ, ਕਿਸਾਨਾਂ ਦਾ ਦਾਅਵਾ - ਪਹਿਲੀ ਵਾਰ ਸਰਕਾਰ ਦਾ ਪਾਜੇਟਿਵ ਰਿਸਪਾਂਸ
ਖੱਟਰ ਨੇ ਕਿਸਾਨਾਂ ਦੀਆਂ ਮੰਗਾਂ ਤੇ' ਜਤਾਈ ਸਹਿਮਤੀ, ਕਿਸਾਨਾਂ ਦਾ ਦਾਅਵਾ - ਪਹਿਲੀ ਵਾਰ ਸਰਕਾਰ ਦਾ ਪਾਜੇਟਿਵ ਰਿਸਪਾਂਸ...
AI Toothbrush: ਕੀ 47,000 ਦਾ AI ਟੁੱਥਬ੍ਰਸ਼ ਬਦਲ ਦੇਵੇਗਾ ਸਵੇਰ ਦੀ ਰੁਟੀਨ ?
AI Toothbrush: ਕੀ 47,000 ਦਾ AI ਟੁੱਥਬ੍ਰਸ਼ ਬਦਲ ਦੇਵੇਗਾ ਸਵੇਰ ਦੀ ਰੁਟੀਨ ?...
ਬਹਿਬਲ ਕਲਾਂ ਗੋਲੀ ਕਾਂਡ: SIT ਦੇ ਸਾਹਮਣੇ ਪੇਸ਼ ਹੋਏ ਵਿਜੇ ਸਾਂਪਲਾ
ਬਹਿਬਲ ਕਲਾਂ ਗੋਲੀ ਕਾਂਡ: SIT ਦੇ ਸਾਹਮਣੇ ਪੇਸ਼ ਹੋਏ ਵਿਜੇ ਸਾਂਪਲਾ...
ਜਿਤੇਂਦਰ ਮਿਸ਼ਰਾ ਨੇ ਸਾਂਭਿਆ ਰਾਮ ਮੰਦਰ ਟ੍ਰਸਟ ਦੇ ਪਹਿਲੇ ਸੀਈਓ ਦਾ ਅਹੁਦਾ
ਜਿਤੇਂਦਰ ਮਿਸ਼ਰਾ ਨੇ ਸਾਂਭਿਆ ਰਾਮ ਮੰਦਰ ਟ੍ਰਸਟ ਦੇ ਪਹਿਲੇ ਸੀਈਓ ਦਾ ਅਹੁਦਾ...
Fact Check: ਨੇਪਾਲ ਹੜ੍ਹ 'ਚ ਮਿਲੇ 17 ਕਰੋੜ ਸਾਲ ਪੁਰਾਣੇ ਸ਼ਾਲੀਗ੍ਰਾਮ ਦਾ ਕੀ ਹੈ ਸੱਚ? TV9 ਦੀ ਪੜਤਾਲ
Fact Check: ਨੇਪਾਲ ਹੜ੍ਹ 'ਚ ਮਿਲੇ 17 ਕਰੋੜ ਸਾਲ ਪੁਰਾਣੇ ਸ਼ਾਲੀਗ੍ਰਾਮ ਦਾ ਕੀ ਹੈ ਸੱਚ? TV9 ਦੀ ਪੜਤਾਲ...
Mohali Firing: ਮੁਹਾਲੀ 'ਚ ਸੈਲੂਨ ਦੇ ਬਾਹਰ ਫਾਈਰਿੰਗ, ਮੁਲਜ਼ਮ ਫਰਾਰ
Mohali Firing: ਮੁਹਾਲੀ 'ਚ ਸੈਲੂਨ ਦੇ ਬਾਹਰ ਫਾਈਰਿੰਗ, ਮੁਲਜ਼ਮ ਫਰਾਰ...
ਏਅਰ ਮਾਰਸ਼ਲ ਜਿਤੇਂਦਰ ਮਿਸ਼ਰਾ ਨੂੰ ਸੌਂਪੀ ਗਈ ਰਾਮ ਮੰਦਰ ਦੇ CEO ਦੀ ਕਮਾਨ
ਏਅਰ ਮਾਰਸ਼ਲ ਜਿਤੇਂਦਰ ਮਿਸ਼ਰਾ ਨੂੰ ਸੌਂਪੀ ਗਈ ਰਾਮ ਮੰਦਰ ਦੇ CEO ਦੀ ਕਮਾਨ...
ਜਾਣਾ ਸੀ ਸ਼ਾਰਜਾਹ..ਭੇਜ ਦਿੱਤਾ ਓਮਾਨ... ਵਾਪਸ ਆਈ ਲਾਸ਼...ਕੈਨੇਡਾ ਫਰਾਡ ਨਾਲ ਵੀ ਜੁੜੇ ਤਾਰ...ਪੀੜਤਾਂ ਦਾ ਪ੍ਰਦਰਸ਼ਨ
ਜਾਣਾ ਸੀ ਸ਼ਾਰਜਾਹ..ਭੇਜ ਦਿੱਤਾ ਓਮਾਨ... ਵਾਪਸ ਆਈ ਲਾਸ਼...ਕੈਨੇਡਾ ਫਰਾਡ ਨਾਲ ਵੀ ਜੁੜੇ ਤਾਰ...ਪੀੜਤਾਂ ਦਾ ਪ੍ਰਦਰਸ਼ਨ...
Farmer Protest: ਮੁਹਾਲੀ-ਚੰਡੀਗੜ੍ਹ ਬਾਰਡਰ 'ਤੇ ਕਿਸਾਨਾਂ ਦਾ ਪੱਕਾ ਮੋਰਚਾ, ਕਿਹੋ ਜਿਹੇ ਹਨ ਹਾਲਾਤ?... ਵੇਖੋ VIDEO
Farmer Protest: ਮੁਹਾਲੀ-ਚੰਡੀਗੜ੍ਹ ਬਾਰਡਰ 'ਤੇ ਕਿਸਾਨਾਂ ਦਾ ਪੱਕਾ ਮੋਰਚਾ, ਕਿਹੋ ਜਿਹੇ ਹਨ ਹਾਲਾਤ?... ਵੇਖੋ VIDEO...