AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪੰਜਾਬ ‘ਚ ਬਿਜਲੀ ਸੰਕਟ ਡੂੰਘਾ, ਥਰਮਲ ਪਲਾਂਟਾਂ ‘ਚ ਕੋਲੇ ਦਾ ਕਾਲ; 16 ਹਜ਼ਾਰ ਮੈਗਾਵਾਟ ਟੱਪੀ ਮੰਗ

ਪੰਜਾਬ ਵਿੱਚ ਕੋਲੇ ਦੀ ਭਾਰੀ ਘਾਟ ਕਾਰਨ ਇੱਕ ਵਾਰ ਫਿਰ ਗੰਭੀਰ ਬਿਜਲੀ ਸੰਕਟ ਪੈਦਾ ਹੋ ਗਿਆ ਹੈ। ਸੂਬੇ ਵਿੱਚ ਬਿਜਲੀ ਦਾ ਉਤਪਾਦਨ ਸਿੱਧੇ ਤੌਰ 'ਤੇ ਥਰਮਲ ਪਲਾਂਟਾਂ ਦੀ ਕਾਰਜਪ੍ਰਣਾਲੀ 'ਤੇ ਨਿਰਭਰ ਕਰਦਾ ਹੈ, ਪਰ ਇਸ ਵੇਲੇ ਕੋਲੇ ਦੀ ਕਮੀ ਕਾਰਨ ਕੋਈ ਵੀ ਥਰਮਲ ਪਲਾਂਟ ਆਪਣੀ ਪੂਰੀ ਸਮਰੱਥਾ ਅਨੁਸਾਰ ਬਿਜਲੀ ਪੈਦਾ ਨਹੀਂ ਕਰ ਪਾ ਰਿਹਾ।

ਪੰਜਾਬ 'ਚ ਬਿਜਲੀ ਸੰਕਟ ਡੂੰਘਾ, ਥਰਮਲ ਪਲਾਂਟਾਂ 'ਚ ਕੋਲੇ ਦਾ ਕਾਲ; 16 ਹਜ਼ਾਰ ਮੈਗਾਵਾਟ ਟੱਪੀ ਮੰਗ
Ai Genrated Image
tv9-punjabi
| Updated On: 11 Sep 2026 10:03 AM IST
Share

ਪੰਜਾਬ ਵਿੱਚ ਕੋਲੇ ਦੀ ਭਾਰੀ ਘਾਟ ਕਾਰਨ ਇੱਕ ਵਾਰ ਫਿਰ ਗੰਭੀਰ ਬਿਜਲੀ ਸੰਕਟ ਪੈਦਾ ਹੋ ਗਿਆ ਹੈ। ਸੂਬੇ ਵਿੱਚ ਬਿਜਲੀ ਦਾ ਉਤਪਾਦਨ ਸਿੱਧੇ ਤੌਰ ‘ਤੇ ਥਰਮਲ ਪਲਾਂਟਾਂ ਦੀ ਕਾਰਜਪ੍ਰਣਾਲੀ ‘ਤੇ ਨਿਰਭਰ ਕਰਦਾ ਹੈ, ਪਰ ਇਸ ਵੇਲੇ ਕੋਲੇ ਦੀ ਕਮੀ ਕਾਰਨ ਕੋਈ ਵੀ ਥਰਮਲ ਪਲਾਂਟ ਆਪਣੀ ਪੂਰੀ ਸਮਰੱਥਾ ਅਨੁਸਾਰ ਬਿਜਲੀ ਪੈਦਾ ਨਹੀਂ ਕਰ ਪਾ ਰਿਹਾ। ਸਿੱਟੇ ਵਜੋਂ ਪੂਰੇ ਸੂਬੇ ਵਿੱਚ ਬਿਜਲੀ ਦੀ ਸਪਲਾਈ ਬੁਰੀ ਤਰ੍ਹਾਂ ਲੜਖੜਾ ਗਈ ਹੈ। ਪ੍ਰਾਈਵੇਟ ਖੇਤਰ ਦੇ ਤਲਵੰਡੀ ਸਾਬੋ ਥਰਮਲ ਪਲਾਂਟ ਦੇ ਕੁੱਲ ਤਿੰਨ ਯੂਨਿਟਾਂ ਵਿੱਚੋਂ ਇੱਕ ਯੂਨਿਟ ਬੀਤੇ ਕੱਲ੍ਹ ਤੋਂ ਹੀ ਬੰਦ ਪਿਆ ਹੈ।

ਇਸ ਦੇ ਨਾਲ ਹੀ ਵੀਰਵਾਰ ਦੇਰ ਰਾਤ ਤੋਂ ਰਾਜਪੁਰਾ ਸਥਿਤ ਪ੍ਰਾਈਵੇਟ ਥਰਮਲ ਪਲਾਂਟ ਦਾ ਇੱਕ ਯੂਨਿਟ ਵੀ ਤਕਨੀਕੀ ਤੇ ਕੋਲੇ ਦੀ ਘਾਟ ਕਾਰਨ ਠੱਪ ਹੋ ਗਿਆ ਹੈ। ਹਾਲਾਤ ਇਹ ਹਨ ਕਿ ਦੇਰ ਰਾਤ ਤੋਂ ਲੈ ਕੇ ਹੁਣ ਤੱਕ ਦੋ ਨਿੱਜੀ ਪਲਾਂਟਾਂ ਦਾ ਇੱਕ-ਇੱਕ ਯੂਨਿਟ ਅਤੇ ਇੱਕ ਸਰਕਾਰੀ ਥਰਮਲ ਪਲਾਂਟ ਦਾ ਇੱਕ ਯੂਨਿਟ ਪੂਰੀ ਤਰ੍ਹਾਂ ਬੰਦ ਰਹਿਣ ਕਾਰਨ ਉਤਪਾਦਨ ਜ਼ੀਰੋ ਹੋ ਗਿਆ ਹੈ।

ਆਪਣੇ ਪੱਧਰ ‘ਤੇ ਬਿਜਲੀ ਉਤਪਾਦਨ ਘਟਣ ਕਾਰਨ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐੱਸਪੀਸੀਐੱਲ) ਨੂੰ ਕੇਂਦਰੀ ਪੂਲ ਤੋਂ ਰਿਕਾਰਡ ਪੱਧਰ ‘ਤੇ ਮਹਿੰਗੀ ਬਿਜਲੀ ਖ਼ਰੀਦਣੀ ਪੈ ਰਹੀ ਹੈ। ਪਰ ਬਿਜਲੀ ਦੀ ਬੇਤਹਾਸ਼ਾ ਮੰਗ ਕਾਰਨ ਇਹ ਖ਼ਰੀਦ ਵੀ ਨਾਕਾਫ਼ੀ ਸਾਬਤ ਹੋ ਰਹੀ ਹੈ, ਜਿਸ ਦੇ ਚੱਲਦਿਆਂ ਸੂਬੇ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਲੋਕਾਂ ਨੂੰ ਭਾਰੀ ਬਿਜਲੀ ਕੱਟਾਂ ਦੀ ਮਾਰ ਝੱਲਣੀ ਪੈ ਰਹੀ ਹੈ।

ਬਿਜਲੀ ਮੰਤਰੀ ਦੀ ਚੇਤਾਵਨੀ ਸੱਚ ਸਾਬਤ ਹੋਈ

ਜ਼ਿਕਰਯੋਗ ਹੈ ਕਿ ਪੰਜਾਬ ਦੇ ਬਿਜਲੀ ਮੰਤਰੀ ਨੇ ਚਾਰ ਦਿਨ ਪਹਿਲਾਂ ਹੀ ਸੂਬੇ ਨੂੰ ਸੁਚੇਤ ਕਰਦਿਆਂ ਕਿਹਾ ਸੀ ਕਿ ਪੰਜਾਬ ਦੇ ਥਰਮਲ ਪਲਾਂਟਾਂ ਕੋਲ ਕੋਲੇ ਦਾ ਭੰਡਾਰ ਖ਼ਤਮ ਹੋਣ ਕੰਢੇ ਪਹੁੰਚ ਗਿਆ ਹੈ। ਉਨ੍ਹਾਂ ਸਾਫ਼ ਕਿਹਾ ਸੀ ਕਿ ਜੇਕਰ ਕੇਂਦਰ ਵੱਲੋਂ ਸਮੇਂ ਸਿਰ ਕੋਲੇ ਦੀ ਲੋੜੀਂਦੀ ਸਪਲਾਈ ਨਾ ਭੇਜੀ ਗਈ ਤਾਂ ਪੰਜਾਬ ਵਿੱਚ ਬਿਜਲੀ ਦਾ ਵੱਡਾ ਸੰਕਟ ਖੜ੍ਹਾ ਹੋ ਜਾਵੇਗਾ। ਦੂਜੇ ਪਾਸੇ ਪੀਐੱਸਪੀਸੀਐੱਲ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਕੋਲੇ ਦੀ ਆਮਦ ਤਾਂ ਹੋ ਰਹੀ ਹੈ, ਪਰ ਇਹ ਮਾਤਰਾ ਲੋੜ ਮੁਤਾਬਕ ਬਹੁਤ ਘੱਟ ਹੈ, ਜਿਸ ਕਾਰਨ ਥਰਮਲ ਪਲਾਂਟਾਂ ਦੀ ਜਨਰੇਸ਼ਨ ਸਮਰੱਥਾ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ।

ਮੰਗ 16,500 ਮੈਗਾਵਾਟ ਤੋਂ ਪਾਰ

ਹੁੰਮਸ ਭਰੀ ਗਰਮੀ ਕਾਰਨ ਬਿਜਲੀ ਦੀ ਮੰਗ ਨੇ ਪਿਛਲੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਵੀਰਵਾਰ ਰਾਤ 12 ਵਜੇ ਪੰਜਾਬ ਵਿੱਚ ਬਿਜਲੀ ਦੀ ਮੰਗ 11,655 ਮੈਗਾਵਾਟ ਸੀ, ਜੋ ਸ਼ੁੱਕਰਵਾਰ ਸਵੇਰੇ 8:30 ਵਜੇ ਵਧ ਕੇ 14,195 ਮੈਗਾਵਾਟ ‘ਤੇ ਪਹੁੰਚ ਗਈ। ਦਿਨ ਚੜ੍ਹਦਿਆਂ ਹੀ ਇਹ ਮੰਗ 16,500 ਮੈਗਾਵਾਟ ਦੇ ਅੰਕੜੇ ਨੂੰ ਪਾਰ ਕਰ ਗਈ ਹੈ।

ਇਸ ਦੇ ਮੁਕਾਬਲੇ ਰਾਤ ਤੋਂ ਸਵੇਰ ਤੱਕ ਸੂਬੇ ਦਾ ਆਪਣਾ ਅੰਦਰੂਨੀ ਉਤਪਾਦਨ ਸਿਰਫ਼ 4,000 ਮੈਗਾਵਾਟ ਦੇ ਕਰੀਬ ਹੀ ਦਰਜ ਕੀਤਾ ਗਿਆ, ਜਦਕਿ ਲਗਭਗ 7,100 ਮੈਗਾਵਾਟ ਬਿਜਲੀ ਕੇਂਦਰੀ ਪੂਲ ਤੋਂ ਹਾਸਲ ਕਰਨੀ ਪਈ।

ਥਰਮਲ ਪਲਾਂਟਾਂ ਦੇ ਤਿੰਨ ਯੂਨਿਟ ਬੰਦ ਹੋਣ ਨਾਲ ਸਪਲਾਈ ਵਿਗੜੀ

ਰਾਜਪੁਰਾ ਅਤੇ ਤਲਵੰਡੀ ਸਾਬੋ ਦੇ ਪ੍ਰਾਈਵੇਟ ਥਰਮਲ ਪਲਾਂਟਾਂ ਦੇ ਇੱਕ-ਇੱਕ ਯੂਨਿਟ ਬੰਦ ਹੋਣ ਕਾਰਨ ਸਵੇਰ ਤੱਕ ਨਿੱਜੀ ਪਲਾਂਟਾਂ ਤੋਂ ਸਿਰਫ਼ 1,700 ਮੈਗਾਵਾਟ ਬਿਜਲੀ ਹੀ ਬਣ ਸਕੀ। ਇਸੇ ਤਰ੍ਹਾਂ ਸਰਕਾਰੀ ਖੇਤਰ ਵਿੱਚ ਰੂਪਨਗਰ ਅਤੇ ਗੋਇੰਦਵਾਲ ਸਾਹਿਬ ਦੇ ਪਲਾਂਟਾਂ ਦਾ ਇੱਕ-ਇੱਕ ਯੂਨਿਟ ਪ੍ਰਭਾਵਿਤ ਰਿਹਾ। ਹਾਲਾਂਕਿ ਗੋਇੰਦਵਾਲ ਸਾਹਿਬ ਵਾਲੇ ਯੂਨਿਟ ਨੂੰ ਬਾਅਦ ਵਿੱਚ ਮੁੜ ਚਾਲੂ ਕਰ ਲਿਆ ਗਿਆ।

ਰਾਤ ਵੇਲੇ ਸੋਲਰ ਪਾਵਰ ‘ਜ਼ੀਰੋ’, ਕੱਟਾਂ ਨੇ ਉਡਾਈ ਲੋਕਾਂ ਦੀ ਨੀਂਦ

ਦਿਨ ਦੇ ਸਮੇਂ ਸੂਬੇ ਨੂੰ ਸੋਲਰ ਪ੍ਰੋਜੈਕਟਾਂ ਤੋਂ ਲਗਭਗ 385 ਮੈਗਾਵਾਟ ਬਿਜਲੀ ਹਾਸਲ ਹੋ ਰਹੀ ਹੈ, ਜਦਕਿ 17 ਮੈਗਾਵਾਟ ਬਿਜਲੀ ਹੋਰ ਬਦਲਵੇਂ ਸਰੋਤਾਂ ਤੋਂ ਮਿਲਦੀ ਹੈ। ਪਰ ਸੂਰਜ ਛਿਪਣ ਤੋਂ ਬਾਅਦ ਰਾਤ ਵੇਲੇ ਸੋਲਰ ਪ੍ਰੋਜੈਕਟਾਂ ਤੋਂ ਬਿਜਲੀ ਉਤਪਾਦਨ ਪੂਰੀ ਤਰ੍ਹਾਂ ਜ਼ੀਰੋ ਹੋ ਜਾਂਦਾ ਹੈ। ਇਸ ਕਾਰਨ ਰਾਤ ਦੇ ਸਮੇਂ ਬਿਜਲੀ ਸੰਕਟ ਹੋਰ ਵੀ ਡੂੰਘਾ ਹੋ ਜਾਂਦਾ ਹੈ ਅਤੇ ਲੋਕਾਂ ਨੂੰ ਭਿਆਨਕ ਗਰਮੀ ਵਿੱਚ ਲੰਬੇ-ਲੰਬੇ ਅਣ-ਐਲਾਨੇ ਬਿਜਲੀ ਕੱਟਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਕੇਂਦਰੀ ਪੂਲ ਤੋਂ 11,770 ਮੈਗਾਵਾਟ ਬਿਜਲੀ ਦੀ ਭਾਰੀ ਖ਼ਰੀਦ

ਮੰਗ ਅਤੇ ਉਤਪਾਦਨ ਵਿਚਾਲੇ ਪੈਦਾ ਹੋਏ ਇਸ ਵੱਡੇ ਪਾੜੇ ਨੂੰ ਪੂਰਨ ਲਈ ਪਾਵਰਕਾਮ ਕੇਂਦਰੀ ਪੂਲ ਤੋਂ ਬਿਜਲੀ ਖ਼ਰੀਦਣ ਲਈ ਪੂਰੀ ਤਰ੍ਹਾਂ ਨਿਰਭਰ ਹੋ ਚੁੱਕਾ ਹੈ। ਅੱਜ ਪੀਐੱਸਪੀਸੀਐੱਲ ਵੱਲੋਂ ਕੇਂਦਰੀ ਪੂਲ ਤੋਂ ਕਰੀਬ 11,770 ਮੈਗਾਵਾਟ ਬਿਜਲੀ ਖ਼ਰੀਦੀ ਜਾ ਰਹੀ ਹੈ। ਮਹਿੰਗੇ ਭਾਅ ਬਿਜਲੀ ਲੈਣ ਦੇ ਬਾਵਜੂਦ ਵੀ ਸਿਸਟਮ ਸੰਭਲ ਨਹੀਂ ਰਿਹਾ। ਜੇਕਰ ਆਉਣ ਵਾਲੇ ਦਿਨਾਂ ਵਿੱਚ ਕੋਲੇ ਦੀ ਸਪਲਾਈ ਵਿੱਚ ਸੁਧਾਰ ਨਾ ਹੋਇਆ ਤਾਂ ਸੂਬੇ ਦੇ ਲੋਕਾਂ ਨੂੰ ਹੋਰ ਵੀ ਭਿਆਨਕ ਬਿਜਲੀ ਕੱਟਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

Follow Us
iPhone Duo: ਐਪਲ ਦਾ ਪਹਿਲਾ Foldable iPhone Duo ਲਾਂਚ, ਕੀਮਤ 4,49,900 ਰੁਪਏ
iPhone Duo: ਐਪਲ ਦਾ ਪਹਿਲਾ Foldable iPhone Duo ਲਾਂਚ, ਕੀਮਤ 4,49,900 ਰੁਪਏ...
BRICS Summit 2026: ਦਿੱਲੀ ਵਿੱਚ BRICS ਸੰਮੇਲਨ ਨੂੰ ਲੈ ਕੇ ਸੁਰੱਖਿਆ ਸਖ਼ਤ
BRICS Summit 2026: ਦਿੱਲੀ ਵਿੱਚ BRICS ਸੰਮੇਲਨ ਨੂੰ ਲੈ ਕੇ ਸੁਰੱਖਿਆ ਸਖ਼ਤ...
ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਪੁੱਤਰ ਮਹਿੰਦਰ ਭਗਤ ਬੋਲੇ - ਮੈਨੂੰ ਆਪਣੇ ਪਿਤਾ 'ਤੇ ਮਾਣ
ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਪੁੱਤਰ ਮਹਿੰਦਰ ਭਗਤ ਬੋਲੇ - ਮੈਨੂੰ ਆਪਣੇ ਪਿਤਾ 'ਤੇ ਮਾਣ...
PETA ਦੇ 'ਟਰੀ ਆਫ਼ ਲਾਈਫ' 'ਚ ਸ਼ਾਮਲ ਹੋਣ ਵਾਲਾ ਪਹਿਲਾ ਭਾਰਤੀ, ਘੋੜਾ-ਬੱਗੀ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰੋਮਾਂਚ ਮਹਾਜਨ ਨੂੰ ਵੱਡਾ ਸਨਮਾਨ
PETA ਦੇ 'ਟਰੀ ਆਫ਼ ਲਾਈਫ' 'ਚ ਸ਼ਾਮਲ ਹੋਣ ਵਾਲਾ ਪਹਿਲਾ ਭਾਰਤੀ, ਘੋੜਾ-ਬੱਗੀ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰੋਮਾਂਚ ਮਹਾਜਨ ਨੂੰ ਵੱਡਾ ਸਨਮਾਨ...
Ludhiana Band: ਲੁਧਿਆਣਾ 'ਚ ਬੰਦ ਦਾ ਅਸਰ, ਲੱਗਿਆ ਲੰਮਾ ਜਾਮ, ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦਾ ਵਿਰੋਧ
Ludhiana Band: ਲੁਧਿਆਣਾ 'ਚ ਬੰਦ ਦਾ ਅਸਰ, ਲੱਗਿਆ ਲੰਮਾ ਜਾਮ, ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦਾ ਵਿਰੋਧ...
ਪੰਚਕੂਲਾ ਦੇ ਕਾਲਕਾ ਵਿੱਚ ਨੌਜਵਾਨ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਬਣੀ ਵਜ੍ਹਾ
ਪੰਚਕੂਲਾ ਦੇ ਕਾਲਕਾ ਵਿੱਚ ਨੌਜਵਾਨ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਬਣੀ ਵਜ੍ਹਾ...
BRICS Summit: ਮੋਦੀ-ਪੁਤਿਨ ਮੁਲਾਕਾਤ, ਨਵੇਂ ਵਰਲਡ ਆਰਡਰ ਦੀ ਸ਼ੁਰੂਆਤ?
BRICS Summit: ਮੋਦੀ-ਪੁਤਿਨ ਮੁਲਾਕਾਤ, ਨਵੇਂ ਵਰਲਡ ਆਰਡਰ ਦੀ ਸ਼ੁਰੂਆਤ?...
Starlink India Entry Cleared: TRAI ਦੀ ਸਪੈਕਟ੍ਰਮ ਸਿਫ਼ਾਰਸ਼ਾਂ ਨੂੰ ਮਿਲੀ ਮਨਜ਼ੂਰੀ, OneWeb ਅਤੇ Jio ਨੂੰ ਸਪੈਕਟ੍ਰਮ
Starlink India Entry Cleared: TRAI ਦੀ ਸਪੈਕਟ੍ਰਮ ਸਿਫ਼ਾਰਸ਼ਾਂ ਨੂੰ ਮਿਲੀ ਮਨਜ਼ੂਰੀ, OneWeb ਅਤੇ Jio ਨੂੰ ਸਪੈਕਟ੍ਰਮ...
PM Modi Gen Z Interaction: 6000 Gen-Z ਨੌਜਵਾਨਾਂ ਨਾਲ PM Modi ਦਾ ਖਾਸ ਸੰਵਾਦ
PM Modi Gen Z Interaction: 6000 Gen-Z ਨੌਜਵਾਨਾਂ ਨਾਲ PM Modi ਦਾ ਖਾਸ ਸੰਵਾਦ...