ਪੰਜਾਬ ਦੇ ਪ੍ਰਾਇਮਰੀ ਅਧਿਆਪਕ ਫਿਨਲੈਂਡ ਤੋਂ ਲੈਣਗੇ ਟਰੇਨਿੰਗ: ਦਿੱਲੀ 'ਚ ਹੋਇਆ MOU, ਸਿੱਖਿਆ ਮੰਤਰੀ ਹਰਜੋਤ ਬੈਂਸ ਤੇ ਮਨੀਸ਼ ਸਿਸੋਦੀਆ ਰਹੇ ਮੌਜੂਦ | Punjab Primary teachers will take training from Finland know details in Punjabi Punjabi news - TV9 Punjabi

ਪੰਜਾਬ ਦੇ ਪ੍ਰਾਇਮਰੀ ਅਧਿਆਪਕ ਫਿਨਲੈਂਡ ਤੋਂ ਲੈਣਗੇ ਟਰੇਨਿੰਗ: ਦਿੱਲੀ ‘ਚ ਸਾਈਨ ਹੋਇਆ MOU, ਸਿੱਖਿਆ ਮੰਤਰੀ ਹਰਜੋਤ ਬੈਂਸ ਤੇ ਮਨੀਸ਼ ਸਿਸੋਦੀਆ ਰਹੇ ਮੌਜੂਦ

Updated On: 

27 Sep 2024 15:40 PM

ਜਾਣਕਾਰੀ ਮੁਤਾਬਕ ਪ੍ਰਾਇਮਰੀ ਸਕੂਲਾਂ ਦੇ 72 ਅਧਿਆਪਕਾਂ ਨੂੰ ਸਿਖਲਾਈ ਲਈ ਫਿਨਲੈਂਡ ਭੇਜਿਆ ਜਾਵੇਗਾ। ਪੰਜਾਬ ਸਰਕਾਰ ਨੇ ਮੰਗਲਵਾਰ ਨੂੰ ਇਹ ਐਲਾਨ ਕੀਤਾ ਹੈ। ਇਹ ਸਿਖਲਾਈ ਪ੍ਰੋਗਰਾਮ 3 ਹਫ਼ਤਿਆਂ ਦਾ ਹੋਵੇਗਾ। ਸਿੱਖਿਆ ਵਿਭਾਗ ਨੇ ਇੱਛੁਕ ਅਧਿਆਪਕਾਂ ਤੋਂ ਆਨਲਾਈਨ ਅਰਜ਼ੀਆਂ ਮੰਗੀਆਂ ਹਨ।

ਪੰਜਾਬ ਦੇ ਪ੍ਰਾਇਮਰੀ ਅਧਿਆਪਕ ਫਿਨਲੈਂਡ ਤੋਂ ਲੈਣਗੇ ਟਰੇਨਿੰਗ: ਦਿੱਲੀ ਚ ਸਾਈਨ ਹੋਇਆ MOU, ਸਿੱਖਿਆ ਮੰਤਰੀ ਹਰਜੋਤ ਬੈਂਸ ਤੇ ਮਨੀਸ਼ ਸਿਸੋਦੀਆ ਰਹੇ ਮੌਜੂਦ

ਪੰਜਾਬ ਦੇ ਪ੍ਰਾਇਮਰੀ ਅਧਿਆਪਕ ਫਿਨਲੈਂਡ ਤੋਂ ਲੈਣਗੇ ਟਰੇਨਿੰਗ (Photo Credit: @AamAadmiParty)

Follow Us On

ਪੰਜਾਬ ਦੇ ਪ੍ਰਾਇਮਰੀ ਸਕੂਲਾਂ ‘ਚ ਹੁਣ ਫਿਨਲੈਂਡ ਦੀ ਤਰਜ਼ ‘ਤੇ ਪੜਾਈ ਹੋਵੇਗੀ। ਇਸ ਦੇ ਲਈ ਫਿਨਲੈਂਡ ਦੀ ਤੁਰਕੂ ਯੂਨੀਵਰਸਿਟੀ ਤੋਂ ਪੰਜਾਬ ਦੇ ਅਧਿਆਪਕਾਂ ਨੂੰ ਸਿਖਲਾਈ ਦਿੱਤੀ ਜਾਵੇਗੀ। ਫਿਨਲੈਂਡ ਦੇ ਅਬੈਂਸੀ ਵਿੱਚ ਟਰਕੂ ਯੂਨੀਵਰਸਿਟੀ ਅਤੇ ਦਿੱਲੀ ਵਿੱਚ ਪੰਜਾਬ ਸਰਕਾਰ ਦਰਮਿਆਨ ਇੱਕ MOU ਹੋਇਆ ਹੈ। ਇਸ ਮੌਕੇ ਦਿੱਲੀ ਦੇ ਆਪ ਦੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਅਤੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਹਾਜ਼ਰ ਸਨ। ਹਰਜੋਤ ਸਿੰਘ ਬੈਂਸ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ MOU ‘ਤੇ ਦਸਤਖਤ ਕਰਨ ਦੀ ਜਾਣਕਾਰੀ ਸਾਂਝੀ ਕੀਤੀ ਹੈ।

ਸਿਖਲਾਈ ਪ੍ਰੋਗਰਾਮ 3 ਹਫਤਿਆਂ ਦਾ ਹੋਵੇਗਾ

ਜਾਣਕਾਰੀ ਮੁਤਾਬਕ ਪ੍ਰਾਇਮਰੀ ਸਕੂਲਾਂ ਦੇ 72 ਅਧਿਆਪਕਾਂ ਨੂੰ ਸਿਖਲਾਈ ਲਈ ਫਿਨਲੈਂਡ ਭੇਜਿਆ ਜਾਵੇਗਾ। ਪੰਜਾਬ ਸਰਕਾਰ ਨੇ ਮੰਗਲਵਾਰ ਨੂੰ ਇਹ ਐਲਾਨ ਕੀਤਾ ਹੈ। ਇਹ ਸਿਖਲਾਈ ਪ੍ਰੋਗਰਾਮ 3 ਹਫ਼ਤਿਆਂ ਦਾ ਹੋਵੇਗਾ। ਸਿੱਖਿਆ ਵਿਭਾਗ ਨੇ ਇੱਛੁਕ ਅਧਿਆਪਕਾਂ ਤੋਂ ਆਨਲਾਈਨ ਅਰਜ਼ੀਆਂ ਮੰਗੀਆਂ ਹਨ ਅਤੇ ਪ੍ਰਾਪਤ ਹੋਈਆਂ ਅਰਜ਼ੀਆਂ ਦੇ ਆਧਾਰ ‘ਤੇ ਹੀ ਅਧਿਆਪਕਾਂ ਦੀ ਚੋਣ ਕੀਤੀ ਜਾਵੇਗੀ।

2023 ‘ਚ 36 ਪ੍ਰਿੰਸੀਪਲਾਂ ਨੂੰ ਸਿਖਲਾਈ ਲਈ ਸਿੰਗਾਪੁਰ ਗਏ ਸਨ

ਦਿੱਲੀ ਸਰਕਾਰ ਦੇ ਸਿੱਖਿਆ ਮਾਡਲ ਅਤੇ ਅਧਿਆਪਕ ਸਿਖਲਾਈ ਤੋਂ ਪ੍ਰੇਰਨਾ ਲੈਂਦਿਆਂ ਪੰਜਾਬ ਵਿੱਚ ਵੀ ਸਿੱਖਿਆ ਕ੍ਰਾਂਤੀ ਆ ਰਹੀ ਹੈ। ਦਰਅਸਲ, ਦਿੱਲੀ ਦੇ ਅਧਿਆਪਕਾਂ ਅਤੇ ਪ੍ਰਿੰਸੀਪਲਾਂ ਵਾਂਗ ਹੀ ਪੰਜਾਬ ਦੇ ਅਧਿਆਪਕਾਂ ਨੂੰ ਸਿਖਲਾਈ ਲਈ ਵਿਦੇਸ਼ ਭੇਜਿਆ ਗਿਆ ਸੀ। ਇਸੇ ਲੜੀ ਤਹਿਤ ਪੰਜਾਬ ਦੇ 36 ਪ੍ਰਿੰਸੀਪਲਾਂ ਨੂੰ ਸਿਖਲਾਈ ਲਈ 2 ਫਰਵਰੀ 2023 ਨੂੰ ਸਿੰਗਾਪੁਰ ਭੇਜਿਆ ਗਿਆ। ਇਨ੍ਹਾਂ ਸਾਰੇ ਪ੍ਰਿੰਸੀਪਲਾਂ ਨੇ ਸਰਵੋਦਿਆ ਬਾਲ ਵਿਦਿਆਲਿਆ, ਦਿੱਲੀ ਵਿਖੇ ਸਿੰਗਾਪੁਰ ਵਿੱਚ ਪ੍ਰਾਪਤ ਕੀਤੀ ਸਿਖਲਾਈ ਦੇ ਤਜ਼ਰਬੇ ਸਾਂਝੇ ਕੀਤੇ।

ਇਹ ਵੀ ਪੜ੍ਹੋ: ਮੁਫਤ ਸਿੱਖਿਆ, ਮੁਫਤ ਬਿਜਲੀ ਹਰਿਆਣਾ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਦਿੱਤੀ 5 ਗਾਰੰਟੀਆਂ

Related Stories
ਫਾਜ਼ਿਲਕਾ ਦੇ ਦੋ ਪਿੰਡਾਂ ਦੀਆਂ ਪੰਚਾਇਤੀ ਚੋਣਾਂ ਰੱਦ: ਡੀਡੀਪੀਓ ਕੋਲ ਪੁੱਜੇ ਪਿੰਡ ਦੇ ਲੋਕ; ਵਿਧਾਇਕ ਨੇ ਲਾਪਰਵਾਹੀ ਵਰਤਣ ਵਾਲੇ ਅਧਿਕਾਰੀਆਂ ਨੂੰ ਕੀਤਾ ਤਲਬ
ਪੰਜਾਬ ਪੰਚਾਇਤੀ ਚੋਣਾਂ ਲੜਨ ‘ਤੇ ਡਿਫਾਲਟਰਾਂ ‘ਤੇ ਪਾਬੰਦੀ: NO Dues ਸਰਟੀਫਿਕੇਟ ਕਰਵਾਉਣਾ ਪਵੇਗਾ ਜਮ੍ਹਾ, ਚੋਣ ਕਮਿਸ਼ਨ ਨੇ ਕਮਿਸ਼ਨਰ ਨੂੰ ਲਿਖਿਆ ਪੱਤਰ
ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜੋਤੀ ਜੋਤੀ ਦਿਵਸ, ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ- ਵਿਦੇਸ਼ ਵਿੱਚ ਰਾਹੁਲ ਗਾਂਧੀ ਵੱਲੋਂ ਦਿੱਤਾ ਬਿਆਨ ਬਿਲਕੁਲ ਸਹੀ
ਟੈਂਡਰ ਘੁਟਾਲਾ ਮਾਮਲੇ ‘ਚ ED ਦੀ ਕਰਾਵਾਈ, ਸਾਬਕਾ ਮੰਤਰੀ ਭਾਰਤ ਭੂਸ਼ਨ ਆਸ਼ੂ ਦੀ 22.78 ਕਰੋੜ ਰੁਪਏ ਦੀ ਪ੍ਰਾਪਰਟੀ ਕੀਤੀ ਸੀਜ
ਮੋਗਾ ‘ਚ ਆਸਟ੍ਰੇਲੀਆ ਭੇਜਣ ਦੇ ਨਾਂ ‘ਤੇ 16 ਲੱਖ ਦੀ ਠੱਗੀ, ਨੌਜਵਾਨ ਨੂੰ ਜਾਅਲੀ ਵੀਜ਼ਾ ਦਿੱਤਾ
ਸਾਬਕਾ ਮੁੱਖ ਮੰਤਰੀ ਦਾ ਕਾਤਲ ਹਵਾਰਾ ਪਹੁੰਚਿਆ ਸੁਪਰੀਮ ਕੋਰਟ, ਪੰਜਾਬ ਦੀ ਜੇਲ੍ਹ ਚ ਸ਼ਿਫਟ ਕਰਨ ਦੀ ਮੰਗ, ਕੇਂਦਰ ਅਤੇ ਪੰਜਾਬ ਸਰਕਾਰ ਨੂੰ ਨੋਟਿਸ
Exit mobile version