AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪੰਜਾਬ ‘ਚ ਸਰਕਾਰੀ ਬੱਸਾਂ ਚਲਣੀਆਂ ਸ਼ੁਰੂ, PRTC-ਪਨਬੱਸ ਦੀ ਹੜਤਾਲ ਖ਼ਤਮ; CM ਹਾਊਸ ਘੇਰਾਓ ਦਾ ਫ਼ੈਸਲਾ ਟਲਿਆ

ਪੰਜਾਬ ਵਿੱਚ ਸਰਕਾਰੀ ਬੱਸਾਂ ਦੀ ਆਵਾਜਾਈ ਮੁੜ ਆਮ ਵਾਂਗ ਸ਼ੁਰੂ ਹੋ ਗਈ ਹੈ। ਸੂਬਾ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਲੰਬਿਤ ਮੰਗਾਂ 'ਤੇ ਲਿਖਤੀ ਭਰੋਸਾ ਮਿਲਣ ਤੋਂ ਬਾਅਦ ਪੀ.ਆਰ.ਟੀ.ਸੀ. (PRTC) ਅਤੇ ਪਨਬੱਸ ਦੇ ਕੱਚੇ ਕਰਮਚਾਰੀਆਂ ਨੇ ਆਪਣੀ ਹੜਤਾਲ ਖ਼ਤਮ ਕਰਨ ਦਾ ਐਲਾਨ ਕਰ ਦਿੱਤਾ ਹੈ। ਇਸ ਫ਼ੈਸਲੇ ਨਾਲ ਹੀ ਮੁੱਖ ਮੰਤਰੀ ਆਵਾਸ ਵੱਲ ਕੀਤਾ ਜਾਣ ਵਾਲਾ ਪ੍ਰਸਤਾਵਿਤ ਮਾਰਚ ਵੀ ਮੁਲਤਵੀ ਕਰ ਦਿੱਤਾ ਗਿਆ ਹੈ।

ਪੰਜਾਬ 'ਚ ਸਰਕਾਰੀ ਬੱਸਾਂ ਚਲਣੀਆਂ ਸ਼ੁਰੂ, PRTC-ਪਨਬੱਸ ਦੀ ਹੜਤਾਲ ਖ਼ਤਮ; CM ਹਾਊਸ ਘੇਰਾਓ ਦਾ ਫ਼ੈਸਲਾ ਟਲਿਆ
tv9-punjabi
| Updated On: 04 Aug 2026 18:35 PM IST
Share

ਪੰਜਾਬ ਵਿੱਚ ਸਰਕਾਰੀ ਬੱਸਾਂ ਦੀ ਆਵਾਜਾਈ ਮੁੜ ਆਮ ਵਾਂਗ ਸ਼ੁਰੂ ਹੋ ਗਈ ਹੈ। ਸੂਬਾ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਲੰਬਿਤ ਮੰਗਾਂ ‘ਤੇ ਲਿਖਤੀ ਭਰੋਸਾ ਮਿਲਣ ਤੋਂ ਬਾਅਦ ਪੀ.ਆਰ.ਟੀ.ਸੀ. (PRTC) ਅਤੇ ਪਨਬੱਸ ਦੇ ਕੱਚੇ ਕਰਮਚਾਰੀਆਂ ਨੇ ਆਪਣੀ ਹੜਤਾਲ ਖ਼ਤਮ ਕਰਨ ਦਾ ਐਲਾਨ ਕਰ ਦਿੱਤਾ ਹੈ। ਇਸ ਫ਼ੈਸਲੇ ਨਾਲ ਹੀ ਮੁੱਖ ਮੰਤਰੀ ਆਵਾਸ ਵੱਲ ਕੀਤਾ ਜਾਣ ਵਾਲਾ ਪ੍ਰਸਤਾਵਿਤ ਮਾਰਚ ਵੀ ਮੁਲਤਵੀ ਕਰ ਦਿੱਤਾ ਗਿਆ ਹੈ।

ਯੂਨੀਅਨ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਮੋਹਾਲ਼ੀ ਵਿਖੇ ਧਰਨਾ ਪ੍ਰਦਰਸ਼ਨ ਕੀਤਾ ਜਾਣਾ ਸੀ, ਪਰ ਹੁਣ ਇਸ ਨੂੰ ਸਮਾਪਤ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸੋਮਵਾਰ ਨੂੰ ਟਰਾਂਸਪੋਰਟ ਮੰਤਰੀ ਨਾਲ ਹੋਈ ਮੀਟਿੰਗ ਵਿੱਚ ਜਿਨ੍ਹਾਂ ਮੰਗਾਂ ‘ਤੇ ਸਹਿਮਤੀ ਬਣੀ ਸੀ, ਪ੍ਰਬੰਧਕੀ ਅਧਿਕਾਰੀ ਉਨ੍ਹਾਂ ਨੂੰ ਲਿਖਤੀ ਰੂਪ ਵਿੱਚ ਦੇਣ ਤੋਂ ਟਾਲ-ਮਟੋਲ ਕਰ ਰਹੇ ਸਨ। ਹਾਲਾਂਕਿ, ਹੁਣ ਪ੍ਰਸ਼ਾਸਨ ਨਾਲ ਹੋਈ ਤਾਜ਼ਾ ਬੈਠਕ ਦੌਰਾਨ ਸਾਰੀਆਂ ਮੰਨੀਆਂ ਗਈਆਂ ਮੰਗਾਂ ਨੂੰ ਲਿਖਤੀ ਰੂਪ ਵਿੱਚ ਦਰਜ ਕਰ ਲਿਆ ਗਿਆ ਹੈ।

11 ਅਗਸਤ ਨੂੰ ਬੋਰਡ ਮੀਟਿੰਗ ਅਤੇ 14 ਅਗਸਤ ਨੂੰ ਅਹਿਮ ਬੈਠਕ

ਯੂਨੀਅਨ ਆਗੂਆਂ ਨੇ ਦੱਸਿਆ ਕਿ ਅਗਲੀ ਅਹਿਮ ਬੈਠਕ 14 ਅਗਸਤ ਨੂੰ ਪੰਜਾਬ ਦੇ ਵਿੱਤ ਮੰਤਰੀ, ਟਰਾਂਸਪੋਰਟ ਮੰਤਰੀ ਅਤੇ ਪ੍ਰਸੋਨਲ (ਕ੍ਰਮਚਾਰੀ) ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਤੈਅ ਕੀਤੀ ਗਈ ਹੈ। ਇਸ ਤੋਂ ਪਹਿਲਾਂ 11 ਅਗਸਤ ਨੂੰ ਬੋਰਡ ਆਫ਼ ਡਾਇਰੈਕਟਰਜ਼ ਦੀ ਮੀਟਿੰਗ ਹੋਵੇਗੀ, ਜਿਸ ਵਿੱਚ ਕੱਚੇ ਕਰਮਚਾਰੀਆਂ ਨੂੰ ਪੱਕੇ ਕਰਨ ਲਈ ਨਿਯਮ ਬਣਾਉਣ ਦੇ ਪ੍ਰਸਤਾਵ ਨੂੰ ਮਨਜ਼ੂਰੀ ਲਈ ਰੱਖਿਆ ਜਾਵੇਗਾ।

2200 ਬੱਸਾਂ ਦੇ ਪਹੀਏ ਠੱਪ, 4 ਕਰੋੜ ਰੁਪਏ ਦਾ ਵਿੱਤੀ ਨੁਕਸਾਨ

ਜ਼ਿਕਰਯੋਗ ਹੈ ਕਿ ਕਰਮਚਾਰੀਆਂ ਦੀ ਹੜਤਾਲ ਕਾਰਨ ਸੋਮਵਾਰ ਨੂੰ ਪੰਜਾਬ ਭਰ ਵਿੱਚ 2,200 ਤੋਂ ਵੱਧ ਸਰਕਾਰੀ ਬੱਸਾਂ ਸੜਕਾਂ ‘ਤੇ ਨਹੀਂ ਉੱਤਰੀਆਂ ਸਨ, ਜਿਸ ਨਾਲ ਲਗਭਗ 1,000 ਤੋਂ 1,100 ਦੇ ਕਰੀਬ ਰੂਟ ਪ੍ਰਭਾਵਿਤ ਹੋਏ ਸਨ। ਕਰਮਚਾਰੀਆਂ ਅਨੁਸਾਰ, ਮਹਿਜ਼ ਇੱਕ ਦਿਨ ਦੀ ਹੜਤਾਲ ਨਾਲ ਵਿਭਾਗ ਨੂੰ ਲਗਭਗ 4 ਕਰੋੜ ਰੁਪਏ ਦਾ ਭਾਰੀ ਨੁਕਸਾਨ ਬਰਦਾਸ਼ਤ ਕਰਨਾ ਪਿਆ ਹੈ।

ਬੱਸ ਸੇਵਾਵਾਂ ਪ੍ਰਭਾਵਿਤ ਹੋਣ ਕਾਰਨ ਆਮ ਯਾਤਰੀਆਂ, ਵਿਸ਼ੇਸ਼ ਤੌਰ ‘ਤੇ ਮਹਿਲਾਵਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ, ਕਿਉਂਕਿ ਮਹਿਲਾਵਾਂ ਨੂੰ ਸਰਕਾਰੀ ਬੱਸਾਂ ਵਿੱਚ ਮੁਫ਼ਤ ਯਾਤਰਾ ਦੀ ਸੁਵਿਧਾ ਮਿਲਦੀ ਹੈ। ਟਰਾਂਸਪੋਰਟ ਵਿਭਾਗ ਦੀ ਕੁੱਲ ਆਮਦਨ ਦਾ ਲਗਭਗ 50 ਫ਼ੀਸਦੀ ਹਿੱਸਾ ਮਹਿਲਾਵਾਂ ਦੀ ਇਸੇ ਮੁਫ਼ਤ ਬੱਸ ਯਾਤਰਾ ਦੇ ਬਦਲੇ ਸਰਕਾਰ ਤੋਂ ਮਿਲਣ ਵਾਲੀ ਸਬਸਿਡੀ ਤੋਂ ਆਉਂਦਾ ਹੈ। ਬੱਸਾਂ ਦਾ ਸੰਚਾਲਨ ਬੰਦ ਰਹਿਣ ਕਾਰਨ ਵਿਭਾਗ ਨੂੰ ਇਸ ਰਾਸ਼ੀ ਤੋਂ ਵੀ ਵਾਂਝੇ ਰਹਿਣਾ ਪਿਆ।

Follow Us
ਚੰਡੀਗੜ੍ਹ 'ਚ ਕਾਂਗਰਸ ਨੇ ਲਗਾਇਆ 'ਖੰਡ ਦਾ ਲੰਗਰ', 500 ਕਿਲੋ ਚੀਨੀ ਵੰਡਣ ਦਾ ਦਾਅਵਾ, ਲੋਕ ਬੋਲੇ - ਸਾਨੂੰ ਤਾਂ ਮਿਲਿਆ ਨਹੀਂ
ਚੰਡੀਗੜ੍ਹ 'ਚ ਕਾਂਗਰਸ ਨੇ ਲਗਾਇਆ 'ਖੰਡ ਦਾ ਲੰਗਰ', 500 ਕਿਲੋ ਚੀਨੀ ਵੰਡਣ ਦਾ ਦਾਅਵਾ, ਲੋਕ ਬੋਲੇ - ਸਾਨੂੰ ਤਾਂ ਮਿਲਿਆ ਨਹੀਂ...
Onion Price Hike: ਪੰਜਾਬ-ਚੰਡੀਗੜ੍ਹ 'ਚ ਪਿਆਜ ਨੇ ਕੱਢੇ ਹੰਝੂ, ਕੀ ਹੈ ਵਜ੍ਹਾ, ਵੇਖੋ TV9ਪੰਜਾਬੀ ਦੀ ਇਹ ਖਾਸ ਰਿਪੋਰਟ
Onion Price Hike: ਪੰਜਾਬ-ਚੰਡੀਗੜ੍ਹ 'ਚ ਪਿਆਜ ਨੇ ਕੱਢੇ ਹੰਝੂ, ਕੀ ਹੈ ਵਜ੍ਹਾ, ਵੇਖੋ TV9ਪੰਜਾਬੀ ਦੀ ਇਹ ਖਾਸ ਰਿਪੋਰਟ...
Onion Price Hike: ਆ ਰਹੀ 'ਕਾਂਦਾ ਐਕਸਪ੍ਰੈਸ', ਹੁਣ ਸਸਤਾ ਹੋਵੇਗਾ ਪਿਆਜ਼
Onion Price Hike: ਆ ਰਹੀ 'ਕਾਂਦਾ ਐਕਸਪ੍ਰੈਸ', ਹੁਣ ਸਸਤਾ ਹੋਵੇਗਾ ਪਿਆਜ਼...
Ram Rahim: 21 ਦਿਨਾਂ ਦੀ ਫਰਲੋ 'ਤੇ 17ਵੀਂ ਵਾਰ ਜੇਲ੍ਹ ਤੋਂ ਬਾਹਰ ਆਇਆ ਰਾਮ ਰਹੀਮ
Ram Rahim: 21 ਦਿਨਾਂ ਦੀ ਫਰਲੋ 'ਤੇ 17ਵੀਂ ਵਾਰ ਜੇਲ੍ਹ ਤੋਂ ਬਾਹਰ ਆਇਆ ਰਾਮ ਰਹੀਮ...
Chandigarh IED Recovered: ਨਿਸ਼ਾਨੇ 'ਤੇ ਸੀ ਸੈਕਟਰ-43 ਦਾ ਬੱਸ ਅੱਡਾ ਜਾਂ ਕੋਰਟ? ਹੋਇਆ ਵੱਡਾ ਖੁਲਾਸਾ
Chandigarh IED Recovered: ਨਿਸ਼ਾਨੇ 'ਤੇ ਸੀ ਸੈਕਟਰ-43 ਦਾ ਬੱਸ ਅੱਡਾ ਜਾਂ ਕੋਰਟ? ਹੋਇਆ ਵੱਡਾ ਖੁਲਾਸਾ...
Lawrence Bishnoi ਦਾ ਸਭ ਤੋਂ ਵੱਡਾ ਦੁਸ਼ਮਣ ਕੌਣ? Digital Don Shahzad Bhatti ਦੀ ਪੂਰੀ ਕਹਾਣੀ
Lawrence Bishnoi ਦਾ ਸਭ ਤੋਂ ਵੱਡਾ ਦੁਸ਼ਮਣ ਕੌਣ? Digital Don Shahzad Bhatti ਦੀ ਪੂਰੀ ਕਹਾਣੀ...
ਗਰਲਫਰੈਂਡ ਦੀ Kiss ਨਾਲ ਸੱਜੀ ਕਾਰ, ਵਾਇਰਲ ਹੋਈਆਂ ਤਸਵੀਰਾਂ ਤਾਂ ਪੁਲਿਸ ਨੇ ਕੱਟਿਆ ਚਾਲਾਨ
ਗਰਲਫਰੈਂਡ ਦੀ Kiss ਨਾਲ ਸੱਜੀ ਕਾਰ, ਵਾਇਰਲ ਹੋਈਆਂ ਤਸਵੀਰਾਂ ਤਾਂ ਪੁਲਿਸ ਨੇ ਕੱਟਿਆ ਚਾਲਾਨ...
2027 ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਘਮਸਾਣ... ਪਰ MP ਅਮਰ ਸਿੰਘ ਕਰ ਰਹੇ ਕੁਝ ਹੋਰ ਹੀ ਦਾਅਵੇ
2027 ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਘਮਸਾਣ... ਪਰ MP ਅਮਰ ਸਿੰਘ ਕਰ ਰਹੇ ਕੁਝ ਹੋਰ ਹੀ ਦਾਅਵੇ...
ਦਿੱਲੀ-NCR ਵਿੱਚ ਸਵਾਈਨ ਫਲੂ ਦੀ ਦਸਤਕ, ਜਾਣੋ ਬਚਣ ਦੇ ਸੌਖੇ ਤਰੀਕੇ
ਦਿੱਲੀ-NCR ਵਿੱਚ ਸਵਾਈਨ ਫਲੂ ਦੀ ਦਸਤਕ, ਜਾਣੋ ਬਚਣ ਦੇ ਸੌਖੇ ਤਰੀਕੇ...