AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਮੰਤਰੀ ਹਰਭਜਨ ETO ਨੇ ਆਪਣੇ ਪੁਰਾਣੇ MGN ਕਾਲਜ ਦਾ ਕੀਤਾ ਦੌਰਾ, ਬੋਲੇ- ਸਿੱਖਿਆ ‘ਚ ਪੰਜਾਬ ਨੇ ਕੇਰਲ ਨੂੰ ਪਛਾੜਿਆ

ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਅੱਜ ਜਲੰਧਰ ਸਥਿਤ ਮਸ਼ਹੂਰ ਐੱਮ.ਜੀ.ਐੱਨ. ਕਾਲਜ ਦਾ ਵਿਸ਼ੇਸ਼ ਦੌਰਾ ਕੀਤਾ ਗਿਆ। ਵਰਨਣਯੋਗ ਹੈ ਕਿ ਕੈਬਨਿਟ ਮੰਤਰੀ ਨੇ ਖ਼ੁਦ ਸਾਲ 1989-1990 ਦੌਰਾਨ ਇਸੇ ਕਾਲਜ ਤੋਂ ਆਪਣੀ ਬੀ.ਐੱਡ ਦੀ ਪੜ੍ਹਾਈ ਮੁਕੰਮਲ ਕੀਤੀ ਸੀ। ਕਾਲਜ ਪਹੁੰਚਣ 'ਤੇ ਪ੍ਰਿੰਸੀਪਲ ਡਾ. ਨੀਲੂ ਝਾਂਗੀ ਅਤੇ ਸਮੁੱਚੇ ਅਧਿਆਪਕ ਸਟਾਫ਼ ਵੱਲੋਂ ਕੈਬਨਿਟ ਮੰਤਰੀ ਦਾ ਭਰਵਾਂ ਅਤੇ ਨਿੱਘਾ ਸਵਾਗਤ ਕੀਤਾ ਗਿਆ।

ਮੰਤਰੀ ਹਰਭਜਨ ETO ਨੇ ਆਪਣੇ ਪੁਰਾਣੇ MGN ਕਾਲਜ ਦਾ ਕੀਤਾ ਦੌਰਾ, ਬੋਲੇ- ਸਿੱਖਿਆ 'ਚ ਪੰਜਾਬ ਨੇ ਕੇਰਲ ਨੂੰ ਪਛਾੜਿਆ
davinder-kumar-jalandhar
| Updated On: 28 Aug 2026 18:45 PM IST
Share

ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਅੱਜ ਜਲੰਧਰ ਸਥਿਤ ਮਸ਼ਹੂਰ ਐੱਮ.ਜੀ.ਐੱਨ. ਕਾਲਜ ਦਾ ਵਿਸ਼ੇਸ਼ ਦੌਰਾ ਕੀਤਾ ਗਿਆ। ਵਰਨਣਯੋਗ ਹੈ ਕਿ ਕੈਬਨਿਟ ਮੰਤਰੀ ਨੇ ਖ਼ੁਦ ਸਾਲ 1989-1990 ਦੌਰਾਨ ਇਸੇ ਕਾਲਜ ਤੋਂ ਆਪਣੀ ਬੀ.ਐੱਡ ਦੀ ਪੜ੍ਹਾਈ ਮੁਕੰਮਲ ਕੀਤੀ ਸੀ। ਕਾਲਜ ਪਹੁੰਚਣ ‘ਤੇ ਪ੍ਰਿੰਸੀਪਲ ਡਾ. ਨੀਲੂ ਝਾਂਗੀ ਅਤੇ ਸਮੁੱਚੇ ਅਧਿਆਪਕ ਸਟਾਫ਼ ਵੱਲੋਂ ਕੈਬਨਿਟ ਮੰਤਰੀ ਦਾ ਭਰਵਾਂ ਅਤੇ ਨਿੱਘਾ ਸਵਾਗਤ ਕੀਤਾ ਗਿਆ।

ਆਪਣੇ ਪੁਰਾਣੇ ਕਾਲਜ ਦੇ ਸਟਾਫ਼ ਅਤੇ ਅਧਿਆਪਕਾਂ ਨਾਲ ਰੂਬਰੂ ਹੁੰਦਿਆਂ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਜਿਸ ਅਦਾਰੇ ਤੋਂ ਉਨ੍ਹਾਂ ਨੇ ਸਿੱਖਿਆ ਹਾਸਲ ਕੀਤੀ, ਅੱਜ ਉੱਥੇ ਦੁਬਾਰਾ ਪਹੁੰਚ ਕੇ ਉਨ੍ਹਾਂ ਨੂੰ ਬਹੁਤ ਮਾਣ ਅਤੇ ਦਿਲੀ ਖ਼ੁਸ਼ੀ ਮਹਿਸੂਸ ਹੋ ਰਹੀ ਹੈ। ਉਨ੍ਹਾਂ ਵਿਸ਼ੇਸ਼ ਤੌਰ ‘ਤੇ ਜ਼ਿਕਰ ਕੀਤਾ ਕਿ ਕਾਲਜ ਦੀ ਇਨਾਮ ਵਿਜੇਤਾ (ਮੈਰਿਟ) ਸੂਚੀ ਵਿੱਚ ਆਪਣਾ ਨਾਮ ਦਰਜ ਦੇਖਣਾ ਉਨ੍ਹਾਂ ਲਈ ਬਹੁਤ ਹੀ ਭਾਵੁਕ ਅਤੇ ਖ਼ੁਸ਼ੀ ਭਰਿਆ ਪਲ ਸੀ। ਉਨ੍ਹਾਂ ਕਿਹਾ ਕਿ ਐੱਮ.ਜੀ.ਐੱਨ. ਕਾਲਜ ਸੂਬੇ ਭਰ ਵਿੱਚ ਉੱਚ ਮਿਆਰੀ ਵਿੱਦਿਆ ਦੇ ਮੰਦਿਰ ਵਜੋਂ ਆਪਣੀ ਵਿਲੱਖਣ ਪਛਾਣ ਰੱਖਦਾ ਹੈ। ਇਸ ਦੌਰਾਨ ਉਨ੍ਹਾਂ ਸਮੂਹ ਅਧਿਆਪਕਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਵਿਦਿਆਰਥੀਆਂ ਨੂੰ ਪੂਰੀ ਲਗਨ, ਸਮਰਪਣ ਅਤੇ ਮਿਹਨਤ ਨਾਲ ਪੜ੍ਹਾਉਣ ਤਾਂ ਜੋ ਨੌਜਵਾਨ ਪੀੜ੍ਹੀ ਇੱਕ ਖ਼ੁਸ਼ਹਾਲ, ਨਰੋਏ ਅਤੇ ਵਿਕਸਿਤ ਪੰਜਾਬ ਦੇ ਨਿਰਮਾਣ ਵਿੱਚ ਆਪਣਾ ਵੱਡਮੁੱਲਾ ਯੋਗਦਾਨ ਪਾ ਸਕੇ।

ਸਿੱਖਿਆ ਖੇਤਰ ਵਿੱਚ ਪੰਜਾਬ ਮੋਹਰੀ

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਨੂੰ ਸਿੱਖਿਆ ਦੇ ਖੇਤਰ ਵਿੱਚ ਦੇਸ਼ ਭਰ ਅੰਦਰ ਮੋਹਰੀ ਬਣਾਉਣ ਲਈ ਲਗਾਤਾਰ ਠੋਸ ਅਤੇ ਸੰਜੀਦਾ ਕਦਮ ਚੁੱਕ ਰਹੀ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਦੇ ਅਣਥੱਕ ਅਤੇ ਸੁਹਿਰਦ ਯਤਨਾਂ ਦੀ ਬਦੌਲਤ ਹੀ ਅੱਜ ਪੰਜਾਬ ਸਿੱਖਿਆ ਦੇ ਖੇਤਰ ਵਿੱਚ ਕੇਰਲ ਵਰਗੇ ਸੂਬੇ ਨੂੰ ਪਿੱਛੇ ਛੱਡ ਕੇ ਦੇਸ਼ ਦਾ ਨੰਬਰ ਇੱਕ ਸੂਬਾ ਬਣ ਕੇ ਉੱਭਰਿਆ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਕੂਲ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸੂਬੇ ਦੇ ਸਰਕਾਰੀ ਸਕੂਲਾਂ ਦਾ ਬੁਨਿਆਦੀ ਢਾਂਚਾ ਪੂਰੀ ਤਰ੍ਹਾਂ ਬਦਲ ਦਿੱਤਾ ਗਿਆ ਹੈ। ਇਸੇ ਲੜੀ ਅਧੀਨ 118 ਸਰਕਾਰੀ ਸਕੂਲਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ‘ਸਕੂਲ ਆਫ਼ ਐਮੀਨੈਂਸ’ ਵਜੋਂ ਵਿਕਸਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸਰਕਾਰੀ ਸਕੂਲਾਂ ਦੇ ਬੱਚਿਆਂ ਨੂੰ ਉੱਚ ਪੱਧਰੀ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਤਿਆਰ ਕਰਨ ਵਾਸਤੇ ਮਿਆਰੀ ਸਿੱਖਿਆ ਮੁਹੱਈਆ ਕਰਵਾਈ ਜਾ ਰਹੀ ਹੈ। ਇਸ ਦੇ ਨਾਲ ਹੀ ਵਿਦਿਆਰਥੀਆਂ ਦੀ ਸਹੂਲਤ ਲਈ ਵਿਸ਼ੇਸ਼ ਬੱਸ ਸੇਵਾ ਵੀ ਸ਼ੁਰੂ ਕੀਤੀ ਗਈ ਹੈ, ਜਿਸ ਦਾ ਹਜ਼ਾਰਾਂ ਬੱਚੇ ਭਰਪੂਰ ਲਾਹਾ ਲੈ ਰਹੇ ਹਨ।

ਸੂਬੇ ਵਿੱਚ ਸੜਕੀ ਨੈੱਟਵਰਕ ਦਾ ਵਿਸਥਾਰ ਅਤੇ ਆਰਥਿਕ ਮਜ਼ਬੂਤੀ

ਲੋਕ ਨਿਰਮਾਣ ਮੰਤਰੀ ਨੇ ਵਿਭਾਗੀ ਕੰਮਕਾਜ ਦਾ ਵੇਰਵਾ ਦਿੰਦਿਆਂ ਦੱਸਿਆ ਕਿ ਪੰਜਾਬ ਵਾਸੀਆਂ ਨੂੰ ਆਵਾਜਾਈ ਲਈ ਬਿਹਤਰ ਅਤੇ ਸੁਰੱਖਿਅਤ ਸੜਕੀ ਸੰਪਰਕ ਪ੍ਰਦਾਨ ਕਰਨ ਵਾਸਤੇ ਕਈ ਨਵੀਆਂ ਪਹਿਲਕਦਮੀਆਂ ਸ਼ੁਰੂ ਕੀਤੀਆਂ ਗਈਆਂ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਪਿੰਡਾਂ ਅਤੇ ਸ਼ਹਿਰਾਂ ਦੀਆਂ ਲਿੰਕ ਸੜਕਾਂ ਦੀ ਮੁਰੰਮਤ ਦੇ ਨਾਲ-ਨਾਲ ਪੂਰੇ ਪੰਜਾਬ ਵਿੱਚ ਨਵੀਆਂ ਅਤੇ ਚੌੜੀਆਂ ਸੜਕਾਂ ਦਾ ਵਿਸ਼ਾਲ ਜਾਲ ਵਿਛਾਇਆ ਜਾ ਰਿਹਾ ਹੈ, ਜੋ ਸੂਬੇ ਦੇ ਆਰਥਿਕ ਅਤੇ ਵਪਾਰਕ ਵਿਕਾਸ ਵਿੱਚ ਮਹੱਤਵਪੂਰਨ ਧੁਰਾ ਸਾਬਤ ਹੋਣਗੀਆਂ। ਸਮਾਗਮ ਦੇ ਅਖ਼ੀਰ ਵਿੱਚ ਐੱਮ.ਜੀ.ਐੱਨ. ਕਾਲਜ ਦੀ ਪ੍ਰਿੰਸੀਪਲ ਡਾ. ਨੀਲੂ ਝਾਂਗੀ ਨੇ ਕੈਬਨਿਟ ਮੰਤਰੀ ਨੂੰ ਸੰਸਥਾ ਵੱਲੋਂ ਕਰਵਾਈਆਂ ਜਾ ਰਹੀਆਂ ਅਕਾਦਮਿਕ, ਖੇਡਾਂ ਅਤੇ ਹੋਰ ਗਤੀਵਿਧੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਅਤੇ ਕਾਲਜ ਆਉਣ ‘ਤੇ ਸਮੁੱਚੇ ਪ੍ਰਬੰਧਕੀ ਸਟਾਫ਼ ਵੱਲੋਂ ਧੰਨਵਾਦ ਪ੍ਰਗਟਾਇਆ।

Follow Us
iPhone Duo: ਐਪਲ ਦਾ ਪਹਿਲਾ Foldable iPhone Duo ਲਾਂਚ, ਕੀਮਤ 4,49,900 ਰੁਪਏ
iPhone Duo: ਐਪਲ ਦਾ ਪਹਿਲਾ Foldable iPhone Duo ਲਾਂਚ, ਕੀਮਤ 4,49,900 ਰੁਪਏ...
BRICS Summit 2026: ਦਿੱਲੀ ਵਿੱਚ BRICS ਸੰਮੇਲਨ ਨੂੰ ਲੈ ਕੇ ਸੁਰੱਖਿਆ ਸਖ਼ਤ
BRICS Summit 2026: ਦਿੱਲੀ ਵਿੱਚ BRICS ਸੰਮੇਲਨ ਨੂੰ ਲੈ ਕੇ ਸੁਰੱਖਿਆ ਸਖ਼ਤ...
ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਪੁੱਤਰ ਮਹਿੰਦਰ ਭਗਤ ਬੋਲੇ - ਮੈਨੂੰ ਆਪਣੇ ਪਿਤਾ 'ਤੇ ਮਾਣ
ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਪੁੱਤਰ ਮਹਿੰਦਰ ਭਗਤ ਬੋਲੇ - ਮੈਨੂੰ ਆਪਣੇ ਪਿਤਾ 'ਤੇ ਮਾਣ...
PETA ਦੇ 'ਟਰੀ ਆਫ਼ ਲਾਈਫ' 'ਚ ਸ਼ਾਮਲ ਹੋਣ ਵਾਲਾ ਪਹਿਲਾ ਭਾਰਤੀ, ਘੋੜਾ-ਬੱਗੀ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰੋਮਾਂਚ ਮਹਾਜਨ ਨੂੰ ਵੱਡਾ ਸਨਮਾਨ
PETA ਦੇ 'ਟਰੀ ਆਫ਼ ਲਾਈਫ' 'ਚ ਸ਼ਾਮਲ ਹੋਣ ਵਾਲਾ ਪਹਿਲਾ ਭਾਰਤੀ, ਘੋੜਾ-ਬੱਗੀ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰੋਮਾਂਚ ਮਹਾਜਨ ਨੂੰ ਵੱਡਾ ਸਨਮਾਨ...
Ludhiana Band: ਲੁਧਿਆਣਾ 'ਚ ਬੰਦ ਦਾ ਅਸਰ, ਲੱਗਿਆ ਲੰਮਾ ਜਾਮ, ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦਾ ਵਿਰੋਧ
Ludhiana Band: ਲੁਧਿਆਣਾ 'ਚ ਬੰਦ ਦਾ ਅਸਰ, ਲੱਗਿਆ ਲੰਮਾ ਜਾਮ, ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦਾ ਵਿਰੋਧ...
ਪੰਚਕੂਲਾ ਦੇ ਕਾਲਕਾ ਵਿੱਚ ਨੌਜਵਾਨ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਬਣੀ ਵਜ੍ਹਾ
ਪੰਚਕੂਲਾ ਦੇ ਕਾਲਕਾ ਵਿੱਚ ਨੌਜਵਾਨ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਬਣੀ ਵਜ੍ਹਾ...
BRICS Summit: ਮੋਦੀ-ਪੁਤਿਨ ਮੁਲਾਕਾਤ, ਨਵੇਂ ਵਰਲਡ ਆਰਡਰ ਦੀ ਸ਼ੁਰੂਆਤ?
BRICS Summit: ਮੋਦੀ-ਪੁਤਿਨ ਮੁਲਾਕਾਤ, ਨਵੇਂ ਵਰਲਡ ਆਰਡਰ ਦੀ ਸ਼ੁਰੂਆਤ?...
Starlink India Entry Cleared: TRAI ਦੀ ਸਪੈਕਟ੍ਰਮ ਸਿਫ਼ਾਰਸ਼ਾਂ ਨੂੰ ਮਿਲੀ ਮਨਜ਼ੂਰੀ, OneWeb ਅਤੇ Jio ਨੂੰ ਸਪੈਕਟ੍ਰਮ
Starlink India Entry Cleared: TRAI ਦੀ ਸਪੈਕਟ੍ਰਮ ਸਿਫ਼ਾਰਸ਼ਾਂ ਨੂੰ ਮਿਲੀ ਮਨਜ਼ੂਰੀ, OneWeb ਅਤੇ Jio ਨੂੰ ਸਪੈਕਟ੍ਰਮ...
PM Modi Gen Z Interaction: 6000 Gen-Z ਨੌਜਵਾਨਾਂ ਨਾਲ PM Modi ਦਾ ਖਾਸ ਸੰਵਾਦ
PM Modi Gen Z Interaction: 6000 Gen-Z ਨੌਜਵਾਨਾਂ ਨਾਲ PM Modi ਦਾ ਖਾਸ ਸੰਵਾਦ...