ਬੇਮੌਸਮੀ ਬਰਸਾਤ ਤੇ ਗੜੇਮਾਰੀ… ਅੰਮ੍ਰਿਤਸਰ ਸਮੇਤ ਪੰਜਾਬ ਦੇ ਕਿਸਾਨਾਂ ਦੀ ਕਣਕ ਦੀ ਫਸਲ ਦਾ ਨੁਕਸਾਨ

Updated On: 

16 Mar 2026 15:22 PM IST

ਅੰਮ੍ਰਿਤਸਰ ਦੇ ਅਜਨਾਲਾ 'ਚ ਤੇਜ਼ ਹਵਾਵਾਂ ਨਾਲ ਪਈ ਬਰਸਾਤ ਕਾਰਨ ਕਣਕ ਦੀ ਫਸਲ ਖੇਤਾਂ 'ਚ ਵਿਛ ਗਈ ਹੈ। ਮਾਹਿਰਾਂ ਦੇ ਅਨੁਸਾਰ ਜੇਕਰ ਫਸਲ ਲੰਮੇ ਸਮੇਂ ਤੱਕ ਇਸੇ ਤਰ੍ਹਾਂ ਖੇਤਾਂ'ਚ ਪਈ ਰਹੀ ਤਾਂ ਦਾਣਾ ਕਾਲਾ ਪੈਣ ਅਤੇ ਝਾੜ ਘੱਟ ਹੋਣ ਦਾ ਖ਼ਤਰਾ ਵੱਧ ਜਾਂਦਾ ਹੈ, ਜਿਸ ਨਾਲ ਕਿਸਾਨਾਂ ਦੀ ਆਮਦਨ ਤੇ ਸਿੱਧਾ ਅਸਰ ਪਵੇਗਾ।

ਬੇਮੌਸਮੀ ਬਰਸਾਤ ਤੇ ਗੜੇਮਾਰੀ... ਅੰਮ੍ਰਿਤਸਰ ਸਮੇਤ ਪੰਜਾਬ ਦੇ ਕਿਸਾਨਾਂ ਦੀ ਕਣਕ ਦੀ ਫਸਲ ਦਾ ਨੁਕਸਾਨ

ਅੰਮ੍ਰਿਤਸਰ ਸਮੇਤ ਪੰਜਾਬ ਦੇ ਕਿਸਾਨਾਂ ਦੀ ਕਣਕ ਦੀ ਫਸਲ ਦਾ ਨੁਕਸਾਨ

ਅੰਮ੍ਰਿਤਸਰ ਸਮੇਤ ਪੰਜਾਬ’ਚ ਪਿਛਲੇ ਕੁਝ ਦਿਨਾਂ ਦੌਰਾਨ ਹੋਈ ਬੇਮੌਸਮੀ ਬਰਸਾਤ ਤੇ ਗੜੇਮਾਰੀ ਨੇ ਕਿਸਾਨਾਂ ਦੀਆਂ ਫਸਲਾਂ ਨੂੰ ਵੱਡਾ ਨੁਕਸਾਨ ਪਹੁੰਚਾਇਆ ਹੈ। ਖਾਸ ਕਰਕੇ ਕਣਕ ਦੀ ਤਿਆਰ ਖੜੀ ਫਸਲ ਖੇਤਾਂ ‘ਚ ਵਿਛ ਗਈ ਹੈ, ਜਿਸ ਨਾਲ ਕਿਸਾਨਾਂ ਨੂੰ ਭਾਰੀ ਆਰਥਿਕ ਝਟਕਾ ਲੱਗਣ ਦਾ ਡਰ ਬਣ ਗਿਆ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਸਾਲ ਭਰ ਮਿਹਨਤ ਕਰਕੇ ਪੁੱਤਾਂ ਵਾਂਗ ਕਣਕ ਦੀ ਫਸਲ ਪਾਲੀ ਸੀ, ਪਰ ਅਚਾਨਕ ਹੋਈ ਬਰਸਾਤ ਤੇ ਗੜੇਮਾਰੀ ਨੇ ਉਨ੍ਹਾਂ ਦੀ ਸਾਰੀ ਮਿਹਨਤ ਤੇ ਪਾਣੀ ਫੇਰ ਦਿੱਤਾ।

ਅੰਮ੍ਰਿਤਸਰ ਦੇ ਅਜਨਾਲਾ ‘ਚ ਤੇਜ਼ ਹਵਾਵਾਂ ਨਾਲ ਪਈ ਬਰਸਾਤ ਕਾਰਨ ਕਣਕ ਦੀ ਫਸਲ ਖੇਤਾਂ ‘ਚ ਵਿਛ ਗਈ ਹੈ। ਮਾਹਿਰਾਂ ਦੇ ਅਨੁਸਾਰ ਜੇਕਰ ਫਸਲ ਲੰਮੇ ਸਮੇਂ ਤੱਕ ਇਸੇ ਤਰ੍ਹਾਂ ਖੇਤਾਂ’ਚ ਪਈ ਰਹੀ ਤਾਂ ਦਾਣਾ ਕਾਲਾ ਪੈਣ ਅਤੇ ਝਾੜ ਘੱਟ ਹੋਣ ਦਾ ਖ਼ਤਰਾ ਵੱਧ ਜਾਂਦਾ ਹੈ, ਜਿਸ ਨਾਲ ਕਿਸਾਨਾਂ ਦੀ ਆਮਦਨ ਤੇ ਸਿੱਧਾ ਅਸਰ ਪਵੇਗਾ।

ਕਿਸਾਨਾਂ ਨੇ ਦੱਸਿਆ ਕਿ ਕੁਝ ਸਮਾਂ ਪਹਿਲਾਂ ਆਏ ਹੜਾਂ ਕਾਰਨ ਉਹਨਾਂ ਦੀ ਝੋਨੇ ਦੀ ਫਸਲ ਦਾ ਵੀ ਵੱਡਾ ਨੁਕਸਾਨ ਹੋਇਆ ਸੀ ਤੇ ਹੁਣ ਮੁੜ ਬੇਮੌਸਮੀ ਬਰਸਾਤ ਨੇ ਕਣਕ ਦੀ ਫਸਲ ਨੂੰ ਨੁਕਸਾਨ ਪਹੁੰਚਾ ਦਿੱਤਾ ਹੈ। ਲਗਾਤਾਰ ਹੋ ਰਹੇ ਨੁਕਸਾਨ ਕਾਰਨ ਕਿਸਾਨ ਚਿੰਤਤ ਨਜ਼ਰ ਆ ਰਹੇ ਹਨ। ਇਸ ਮਾਮਲੇ ਨੂੰ ਲੈ ਕੇ ਕਿਸਾਨਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਤੁਰੰਤ ਪ੍ਰਭਾਵ ਨਾਲ ਨੁਕਸਾਨੀ ਫਸਲ ਦੀ ਗਿਰਦਾਵਰੀ ਕਰਵਾਈ ਜਾਵੇ ਤੇ ਪ੍ਰਭਾਵਿਤ ਕਿਸਾਨਾਂ ਨੂੰ ਯੋਗ ਮੁਆਵਜ਼ਾ ਦਿੱਤਾ ਜਾਵੇ ਤਾਂ ਜੋ ਉਹਨਾਂ ਨੂੰ ਹੋਏ ਆਰਥਿਕ ਨੁਕਸਾਨ ਦੀ ਕੁਝ ਹੱਦ ਤੱਕ ਭਰਪਾਈ ਹੋ ਸਕੇ।

Follow Us