ਪੰਜਾਬਚੋਣਾਂ 2024ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਹਰਿਆਣਾ ਵਰਤ ਰਿਹਾ ਹੈ ਰਾਜਸਥਾਨ ਦੇ ਹਿੱਸੇ ਦਾ ਪਾਣੀ: ਪੰਜਾਬ ਸਰਕਾਰ ਨੇ ਜਤਾਇਆ ਇਤਰਾਜ਼, ਲਿਖਿਆ ਪੱਤਰ

ਮਿਲੀ ਜਾਣਕਾਰੀ ਮੁਤਾਬਕ ਕੁਝ ਸਮਾਂ ਪਹਿਲਾਂ ਚੰਡੀਗੜ੍ਹ ਵਿੱਚ ਹੋਈ ਉੱਤਰੀ ਖੇਤਰੀ ਕੌਂਸਲ ਦੀ ਸਥਾਈ ਕਮੇਟੀ ਦੀ ਮੀਟਿੰਗ ਵਿੱਚ ਰਾਜਸਥਾਨ ਵਾਲੇ ਪਾਸੇ ਤੋਂ ਘੱਟ ਪਾਣੀ ਦਾ ਮੁੱਦਾ ਉਠਾਇਆ ਗਿਆ ਸੀ। ਰਾਜਸਥਾਨ ਨੇ ਕਿਹਾ ਸੀ ਕਿ ਹਰਿਆਣਾ ਭਾਖੜਾ ਮੇਨ ਲਾਈਨ ਤੋਂ ਸਹੀ ਢੰਗ ਨਾਲ ਪਾਣੀ ਨਹੀਂ ਛੱਡ ਰਿਹਾ। ਇਸ ਦੇ ਨਾਲ ਹੀ ਹਰਿਆਣਾ ਨੇ ਪੰਜਾਬ ਨੂੰ ਘੱਟ ਪਾਣੀ ਦੇਣ ਦਾ ਦਾਅਵਾ ਕੀਤਾ ਹੈ।

ਹਰਿਆਣਾ ਵਰਤ ਰਿਹਾ ਹੈ ਰਾਜਸਥਾਨ ਦੇ ਹਿੱਸੇ ਦਾ ਪਾਣੀ: ਪੰਜਾਬ ਸਰਕਾਰ ਨੇ ਜਤਾਇਆ ਇਤਰਾਜ਼, ਲਿਖਿਆ ਪੱਤਰ
Follow Us
tv9-punjabi
| Published: 28 Nov 2024 16:47 PM

ਪੰਜਾਬ ਵੱਲੋਂ ਰਾਜਸਥਾਨ ਨੂੰ ਭਾਖੜਾ ਨਹਿਰ ਰਾਹੀਂ ਛੱਡੇ ਜਾਣ ਵਾਲੇ ਪਾਣੀ ਦੀ ਹਰਿਆਣਾ ਆਪਣੇ ਹਿੱਸੇ ਤੋਂ ਵੱਧ ਵਰਤੋਂ ਕਰ ਰਿਹਾ ਹੈ। ਪੰਜਾਬ ਵੱਲੋਂ ਰਾਜਸਥਾਨ ਨੂੰ 15 ਦਿਨਾਂ ਵਿੱਚ ਛੱਡੇ ਜਾਣ ਵਾਲੇ ਪਾਣੀ ਨੂੰ ਮਾਪਣ ਤੋਂ ਬਾਅਦ ਇਹ ਗੱਲ ਸਾਹਮਣੇ ਆਈ ਹੈ। ਜਲ ਮਾਪ ਦੀ ਰਿਪੋਰਟ ਸਾਹਮਣੇ ਆਉਣ ਤੋਂ ਬਾਅਦ ਪੰਜਾਬ ਦੇ ਜਲ ਸਰੋਤ ਵਿਭਾਗ ਦੀ ਤਰਫੋਂ ਰਾਜਸਥਾਨ ਸਰਕਾਰ ਨੂੰ ਪੱਤਰ ਲਿਖਿਆ ਗਿਆ ਹੈ। ਇਸ ਦੇ ਨਾਲ ਹੀ ਇਸ ਸਬੰਧੀ ਸਾਰੀ ਸਥਿਤੀ ਸਪੱਸ਼ਟ ਕਰ ਦਿੱਤੀ ਗਈ ਹੈ।

ਰਾਜਸਥਾਨ ਨੇ ਪਹਿਲਾਂ ਚੁੱਕਿਆ ਸੀ ਮੁੱਦਾ

ਮਿਲੀ ਜਾਣਕਾਰੀ ਮੁਤਾਬਕ ਕੁਝ ਸਮਾਂ ਪਹਿਲਾਂ ਚੰਡੀਗੜ੍ਹ ਵਿੱਚ ਹੋਈ ਉੱਤਰੀ ਖੇਤਰੀ ਕੌਂਸਲ ਦੀ ਸਥਾਈ ਕਮੇਟੀ ਦੀ ਮੀਟਿੰਗ ਵਿੱਚ ਰਾਜਸਥਾਨ ਵਾਲੇ ਪਾਸੇ ਤੋਂ ਘੱਟ ਪਾਣੀ ਦਾ ਮੁੱਦਾ ਉਠਾਇਆ ਗਿਆ ਸੀ। ਰਾਜਸਥਾਨ ਨੇ ਕਿਹਾ ਸੀ ਕਿ ਹਰਿਆਣਾ ਭਾਖੜਾ ਮੇਨ ਲਾਈਨ ਤੋਂ ਸਹੀ ਢੰਗ ਨਾਲ ਪਾਣੀ ਨਹੀਂ ਛੱਡ ਰਿਹਾ।

ਇਸ ਦੇ ਨਾਲ ਹੀ ਹਰਿਆਣਾ ਨੇ ਪੰਜਾਬ ਨੂੰ ਘੱਟ ਪਾਣੀ ਦੇਣ ਦਾ ਦਾਅਵਾ ਕੀਤਾ ਹੈ। ਇਸ ਕਾਰਨ ਅਸੀਂ ਉਸ ਹਿਸਾਬ ਨਾਲ ਪਾਣੀ ਨਹੀਂ ਦੇ ਪਾ ਰਹੇ ਹਾਂ। ਇਹ ਵੀ ਪਤਾ ਲੱਗਾ ਹੈ ਕਿ ਇਸ ਮਾਮਲੇ ਨੂੰ ਲੈ ਕੇ ਕਾਫ਼ੀ ਸਮਾਂ ਪਹਿਲਾਂ ਰਾਜਸਥਾਨ ਸਰਕਾਰ ਵੱਲੋਂ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਸੀ।

ਸਰਕਾਰ ਨੇ ਮਾਪ ਕਰਵਾਇਆ

ਇਹ ਮਾਮਲਾ ਸਾਹਮਣੇ ਆਉਂਦੇ ਹੀ ਸਰਕਾਰ ਨੇ ਆਪਣੇ ਪੱਧਰ ‘ਤੇ ਜਾਂਚ ਕੀਤੀ। ਪੰਜਾਬ ਸਰਕਾਰ ਵੱਲੋਂ ਹਰਿਆਣਾ ਨੂੰ ਲਿਖੇ ਪੱਤਰ ਵਿੱਚ ਕਿਹਾ ਗਿਆ ਹੈ ਕਿ ਭਾਖੜਾ ਮੇਨ ਲਾਈਨ ਦੇ ਸ਼ੁਰੂ ਤੋਂ ਲੈ ਕੇ ਹਰਿਆਣਾ ਐਂਟਰੀ ਪੁਆਇੰਟ ਤੱਕ 390 ਪੁਆਇੰਟ ਹਨ। ਜਲ ਸਰੋਤ ਵਿਭਾਗ ਨੇ 1 ਨਵੰਬਰ ਤੋਂ 15 ਨਵੰਬਰ ਤੱਕ ਪਾਣੀ ਦੇ ਮਾਪ ਲਏ।

ਇਸ ਦੌਰਾਨ ਭਾਖੜਾ ਤੋਂ ਰੋਜ਼ਾਨਾ 6062 ਕਿਊਸਿਕ ਪਾਣੀ ਛੱਡਿਆ ਗਿਆ। ਜਦੋਂ ਕਿ ਪਾਣੀ ਦੀ ਲੋੜ 6017 ਕਿਊਸਿਕ ਸੀ। ਇਸ ਵਿੱਚ ਰਾਜਸਥਾਨ ਦਾ ਪਾਣੀ ਵੀ ਸ਼ਾਮਲ ਸੀ। ਰਾਜਸਥਾਨ ਦੀ ਭਾਖੜਾ ਮੇਨ ਲਾਈਨ ਤੋਂ ਰੋਜ਼ਾਨਾ ਪਾਣੀ ਦੀ ਮੰਗ 623 ਕਿਊਸਿਕ ਹੈ। ਜਦੋਂਕਿ ਇਸ ਵਿੱਚ 423 ਕਿਊਸਿਕ ਪਾਣੀ ਆ ਰਿਹਾ ਹੈ। ਇਸ ਤੋਂ ਸਪੱਸ਼ਟ ਹੈ ਕਿ ਰਾਜਸਥਾਨ ਨੂੰ ਹਰ ਰੋਜ਼ ਨਹਿਰ ਵਿੱਚੋਂ 199 ਕਿਊਸਿਕ ਘੱਟ ਪਾਣੀ ਮਿਲ ਰਿਹਾ ਹੈ।

ਜਲੰਧਰ 'ਚ ਪੁਲਿਸ ਤੇ ਲਾਰੈਂਸ ਗੈਂਗ ਦਾ ਐਨਕਾਊਂਟਰ, ਪੁਲਿਸ ਦੇ ਚੁੰਗਲ 'ਚ ਕਿਵੇਂ ਫਸੇ
ਜਲੰਧਰ 'ਚ ਪੁਲਿਸ ਤੇ ਲਾਰੈਂਸ ਗੈਂਗ ਦਾ ਐਨਕਾਊਂਟਰ, ਪੁਲਿਸ ਦੇ ਚੁੰਗਲ 'ਚ ਕਿਵੇਂ ਫਸੇ...
NADA ਨੇ ਕਾਂਗਰਸੀ ਨੇਤਾ ਤੇ ਪਹਿਲਵਾਨ ਬਜਰੰਗ ਪੂਨੀਆ 'ਤੇ ਲਗਾਈ 4 ਸਾਲ ਦੀ ਪਾਬੰਦੀ, ਵੱਡਾ ਕਾਰਨ ਵੀ ਆਇਆ ਸਾਹਮਣੇ!
NADA ਨੇ ਕਾਂਗਰਸੀ ਨੇਤਾ ਤੇ ਪਹਿਲਵਾਨ ਬਜਰੰਗ ਪੂਨੀਆ 'ਤੇ ਲਗਾਈ 4 ਸਾਲ ਦੀ ਪਾਬੰਦੀ, ਵੱਡਾ ਕਾਰਨ ਵੀ ਆਇਆ ਸਾਹਮਣੇ!...
ਕਿਸਾਨ ਆਗੂ ਪੰਧੇਰ ਦਾ ਐਲਾਨ, ਡੱਲੇਵਾਲ ਦੀ ਥਾਂ ਮਰਨ ਵਰਤ ਤੇ ਬੈਠਣਗੇ ਸੁਖਜੀਤ
ਕਿਸਾਨ ਆਗੂ ਪੰਧੇਰ ਦਾ ਐਲਾਨ, ਡੱਲੇਵਾਲ ਦੀ ਥਾਂ ਮਰਨ ਵਰਤ ਤੇ ਬੈਠਣਗੇ ਸੁਖਜੀਤ...
ਕਿਸਾਨ ਆਗੂ ਡੱਲੇਵਾਲ ਦੀ ਗ੍ਰਿਫਤਾਰੀ ਨੂੰ ਲੈ ਕੇ ਹੰਗਾਮਾ, ਰਵਨੀਤ ਸਿੰਘ ਬਿੱਟੂ ਨੇ ਘੇਰੀ ਪੰਜਾਬ ਸਰਕਾਰ
ਕਿਸਾਨ ਆਗੂ ਡੱਲੇਵਾਲ ਦੀ ਗ੍ਰਿਫਤਾਰੀ ਨੂੰ ਲੈ ਕੇ ਹੰਗਾਮਾ, ਰਵਨੀਤ ਸਿੰਘ ਬਿੱਟੂ ਨੇ ਘੇਰੀ ਪੰਜਾਬ ਸਰਕਾਰ...
ਚੰਡੀਗੜ੍ਹ 'ਚ ਬੈਕ ਟੂ ਬੈਕ ਹੋਏ ਦੋ ਧਮਾਕੇ, ਮਸ਼ਹੂਰ ਗਾਇਕ ਦਾ ਜੁੜਿਆ ਨਾਂ, ਕਿਸ ਨੇ ਰਚੀ ਸਾਜ਼ਿਸ਼ ਅਤੇ ਕਿਉਂ?
ਚੰਡੀਗੜ੍ਹ 'ਚ ਬੈਕ ਟੂ ਬੈਕ ਹੋਏ ਦੋ ਧਮਾਕੇ, ਮਸ਼ਹੂਰ ਗਾਇਕ ਦਾ ਜੁੜਿਆ ਨਾਂ, ਕਿਸ ਨੇ ਰਚੀ ਸਾਜ਼ਿਸ਼ ਅਤੇ ਕਿਉਂ?...
ਅੰਮ੍ਰਿਤਸਰ ਦਾ ਅਜਨਾਲਾ ਥਾਣਾ ਫਿਰ ਸੁਰਖੀਆਂ 'ਚ, ਬੰਬ ਮਿਲਣ ਤੋਂ ਬਾਅਦ ਮਚੀ ਹਫੜਾ-ਤਫੜੀ
ਅੰਮ੍ਰਿਤਸਰ ਦਾ ਅਜਨਾਲਾ ਥਾਣਾ ਫਿਰ ਸੁਰਖੀਆਂ 'ਚ, ਬੰਬ ਮਿਲਣ ਤੋਂ ਬਾਅਦ ਮਚੀ ਹਫੜਾ-ਤਫੜੀ...
ਸਿੱਧੂ ਦਾ U-Turn,ਨਿੰਮ-ਹਲਦੀ ਵਾਲੇ ਬਿਆਨ 'ਤੇ ਬੋਲੇ- ਡਾਕਟਰਾਂ ਦਾ ਇਲਾਜ਼ ਸਭ ਤੋਂ ਪਹਿਲਾਂ
ਸਿੱਧੂ ਦਾ U-Turn,ਨਿੰਮ-ਹਲਦੀ ਵਾਲੇ ਬਿਆਨ 'ਤੇ ਬੋਲੇ- ਡਾਕਟਰਾਂ ਦਾ ਇਲਾਜ਼ ਸਭ ਤੋਂ ਪਹਿਲਾਂ...
ਪੀਐਮ ਮੋਦੀ ਤੋਂ ਮਿਲਿਆ 'RRR' ਦਾ ਸਬਕ, ਨਿਊਜ਼9 ਗਲੋਬਲ ਸੰਮੇਲਨ ਵਿੱਚ ਬੋਲੇ MD-CEO ਬਰੁਣ ਦਾਸ
ਪੀਐਮ ਮੋਦੀ ਤੋਂ ਮਿਲਿਆ 'RRR' ਦਾ ਸਬਕ, ਨਿਊਜ਼9 ਗਲੋਬਲ ਸੰਮੇਲਨ ਵਿੱਚ ਬੋਲੇ MD-CEO ਬਰੁਣ ਦਾਸ...
ਭਾਰਤੀ ਫੁੱਟਬਾਲ ਨੂੰ ਮਿਲੇਗੀ ਸੰਜੀਵਨੀ? ਗਲੋਬਲ ਸਮਿਟ ਵਿੱਚ ਤਿਆਰ ਹੋਇਆ ਰੋਡ ਮੈਪ
ਭਾਰਤੀ ਫੁੱਟਬਾਲ ਨੂੰ ਮਿਲੇਗੀ ਸੰਜੀਵਨੀ? ਗਲੋਬਲ ਸਮਿਟ ਵਿੱਚ ਤਿਆਰ ਹੋਇਆ ਰੋਡ ਮੈਪ...