Good News: ਪੰਜਾਬ ਮੈਡੀਕਲ ਕਾਲਜਾਂ ਦੇ ਇੰਟਰਨਾਂ ਦਾ ਵਧੀਆ ਸਟਾਈਪੇਂਡ, ਹੁਣ ਮਿਲਣਗੇ 22 ਹਜ਼ਾਰ

Updated On: 

01 Jul 2025 12:22 PM IST

ਪੰਜਾਬ ਮੈਡੀਕਲ ਕਾਲਜਾਂ ਦੇ ਇੰਟਰਨਾਂ ਦਾ ਸਟਾਈਪੇਂਡ ਵਿੱਚ ਵਾਧਾ ਕੀਤਾ ਗਿਆ ਹੈ। ਹੁਣ ਉਨ੍ਹਾਂ ਨੂੰ 15,000 ਰੁਪਏ ਦੀ ਬਜਾਏ 22,000 ਰੁਪਏ ਪ੍ਰਤੀ ਮਹੀਨਾ ਮਿਲਣਗੇ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਇੱਕ ਮੀਟਿੰਗ ਹੋਈ। ਜਿਸ ਵਿੱਚ ਹਰ ਮੁੱਦੇ 'ਤੇ ਚਰਚਾ ਕੀਤੀ ਗਈ। ਜਿਸ ਤੋਂ ਬਾਅਦ ਸਟਾਈਪੇਂਡ ਵਿੱਚ ਵਾਧੇ ਨੂੰ ਮਨਜ਼ੂਰੀ ਦੇ ਦਿੱਤੀ ਗਈ।

Good News: ਪੰਜਾਬ ਮੈਡੀਕਲ ਕਾਲਜਾਂ ਦੇ ਇੰਟਰਨਾਂ ਦਾ ਵਧੀਆ ਸਟਾਈਪੇਂਡ, ਹੁਣ ਮਿਲਣਗੇ 22 ਹਜ਼ਾਰ

(Photo Credit: @AAPbalbir)

Follow Us On

ਪੰਜਾਬ ਸਰਕਾਰ ਨੇ ਮੈਡੀਕਲ ਕਾਲਜਾਂ ਦੇ ਇੰਟਰਨਾਂ ਦਾ ਸਟਾਈਪੇਂਡ ਵਧਾਉਣ ਦਾ ਫੈਸਲਾ ਕੀਤਾ ਹੈ। ਹੁਣ ਉਨ੍ਹਾਂ ਨੂੰ 15,000 ਰੁਪਏ ਦੀ ਬਜਾਏ 22,000 ਰੁਪਏ ਪ੍ਰਤੀ ਮਹੀਨਾ ਮਿਲਣਗੇ।ਦੱਸ ਦਈਏ ਕਿ ਪੋਸਟ ਗ੍ਰੈਜੂਏਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਪਹਿਲੇ, ਦੂਜੇ ਅਤੇ ਤੀਜੇ ਸਾਲ ਵਿੱਚ ਕ੍ਰਮਵਾਰ 76, 77 ਅਤੇ 78 ਹਜ਼ਾਰ ਰੁਪਏ ਦਿੱਤੇ ਜਾਣਗੇ।

ਇਸੇ ਤਰ੍ਹਾਂ ਸੀਨੀਅਰ ਡਾਕਟਰਾਂ ਨੂੰ 92, 93 ਅਤੇ 94 ਹਜ਼ਾਰ ਰੁਪਏ ਦਿੱਤੇ ਜਾਣਗੇ। ਬੀਤੇ ਦਿਨਾਂ ਤੋਂ ਚੱਲ ਰਹੀ ਹੜਤਾਲ ਨੂੰ ਡਾਕਟਰਾਂ ਵੱਲੋਂ ਖਤਮ ਕਰ ਦਿੱਤਾ ਗਿਆ ਹੈ। ਹੁਣ ਸਾਰੇ ਮੈਡੀਕਲ ਹਸਪਤਾਲਾਂ ਵਿੱਚ ਆਮ ਲੋਕਾਂ ਲਈ ਸੇਵਾਵਾਂ ਸ਼ੁਰੂ ਹੋ ਗਈਆਂ ਹਨ। ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਇਹ ਦਾਅਵਾ ਕੀਤਾ ਹੈ ਕਿ ਲੋਕਾਂ ਨੂੰ ਪਹਿਲਾਂ ਵਾਂਗ ਸਿਹਤ ਸਹੂਲਤਾਂ ਮਿਲਣਗੀਆਂ।

ਸਿਹਤ ਮੰਤਰੀ ਨੇ ਖੁਦ ਮਾਮਲੇ ‘ਚ ਲਿਆ ਨੋਟਿਸ

ਜ਼ਿਕਰਯੋਗ ਹੈ ਕਿ ਮੈਡੀਕਲ ਕਾਲਜਾਂ ਦੇ ਜੂਨੀਅਰ ਡਾਕਟਰ ਹੜਤਾਲ ‘ਤੇ ਚਲੇ ਗਏ ਸਨ। ਜਿਸ ਤੋਂ ਬਾਅਦ ਵਿਰੋਧੀ ਧਿਰ ਦੇ ਆਗੂਆਂ ਵੱਲੋਂ ਇਸ ਮੁੱਦੇ ਨੂੰ ਜੋਰਾਂ ਸ਼ੋਰਾਂ ਨਾਲ ਚੁੱਕਿਆ ਗਿਆ। ਇਸ ਦੌਰਾਨ, ਸਿਹਤ ਮੰਤਰੀ ਬਲਬੀਰ ਸਿੰਘ ਨੇ ਖੁਦ ਇਸ ਮਾਮਲੇ ਦਾ ਨੋਟਿਸ ਲਿਆ ਅਤੇ ਹੜਤਾਲ ‘ਤੇ ਬੈਠੇ ਡਾਕਟਰਾਂ ਨਾਲ ਮੀਟਿੰਗ ਕੀਤੀ।

ਪੰਜਾਬ ਦੇ ਸਿਹਤ ਮੰਤਰੀ ਨੇ ਕਿਹਾ ਕਿ ਕਾਫੀ ਸਮੇਂ ਤੋਂ ਪੇਅ ਰਵਿਜ਼ਨ ਸਟਾਈਪੇਂਡ ਦਾ ਮਾਮਲਾ ਚੱਲ ਰਿਹਾ ਸੀ ਅਤੇ ਇਹ ਸਰਕਾਰ ਦੇ ਵਿਚਾਰ ਅਧੀਨ ਸੀ। ਉਨ੍ਹਾਂ ਨੇ ਕਿਹਾ ਜਿਵੇਂ ਹੀ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਇਸ ਬਾਰੇ ਪਤਾ ਲੱਗਾ। ਉਨ੍ਹਾਂ ਨੇ ਹੜਤਾਲ ਕਰ ਰਹੇ ਡਾਕਟਰਾਂ ਨੂੰ ਬੁਲਾ ਲਿਆ।

ਵਿੱਤ ਮੰਤਰੀ ਦੀ ਮੀਟਿੰਗ ਵਿੱਚ ਲਿਆ ਫੈਸਲਾ

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਇੱਕ ਮੀਟਿੰਗ ਹੋਈ। ਜਿਸ ਵਿੱਚ ਹਰ ਮੁੱਦੇ ‘ਤੇ ਚਰਚਾ ਕੀਤੀ ਗਈ। ਇਸ ਦੇ ਨਾਲ ਹੀ, ਸਟਾਈਪੇਂਡ ਵਿੱਚ ਵਾਧੇ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਹੁਣ ਡਾਕਟਰਾਂ ਵੱਲੋਂ ਹੜਤਾਲ ਵਾਪਸ ਲੈ ਲਈ ਗਈ ਹੈ। ਹਸਪਤਾਲਾਂ ਦੇ ਓਪੀਡੀ ਤੇ ਆਪ੍ਰੇਸ਼ਨ ਥੀਏਟਰ ਹੁਣ ਆਮ ਵਾਂਗ ਹੋ ਗਏ ਹਨ।