AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪੰਜਾਬ ‘ਚ ਵੱਡੇ ਪੱਧਰ ‘ਤੇ ਸੜਕਾਂ ਦਾ ਨਿਰਮਾਣ ਕਾਰਜ ਜਾਰੀ, ਮੰਤਰੀ ਹਰਭਜਨ ਈਟੀਓ ਦਾ ਵਿਰੋਧੀਆਂ ‘ਤੇ ਨਿਸ਼ਾਨਾ

ਹਰਭਜਨ ਸਿੰਘ ਈਟੀਓ ਨੇ ਬਠਿੰਡਾ ਵਿੱਚ ਸੜਕ ਨਿਰਮਾਣ ਦੀ ਉਦਾਹਰਨ ਦਿੰਦਿਆਂ ਕਿਹਾ ਕਿ ਉੱਥੇ ਸੜਕ ਦਾ ਕੰਮ ਚੱਲ ਰਿਹਾ ਸੀ। ਇਸੇ ਦੌਰਾਨ ਕੁਝ ਸਿਆਸੀ ਆਗੂਆਂ ਵੱਲੋਂ ਸੜਕ ਦੀਆਂ ਤਸਵੀਰਾਂ ਅਤੇ ਵੀਡੀਓਜ਼ ਸੋਸ਼ਲ ਮੀਡੀਆ ਤੇ ਪੋਸਟ ਕੀਤੀਆਂ ਗਈਆਂ ਅਤੇ ਇਹ ਦਿਖਾਉਣ ਦੀ ਕੋਸ਼ਿਸ਼ ਕੀਤੀ ਗਈ ਕਿ ਸੜਕ ਦਾ ਨਿਰਮਾਣ ਸਹੀ ਢੰਗ ਨਾਲ ਨਹੀਂ ਹੋ ਰਿਹਾ।

ਪੰਜਾਬ 'ਚ ਵੱਡੇ ਪੱਧਰ 'ਤੇ ਸੜਕਾਂ ਦਾ ਨਿਰਮਾਣ ਕਾਰਜ ਜਾਰੀ, ਮੰਤਰੀ ਹਰਭਜਨ ਈਟੀਓ ਦਾ ਵਿਰੋਧੀਆਂ 'ਤੇ ਨਿਸ਼ਾਨਾ
lalit-sharma
| Published: 22 Aug 2026 17:22 PM IST
Share

ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੱਤਰਕਾਰ ਵਾਰਤਾ ਦੌਰਾਨ ਸੂਬੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਲੈ ਕੇ ਵਿਰੋਧੀ ਧਿਰ ਤੇ ਜ਼ੋਰਦਾਰ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਵੱਡੇ ਪੱਧਰ ਤੇ ਸੜਕਾਂ ਦਾ ਨਿਰਮਾਣ ਕਰਵਾ ਰਹੀ ਹੈ। ਪੰਜਾਬ ਵਿੱਚ ਸੜਕਾਂ ਦਾ ਇੰਨਾ ਵੱਡਾ ਨੈੱਟਵਰਕ ਪਹਿਲਾਂ ਕਦੇ ਨਹੀਂ ਬਣਾਇਆ ਗਿਆ, ਪਰ ਕੁਝ ਸ਼ਰਾਰਤੀ ਅਨਸਰ ਵਿਕਾਸ ਕਾਰਜਾਂ ਨੂੰ ਲੈ ਕੇ ਗਲਤ ਤਸਵੀਰਾਂ ਅਤੇ ਵੀਡੀਓਜ਼ ਸੋਸ਼ਲ ਮੀਡੀਆ ਤੇ ਪਾ ਕੇ ਸਰਕਾਰ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।

ਹਰਭਜਨ ਸਿੰਘ ਈਟੀਓ ਨੇ ਬਠਿੰਡਾ ਵਿੱਚ ਸੜਕ ਨਿਰਮਾਣ ਦੀ ਉਦਾਹਰਨ ਦਿੰਦਿਆਂ ਕਿਹਾ ਕਿ ਉੱਥੇ ਸੜਕ ਦਾ ਕੰਮ ਚੱਲ ਰਿਹਾ ਸੀ। ਇਸੇ ਦੌਰਾਨ ਕੁਝ ਸਿਆਸੀ ਆਗੂਆਂ ਵੱਲੋਂ ਸੜਕ ਦੀਆਂ ਤਸਵੀਰਾਂ ਅਤੇ ਵੀਡੀਓਜ਼ ਸੋਸ਼ਲ ਮੀਡੀਆ ਤੇ ਪੋਸਟ ਕੀਤੀਆਂ ਗਈਆਂ ਅਤੇ ਇਹ ਦਿਖਾਉਣ ਦੀ ਕੋਸ਼ਿਸ਼ ਕੀਤੀ ਗਈ ਕਿ ਸੜਕ ਦਾ ਨਿਰਮਾਣ ਸਹੀ ਢੰਗ ਨਾਲ ਨਹੀਂ ਹੋ ਰਿਹਾ। ਉਨ੍ਹਾਂ ਦੋਸ਼ ਲਾਇਆ ਕਿ ਹਰਸਿਮਰਤ ਕੌਰ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਵੱਲੋਂ ਵੀ ਇਸ ਸਬੰਧੀ ਪੋਸਟਾਂ ਸਾਂਝੀਆਂ ਕੀਤੀਆਂ ਗਈਆਂ ਹਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਸਬੰਧਤ ਆਗੂ ਉਸ ਸਮੇਂ ਮੌਕੇ ਤੇ ਪਹੁੰਚੇ ਜਦੋਂ ਸੜਕ ਦਾ ਕੰਮ ਅਜੇ ਪੂਰਾ ਨਹੀਂ ਹੋਇਆ ਸੀ। ਉਨ੍ਹਾਂ ਕਿਹਾ ਕਿ ਨਿਰਮਾਣ ਅਧੀਨ ਸੜਕ ਨੂੰ ਦੇਖ ਕੇ ਉਸ ਦੀ ਗੁਣਵੱਤਾ ਤੇ ਸਵਾਲ ਚੁੱਕਣਾ ਠੀਕ ਨਹੀਂ ਹੈ। ਕੰਮ ਪੂਰਾ ਹੋਣ ਤੋਂ ਬਾਅਦ ਹੀ ਉਸ ਦੀ ਅਸਲ ਗੁਣਵੱਤਾ ਦਾ ਮੁਲਾਂਕਣ ਕੀਤਾ ਜਾ ਸਕਦਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜ ਕੁਝ ਸਿਆਸੀ ਲੋਕਾਂ ਨੂੰ ਰਾਸ ਨਹੀਂ ਆ ਰਹੇ ਅਤੇ ਇਸੇ ਕਾਰਨ ਲੋਕਾਂ ਵਿੱਚ ਗਲਤ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ।

ਈਟੀਓ ਨੇ ਹਰਸਿਮਰਤ ਕੌਰ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਉਹ ਅਗਲੇ ਦਿਨ ਸਵੇਰੇ 11 ਵਜੇ ਖੁਦ ਬਠਿੰਡਾ ਵਿੱਚ ਸਬੰਧਤ ਸੜਕ ਵਾਲੀ ਥਾਂ ਤੇ ਜਾਣਗੇ। ਉਨ੍ਹਾਂ ਕਿਹਾ ਕਿ ਉਹ ਸੜਕ ਦੀ ਸਥਿਤੀ ਅਤੇ ਨਿਰਮਾਣ ਕਾਰਜ ਦੀ ਖੁਦ ਜਾਂਚ ਕਰਨਗੇ ਅਤੇ ਵਿਰੋਧੀ ਆਗੂਆਂ ਨੂੰ ਵੀ ਅਪੀਲ ਹੈ ਕਿ ਉਹ ਮੌਕੇ ਤੇ ਪਹੁੰਚ ਕੇ ਅਸਲ ਸਥਿਤੀ ਦੇਖਣ।

ਉਨ੍ਹਾਂ ਕਿਹਾ ਕਿ ਜੇਕਰ ਸੜਕ ਨੂੰ ਹੱਥ ਨਾਲ ਤੋੜਨ ਤੇ ਉਹ ਟੁੱਟ ਜਾਂਦੀ ਹੈ ਜਾਂ ਨਿਰਮਾਣ ਵਿੱਚ ਕਿਸੇ ਕਿਸਮ ਦੀ ਬੇਨਿਯਮੀ ਸਾਹਮਣੇ ਆਉਂਦੀ ਹੈ ਤਾਂ ਸਬੰਧਤ ਠੇਕੇਦਾਰ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਸਰਕਾਰ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਨੂੰ ਬਰਦਾਸ਼ਤ ਨਹੀਂ ਕਰੇਗੀ।

ਵਿਕਾਸ ਕਾਰਜਾਂ ‘ਚ ਸਿਆਸੀ ਦਖ਼ਲ ਅੰਦਾਜ਼ੀ ਨਹੀਂ ਹੋਣੀ ਚਾਹੀਦੀ

ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਸਿਆਸੀ ਦਖ਼ਲਅੰਦਾਜ਼ੀ ਨਹੀਂ ਹੋਣੀ ਚਾਹੀਦੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਲਈ ਕੰਮ ਕਰ ਰਹੀ ਹੈ, ਪਰ ਅਕਾਲੀ ਦਲ ਦੇ ਕੁਝ ਆਗੂਆਂ ਨੂੰ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜ ਰਾਸ ਨਹੀਂ ਆ ਰਹੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਜਾਣਬੁੱਝ ਕੇ ਝੂਠੀਆਂ ਅਫਵਾਹਾਂ ਫੈਲਾ ਕੇ ਲੋਕਾਂ ਨੂੰ ਗੁੰਮਰਾਹ ਕੀਤਾ ਗਿਆ ਅਤੇ ਸਰਕਾਰ ਦੀ ਛਵੀ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਇਸ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।

ਮੰਤਰੀ ਨੇ ਕਿਹਾ ਕਿ ਚੋਣਾਂ ਨੇੜੇ ਆਉਂਦਿਆਂ ਹੀ ਸਿਆਸੀ ਪਾਰਟੀਆਂ ਵੱਲੋਂ ਸਰਕਾਰ ਨੂੰ ਬਦਨਾਮ ਕਰਨ ਦੀਆਂ ਕੋਸ਼ਿਸ਼ਾਂ ਤੇਜ਼ ਹੋ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਰੇਪ ਕੇਸ ਨੂੰ ਲੈ ਕੇ ਵੀ ਸਰਕਾਰ ਤੇ ਲਗਾਏ ਜਾ ਰਹੇ ਦੋਸ਼ ਝੂਠੇ ਹਨ। ਸਰਕਾਰ ਨੇ ਕਿਸੇ ਨੂੰ ਬਚਾਉਣ ਦੀ ਕੋਸ਼ਿਸ਼ ਨਹੀਂ ਕੀਤੀ। ਸਬੰਧਤ ਮਾਮਲੇ ਵਿੱਚ 15 ਦਿਨਾਂ ਦਾ ਸਮਾਂ ਮੰਗਿਆ ਗਿਆ ਹੈ ਅਤੇ ਸਰਕਾਰ ਨਿਰਧਾਰਤ ਸਮੇਂ ਅੰਦਰ ਆਪਣਾ ਜਵਾਬ ਦੇਵੇਗੀ। ਉਨ੍ਹਾਂ ਕਿਹਾ ਕਿ ਸੱਚਾਈ ਸਾਹਮਣੇ ਆਵੇਗੀ ਅਤੇ ਸਰਕਾਰ ਤੱਥਾਂ ਦੇ ਆਧਾਰ ਤੇ ਹੀ ਆਪਣਾ ਪੱਖ ਰੱਖੇਗੀ।

Follow Us
ਚੰਡੀਗੜ੍ਹ ਵਿੱਚ ਮੁਫ਼ਤ iPhone ਦਾ ਲੰਗਰ, ਕਾਰੋਬਾਰੀ ਤ੍ਰੇਹਨ ਬੋਲੇ - ਡਰਾਅ ਰਾਹੀਂ ਹੋਵੇਗਾ ਫੈਸਲਾ, ਘਰ ਜਾ ਕੇ ਦੇਵਾਂਗੇ ਫੋਨ
ਚੰਡੀਗੜ੍ਹ ਵਿੱਚ ਮੁਫ਼ਤ iPhone ਦਾ ਲੰਗਰ, ਕਾਰੋਬਾਰੀ ਤ੍ਰੇਹਨ ਬੋਲੇ - ਡਰਾਅ ਰਾਹੀਂ ਹੋਵੇਗਾ ਫੈਸਲਾ, ਘਰ ਜਾ ਕੇ ਦੇਵਾਂਗੇ ਫੋਨ...
ਪੰਥਕ ਅਤੇ ਪੰਜਾਬ ਦੇ ਮਸਲੇ ਹੱਲ ਕਰਨ ਲਈ ਇੱਕਜੁਟ ਹੋਣ ਦੀ ਲੋੜ...ਚੰਦੂਮਾਜਰਾ ਦੀ ਪੰਥਕ ਪਾਰਟੀਆਂ ਨੂੰ ਅਪੀਲ
ਪੰਥਕ ਅਤੇ ਪੰਜਾਬ ਦੇ ਮਸਲੇ ਹੱਲ ਕਰਨ ਲਈ ਇੱਕਜੁਟ ਹੋਣ ਦੀ ਲੋੜ...ਚੰਦੂਮਾਜਰਾ ਦੀ ਪੰਥਕ ਪਾਰਟੀਆਂ ਨੂੰ ਅਪੀਲ...
ਸਭ ਕੁਝ ਸੁਖਬੀਰ ਬਾਦਲ ਦੀ ਸਰਪ੍ਰਸਤੀ ਹੇਠ ਹੋ ਰਿਹਾ... ਚਾਵਲਾ ਰੇਪ ਕੇਸ ਨੂੰ ਲੈ ਕੇ ਭੜਕੇ ਪੰਨੂ
ਸਭ ਕੁਝ ਸੁਖਬੀਰ ਬਾਦਲ ਦੀ ਸਰਪ੍ਰਸਤੀ ਹੇਠ ਹੋ ਰਿਹਾ... ਚਾਵਲਾ ਰੇਪ ਕੇਸ ਨੂੰ ਲੈ ਕੇ ਭੜਕੇ ਪੰਨੂ...
BJP ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦਾ ਕਿੰਨਾ ਪਵੇਗਾ ਅਸਰ....ਕੀ ਕਹਿੰਦੇ ਹਨ ਮਾਹਿਰ? ਜਾਣੋ...
BJP ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦਾ ਕਿੰਨਾ ਪਵੇਗਾ ਅਸਰ....ਕੀ ਕਹਿੰਦੇ ਹਨ ਮਾਹਿਰ? ਜਾਣੋ......
15 ਅਕਤੂਬਰ ਤੋਂ UPI ਕਰਨਾ ਪਵੇਗਾ ਮਹਿੰਗਾ? ਜਾਣੋ... ਕਿਉਂ ਚਿੰਤਤ ਹਨ ਦੁਕਾਨਦਾਰ ਤੇ ਗਾਹਕ
15 ਅਕਤੂਬਰ ਤੋਂ UPI ਕਰਨਾ ਪਵੇਗਾ ਮਹਿੰਗਾ? ਜਾਣੋ... ਕਿਉਂ ਚਿੰਤਤ ਹਨ ਦੁਕਾਨਦਾਰ ਤੇ ਗਾਹਕ...
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ...
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ...
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ...
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...