Road Accident In Hoshiarpur: ਹੁਸ਼ਿਆਰਪੁਰ 'ਚ ਹਾਦਸੇ ਦਾ ਸ਼ਿਕਾਰ ਹੋਈ ਬੱਸ, 16 ਸਵਾਰੀਆਂ ਜ਼ਖਮੀ | punjab roadways bus accident in hoshiarpur know full in punjabi Punjabi news - TV9 Punjabi

Road Accident In Hoshiarpur: ਹੁਸ਼ਿਆਰਪੁਰ ‘ਚ ਹਾਦਸੇ ਦਾ ਸ਼ਿਕਾਰ ਹੋਈ ਬੱਸ, 16 ਸਵਾਰੀਆਂ ਜ਼ਖਮੀ

Updated On: 

19 Sep 2024 16:39 PM

Road Accident: ਬੱਸ ਵਿੱਚ ਸਫ਼ਰ ਕਰ ਰਹੇ ਲੋਕਾਂ ਨੇ ਦੱਸਿਆ ਕਿ ਇਹ ਹਾਦਸਾ ਬੱਸ ਡਰਾਈਵਰ ਦੀ ਗਲਤੀ ਕਾਰਨ ਵਾਪਰਿਆ ਹੈ ਕਿਉਂਕਿ ਉਹ ਬੱਸ ਨੂੰ ਬਹੁਤ ਤੇਜ਼ ਰਫ਼ਤਾਰ ਨਾਲ ਚਲਾ ਰਿਹਾ ਸੀ ਅਤੇ ਡਰਾਈਵਰ ਨੇ ਸਮੇਂ ਸਿਰ ਬਰੇਕਾਂ ਨਹੀਂ ਲਗਾਈਆਂ।

Road Accident In Hoshiarpur: ਹੁਸ਼ਿਆਰਪੁਰ ਚ ਹਾਦਸੇ ਦਾ ਸ਼ਿਕਾਰ ਹੋਈ ਬੱਸ, 16 ਸਵਾਰੀਆਂ ਜ਼ਖਮੀ

ਹਾਦਸੇ ਦਾ ਸ਼ਿਕਾਰ ਹੋਈ ਬੱਸ

Follow Us On

Road Accident In Hoshiarpur: ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇ ‘ਤੇ ਸੜਕ ਹਾਦਸਾ ਹੋ ਗਿਆ। ਜਾਣਕਾਰੀ ਅਨੁਸਾਰ ਰੋਡਵੇਜ਼ ਦੀ ਬੱਸ ਅਤੇ ਸੀਮਿੰਟ ਮਿਕਸਰ ਵਿਚਾਲੇ ਹੋਈ ਟੱਕਰ ‘ਚ 16 ਹੋਰ ਯਾਤਰੀ ਜ਼ਖਮੀ ਹੋ ਗਏ। ਇਹ ਹਾਦਸਾ ਹੁਸ਼ਿਆਰਪੁਰ ਦੇ ਟਾਂਡਾ ਦੇ ਅੱਡਾ ਖੁੱਡਾ ਨੇੜੇ ਵਾਪਰਿਆ।

ਹਾਦਸੇ ਵਿੱਚ ਜ਼ਖਮੀ ਹੋਏ ਯਾਤਰੀਆਂ ਨੂੰ ਦਸੂਹਾ ਅਤੇ ਟਾਂਡਾ ਦੇ ਸਿਵਲ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਜਾ ਰਿਹਾ ਹੈ। ਫਿਲਹਾਲ ਇਸ ਹਾਦਸੇ ‘ਚ ਪਤਾ ਲੱਗਾ ਹੈ ਕਿ ਬੱਸ ‘ਚ ਸਵਾਰ ਯਾਤਰੀਆਂ ਦੀਆਂ ਡੂੰਘੀਆਂ ਸੱਟਾਂ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਇਲਾਜ ਲਈ ਰੈਫਰ ਕੀਤਾ ਜਾ ਰਿਹਾ ਹੈ।

ਜਗਰਾਉਂ ਡਿਪੂ ਦੀ ਪੰਜਾਬ ਰੋਡਵੇਜ਼ ਦੀ ਬੱਸ ਪਠਾਨਕੋਟ ਤੋਂ ਜਲੰਧਰ ਜਾ ਰਹੀ ਸੀ। ਜਦੋਂ ਇਹ ਬੱਸ ਹੁਸ਼ਿਆਰਪੁਰ ਦੇ ਟਾਂਡਾ ਅੱਡਾ ਖੁੱਡਾ ਨੇੜੇ ਪਹੁੰਚੀ ਤਾਂ ਸੀਮਿੰਟ ਮਿਕਸਰ ਨਾਲ ਟਕਰਾ ਗਈ।

ਸਵਾਰੀਆਂ ਨਾਲ ਭਰੀ ਹੋਈ ਸੀ ਬੱਸ

ਬੱਸ ਸਵਾਰੀਆਂ ਨਾਲ ਖਚਾਖਚ ਭਰੀ ਹੋਣ ਕਾਰਨ ਇਸ ਹਾਦਸੇ ਵਿੱਚ 16 ਦੇ ਕਰੀਬ ਸਵਾਰੀਆਂ ਗੰਭੀਰ ਜ਼ਖ਼ਮੀ ਹੋ ਗਈਆਂ। ਹਾਦਸੇ ਤੋਂ ਬਾਅਦ ਐਸ.ਆਰ.ਐਫ ਦੀ ਟੀਮ ਨੇ ਜ਼ਖਮੀਆਂ ਨੂੰ ਐਂਬੂਲੈਂਸ ਦੀ ਮਦਦ ਨਾਲ ਟਾਂਡਾ ਅਤੇ ਦਸੂਹਾ ਦੇ ਸਿਵਲ ਹਸਪਤਾਲਾਂ ਵਿੱਚ ਪਹੁੰਚਾਇਆ। ਖੁਸ਼ਕਿਸਮਤੀ ਦੀ ਗੱਲ ਇਹ ਹੈ ਕਿ ਇਸ ਹਾਦਸੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ।

ਬੱਸ ਡਰਾਇਵਰ ਤੇ ਲੱਗੇ ਲਾਹਪ੍ਰਵਾਹੀ ਦੇ ਇਲਜ਼ਾਮ

ਬੱਸ ਹਾਦਸੇ ਤੋਂ ਬਾਅਦ ਡਰਾਇਵਰ ਇਲਜ਼ਾਮਾਂ ਦੇ ਘੇਰੇ ਵਿੱਚ ਹੈ। ਦਰਅਸਲਬੱਸ ਵਿੱਚ ਸਫ਼ਰ ਕਰ ਰਹੇ ਲੋਕਾਂ ਨੇ ਦੱਸਿਆ ਕਿ ਇਹ ਹਾਦਸਾ ਬੱਸ ਡਰਾਈਵਰ ਦੀ ਗਲਤੀ ਕਾਰਨ ਵਾਪਰਿਆ ਹੈ ਕਿਉਂਕਿ ਉਹ ਬੱਸ ਨੂੰ ਬਹੁਤ ਤੇਜ਼ ਰਫ਼ਤਾਰ ਨਾਲ ਚਲਾ ਰਿਹਾ ਸੀ ਅਤੇ ਡਰਾਈਵਰ ਨੇ ਸਮੇਂ ਸਿਰ ਬਰੇਕਾਂ ਨਹੀਂ ਲਗਾਈਆਂ। ਜਿਸ ਕਾਰਨ ਬੱਸ ਅੱਗੇ ਜਾ ਕੇ ਟਰੱਕ ਨਾਲ ਟਕਰਾਅ ਗਈ।

ਸੜਕ ਸੁਰੱਖਿਆ ਫੋਰਸ ਨੇ ਕੀਤੀ ਮਦਦ

ਜਾਣਕਾਰੀ ਅਨੁਸਾਰ ਹਾਦਸੇ ਦੀ ਜਾਣਕਾਰੀ ਮਿਲਦਿਆਂ ਸੜਕ ਸੁਰੱਖਿਆ ਫੋਰਸ ਦਾ ਇੱਕ ਦਸਤਾ ਮੌਕੇ ਤੇ ਪਹੁੰਚਿਆ ਅਤੇ ਜਖ਼ਮੀ ਲੋਕਾਂ ਦੀ ਮਦਦ ਕੀਤੀ। ਸੜਕ ਸੁਰੱਖਿਆ ਫੋਰਸ ਦੇ ਜਵਾਨਾਂ ਨੇ ਜਖ਼ਮੀਆਂ ਨੂੰ ਨੇੜਲੇ ਹਸਪਤਾਲ ਵਿਖੇ ਦਾਖਿਲ ਕਰਵਾਇਆ। ਜਿਸ ਤੋਂ ਬਾਅਦ ਜਖ਼ਮੀਆਂ ਦੀ ਹਾਲਤ ਨੂੰ ਦੇਖਦਿਆਂ ਉਹਨਾਂ ਨੂੰ ਵੱਖ ਵੱਖ ਹਸਪਤਾਲਾਂ ਵਿੱਚ ਦਾਖਿਲ ਕਰਵਾ ਦਿੱਤਾ ਗਿਆ। ਜਿਨ੍ਹਾਂ ਦਾ ਫਿਲਹਾਲ ਇਲਾਜ ਚੱਲ ਰਿਹਾ ਹੈ।

Exit mobile version