Roadways Bus Strike: ਕੱਚੇ ਮੁਲਾਜ਼ਮਾਂ ਨੇ ਰੋਕੇ ਬੱਸਾਂ ਪਹੀਏ, ਹਾਈਵੇ ਜਾਮ ਕਰਨ ਦੀ ਵੀ ਚੇਤਾਵਨੀ
Roadways Bus Strike: ਮੁਲਾਜ਼ਮਾਂ ਦਾ ਕਹਿਣਾ ਹੈ ਕਿ ਸਰਕਾਰ ਨੇ ਠੇਕੇ ਤੇ ਰੱਖੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਭਰੋਸਾ ਦਿੱਤਾ ਸੀ, ਪਰ ਇਕ ਸਾਲ ਤੋਂ ਵੱਧ ਸਮਾਂ ਹੋ ਗਿਆ ਹੈ ਪਰ ਸਰਕਾਰ ਨੇ ਆਪਣਾ ਵਾਅਦਾ ਪੂਰਾ ਨਹੀਂ ਕੀਤਾ।
ਰੋਡਵੇਜ਼ ਦੀਆਂ ਬੱਸਾਂ ‘ਚ 52 ਯਾਤਰੀਆਂ ਨੂੰ ਬਿਠਾਉਣ ਦੀ ਹਟੀ ਪਾਬੰਦੀ, 8 ਫਰਵਰੀ ਨੂੰ ਸੀਐਮ ਨਾਲ ਯੂਨੀਅਨ ਦੀ ਮੀਟਿੰਗ
ਪੰਜਾਬ ਨਿਊਜ਼। ਪੰਜਾਬ ਵਿੱਚ ਅੱਜ ਰੋਡਵੇਜ਼ ਦਾ ਚੱਕਾ ਜਾਮ ਹੈ। ਕੱਚੇ ਮੁਲਾਜ਼ਮਾਂ ਨੇ ਪੱਕੇ ਕਰਨ ਦੀ ਮੰਗ ਨੂੰ ਲੈ ਕੇ ਪਨਬੱਸ, ਰੋਡਵੇਜ਼ ਅਤੇ ਪੈਪਸੂ ਦੀਆਂ ਦੇ ਬੱਸਾਂ ਦੇ ਪਹੀਏ ਜਾਮ ਕਰ ਦਿੱਤੇ ਹਨ। ਰੋਡਵੇਜ਼-ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ ਦੇ ਸੱਦੇ ਤੇ ਠੇਕੇ ਤੇ ਕੰਮ ਕਰਦੇ ਡਰਾਈਵਰ ਤੇ ਕੰਡਕਟਰ ਹੜਤਾਲ ਤੇ ਹਨ। ਜਿਸ ਕਾਰਨ ਅੱਜ ਪੂਰੇ ਸੂਬੇ ਵਿੱਚ 3 ਹਜ਼ਾਰ ਬੱਸਾਂ ਨੂੰ ਰੋਕ ਦਿੱਤਾ ਗਿਆ ਹੈ।
ਆਪਣੀਆਂ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਯੂਨੀਅਨ ਦੇ ਆਗੂਾਂ ਨੇ ਮੁੱਖ ਮੰਤਰੀ ਅਤੇ ਸਬੰਧਤ ਅਧਿਕਾਰੀਆਂ ਨਾਲ ਕਈ ਮੀਟਿੰਗਾਂ ਕੀਤੀਆਂ ਸਨ ਪਰ ਇਨ੍ਹਾਂ ਦਾਕੋਈ ਨਤੀਜਾ ਨਹੀਂ ਨਿਕਲਿਆ। ਜਿਸ ਤੋਂ ਬਾਅਦ ਇਨ੍ਹਾਂ ਵੱਲੋਂ 27 ਅਤੇ 28 ਜੂਨ ਨੂੰ ਚੱਕਾ ਜਾਮ ਕਰਨ ਦਾ ਫੈਸਲਾ ਲਿਆ ਗਿਆ ਸੀ।


