Roadways Bus Strike: ਕੱਚੇ ਮੁਲਾਜ਼ਮਾਂ ਨੇ ਰੋਕੇ ਬੱਸਾਂ ਪਹੀਏ, ਹਾਈਵੇ ਜਾਮ ਕਰਨ ਦੀ ਵੀ ਚੇਤਾਵਨੀ

Updated On: 

27 Jun 2023 11:15 AM

Roadways Bus Strike: ਮੁਲਾਜ਼ਮਾਂ ਦਾ ਕਹਿਣਾ ਹੈ ਕਿ ਸਰਕਾਰ ਨੇ ਠੇਕੇ ਤੇ ਰੱਖੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਭਰੋਸਾ ਦਿੱਤਾ ਸੀ, ਪਰ ਇਕ ਸਾਲ ਤੋਂ ਵੱਧ ਸਮਾਂ ਹੋ ਗਿਆ ਹੈ ਪਰ ਸਰਕਾਰ ਨੇ ਆਪਣਾ ਵਾਅਦਾ ਪੂਰਾ ਨਹੀਂ ਕੀਤਾ।

Roadways Bus Strike: ਕੱਚੇ ਮੁਲਾਜ਼ਮਾਂ ਨੇ ਰੋਕੇ ਬੱਸਾਂ ਪਹੀਏ, ਹਾਈਵੇ ਜਾਮ ਕਰਨ ਦੀ ਵੀ ਚੇਤਾਵਨੀ

ਰੋਡਵੇਜ਼ ਦੀਆਂ ਬੱਸਾਂ 'ਚ 52 ਯਾਤਰੀਆਂ ਨੂੰ ਬਿਠਾਉਣ ਦੀ ਹਟੀ ਪਾਬੰਦੀ, 8 ਫਰਵਰੀ ਨੂੰ ਸੀਐਮ ਨਾਲ ਯੂਨੀਅਨ ਦੀ ਮੀਟਿੰਗ

Follow Us On

ਪੰਜਾਬ ਨਿਊਜ਼। ਪੰਜਾਬ ਵਿੱਚ ਅੱਜ ਰੋਡਵੇਜ਼ ਦਾ ਚੱਕਾ ਜਾਮ ਹੈ। ਕੱਚੇ ਮੁਲਾਜ਼ਮਾਂ ਨੇ ਪੱਕੇ ਕਰਨ ਦੀ ਮੰਗ ਨੂੰ ਲੈ ਕੇ ਪਨਬੱਸ, ਰੋਡਵੇਜ਼ ਅਤੇ ਪੈਪਸੂ ਦੀਆਂ ਦੇ ਬੱਸਾਂ ਦੇ ਪਹੀਏ ਜਾਮ ਕਰ ਦਿੱਤੇ ਹਨ। ਰੋਡਵੇਜ਼-ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ ਦੇ ਸੱਦੇ ਤੇ ਠੇਕੇ ਤੇ ਕੰਮ ਕਰਦੇ ਡਰਾਈਵਰ ਤੇ ਕੰਡਕਟਰ ਹੜਤਾਲ ਤੇ ਹਨ। ਜਿਸ ਕਾਰਨ ਅੱਜ ਪੂਰੇ ਸੂਬੇ ਵਿੱਚ 3 ਹਜ਼ਾਰ ਬੱਸਾਂ ਨੂੰ ਰੋਕ ਦਿੱਤਾ ਗਿਆ ਹੈ।

ਆਪਣੀਆਂ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਯੂਨੀਅਨ ਦੇ ਆਗੂਾਂ ਨੇ ਮੁੱਖ ਮੰਤਰੀ ਅਤੇ ਸਬੰਧਤ ਅਧਿਕਾਰੀਆਂ ਨਾਲ ਕਈ ਮੀਟਿੰਗਾਂ ਕੀਤੀਆਂ ਸਨ ਪਰ ਇਨ੍ਹਾਂ ਦਾਕੋਈ ਨਤੀਜਾ ਨਹੀਂ ਨਿਕਲਿਆ। ਜਿਸ ਤੋਂ ਬਾਅਦ ਇਨ੍ਹਾਂ ਵੱਲੋਂ 27 ਅਤੇ 28 ਜੂਨ ਨੂੰ ਚੱਕਾ ਜਾਮ ਕਰਨ ਦਾ ਫੈਸਲਾ ਲਿਆ ਗਿਆ ਸੀ।

ਹਾਈਵੇਅ ਵੀ ਜਾਮ ਕਰ ਸਕਦੇ ਹਨ ਮੁਲਾਜ਼ਮ

ਮੁਲਾਜ਼ਮਾਂ ਬੀਤੀ ਅੱਧੀ ਰਾਤ ਨੂੰ 12 ਵਜੇ ਤੋਂ ਬਾਅਦ ਬੱਸਾਂ ਨੂੰ ਬੱਸ ਸਟੈਂਡ ਜਾਂ ਰੋਡਵੇਜ਼ ਡਿਪੂਆਂ ‘ਤੇ ਖੜ੍ਹਾ ਕਰ ਦਿੱਤਾ ਸੀ। ਇਨ੍ਹਾਂ ਦਾ ਕਹਿਣਾ ਹੈ ਕਿ ਉਹ ਜਾਣਦੇ ਹਨ ਕਿ ਉਨ੍ਹਾਂ ਦੇ ਇਸ ਕਦਮ ਨਾਲ ਲੋਕਾਂ ਨੂੰ ਪਰੇਸ਼ਾਨੀ ਹੋਵੇਗੀ, ਪਰ ਉਹ ਵੀ ਬੇਵੱਸ ਹਨ। ਉਨ੍ਹਾਂ ਦੇ ਇਸ ਲਈ ਸਰਕਾਰ ਸਿੱਧੇ ਤੌਰ ‘ਤੇ ਜ਼ਿੰਮੇਵਾਰ ਹੈ। ਜੇਕਰ ਸਰਕਾਰ ਨਾ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਉਨ੍ਹਾਂ ਨੂੰ ਹਾਈਵੇਅ ਜਾਮ ਕਰਨ ਵਰਗੇ ਹੋਰ ਕਦਮ ਵੀ ਚੁੱਕਣੇ ਪੈ ਸਕਦੇ ਹਨ।

ਮੁਲਾਜ਼ਮਾਂ ਨੇ ਕਿਹਾ ਕਿ ਉਨ੍ਹਾਂ ਨੂੰ ਸਮੇਂ ਸਿਰ ਤਨਖਾਹਾਂ ਨਹੀਂ ਮਿਲ ਰਹੀਆਂ। ਇੱਕ ਪਾਸੇ ਸਰਕਾਰ ਕਹਿੰਦੀ ਹੈ ਕਿ ਟਰਾਂਸਪੋਰਟ ਕਮਾਊ ਹੈ, ਦੂਜੇ ਪਾਸੇ 2-2 ਮਹੀਨਿਆਂ ਬਾਅਦ ਤਨਖਾਹ ਮਿਲ ਰਹੀਆਂ ਹਨ।

ਸਿਰਫ਼ ਪੱਕੇ ਮੁਲਾਜ਼ਮ ਹੀ ਚਲਾਉਣਗੇ ਬੱਸਾਂ

ਪੰਜਾਬ ਰੋਡਵੇਜ਼, ਪਨਬੱਸ ਅਤੇ ਪੈਪਸੂ ਦੀ ਮੌਜੂਦਾ ਸਥਿਤੀ ਇਹ ਹੈ ਕਿ ਉਨ੍ਹਾਂ ਕੋਲ ਰੈਗੂਲਰ ਸਟਾਫ਼ ਦੀ ਬਹੁਤ ਜਿਆਦਾ ਘਾਟ ਹੈ। ਜਿਆਦਾਤਰ ਸਟਾਫ਼ ਸੇਵਾਮੁਕਤ ਹੋ ਚੁੱਕਾ ਹੈ, ਪਰ ਉਨ੍ਹਾਂ ਦੀ ਥਾਂ ‘ਤੇ ਨਾ ਤਾਂ ਰੈਗੂਲਰ ਭਰਤੀ ਕੀਤੀ ਗਈ ਹੈ ਅਤੇ ਨਾ ਹੀ ਠੇਕੇ ‘ਤੇ ਰੱਖੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਗਿਆ ਹੈ |

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ