3 ਦਿਨ ਨਹੀਂ ਚੱਲਗੀਆਂ ਪੰਜਾਬ ਰੋਡਵੇਜ਼ ਤੇ ਪੀਆਰਟੀਸੀ ਬੱਸਾਂ, ਕੱਚੇ ਕਰਮਚਾਰੀਆਂ ਦੀ ਹੜਤਾਲ, 3 ਹਜ਼ਾਰ ਤੋਂ ਵੱਧ ਬੱਸਾਂ ਪਈਆਂ ਬੰਦ
Punjab Roadways and PRTC Contract Employees Strikeਮੰਗਲਾਵਾਰ ਰਾਤ 12 ਵਜੋਂ ਤੋਂ ਬੱਸਾਂ ਦੀ ਆਵਾਜਾਈ ਘੱਟ ਹੋ ਗਈ ਸੀ, ਕਿਉਂਕਿ ਸ਼ਾਮ ਤੋਂ ਹੀ ਲੰਬੇ ਰੂਟਾਂ ਦੀਆਂ ਬੱਸਾਂ ਬੰਦ ਕਰ ਦਿੱਤੀਆਂ ਗਈਆਂ ਸਨ। ਹੜਤਾਲ ਦੇ ਚੱਲਦੇ ਪ੍ਰਾਈਵੇਟ ਬੱਸ ਆਪਰੇਟਰਾਂ ਦੀ ਮੰਗ ਵੱਧ ਗਈ ਹੈ ਤੇ ਇਸ ਦੇ ਨਾਲ ਹੀ ਯਾਤਰੀਆਂ ਨੂੰ ਹਰਿਆਣਾ ਤੇ ਹਿਮਾਚਲ ਪ੍ਰਦੇਸ਼ ਦੀਆਂ ਬੱਸਾਂ 'ਤੇ ਵੀ ਨਿਰਭਰ ਹੋਣਾ ਪੈ ਰਿਹਾ ਹੈ। ਕਾਊਂਟਰਾਂ 'ਤੇ ਬੱਸਾਂ ਘੱਟ ਹੋਣ ਕਰਕੇ ਯਾਤਰੀਆਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਪੁਰਾਣੀ ਤਸਵੀਰ (ਸੰਕੇਤਕ ਤਸਵੀਰ)
ਪੰਜਾਬ ਰੋਡਵੇਜ਼ ਤੇ ਪੀਆਰਟੀਸੀ ਕੰਟਰੈਕਟ (ਕੱਚੇ) ਕਰਮਾਚਾਰੀ ਯੂਨੀਅਨ ਨੇ ਮੰਗਲਵਾਰ ਅੱਧੀ ਰਾਤ ਨੂੰ ਹੜਤਾਲ ਸ਼ੁਰੂ ਕਰ ਦਿੱਤੀ ਹੈ। ਇਹ ਹੜਤਾਲ ਤਿੰਨ ਦਿਨਾਂ ਤੱਕ ਯਾਨੀ ਕਿ 11 ਜੁਲਾਈ ਦੀ ਅੱਧੀ ਰਾਤ ਤੱਕ ਜਾਰੀ ਰਹੇਗੀ। ਇਸ ਹੜਤਾਲ ਨਾਲ 3,000 ਤੋਂ ਜ਼ਿਆਦਾ ਸਰਕਾਰੀ ਬੱਸਾਂ ਸੜਕਾਂ ‘ਤੇ ਚੱਲਦੀਆਂ ਨਹੀਂ ਦਿਖਣਗੀਆਂ। ਹੜਤਾਲ ਦਾ ਅਸਰ ਲੰਬ ਰੂਤ ਦੇ ਯਾਤਰੀਆਂ- ਦਿੱਲੀ, ਹਰਿਆਣਾ, ਹਿਮਾਚਲ, ਉੱਤਰਾਖੰਡ ਤੇ ਰਾਜਸਥਾਨ ਨੂੰ ਜਾਣ ਵਾਲੇ ਯਾਤਰੀਆਂ ‘ਤੇ ਪਿਆ ਹੈ। ਹਾਲਾਂਕਿ ਬੱਸਾਂ ਸਰਕਾਰੀ (ਪੱਕੇ) ਡਰਾਈਵਰਾਂ ਵੱਲੋਂ ਚਲਾਈਆਂ ਜਾ ਰਹੀਆਂ ਹਨ, ਪਰ ਇਸ ਦੌਰਾਨ ਬਹੁੱਤ ਘੱਟ ਬੱਸਾਂ ਚੱਲ ਪਾ ਰਹੀਆਂ ਹਨ।
ਮੰਗਲਾਵਾਰ ਰਾਤ 12 ਵਜੋਂ ਤੋਂ ਬੱਸਾਂ ਦੀ ਆਵਾਜਾਈ ਘੱਟ ਹੋ ਗਈ ਸੀ, ਕਿਉਂਕਿ ਸ਼ਾਮ ਤੋਂ ਹੀ ਲੰਬੇ ਰੂਟਾਂ ਦੀਆਂ ਬੱਸਾਂ ਬੰਦ ਕਰ ਦਿੱਤੀਆਂ ਗਈਆਂ ਸਨ। ਹੜਤਾਲ ਦੇ ਚੱਲਦੇ ਪ੍ਰਾਈਵੇਟ ਬੱਸ ਆਪਰੇਟਰਾਂ ਦੀ ਮੰਗ ਵੱਧ ਗਈ ਹੈ ਤੇ ਇਸ ਦੇ ਨਾਲ ਹੀ ਯਾਤਰੀਆਂ ਨੂੰ ਹਰਿਆਣਾ ਤੇ ਹਿਮਾਚਲ ਪ੍ਰਦੇਸ਼ ਦੀਆਂ ਬੱਸਾਂ ‘ਤੇ ਵੀ ਨਿਰਭਰ ਹੋਣਾ ਪੈ ਰਿਹਾ ਹੈ। ਕਾਊਂਟਰਾਂ ‘ਤੇ ਬੱਸਾਂ ਘੱਟ ਹੋਣ ਕਰਕੇ ਯਾਤਰੀਆਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਯੂਨੀਅਨ ਦੀਆਂ ਮੰਗਾਂ
ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਯੂਨੀਅਨ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਾ ਹੋਣ ਤੱਕ ਹੜਤਾਲ ਜਾਰੀ ਰਹੇਗੀ। ਯੂਨੀਅਨ ਦੇ ਆਗੂਆਂ ਦਾ ਕਹਿਣਾ ਹੈ, ਜੇਕਰ ਉਨ੍ਹਾਂ ਦੀਆਂ ਮੰਗਾਂ ‘ਤੇ ਕਾਰਵਾਈ ਨਹੀਂ ਹੁੰਦੀ ਤਾਂ 10 ਜੁਲਾਈ ਨੂੰ ਚੰਡੀਗੜ੍ਹ ‘ਚ ਵਿਰੋਧ ਰੈਲੀ ਕੱਢ ਕੇ ਮੰਤਰੀਆਂ ਦੇ ਘਰਾਂ ਨੂੰ ਘੇਰਿਆ ਜਾਵੇਗਾ।
ਪੀਆਰਟੀਸੀ ਯੂਨੀਅਨ ਕਰਮਚਾਰੀਆਂ ਨੇ ਪ੍ਰਦਰਸ਼ਨ ਦੌਰਾਨ ਕਿਹਾ ਕਿ ਕੱਚੇ ਕਰਮਚਾਰੀਆਂ ਨੂੰ ਪੱਕੇ ਕਰਨ, ਤਨਖ਼ਾਹ ਵਧਾਉਣ ਤੇ ਕਰਮਚਾਰੀਆਂ ਦੀ ਭਰਤੀ ਸਮੇਤ ਹੋਰ ਪੈਂਡਿੰਗ ਮੰਗਾਂ ਪ੍ਰਤੀ ਸਰਕਾਰ ਗੰਭੀਰ ਨਹੀਂ ਦਿਖਾਈ ਦੇ ਰਹੀ ਹੈ। ਇਸ ਕਾਰਨ ਯੂਨੀਅਨ ਨੂੰ ਇਹ ਕਦਮ ਚੁੱਕਣਾ ਪਿਆ ਹੈ।