Good News: ਪੰਜਾਬ ‘ਚ RTO ਦਫ਼ਤਰਾਂ ਦੀਆਂ ਸੇਵਾਵਾਂ ਹੋਣਗੀਆਂ ਆਨਲਾਈਨ, ਲੋਕਾਂ ਨੂੰ ਘਰ ਮਿਲਣਗੀਆਂ ਸਹੂਲਤਾਂ
ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਆਰਟੀਓ ਦਫ਼ਤਰ ਵਿੱਚ ਜਨਤਕ ਕਾਊਂਟਰਾਂ ਦਾ ਦੌਰਾ ਕੀਤਾ ਅਤੇ ਕਰਮਚਾਰੀਆਂ ਦੁਆਰਾ ਕੀਤੇ ਜਾ ਰਹੇ ਕੰਮ ਬਾਰੇ ਪੁੱਛਗਿੱਛ ਕੀਤੀ ਅਤੇ ਉੱਥੇ ਆਪਣਾ ਕੰਮ ਕਰਵਾਉਣ ਆਏ ਨਾਗਰਿਕਾਂ ਨਾਲ ਵੀ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝਿਆ।

ਪੰਜਾਬ ਵਿੱਚ ਜਲਦ ਹੀ ਆਰਟੀਓ ਦਫ਼ਤਰਾਂ ਦੀਆਂ ਸਾਰੀਆਂ ਸੇਵਾਵਾਂ ਪੂਰੀ ਤਰ੍ਹਾਂ ਔਨਲਾਈਨ ਕਰ ਦਿੱਤੀਆਂ ਜਾਣਗੀਆਂ, ਜਿਸ ਨਾਲ ਲੋਕਾਂ ਨੂੰ ਦਫ਼ਤਰਾਂ ਵਿੱਚ ਜਾਣ ਦੀ ਲੋੜ ਨਹੀਂ ਪਵੇਗੀ ਅਤੇ ਉਹ ਘਰ ਬੈਠੇ ਹੀ ਸਹੂਲਤਾਂ ਦਾ ਲਾਭ ਉਠਾ ਸਕਣਗੇ। ਇਹ ਦਾਅਵਾ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕੀਤਾ ਹੈ।
ਇਸ ਦੌਰਾਨ ਉਨ੍ਹਾਂ ਨੇ ਮੋਹਾਲੀ ਸਥਿਤ ਆਰਟੀਓ ਦਫ਼ਤਰ ਅਤੇ ਸੈਕਟਰ-82 ਸਥਿਤ ਡਰਾਈਵਿੰਗ ਟੈਸਟ ਟਰੈਕ ਦਾ ਅਚਨਚੇਤ ਦੌਰਾ ਕੀਤਾ ਅਤੇ ਦਫ਼ਤਰ ਵਿੱਚ ਕੀਤੇ ਜਾ ਰਹੇ ਕੰਮ ਦਾ ਨਿਰੀਖਣ ਕੀਤਾ।
ਦਫ਼ਤਰ ਆਉਣ ਵਾਲੇ ਲੋਕਾਂ ਨੂੰ ਪ੍ਰੇਸ਼ਾਨੀ ਨਹੀਂ ਹੋਣੀ ਚਾਹਿਦੀ
ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਆਰਟੀਓ ਦਫ਼ਤਰ ਵਿੱਚ ਜਨਤਕ ਕਾਊਂਟਰਾਂ ਦਾ ਦੌਰਾ ਕੀਤਾ ਅਤੇ ਕਰਮਚਾਰੀਆਂ ਦੁਆਰਾ ਕੀਤੇ ਜਾ ਰਹੇ ਕੰਮ ਬਾਰੇ ਪੁੱਛਗਿੱਛ ਕੀਤੀ ਅਤੇ ਉੱਥੇ ਆਪਣਾ ਕੰਮ ਕਰਵਾਉਣ ਆਏ ਨਾਗਰਿਕਾਂ ਨਾਲ ਵੀ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝਿਆ। ਟਰਾਂਸਪੋਰਟ ਮੰਤਰੀ ਨੇ ਟੈਕਸ ਵਸੂਲੀ ਪ੍ਰਣਾਲੀ ਦਾ ਵੀ ਨਿਰੀਖਣ ਕੀਤਾ ਅਤੇ ਸਪੱਸ਼ਟ ਕੀਤਾ ਕਿ ਜਿਨ੍ਹਾਂ ਲੋਕਾਂ ਨੇ ਟੈਕਸ ਨਹੀਂ ਭਰਿਆ ਹੈ ਅਤੇ ਜਿਨ੍ਹਾਂ ਦੇ ਦਸਤਾਵੇਜ਼ ਅਧੂਰੇ ਹਨ, ਉਨ੍ਹਾਂ ਵਿਰੁੱਧ ਤੁਰੰਤ ਚਲਾਨ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਆਰਟੀਓ ਦਫ਼ਤਰ ਵਿੱਚ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਹਾਜ਼ਰੀ ਦਾ ਵੀ ਨਿਰੀਖਣ ਕੀਤਾ, ਜੋ ਕਿ 100 ਫੀਸਦ ਪਾਈ ਗਈ।
ਟਰਾਂਸਪੋਰਟ ਮੰਤਰੀ ਨੇ ਮੌਕੇ ‘ਤੇ ਹੀ ਆਰਟੀਓ ਦਫ਼ਤਰ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਜੋ ਵੀ ਆਪਣਾ ਟਰਾਂਸਪੋਰਟ ਨਾਲ ਸਬੰਧਤ ਕੰਮ ਕਰਵਾਉਣ ਆਉਂਦਾ ਹੈ, ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਦੇ ਦਸਤਾਵੇਜ਼ ਅਧੂਰੇ ਹਨ ਜਾਂ ਕੋਈ ਹੋਰ ਕਮੀ ਹੈ, ਤਾਂ ਸਬੰਧਤ ਵਿਅਕਤੀ ਨੂੰ ਪੂਰੀ ਜਾਣਕਾਰੀ ਦਿੱਤੀ ਜਾਵੇ ਤਾਂ ਜੋ ਲੋਕਾਂ ਨੂੰ ਵਾਰ-ਵਾਰ ਦਫ਼ਤਰ ਨਾ ਜਾਣਾ ਪਵੇ।
ਇਹ ਵੀ ਪੜ੍ਹੋ
ਡਰਾਈਵਿੰਗ ਟੈਸਟ ‘ਤੇ ਕੈਮਰੇ ਰੱਖਦੇ ਹਨ ਨਜ਼ਰ
ਮੁਹਾਲੀ ਦਾ ਨਵਾਂ ਡਰਾਈਵਿੰਗ ਟੈਸਟ ਟਰੈਕ ਅਤਿ-ਆਧੁਨਿਕ HEMS ਤਕਨਾਲੋਜੀ ਦੀ ਵਰਤੋਂ ਕਰਕੇ ਬਣਾਇਆ ਗਿਆ ਹੈ, ਜਿਸ ਕਾਰਨ ਕੋਈ ਵੀ ਵਿਅਕਤੀ ਕਿਸੇ ਹੋਰ ਦੀ ਥਾਂ ਡਰਾਈਵਿੰਗ ਟੈਸਟ ਨਹੀਂ ਦੇ ਸਕਦਾ। ਪੂਰਾ ਟਰੈਕ ਸੀਸੀਟੀਵੀ ਕੈਮਰਿਆਂ ਨਾਲ ਲੈਸ ਹੈ। ਇਸ ਟਰੈਕ ‘ਤੇ ਦੋ-ਪਹੀਆ ਅਤੇ ਚਾਰ-ਪਹੀਆ ਵਾਹਨਾਂ ਦੇ ਟੈਸਟ ਪੂਰੀ ਪਾਰਦਰਸ਼ਤਾ ਨਾਲ ਲਏ ਜਾਂਦੇ ਹਨ।
ਇਸ ਵੇਲੇ ਚਾਰ ਪਹੀਆ ਵਾਹਨਾਂ ਦੀ ਪਾਸ ਦਰ 40 ਫੀਸਦ ਅਤੇ ਦੋ ਪਹੀਆ ਵਾਹਨਾਂ ਦੀ ਪਾਸ ਦਰ 82 ਫੀਸਦ ਹੈ। ਮੰਤਰੀ ਨੇ ਕਿਹਾ ਕਿ ਇਸ ਨਵੀਂ ਤਕਨੀਕ ਨਾਲ ਸੜਕ ਹਾਦਸਿਆਂ ਵਿੱਚ ਵੀ ਕਮੀ ਆਵੇਗੀ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਇਹ ਤਕਨੀਕ ਪੰਜਾਬ ਦੇ ਸਾਰੇ ਡਰਾਈਵਿੰਗ ਟੈਸਟ ਟਰੈਕਾਂ ‘ਤੇ ਲਾਗੂ ਕੀਤੀ ਜਾਵੇਗੀ।