AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਕੈਨੇਡਾ ਭੇਜਣ ਦੇ ਨਾਮ ‘ਤੇ 6 ਲੱਖ ਦੀ ਠੱਗੀ, ਸੰਗਰੂਰ ਦੇ ਪਿਓ-ਪੁੱਤ ਨੇ ਆਪਣੇ ਹੀ ਪਿੰਡ ਦੇ ਨੌਜਵਾਨ ਨੂੰ ਲਾਇਆ ਚੂਨਾ

ਪੰਜਾਬ ਦੇ ਸੰਗਰੂਰ ਜ਼ਿਲ੍ਹੇ ਵਿੱਚ ਵਿਦੇਸ਼ ਭੇਜਣ ਦੇ ਨਾਮ 'ਤੇ ਮਾਸੂਮ ਲੋਕਾਂ ਨੂੰ ਆਪਣੀ ਠੱਗੀ ਦਾ ਸ਼ਿਕਾਰ ਬਣਾਉਣ ਵਾਲਿਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਤਾਜ਼ਾ ਮਾਮਲਾ ਥਾਣਾ ਖਨੌਰੀ ਦੇ ਅਧੀਨ ਆਉਂਦੇ ਪਿੰਡ ਹੋਤੀਪੁਰ ਤੋਂ ਸਾਹਮਣੇ ਆਇਆ ਹੈ, ਜਿੱਥੇ ਕੈਨੇਡਾ ਬੁਲਾਉਣ ਦਾ ਝਾਂਸਾ ਦੇ ਕੇ ਇੱਕ ਵਿਅਕਤੀ ਕੋਲੋਂ 6 ਲੱਖ ਰੁਪਏ ਹੜੱਪਣ ਦੇ ਦੋਸ਼ ਵਿੱਚ ਪੁਲਿਸ ਨੇ ਪਿਓ-ਪੁੱਤ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ।

ਕੈਨੇਡਾ ਭੇਜਣ ਦੇ ਨਾਮ 'ਤੇ 6 ਲੱਖ ਦੀ ਠੱਗੀ, ਸੰਗਰੂਰ ਦੇ ਪਿਓ-ਪੁੱਤ ਨੇ ਆਪਣੇ ਹੀ ਪਿੰਡ ਦੇ ਨੌਜਵਾਨ ਨੂੰ ਲਾਇਆ ਚੂਨਾ
ਕੈਨੇਡਾ ਭੇਜਣ ਦੇ ਨਾਮ ‘ਤੇ 6 ਲੱਖ ਦੀ ਠੱਗੀ, ਸੰਗਰੂਰ ਦੇ ਪਿਓ-ਪੁੱਤ ‘ਤੇ ਕੇਸ ਦਰਜ
tv9-punjabi
| Updated On: 05 Apr 2026 21:45 PM IST

ਪੰਜਾਬ ਦੇ ਸੰਗਰੂਰ ਜ਼ਿਲ੍ਹੇ ਵਿੱਚ ਵਿਦੇਸ਼ ਭੇਜਣ ਦੇ ਨਾਮ ‘ਤੇ ਮਾਸੂਮ ਲੋਕਾਂ ਨੂੰ ਆਪਣੀ ਠੱਗੀ ਦਾ ਸ਼ਿਕਾਰ ਬਣਾਉਣ ਵਾਲਿਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਤਾਜ਼ਾ ਮਾਮਲਾ ਥਾਣਾ ਖਨੌਰੀ ਦੇ ਅਧੀਨ ਆਉਂਦੇ ਪਿੰਡ ਹੋਤੀਪੁਰ ਤੋਂ ਸਾਹਮਣੇ ਆਇਆ ਹੈ, ਜਿੱਥੇ ਕੈਨੇਡਾ ਬੁਲਾਉਣ ਦਾ ਝਾਂਸਾ ਦੇ ਕੇ ਇੱਕ ਵਿਅਕਤੀ ਕੋਲੋਂ 6 ਲੱਖ ਰੁਪਏ ਹੜੱਪਣ ਦੇ ਦੋਸ਼ ਵਿੱਚ ਪੁਲਿਸ ਨੇ ਪਿਓ-ਪੁੱਤ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ।

ਕੈਨੇਡਾ ਜਾਣ ਲਈ ਲਏ ਸੀ ਉਧਾਰ ਪੈਸੇ

ਪੀੜਤ ਗੁਰਭੇਜ ਸਿੰਘ ਵਾਸੀ ਪਿੰਡ ਹੋਤੀਪੁਰ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਦੇ ਆਪਣੇ ਹੀ ਪਿੰਡ ਦੇ ਰਹਿਣ ਵਾਲੇ ਅਮਨਦੀਪ ਸਿੰਘ ਅਤੇ ਉਸ ਦੇ ਪਿਤਾ ਅਮੀਰ ਸਿੰਘ ਨੇ ਉਸ ਨਾਲ ਵੱਡੀ ਧੋਖਾਧੜੀ ਕੀਤੀ ਹੈ। ਗੁਰਭੇਜ ਅਨੁਸਾਰ, ਅਮਨਦੀਪ ਸਿੰਘ ਨੇ ਉਸ ਨੂੰ ਵਿਸ਼ਵਾਸ ਦਿਵਾਇਆ ਸੀ ਕਿ ਉਹ ਆਪਣੇ ਪਰਿਵਾਰ ਸਮੇਤ ਕੈਨੇਡਾ ਜਾਣਾ ਚਾਹੁੰਦਾ ਹੈ। ਉਸ ਨੇ ਗੁਰਭੇਜ ਨੂੰ ਕਿਹਾ ਕਿ ਜੇਕਰ ਉਹ ਉਸ ਨੂੰ 6 ਲੱਖ ਰੁਪਏ ਉਧਾਰ ਦੇ ਦੇਵੇ, ਤਾਂ ਉਹ ਕੈਨੇਡਾ ਪਹੁੰਚਣ ਤੋਂ ਬਾਅਦ ਉਸ ਨੂੰ ਵੀ ਉੱਥੇ ਬੁਲਾ ਲਵੇਗਾ।

ਪੈਸੇ ਲੈ ਕੇ ਪਰਿਵਾਰ ਸਮੇਤ ਕੈਨੇਡਾ ਹੋਇਆ ਫ਼ਰਾਰ

ਆਰੋਪੀ ਦੀਆਂ ਗੱਲਾਂ ਵਿੱਚ ਆ ਕੇ ਗੁਰਭੇਜ ਸਿੰਘ ਨੇ 1 ਦਸੰਬਰ 2022 ਨੂੰ 6 ਲੱਖ ਰੁਪਏ ਨਕਦ ਅਮਨਦੀਪ ਸਿੰਘ ਅਤੇ ਉਸ ਦੇ ਪਿਤਾ ਨੂੰ ਸੌਂਪ ਦਿੱਤੇ। ਪੈਸੇ ਲੈਣ ਤੋਂ ਬਾਅਦ ਅਮਨਦੀਪ ਸਿੰਘ ਆਪਣੇ ਪਰਿਵਾਰ ਸਮੇਤ ਕੈਨੇਡਾ ਚਲਾ ਗਿਆ, ਪਰ ਉੱਥੇ ਪਹੁੰਚ ਕੇ ਉਸ ਨੇ ਗੁਰਭੇਜ ਸਿੰਘ ਨੂੰ ਬੁਲਾਉਣ ਲਈ ਕੋਈ ਵੀ ਕਦਮ ਨਹੀਂ ਚੁੱਕਿਆ।

ਝੂਠੇ ਭਰੋਸੇ ਅਤੇ ਫਾਈਲ ਰਿਜੈਕਟ ਹੋਣ ਦਾ ਬਹਾਨਾ

ਪੀੜਤ ਨੇ ਦੱਸਿਆ ਕਿ ਜਦੋਂ ਵੀ ਉਸ ਨੇ ਅਮਨਦੀਪ ਨੂੰ ਫ਼ੋਨ ਕੀਤਾ, ਤਾਂ ਉਹ ਹਰ ਵਾਰ ਉਸ ਨੂੰ ਝੂਠੇ ਭਰੋਸੇ ਦਿੰਦਾ ਰਿਹਾ। ਸਾਲ 2023 ਵਿੱਚ ਜਦੋਂ ਦਬਾਅ ਵਧਿਆ ਤਾਂ ਆਰੋਪੀ ਨੇ ਨਵਾਂ ਬਹਾਨਾ ਬਣਾਉਂਦਿਆਂ ਕਿਹਾ ਕਿ ਗੁਰਭੇਜ ਦੀ ਕੈਨੇਡਾ ਦੀ ਫਾਈਲ ਰਿਜੈਕਟ ਹੋ ਗਈ ਹੈ। ਗੁਰਭੇਜ ਨੇ ਦੋਸ਼ ਲਾਇਆ ਕਿ ਨਾ ਤਾਂ ਉਸ ਨੂੰ ਕੈਨੇਡਾ ਬੁਲਾਇਆ ਗਿਆ ਅਤੇ ਨਾ ਹੀ ਉਸ ਦੇ 6 ਲੱਖ ਰੁਪਏ ਵਾਪਸ ਕੀਤੇ ਗਏ।

ਪੁਲਿਸ ਕਾਰਵਾਈ ਅਤੇ ਜਾਂਚ

ਮਾਣਯੋਗ ਸੀਨੀਅਰ ਪੁਲਿਸ ਕਪਤਾਨ (SSP), ਸੰਗਰੂਰ ਦੇ ਨਿਰਦੇਸ਼ਾਂ ‘ਤੇ ਕਾਰਵਾਈ ਕਰਦਿਆਂ, ਪੁਲਿਸ ਨੇ ਅਮਨਦੀਪ ਸਿੰਘ ਅਤੇ ਅਮੀਰ ਸਿੰਘ ਦੇ ਖ਼ਿਲਾਫ਼ ਧੋਖਾਧੜੀ ਦਾ ਕੇਸ ਦਰਜ ਕਰ ਲਿਆ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਤੱਥਾਂ ਦੇ ਆਧਾਰ ‘ਤੇ ਅਗਲੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Follow Us
ਵਿਸ਼ੇਸ਼ ਇਜਲਾਸ ਤੇ ਸਵਾਲ ਚੁੱਕਣ ਵਾਲਿਆਂ ਨੂੰ ਸੀਐਮ ਮਾਨ ਦੀਆਂ ਖਰੀਆਂ-ਖਰੀਆਂ
ਵਿਸ਼ੇਸ਼ ਇਜਲਾਸ ਤੇ ਸਵਾਲ ਚੁੱਕਣ ਵਾਲਿਆਂ ਨੂੰ ਸੀਐਮ ਮਾਨ ਦੀਆਂ ਖਰੀਆਂ-ਖਰੀਆਂ...
ਕਰਿਸ਼ਮਾ ਕਪੂਰ ਦੇ ਬੱਚਿਆਂ ਲਈ ਰਾਹਤ, ਦਿੱਲੀ ਹਾਈ ਕੋਰਟ ਨੇ ਸੰਜੇ ਕਪੂਰ ਦੀਆਂ ਜਾਇਦਾਦਾਂ ਨੂੰ ਕੀਤਾ ਫ੍ਰੀਜ਼
ਕਰਿਸ਼ਮਾ ਕਪੂਰ ਦੇ ਬੱਚਿਆਂ ਲਈ ਰਾਹਤ, ਦਿੱਲੀ ਹਾਈ ਕੋਰਟ ਨੇ ਸੰਜੇ ਕਪੂਰ ਦੀਆਂ ਜਾਇਦਾਦਾਂ ਨੂੰ ਕੀਤਾ ਫ੍ਰੀਜ਼...
ਲੋਕਾਂ ਨੂੰ ਗੁੰਮਰਾਹ ਕਰਨ ਵਾਲੇ ਟ੍ਰੈਵਲ ਏਜੰਟਾਂ ਦੀ ਖੈਰ ਨਹੀਂ, ਐਕਟਿਵ ਹੋਇਆ ਹਿਊਮਨ ਰਾਈਟਸ ਕਮਿਸ਼ਨ
ਲੋਕਾਂ ਨੂੰ ਗੁੰਮਰਾਹ ਕਰਨ ਵਾਲੇ ਟ੍ਰੈਵਲ ਏਜੰਟਾਂ ਦੀ ਖੈਰ ਨਹੀਂ, ਐਕਟਿਵ ਹੋਇਆ ਹਿਊਮਨ ਰਾਈਟਸ ਕਮਿਸ਼ਨ...
ਈਥਾਨੌਲ ਨਾਲ ਚੱਲੇਗਾ ਭਾਰਤ, ਸਰਕਾਰ ਦਾ ਨਵਾਂ ਡਰਾਫਟ ਅਤੇ ਤੁਹਾਡੇ ਲਈ ਫਾਇਦੇ-ਨੁਕਸਾਨ
ਈਥਾਨੌਲ ਨਾਲ ਚੱਲੇਗਾ ਭਾਰਤ, ਸਰਕਾਰ ਦਾ ਨਵਾਂ ਡਰਾਫਟ ਅਤੇ ਤੁਹਾਡੇ ਲਈ ਫਾਇਦੇ-ਨੁਕਸਾਨ...
Exit Polls Reliability: ਭਾਰਤੀ ਚੋਣਾਂ ਵਿੱਚ ਐਗਜ਼ਿਟ ਪੋਲ ਦੀ ਬਦਲਦੀ ਤਸਵੀਰ, ਭਰੋਸੇਯੋਗਤਾ ਤੇ ਗੰਭੀਰ ਸਵਾਲ
Exit Polls Reliability: ਭਾਰਤੀ ਚੋਣਾਂ ਵਿੱਚ ਐਗਜ਼ਿਟ ਪੋਲ ਦੀ ਬਦਲਦੀ ਤਸਵੀਰ, ਭਰੋਸੇਯੋਗਤਾ ਤੇ ਗੰਭੀਰ ਸਵਾਲ...
ਸਾਰੇ ਪੰਜਾਬ ਦਾ ਟੂਰ ਕਰੇਗੀ ਕਾਂਗਰਸ, ਲੋਕਾਂ ਨਾਲ ਮਿਲਕੇ ਤਿਆਰ ਹੋਵੇਗੀ ਚੋਣਾਂ ਦੀ ਰਣਨੀਤੀ
ਸਾਰੇ ਪੰਜਾਬ ਦਾ ਟੂਰ ਕਰੇਗੀ ਕਾਂਗਰਸ, ਲੋਕਾਂ ਨਾਲ ਮਿਲਕੇ ਤਿਆਰ ਹੋਵੇਗੀ ਚੋਣਾਂ ਦੀ ਰਣਨੀਤੀ...
ਅਮਰਨਾਥ ਯਾਤਰਾ ਤੋਂ ਪਹਿਲਾਂ LG ਮਨੋਜ ਸਿਨਹਾ ਨੇ ਬੁਲਾਈ ਉੱਚ ਪੱਧਰੀ ਮੀਟਿੰਗ, 20 ਅੱਤਵਾਦੀ ਬਣੇ ਸਿਰਦਰਦ!
ਅਮਰਨਾਥ ਯਾਤਰਾ ਤੋਂ ਪਹਿਲਾਂ LG ਮਨੋਜ ਸਿਨਹਾ ਨੇ ਬੁਲਾਈ ਉੱਚ ਪੱਧਰੀ ਮੀਟਿੰਗ, 20 ਅੱਤਵਾਦੀ ਬਣੇ ਸਿਰਦਰਦ!...
ਬੱਚਿਆਂ ਨਾਲ ਫੁੱਟਬਾਲ ਖੇਡਦੇ ਨਜ਼ਰ ਆਏ PM Modi, ਵੇਖੋ ਤਸਵੀਰਾਂ
ਬੱਚਿਆਂ ਨਾਲ ਫੁੱਟਬਾਲ ਖੇਡਦੇ ਨਜ਼ਰ ਆਏ PM Modi, ਵੇਖੋ ਤਸਵੀਰਾਂ...
Patiala Railway Line Explosion: ਪਟਿਆਲਾ ਵਿੱਚ ਰੇਲਵੇ ਲਾਈਨ 'ਤੇ ਧਮਾਕਾ, ਵੱਡੀ ਸਾਜ਼ਿਸ਼ ਦਾ ਸ਼ੱਕ
Patiala Railway Line Explosion: ਪਟਿਆਲਾ ਵਿੱਚ ਰੇਲਵੇ ਲਾਈਨ 'ਤੇ ਧਮਾਕਾ, ਵੱਡੀ ਸਾਜ਼ਿਸ਼ ਦਾ ਸ਼ੱਕ...