AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਜਾਤੀਸੂਚਕ ਸ਼ਬਦ ਵਰਤਣ ਮਾਮਲੇ ‘ਚ ਘਿਰੇ ਕੇਂਦਰੀ ਮੰਤਰੀ ਰਵਨੀਤ ਬਿੱਟੂ, ਐਸ.ਸੀ. ਕਮਿਸ਼ਨ ਨੇ ਲਿਆ ਸਖ਼ਤ ਨੋਟਿਸ

ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ (SC Commission) ਨੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਖ਼ਿਲਾਫ਼ ਬੇਹੱਦ ਸਖ਼ਤ ਰੁਖ਼ ਅਖਤਿਆਰ ਕਰ ਲਿਆ ਹੈ। ਧੂਰੀ ਦੌਰੇ ਦੌਰਾਨ ਕਥਿਤ ਤੌਰ 'ਤੇ ਜਾਤੀਸੂਚਕ ਸ਼ਬਦਾਂ ਦੀ ਵਰਤੋਂ ਕਰਨ ਦੇ ਮਾਮਲੇ ਵਿੱਚ ਕਮਿਸ਼ਨ ਨੇ ਖ਼ੁਦ ਨੋਟਿਸ ਲਿਆ ਹੈ।

ਜਾਤੀਸੂਚਕ ਸ਼ਬਦ ਵਰਤਣ ਮਾਮਲੇ 'ਚ ਘਿਰੇ ਕੇਂਦਰੀ ਮੰਤਰੀ ਰਵਨੀਤ ਬਿੱਟੂ, ਐਸ.ਸੀ. ਕਮਿਸ਼ਨ ਨੇ ਲਿਆ ਸਖ਼ਤ ਨੋਟਿਸ
tv9-punjabi
| Published: 29 May 2026 20:22 PM IST
Share

ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ (SC Commission) ਨੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਖ਼ਿਲਾਫ਼ ਬੇਹੱਦ ਸਖ਼ਤ ਰੁਖ਼ ਅਖਤਿਆਰ ਕਰ ਲਿਆ ਹੈ। ਧੂਰੀ ਦੌਰੇ ਦੌਰਾਨ ਕਥਿਤ ਤੌਰ ‘ਤੇ ਜਾਤੀਸੂਚਕ ਸ਼ਬਦਾਂ ਦੀ ਵਰਤੋਂ ਕਰਨ ਦੇ ਮਾਮਲੇ ਵਿੱਚ ਕਮਿਸ਼ਨ ਨੇ ਖ਼ੁਦ ਨੋਟਿਸ ਲਿਆ ਹੈ। ਇਸ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਕਮਿਸ਼ਨ ਨੇ ਸੰਗਰੂਰ ਦੇ ਸੀਨੀਅਰ ਪੁਲਿਸ ਕਪਤਾਨ ਤੋਂ ਤੁਰੰਤ ਰਿਪੋਰਟ ਤਲਬ ਕਰਦੇ ਹੋਏ ਮਾਮਲੇ ਦੀ ਉੱਚ ਪੱਧਰੀ ਜਾਂਚ ਦੇ ਹੁਕਮ ਜਾਰੀ ਕੀਤੇ ਹਨ।

ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਖ਼ੁਦ ਇਸ ਪੂਰੇ ਮਾਮਲੇ ਦੀ ਅਧਿਕਾਰਤ ਪੁਸ਼ਟੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਹ ਗੰਭੀਰ ਮਾਮਲਾ ਸੋਸ਼ਲ ਮੀਡੀਆ ਦੇ ਜ਼ਰੀਏ ਉਨ੍ਹਾਂ ਦੇ ਧਿਆਨ ਵਿੱਚ ਆਇਆ ਸੀ। ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਵੀਡੀਓਜ਼ ਅਤੇ ਖ਼ਬਰਾਂ ਵਿੱਚ ਇਹ ਦਾਅਵਾ ਕੀਤਾ ਗਿਆ ਹੈ ਕਿ ਰਵਨੀਤ ਸਿੰਘ ਬਿੱਟੂ ਨੇ ਗੱਲਬਾਤ ਦੌਰਾਨ ਜਾਤੀਸੂਚਕ ਅਤੇ ਇਤਰਾਜ਼ਯੋਗ ਸ਼ਬਦਾਂ ਦਾ ਇਸਤੇਮਾਲ ਕੀਤਾ ਸੀ।

ਧੂਰੀ ‘ਚ ਪੁਲਿਸ ਮੁਲਾਜ਼ਮਾਂ ਨਾਲ ਹੋਈ ਸੀ ਤਿੱਖੀ ਬਹਿਸ

ਪ੍ਰਾਪਤ ਵੇਰਵਿਆਂ ਅਨੁਸਾਰ ਇਹ ਸਾਰਾ ਵਿਵਾਦ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਦੇ ਧੂਰੀ ਦੌਰੇ ਨਾਲ ਜੁੜਿਆ ਹੋਇਆ ਹੈ। ਸੂਬੇ ਵਿੱਚ ਚੱਲ ਰਹੇ ਨਗਰ ਨਿਗਮ ਚੋਣਾਂ ਦੇ ਮਾਹੌਲ ਦੌਰਾਨ ਧੂਰੀ ਵਿਖੇ ਬਿੱਟੂ ਦੀ ਉੱਥੇ ਡਿਊਟੀ ‘ਤੇ ਤਾਇਨਾਤ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਅਤੇ ਮੁਲਾਜ਼ਮਾਂ ਨਾਲ ਕਿਸੇ ਗੱਲ ਨੂੰ ਲੈ ਕੇ ਤਿੱਖੀ ਬਹਿਸ ਹੋ ਗਈ ਸੀ। ਆਰੋਪ ਹਨ ਕਿ ਇਸ ਗਹਿਮਾ-ਗਹਿਮੀ ਅਤੇ ਬਹਿਸਬਾਜ਼ੀ ਦੇ ਦੌਰਾਨ ਉਨ੍ਹਾਂ ਨੇ ਉੱਥੇ ਮੌਜੂਦ ਪੁਲਿਸ ਕਰਮਚਾਰੀਆਂ ਅਤੇ ਹੋਰਨਾਂ ਲੋਕਾਂ ਖ਼ਿਲਾਫ਼ ਗ਼ੈਰ-ਮਰਿਆਦਤ ਅਤੇ ਜਾਤੀਸੂਚਕ ਸ਼ਬਦਾਂ ਦੀ ਵਰਤੋਂ ਕੀਤੀ। ਜਿਵੇਂ ਹੀ ਇਹ ਮਾਮਲਾ ਵੀਡੀਓ ਦੇ ਰੂਪ ਵਿੱਚ ਸੋਸ਼ਲ ਮੀਡੀਆ ‘ਤੇ ਸਾਹਮਣੇ ਆਇਆ, ਤਾਂ ਐਸ.ਸੀ. ਕਮਿਸ਼ਨ ਨੇ ਇਸ ਦਾ ਤੁਰੰਤ ਸਖ਼ਤ ਨੋਟਿਸ ਲਿਆ।

ਵੀਡੀਓ ਅਤੇ ਖ਼ਬਰਾਂ ਦੇ ਲਿੰਕ ਪੁਲਿਸ ਪ੍ਰਸ਼ਾਸਨ ਨੂੰ ਭੇਜੇ

ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਅੱਗੇ ਦੱਸਿਆ ਕਿ ਮਾਮਲੇ ਦੀ ਸੰਵੇਦਨਸ਼ੀਲਤਾ ਨੂੰ ਮੁੱਖ ਰੱਖਦਿਆਂ ਲੋੜੀਂਦੀ ਕਾਨੂੰਨੀ ਪ੍ਰਕਿਰਿਆ ਤੁਰੰਤ ਸ਼ੁਰੂ ਕਰ ਦਿੱਤੀ ਗਈ ਹੈ। ਕਮਿਸ਼ਨ ਵੱਲੋਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਵੀਡੀਓ ਅਤੇ ਇਸ ਨਾਲ ਸਬੰਧਤ ਖ਼ਬਰਾਂ ਦੇ ਡਿਜੀਟਲ ਲਿੰਕ ਪੁਲਿਸ ਪ੍ਰਸ਼ਾਸਨ ਨੂੰ ਮੁਹੱਈਆ ਕਰਵਾ ਦਿੱਤੇ ਗਏ ਹਨ। ਇਸ ਦੇ ਨਾਲ ਹੀ ਐਸ.ਐਸ.ਪੀ ਸੰਗਰੂਰ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਇਸ ਪੂਰੇ ਘਟਨਾਕ੍ਰਮ ਦੀ ਬਾਰੀਕੀ ਅਤੇ ਗਹਿਰਾਈ ਨਾਲ ਜਾਂਚ ਕਰਨ।

1 ਜੂਨ ਤੱਕ ਹਰ ਹਾਲ ਵਿੱਚ ਸੌਂਪਣੀ ਹੋਵੇਗੀ ਰਿਪੋਰਟ

ਪੰਜਾਬ ਐਸ.ਸੀ. ਕਮਿਸ਼ਨ ਨੇ ਇਸ ਮਾਮਲੇ ਦੀ ਜਾਂਚ ਰਿਪੋਰਟ ਜਮ੍ਹਾਂ ਕਰਵਾਉਣ ਲਈ ਬਹੁਤ ਹੀ ਸੀਮਤ ਸਮਾਂ ਦਿੱਤਾ ਹੈ। ਕਮਿਸ਼ਨ ਵੱਲੋਂ ਜਾਰੀ ਹੁਕਮਾਂ ਮੁਤਾਬਕ 1 ਜੂਨ 2026 ਨੂੰ ਸਵੇਰੇ 9:00 ਵਜੇ ਤੱਕ ਇਹ ਜਾਂਚ ਰਿਪੋਰਟ ਹਰ ਹਾਲ ਵਿੱਚ ਕਮਿਸ਼ਨ ਕੋਲ ਪਹੁੰਚਣੀ ਚਾਹੀਦੀ ਹੈ। ਕਮਿਸ਼ਨ ਨੇ ਸਪੱਸ਼ਟ ਹਦਾਇਤ ਕੀਤੀ ਹੈ ਕਿ ਐਸ.ਪੀ. ਹੈੱਡਕੁਆਰਟਰ (SP Headquarter), ਸੰਗਰੂਰ ਦੇ ਮਾਧਿਅਮ ਰਾਹੀਂ ਇਹ ਮੁਕੰਮਲ ਰਿਪੋਰਟ ਪੇਸ਼ ਕੀਤੀ ਜਾਵੇ। ਪੁਲਿਸ ਵੱਲੋਂ ਸੌਂਪੀ ਜਾਣ ਵਾਲੀ ਇਸੇ ਜਾਂਚ ਰਿਪੋਰਟ ਦੇ ਆਧਾਰ ‘ਤੇ ਹੀ ਕੇਂਦਰੀ ਮੰਤਰੀ ਖ਼ਿਲਾਫ਼ ਅਗਲੀ ਬਣਦੀ ਸਖ਼ਤ ਕਾਨੂੰਨੀ ਕਾਰਵਾਈ ਤੈਅ ਕੀਤੀ ਜਾਵੇਗੀ।

Follow Us
Ketan Agrawal Murder Case: ਪੁਣੇ ਦਾ ਕੇਤਨ ਅਗਰਵਾਲ ਕਲਤਕਾਂਡ, ਲਵ, ਪਾਵਰ ਅਤੇ ਧੋਖੇ ਦੀ ਕਹਾਣੀ
Ketan Agrawal Murder Case: ਪੁਣੇ ਦਾ ਕੇਤਨ ਅਗਰਵਾਲ ਕਲਤਕਾਂਡ, ਲਵ, ਪਾਵਰ ਅਤੇ ਧੋਖੇ ਦੀ ਕਹਾਣੀ...
Mata Vaishno Devi Yatra: ਵੈਸ਼ਨੋ ਦੇਵੀ 'ਚ ਟੁੱਟੇ ਸਾਰੇ ਰਿਕਾਰਡ, ਭਾਰੀ ਗਿਣਤੀ 'ਚ ਪਹੁੰਚ ਰਹੇ ਸ਼ਰਧਾਲੂ
Mata Vaishno Devi Yatra: ਵੈਸ਼ਨੋ ਦੇਵੀ 'ਚ ਟੁੱਟੇ ਸਾਰੇ ਰਿਕਾਰਡ, ਭਾਰੀ ਗਿਣਤੀ 'ਚ ਪਹੁੰਚ ਰਹੇ ਸ਼ਰਧਾਲੂ...
LPG Cylinder New Rules 2026: 30 ਦਿਨ ਅਤੇ 90 ਦਿਨ ਦੇ ਨਿਯਮ ਕੀ ਹਨ? ਪੂਰਾ ਸੱਚ
LPG Cylinder New Rules 2026: 30 ਦਿਨ ਅਤੇ 90 ਦਿਨ ਦੇ ਨਿਯਮ ਕੀ ਹਨ? ਪੂਰਾ ਸੱਚ...
ਨਾਨਕ ਲੇਵਾ ਸੰਗਤ 'ਤੇ ਛੱਡਦਾ ਹਾਂ ਫੈਸਲਾ, ਕਥਿਤ ਵਾਇਰਲ ਵੀਡੀਓ 'ਤੇ ਬੋਲੇ CM ਭਗਵੰਤ ਮਾਨ
ਨਾਨਕ ਲੇਵਾ ਸੰਗਤ 'ਤੇ ਛੱਡਦਾ ਹਾਂ ਫੈਸਲਾ, ਕਥਿਤ ਵਾਇਰਲ ਵੀਡੀਓ 'ਤੇ ਬੋਲੇ CM ਭਗਵੰਤ ਮਾਨ...
Monsoon Alert: 22 ਰਾਜਾਂ ਵਿੱਚ ਭਾਰੀ ਮੀਂਹ ਅਤੇ ਹਨੇਰੀ-ਤੂਫਾਨ ਦੀ ਚੇਤਾਵਨੀ, ਮੌਨਸੂਨ ਅਪਡੇਟ
Monsoon Alert: 22 ਰਾਜਾਂ ਵਿੱਚ ਭਾਰੀ ਮੀਂਹ ਅਤੇ ਹਨੇਰੀ-ਤੂਫਾਨ ਦੀ ਚੇਤਾਵਨੀ, ਮੌਨਸੂਨ ਅਪਡੇਟ...
ਰਵਨੀਤ ਬਿੱਟੂ ਦਾ ਰਾਜਸਭਾ ਕਾਰਜਕਾਲ 6 ਮਹੀਨੇ ਵਧਿਆ, ਕੀ ਵਾਪਸ ਆਉਣਗੇ ਪੰਜਾਬ?
ਰਵਨੀਤ ਬਿੱਟੂ ਦਾ ਰਾਜਸਭਾ ਕਾਰਜਕਾਲ 6 ਮਹੀਨੇ ਵਧਿਆ, ਕੀ ਵਾਪਸ ਆਉਣਗੇ ਪੰਜਾਬ?...
Punjab Congress: ਪੰਜਾਬ ਕਾਂਗਰਸ ਦੇ ਲੀਡਰ ਲਗਾ ਰਹੇ ਦਿੱਲੀ ਦੇ ਗੇੜੇ, ਬਦਲ ਸਕਦਾ ਹੈ ਪ੍ਰਧਾਨ!
Punjab Congress: ਪੰਜਾਬ ਕਾਂਗਰਸ ਦੇ ਲੀਡਰ ਲਗਾ ਰਹੇ ਦਿੱਲੀ ਦੇ ਗੇੜੇ, ਬਦਲ ਸਕਦਾ ਹੈ ਪ੍ਰਧਾਨ!...
Lucknow Coaching Centre Fire: ਲਖਨਊ ਵਿੱਚ ਕੰਧ ਤੋੜ ਕੇ ਬੱਚਿਆਂ ਨੂੰ ਬਚਾਉਣ ਦੀ ਵੀਡੀਓ ਵਾਇਰਲ
Lucknow Coaching Centre Fire: ਲਖਨਊ ਵਿੱਚ ਕੰਧ ਤੋੜ ਕੇ ਬੱਚਿਆਂ ਨੂੰ ਬਚਾਉਣ ਦੀ ਵੀਡੀਓ ਵਾਇਰਲ...
5% ਤੋਂ ਵੱਧ ਫੀਸ ਨਹੀਂ ਵਧਾ ਸਕਣਗੇ Educational Institute, ਜਾਣੋ...ਪੰਜਾਬ ਕੈਬਨਿਟ ਦੇ ਵੱਡੇ ਫੈਸਲੇ
5% ਤੋਂ ਵੱਧ ਫੀਸ ਨਹੀਂ ਵਧਾ ਸਕਣਗੇ Educational Institute, ਜਾਣੋ...ਪੰਜਾਬ ਕੈਬਨਿਟ ਦੇ ਵੱਡੇ ਫੈਸਲੇ...