AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਪੰਜਾਬ SC ਕਮਿਸ਼ਨ ਦੇ ਚੇਅਰਮੈਨ ਜਸਵੀਰ ਗੜ੍ਹੀ ਦਰਬਾਰ ਸਾਹਿਬ ਹੋਏ ਨਤਮਸਤਕ, ਜਾਤੀ ਵਿਤਕਰੇ ‘ਤੇ ਪ੍ਰਗਟਾਈ ਚਿੰਤਾ

ਜਸਵੀਰ ਗੜ੍ਹੀ ਨੇ ਗੁਰੂ ਇਤਿਹਾਸ ਦਾ ਹਵਾਲਾ ਦਿੰਦਿਆਂ ਕਿਹਾ ਕਿ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਨੇ 'ਲੰਗਰ' ਦੀ ਪ੍ਰਥਾ ਰਾਹੀਂ ਇੱਕ ਪੰਗਤ ਵਿੱਚ ਬੈਠਣ ਦਾ ਸੰਦੇਸ਼ ਦਿੱਤਾ। ਚੌਥੀ ਪਾਤਸ਼ਾਹੀ ਨੇ 'ਇਕੱਠੇ ਨਹਾਉਣ' ਲਈ ਅੰਮ੍ਰਿਤ ਸਰੋਵਰ ਅਤੇ ਚਾਰ ਦਰਵਾਜ਼ਿਆਂ ਵਾਲਾ ਹਰਿਮੰਦਰ ਸਾਹਿਬ ਦਿੱਤਾ। ਜਿੱਥੇ ਚਾਰੇ ਵਰਨ ਸਾਂਝੇ ਹਨ।

ਪੰਜਾਬ SC ਕਮਿਸ਼ਨ ਦੇ ਚੇਅਰਮੈਨ ਜਸਵੀਰ ਗੜ੍ਹੀ ਦਰਬਾਰ ਸਾਹਿਬ ਹੋਏ ਨਤਮਸਤਕ, ਜਾਤੀ ਵਿਤਕਰੇ 'ਤੇ ਪ੍ਰਗਟਾਈ ਚਿੰਤਾ
lalit-sharma
| Published: 15 Feb 2026 14:46 PM IST

ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਅੱਜ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਗੁਰੂ ਘਰ ਵਿੱਚ ਅਰਦਾਸ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਸਮਾਜ ਵਿੱਚ ਫੈਲੇ ਜਾਤੀ ਵਿਤਕਰੇ ਅਤੇ ਗੁਰੂਆਂ ਦੇ ਸੰਦੇਸ਼ ਨੂੰ ਪੂਰੀ ਤਰ੍ਹਾਂ ਲਾਗੂ ਨਾ ਕੀਤੇ ਜਾਣ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ।

ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਨੇ ਸਾਂਝੀਵਾਲਤਾ ਦਾ ਉਪਦੇਸ਼ ਦਿੱਤਾ ਸੀ ਪਰ ਅੱਜ ਵੀ ਸਮਾਜ ਵਿੱਚ ਜਾਤੀ ਵਿਤਕਰਾ ਜਿਉਂ ਦਾ ਤਿਉਂ ਬਰਕਰਾਰ ਹੈ।

ਜਾਤੀ ਵਿਤਕਰੇ ‘ਤੇ ਪ੍ਰਗਟਾਈ ਚਿੰਤਾ

ਜਸਵੀਰ ਗੜ੍ਹੀ ਨੇ ਗੁਰੂ ਇਤਿਹਾਸ ਦਾ ਹਵਾਲਾ ਦਿੰਦਿਆਂ ਕਿਹਾ ਕਿ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਨੇ ‘ਲੰਗਰ’ ਦੀ ਪ੍ਰਥਾ ਰਾਹੀਂ ਇੱਕ ਪੰਗਤ ਵਿੱਚ ਬੈਠਣ ਦਾ ਸੰਦੇਸ਼ ਦਿੱਤਾ। ਚੌਥੀ ਪਾਤਸ਼ਾਹੀ ਨੇ ‘ਇਕੱਠੇ ਨਹਾਉਣ’ ਲਈ ਅੰਮ੍ਰਿਤ ਸਰੋਵਰ ਅਤੇ ਚਾਰ ਦਰਵਾਜ਼ਿਆਂ ਵਾਲਾ ਹਰਿਮੰਦਰ ਸਾਹਿਬ ਦਿੱਤਾ। ਜਿੱਥੇ ਚਾਰੇ ਵਰਨ ਸਾਂਝੇ ਹਨ। ਪੰਜਵੀਂ ਪਾਤਸ਼ਾਹੀ ਨੇ ਸ੍ਰੀ ਆਦਿ ਗ੍ਰੰਥ ਵਿੱਚ ਵੱਖ-ਵੱਖ ਜਾਤਾਂ ਦੇ ਮਹਾਂਪੁਰਸ਼ਾਂ ਜਿਵੇਂ ਭਗਤ ਰਵਿਦਾਸ ਜੀ, ਕਬੀਰ ਜੀ ਅਤੇ ਨਾਮਦੇਵ ਜੀ ਦੀ ਬਾਣੀ ਦਰਜ ਕਰਕੇ ‘ਇਕੱਠੇ ਪੜ੍ਹਨ’ ਦਾ ਸੰਦੇਸ਼ ਦਿੱਤਾ ਅਤੇ ਦਸ਼ਮਸ਼ ਪਿਤਾ ਨੇ ਇੱਕੋ ਬਾਟੇ ਵਿੱਚ ਅੰਮ੍ਰਿਤ ਛਕਾ ਕੇ ਖਾਲਸਾ ਸਿਰਜਿਆ। ਪਰ ਅਫਸੋਸ ਦੀ ਗੱਲ ਹੈ ਕਿ ਇਹ ਸੋਚ ਅਜੇ ਵੀ ਸਮਾਜ ਵਿੱਚ ਅਮਲੀ ਰੂਪ ਵਿੱਚ ਪੂਰੀ ਤਰ੍ਹਾਂ ਨਹੀਂ ਪਹੁੰਚੀ।

ਚੇਅਰਮੈਨ ਨੇ ਅੰਕੜੇ ਸਾਂਝੇ ਕਰਦਿਆਂ ਦੱਸਿਆ ਕਿ ਪਿਛਲੇ ਇੱਕ ਸਾਲ ਵਿੱਚ ਅਨੁਸੂਚਿਤ ਜਾਤੀ ਕਮਿਸ਼ਨ ਦੇ ਦਫ਼ਤਰ ਵਿੱਚ ਜਾਤੀ ਅਤੇ ਧਾਰਮਿਕ ਵਿਤਕਰੇ ਨਾਲ ਸਬੰਧਤ 3,750 ਤੋਂ ਵੱਧ ਫਾਈਲਾਂ (ਸ਼ਿਕਾਇਤਾਂ) ਆਈਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਗੁਰੂਆਂ ਦਾ ਸੰਦੇਸ਼ ਘਰ-ਘਰ ਪਹੁੰਚਿਆ ਹੁੰਦਾ ਤਾਂ ਅੱਜ ਕਮਿਸ਼ਨ ਕੋਲ ਇੰਨੀ ਵੱਡੀ ਗਿਣਤੀ ਵਿੱਚ ਸ਼ਿਕਾਇਤਾਂ ਨਾ ਆਉਂਦੀਆਂ। ਤਰਨ ਤਾਰਨ ਦੀ ਇੱਕ ਘਟਨਾ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਬਾਬਾ ਜੀਵਨ ਸਿੰਘ ਜੀ (ਭਾਈ ਜੈਤਾ ਜੀ), ਜਿਨ੍ਹਾਂ ਨੂੰ ਗੁਰੂ ਗੋਬਿੰਦ ਸਿੰਘ ਜੀ ਨੇ ‘ਰੰਘਰੇਟਾ ਗੁਰੂ ਕਾ ਬੇਟਾ’ ਕਹਿ ਕੇ ਨਿਵਾਜਿਆ ਸੀ। ਉਨ੍ਹਾਂ ਦੀਆਂ ਤਸਵੀਰਾਂ ਹੇਠਾਂ ਲਾ ਕੇ ਨਿਕੰਮੇ ਲੀਡਰਾਂ ਨੇ ਆਪਣੀਆਂ ਫੋਟੋਆਂ ਉੱਪਰ ਲਾਈਆਂ ਹਨ, ਜੋ ਕਿ ਛੋਟੀ ਮਾਨਸਿਕਤਾ ਅਤੇ ਬਿਮਾਰ ਸੋਚ ਦਾ ਪ੍ਰਤੀਕ ਹੈ।

ਗੁਰੂਆਂ ਦੇ ਦਰਸਾਏ ਮਾਰਗ ‘ਤੇ ਚੱਲਣ ਦੀ ਅਪੀਲ

ਹਰੇ ਪੈਨ (ਪਾਵਰ) ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਉਹ ਆਪਣੇ ਜਸਟਿਸ ਦੇ ਅਧਿਕਾਰਾਂ ਦੀ ਵਰਤੋਂ ਵਿੱਚ ਕੋਈ ਢਿੱਲ ਨਹੀਂ ਵਰਤ ਰਹੇ। ਉਨ੍ਹਾਂ ਕਿਹਾ ਕਿ ਜਿਨ੍ਹਾਂ ਕੋਲ ਬਜਟ ਅਤੇ ਗ੍ਰਾਂਟਾਂ ਵਾਲੀ ਪਾਵਰ ਹੈ, ਉਨ੍ਹਾਂ ਨੂੰ ਵੀ ਆਪਣੀ ਤਾਕਤ ਸਾਂਝੀਵਾਲਤਾ ਦੇ ਕੰਮਾਂ ਲਈ ਵਰਤਣੀ ਚਾਹੀਦੀ ਹੈ। ਉਨ੍ਹਾਂ ਪਵਿੱਤਰ ਸ਼ਹਿਰਾਂ ਦੇ ਦਰਜੇ ਸਬੰਧੀ ਮੁੱਦਾ ਮੁੱਖ ਮੰਤਰੀ ਦਫ਼ਤਰ ਤੱਕ ਪਹੁੰਚਾਉਣ ਦਾ ਭਰੋਸਾ ਵੀ ਦਿੱਤਾ। ਅਖੀਰ ਵਿੱਚ ਉਨ੍ਹਾਂ ਕਿਹਾ ਕਿ ਉਹ ਸਰਕਾਰ ਨੂੰ ਚਿੱਠੀ ਲਿਖ ਕੇ ਗੁਰੂਆਂ ਦੇ ਦਰਸਾਏ ਮਾਰਗ ‘ਤੇ ਚੱਲਣ ਅਤੇ ਵਿਤਕਰਿਆਂ ਨੂੰ ਖਤਮ ਕਰਨ ਲਈ ਸਖ਼ਤ ਕਦਮ ਚੁੱਕਣ ਦੀ ਅਪੀਲ ਕਰਨਗੇ।

Follow Us
ਕਣਕ ਪੱਕਣ ਦੀ ਖੁਸ਼ੀ, ਪਰ ਥੋੜੇ ਮਾਯੂਸ ਵੀ ਨੇ ਕਿਸਾਨ, ਕਿਉਂ? ਜਾਣੋ ਵਜ੍ਹਾ...
ਕਣਕ ਪੱਕਣ ਦੀ ਖੁਸ਼ੀ, ਪਰ ਥੋੜੇ ਮਾਯੂਸ ਵੀ ਨੇ ਕਿਸਾਨ, ਕਿਉਂ? ਜਾਣੋ ਵਜ੍ਹਾ......
ਡੋਨਾਲਡ ਟਰੰਪ ਦੀ ਪੋਸਟ ਨਾਲ ਮੱਚਿਆ ਹੰਗਾਮਾ, ਖੁਦ ਨੂੰ ਯੀਸੂ ਮਸੀਹ ਵਜੋਂ ਦਰਸਾਇਆ
ਡੋਨਾਲਡ ਟਰੰਪ ਦੀ ਪੋਸਟ ਨਾਲ ਮੱਚਿਆ ਹੰਗਾਮਾ, ਖੁਦ ਨੂੰ ਯੀਸੂ ਮਸੀਹ ਵਜੋਂ ਦਰਸਾਇਆ...
PM Modi on Women Reservation Bill : ਪ੍ਰਧਾਨ ਮੰਤਰੀ ਮੋਦੀ ਦੀ 'ਮਹਿਲਾ ਸ਼ਕਤੀ ਵੰਦਨ' ਮੁਹਿੰਮ
PM Modi on Women Reservation Bill : ਪ੍ਰਧਾਨ ਮੰਤਰੀ ਮੋਦੀ ਦੀ 'ਮਹਿਲਾ ਸ਼ਕਤੀ ਵੰਦਨ' ਮੁਹਿੰਮ...
ਆਸ਼ਾ ਭੋਂਸਲੇ ਦੇ ਦਿਹਾਂਤ 'ਤੇ PM ਮੋਦੀ ਨੇ ਜਤਾਇਆ ਦੁੱਖ, ਬੋਲੇ- ਸੂਰਾਂ ਦਾ ਸੁੰਦਰ ਬਾਗ਼ ਉਜੜ ਗਿਆ
ਆਸ਼ਾ ਭੋਂਸਲੇ ਦੇ ਦਿਹਾਂਤ 'ਤੇ PM ਮੋਦੀ ਨੇ ਜਤਾਇਆ ਦੁੱਖ, ਬੋਲੇ- ਸੂਰਾਂ ਦਾ ਸੁੰਦਰ ਬਾਗ਼ ਉਜੜ ਗਿਆ...
ਬੇਅਦਬੀਆਂ ਦੀ ਮੰਦਭਾਗੀਆਂ ਘਟਨਾਵਾਂ ਰੋਕਣ ਲਈ ਪੰਜਾਬ ਕੈਬਨਿਟ ਨੇ ਲਿਆ ਅਹਿਮ ਫੈਸਲਾ
ਬੇਅਦਬੀਆਂ ਦੀ ਮੰਦਭਾਗੀਆਂ ਘਟਨਾਵਾਂ ਰੋਕਣ ਲਈ ਪੰਜਾਬ ਕੈਬਨਿਟ ਨੇ ਲਿਆ ਅਹਿਮ ਫੈਸਲਾ...
CBSE ਦਾ ਨਵਾਂ ਨਿਯਮ: Three Language Policy ਵਿੱਚ ਵੱਡਾ ਫੇਰਬਦਲ, ਵਿਦਿਆਰਥੀਆਂ 'ਤੇ ਪਵੇਗਾ ਅਸਰ
CBSE ਦਾ ਨਵਾਂ ਨਿਯਮ: Three Language Policy ਵਿੱਚ ਵੱਡਾ ਫੇਰਬਦਲ, ਵਿਦਿਆਰਥੀਆਂ 'ਤੇ ਪਵੇਗਾ ਅਸਰ...
Iran-USA War Impact: ਮੱਧ ਪੂਰਬ ਜੰਗ ਨਾਲ ਭਾਰਤੀ ਚੌਲਾਂ ਦਾ ਵਪਾਰ ਠੱਪ, ਹੋਰਮੁਜ਼ ਮਾਰਗ ਦੇ ਬੰਦ ਹੋਣ ਨਾਲ ਭਾਰੀ ਨੁਕਸਾਨ
Iran-USA War Impact: ਮੱਧ ਪੂਰਬ ਜੰਗ ਨਾਲ ਭਾਰਤੀ ਚੌਲਾਂ ਦਾ ਵਪਾਰ ਠੱਪ, ਹੋਰਮੁਜ਼ ਮਾਰਗ ਦੇ ਬੰਦ ਹੋਣ ਨਾਲ ਭਾਰੀ ਨੁਕਸਾਨ...
Nari Shakti Vandan Adhiniyam: ਮਹਿਲਾ ਰਾਖਵਾਂਕਰਨ ਬਿੱਲ 'ਤੇ PM ਮੋਦੀ ਦਾ ਇਤਿਹਾਸਕ ਸੰਦੇਸ਼, ਸੰਸਦ 'ਚ ਸਿਆਸੀ ਭਾਗੀਦਾਰੀ
Nari Shakti Vandan Adhiniyam: ਮਹਿਲਾ ਰਾਖਵਾਂਕਰਨ ਬਿੱਲ 'ਤੇ PM ਮੋਦੀ ਦਾ ਇਤਿਹਾਸਕ ਸੰਦੇਸ਼, ਸੰਸਦ 'ਚ ਸਿਆਸੀ ਭਾਗੀਦਾਰੀ...
ਬੇਮੌਸਮੀ ਬਰਸਾਤ ਨਾਲ 1.25 ਲੱਖ ਏਕੜ ਤੋਂ ਵੱਧ ਫਸਲ ਦਾ ਨੁਕਸਾਨ, ਮੁਰਝਾਏ ਕਿਸਾਨਾਂ ਦੇ ਚੇਹਰੇ
ਬੇਮੌਸਮੀ ਬਰਸਾਤ ਨਾਲ 1.25 ਲੱਖ ਏਕੜ ਤੋਂ ਵੱਧ ਫਸਲ ਦਾ ਨੁਕਸਾਨ, ਮੁਰਝਾਏ ਕਿਸਾਨਾਂ ਦੇ ਚੇਹਰੇ...