AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਸ੍ਰੀ ਗੁਰੂ ਰਵਿਦਾਸ ਮੰਦਿਰ ਫਿਲੌਰ ਨਤਮਸਤਕ ਹੋਏ SC ਕਮਿਸ਼ਨ ਦੇ ਚੇਅਰਮੈਨ, 650ਵੇਂ ਪ੍ਰਕਾਸ਼ ਪੁਰਬ ਲਈ ਉਲੀਕੇ ਵੱਡੇ ਪ੍ਰੋਗਰਾਮ

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵੱਲੋਂ ਅੱਜ ਭਾਦੋਂ ਮਹੀਨੇ ਦੀ ਸੰਗਰਾਂਦ ਦੇ ਪਵਿੱਤਰ ਦਿਹਾੜੇ ਮੌਕੇ ਇਤਿਹਾਸਕ ਸ੍ਰੀ ਗੁਰੂ ਰਵਿਦਾਸ ਮੰਦਿਰ, ਫਿਲੌਰ ਵਿਖੇ ਸ਼ਰਧਾ ਸਹਿਤ ਮੱਥਾ ਟੇਕਿਆ ਗਿਆ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਦੀ ਅਮਨ-ਸ਼ਾਂਤੀ, ਤਰੱਕੀ ਅਤੇ ਸਰਬਪੱਖੀ ਖ਼ੁਸ਼ਹਾਲੀ ਲਈ ਅਰਦਾਸ ਕੀਤੀ।

ਸ੍ਰੀ ਗੁਰੂ ਰਵਿਦਾਸ ਮੰਦਿਰ ਫਿਲੌਰ ਨਤਮਸਤਕ ਹੋਏ SC ਕਮਿਸ਼ਨ ਦੇ ਚੇਅਰਮੈਨ, 650ਵੇਂ ਪ੍ਰਕਾਸ਼ ਪੁਰਬ ਲਈ ਉਲੀਕੇ ਵੱਡੇ ਪ੍ਰੋਗਰਾਮ
davinder-kumar-jalandhar
| Published: 17 Aug 2026 23:47 PM IST
Share

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵੱਲੋਂ ਅੱਜ ਭਾਦੋਂ ਮਹੀਨੇ ਦੀ ਸੰਗਰਾਂਦ ਦੇ ਪਵਿੱਤਰ ਦਿਹਾੜੇ ਮੌਕੇ ਇਤਿਹਾਸਕ ਸ੍ਰੀ ਗੁਰੂ ਰਵਿਦਾਸ ਮੰਦਿਰ, ਫਿਲੌਰ ਵਿਖੇ ਸ਼ਰਧਾ ਸਹਿਤ ਮੱਥਾ ਟੇਕਿਆ ਗਿਆ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਦੀ ਅਮਨ-ਸ਼ਾਂਤੀ, ਤਰੱਕੀ ਅਤੇ ਸਰਬਪੱਖੀ ਖ਼ੁਸ਼ਹਾਲੀ ਲਈ ਅਰਦਾਸ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਆਮ ਆਦਮੀ ਪਾਰਟੀ ਦੀ ਸੀਨੀਅਰ ਆਗੂ ਬੀਬੀ ਹਰਜੋਤ ਕੌਰ ਲੌਹਟੀਆ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ।

ਮੰਦਿਰ ਵਿਖੇ ਨਤਮਸਤਕ ਹੋਣ ਉਪਰੰਤ ਸੰਗਤਾਂ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਉਹ ਖ਼ੁਦ ਨੂੰ ਬੇਹੱਦ ਸੁਭਾਗੇ ਸਮਝਦੇ ਹਨ ਕਿ ਉਨ੍ਹਾਂ ਨੂੰ ਭਾਦੋਂ ਮਹੀਨੇ ਦੀ ਸੰਗਰਾਂਦ ਦੇ ਸ਼ੁੱਭ ਮੌਕੇ ਗੁਰੂ ਘਰ ਵਿਖੇ ਆਯੋਜਿਤ ਵਿਸ਼ੇਸ਼ ਧਾਰਮਿਕ ਸਮਾਗਮ ਵਿੱਚ ਸ਼ਾਮਲ ਹੋਣ ਅਤੇ ਗੁਰੂ ਚਰਨਾਂ ਵਿੱਚ ਹਾਜ਼ਰੀ ਲਗਵਾਉਣ ਦਾ ਸੁਭਾਗ ਪ੍ਰਾਪਤ ਹੋਇਆ ਹੈ।

ਸਰਬ ਸਾਂਝੀਵਾਲਤਾ ਅਤੇ ਆਦਰਸ਼ ਸਮਾਜ ਦੀ ਸਿਰਜਣਾ ਦਾ ਸੱਦਾ

ਸ੍ਰੀ ਗੜ੍ਹੀ ਨੇ ਕਿਹਾ ਕਿ ਜਗਤ ਗੁਰੂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਨੇ ਸਮੁੱਚੀ ਮਨੁੱਖਤਾ ਦੇ ਕਲਿਆਣ, ਬਰਾਬਰੀ, ਆਪਸੀ ਪ੍ਰੇਮ-ਪਿਆਰ ਅਤੇ ਸਰਬ ਸਾਂਝੀਵਾਲਤਾ ਦਾ ਅਲੌਕਿਕ ਸੰਦੇਸ਼ ਦਿੱਤਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇੱਕ ਆਦਰਸ਼ ਅਤੇ ਨਰੋਏ ਸਮਾਜ ਦੀ ਸਿਰਜਣਾ ਲਈ ਅੱਜ ਸਾਨੂੰ ਸਾਰਿਆਂ ਨੂੰ ਗੁਰੂ ਸਾਹਿਬ ਜੀ ਵੱਲੋਂ ਦਰਸਾਏ ਸੱਚ ਅਤੇ ਨੇਕੀ ਦੇ ਮਾਰਗ ‘ਤੇ ਚੱਲਣ ਦਾ ਸੁਹਿਰਦ ਯਤਨ ਕਰਨਾ ਚਾਹੀਦਾ ਹੈ। ਉਨ੍ਹਾਂ ਖ਼ੁਸ਼ੀ ਜ਼ਾਹਿਰ ਕਰਦਿਆਂ ਆਖਿਆ ਕਿ ਸਮਾਜ ਦੇ ਵੱਖ-ਵੱਖ ਵਰਗਾਂ ਵੱਲੋਂ ਅਜਿਹੇ ਧਾਰਮਿਕ ਸਮਾਗਮਾਂ ਨੂੰ ਆਪਸੀ ਤਾਲਮੇਲ ਅਤੇ ਮਿਲਵਰਤਨ ਨਾਲ ਮਨਾਉਣਾ ਆਪਸੀ ਭਾਈਚਾਰਕ ਸਾਂਝ ਅਤੇ ਏਕਤਾ ਦਾ ਸਭ ਤੋਂ ਵੱਡਾ ਪ੍ਰਤੀਕ ਹੈ।

ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਮਹਾਨ ਗੁਰੂਆਂ-ਪੀਰਾਂ ਦੀਆਂ ਪਵਿੱਤਰ ਸਿੱਖਿਆਵਾਂ ਅਤੇ ਆਦਰਸ਼ਾਂ ਤੋਂ ਸੇਧ ਲੈ ਕੇ ਸਮਾਜ ਦੇ ਹਰ ਵਰਗ ਦੇ ਹਿੱਤਾਂ ਅਤੇ ਭਲਾਈ ਲਈ ਨਿਰੰਤਰ ਕਾਰਜਸ਼ੀਲ ਹੈ ਅਤੇ ਇਹ ਲੋਕ-ਭਲਾਈ ਯਤਨ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਜਾਰੀ ਰਹਿਣਗੇ। ਇਸ ਦੌਰਾਨ ਉਨ੍ਹਾਂ ਵਿਧਾਨ ਸਭਾ ਹਲਕਾ ਫਿਲੌਰ ਦੇ ਵਿਕਾਸ ਕਾਰਜਾਂ ਵਿੱਚ ਹਰ ਸੰਭਵ ਸਹਿਯੋਗ ਦੇਣ ਦੀ ਵਚਨਬੱਧਤਾ ਵੀ ਦੁਹਰਾਈ।

ਗੁਰੂ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਉਲੀਕੇ ਵੱਡੇ ਸਮਾਗਮ

ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਣਕਾਰੀ ਦਿੰਦਿਆਂ ਚੇਅਰਮੈਨ ਗੜ੍ਹੀ ਨੇ ਦੱਸਿਆ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਆ ਰਹੇ 650ਵੇਂ ਪਾਵਨ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਕਾਰ ਵੱਲੋਂ ਵਿਆਪਕ ਪੱਧਰ ‘ਤੇ ਰਾਜ ਪੱਧਰੀ ਸਮਾਗਮ ਉਲੀਕੇ ਗਏ ਹਨ। ਉਨ੍ਹਾਂ ਦੱਸਿਆ ਕਿ ਗੁਰੂ ਸਾਹਿਬ ਜੀ ਦੇ ਜੀਵਨ, ਉਨ੍ਹਾਂ ਦੀਆਂ ਅਮੋਲਕ ਸਿੱਖਿਆਵਾਂ ਅਤੇ ਫ਼ਲਸਫ਼ੇ ਤੋਂ ਨਵੀਂ ਪੀੜ੍ਹੀ ਨੂੰ ਜਾਣੂ ਕਰਵਾਉਣ ਦੇ ਮਕਸਦ ਨਾਲ ਪਿੰਡ-ਪਿੰਡ ਵਿਸ਼ੇਸ਼ ਐਲ.ਈ.ਡੀ. (LED) ਪ੍ਰਚਾਰ ਵੈਨਾਂ ਚਲਾਈਆਂ ਜਾ ਰਹੀਆਂ ਹਨ।

ਇਸ ਮੌਕੇ ਆਗੂ ਹਰਜੋਤ ਕੌਰ ਲੌਹਟੀਆ ਨੇ ਦੱਸਿਆ ਕਿ ਸਰਕਾਰ ਵੱਲੋਂ 650ਵੇਂ ਪ੍ਰਕਾਸ਼ ਪੁਰਬ ਦੀ ਯਾਦ ਵਿੱਚ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੀ ਲੜੀ ਤਹਿਤ ਆਉਂਦੀ 22 ਅਗਸਤ ਨੂੰ ਵਿਸ਼ੇਸ਼ ਕੀਰਤਨ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਧਾਰਮਿਕ ਮੌਕੇ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਰਾਜ ਕੁਮਾਰ ਸੰਧੂ, ਸੈਕਟਰੀ ਤਾਰਾ ਚੰਦ ਜੱਖੂ, ਚਮਨ ਲਾਲ, ਦਲਬੀਰ ਚੰਦ, ਬਾਬਾ ਸਰੂਪ ਸਿੰਘ, ਵੈਭਵ ਸ਼ਰਮਾ, ਭਾਰਤੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਪਤਵੰਤੇ ਸੱਜਣ ਅਤੇ ਅਹੁਦੇਦਾਰ ਹਾਜ਼ਰ ਸਨ।

Follow Us
BRICS Summit 2026: 18ਵੇਂ ਬ੍ਰਿਕਸ ਸੰਮੇਲਨ 2026 ਦੀ ਸ਼ਾਨਦਾਰ ਤਿਆਰੀ, ਲੀਲਾ ਹੋਟਲ 'ਚ ਭਾਰਤੀ ਸਤਿਕਾਰ
BRICS Summit 2026: 18ਵੇਂ ਬ੍ਰਿਕਸ ਸੰਮੇਲਨ 2026 ਦੀ ਸ਼ਾਨਦਾਰ ਤਿਆਰੀ, ਲੀਲਾ ਹੋਟਲ 'ਚ ਭਾਰਤੀ ਸਤਿਕਾਰ...
BRICS Summit 2026: ਭਾਰਤ ਮੰਡਪਮ ਵਿਖੇ ਵਿਦੇਸ਼ੀ ਮਹਿਮਾਨਾਂ ਦਾ ਨਿੱਘਾ ਸਵਾਗਤ ਅਤੇ ਸਖ਼ਤ ਸੁਰੱਖਿਆ
BRICS Summit 2026: ਭਾਰਤ ਮੰਡਪਮ ਵਿਖੇ ਵਿਦੇਸ਼ੀ ਮਹਿਮਾਨਾਂ ਦਾ ਨਿੱਘਾ ਸਵਾਗਤ ਅਤੇ ਸਖ਼ਤ ਸੁਰੱਖਿਆ...
ਬਾਬਾ ਸਾਹਿਬ ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਦਾ ਮਾਮਲਾ, ਅੱਜ ਜਲੰਧਰ- ਹੁਸ਼ਿਆਰਪੁਰ ਬੰਦ
ਬਾਬਾ ਸਾਹਿਬ ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਦਾ ਮਾਮਲਾ, ਅੱਜ ਜਲੰਧਰ- ਹੁਸ਼ਿਆਰਪੁਰ ਬੰਦ...
iPhone Duo: ਐਪਲ ਦਾ ਪਹਿਲਾ Foldable iPhone Duo ਲਾਂਚ, ਕੀਮਤ 4,49,900 ਰੁਪਏ
iPhone Duo: ਐਪਲ ਦਾ ਪਹਿਲਾ Foldable iPhone Duo ਲਾਂਚ, ਕੀਮਤ 4,49,900 ਰੁਪਏ...
BRICS Summit 2026: ਦਿੱਲੀ ਵਿੱਚ BRICS ਸੰਮੇਲਨ ਨੂੰ ਲੈ ਕੇ ਸੁਰੱਖਿਆ ਸਖ਼ਤ
BRICS Summit 2026: ਦਿੱਲੀ ਵਿੱਚ BRICS ਸੰਮੇਲਨ ਨੂੰ ਲੈ ਕੇ ਸੁਰੱਖਿਆ ਸਖ਼ਤ...
ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਪੁੱਤਰ ਮਹਿੰਦਰ ਭਗਤ ਬੋਲੇ - ਮੈਨੂੰ ਆਪਣੇ ਪਿਤਾ 'ਤੇ ਮਾਣ
ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਪੁੱਤਰ ਮਹਿੰਦਰ ਭਗਤ ਬੋਲੇ - ਮੈਨੂੰ ਆਪਣੇ ਪਿਤਾ 'ਤੇ ਮਾਣ...
PETA ਦੇ 'ਟਰੀ ਆਫ਼ ਲਾਈਫ' 'ਚ ਸ਼ਾਮਲ ਹੋਣ ਵਾਲਾ ਪਹਿਲਾ ਭਾਰਤੀ, ਘੋੜਾ-ਬੱਗੀ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰੋਮਾਂਚ ਮਹਾਜਨ ਨੂੰ ਵੱਡਾ ਸਨਮਾਨ
PETA ਦੇ 'ਟਰੀ ਆਫ਼ ਲਾਈਫ' 'ਚ ਸ਼ਾਮਲ ਹੋਣ ਵਾਲਾ ਪਹਿਲਾ ਭਾਰਤੀ, ਘੋੜਾ-ਬੱਗੀ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰੋਮਾਂਚ ਮਹਾਜਨ ਨੂੰ ਵੱਡਾ ਸਨਮਾਨ...
Ludhiana Band: ਲੁਧਿਆਣਾ 'ਚ ਬੰਦ ਦਾ ਅਸਰ, ਲੱਗਿਆ ਲੰਮਾ ਜਾਮ, ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦਾ ਵਿਰੋਧ
Ludhiana Band: ਲੁਧਿਆਣਾ 'ਚ ਬੰਦ ਦਾ ਅਸਰ, ਲੱਗਿਆ ਲੰਮਾ ਜਾਮ, ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦਾ ਵਿਰੋਧ...
ਪੰਚਕੂਲਾ ਦੇ ਕਾਲਕਾ ਵਿੱਚ ਨੌਜਵਾਨ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਬਣੀ ਵਜ੍ਹਾ
ਪੰਚਕੂਲਾ ਦੇ ਕਾਲਕਾ ਵਿੱਚ ਨੌਜਵਾਨ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਬਣੀ ਵਜ੍ਹਾ...