AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਪੰਜਾਬ SC ਕਮਿਸ਼ਨ ਨੇ ਰਵਨੀਤ ਬਿੱਟੂ ਨੂੰ ਫਿਰ ਕੀਤਾ ਤਲਬ, ਰਾਜਾ ਵੜਿੰਗ ਨੂੰ ਵੀ ਨੋਟਿਸ ਜਾਰੀ

ਵਕੀਲ ਨੇ ਕਮਿਸ਼ਨ ਨੂੰ ਸੂਚਿਤ ਕੀਤਾ ਕਿ ਬਿੱਟੂ ਨੂੰ ਇੱਕ ਜ਼ਰੂਰੀ ਮਾਮਲੇ ਦੇ ਸਬੰਧ 'ਚ ਦਿੱਲੀ ਜਾਣਾ ਪਿਆ ਤੇ ਇਸ ਲਈ ਉਹ ਕਾਰਵਾਈ 'ਚ ਸ਼ਾਮਲ ਹੋਣ ਤੋਂ ਅਸਮਰੱਥ ਸਨ। ਹਾਲਾਂਕਿ, ਕਮਿਸ਼ਨ ਨੇ ਬਿੱਟੂ ਤੋਂ ਸਿੱਧੇ ਤੌਰ 'ਤੇ ਸੁਣਨ ਦੀ ਇੱਛਾ ਪ੍ਰਗਟ ਕੀਤੀ ਹੈ ਤੇ ਹੁਣ ਉਨ੍ਹਾਂ ਨੂੰ 15 ਜੂਨ ਨੂੰ ਨਿੱਜੀ ਤੌਰ 'ਤੇ ਪੇਸ਼ ਹੋਣ ਦਾ ਨਿਰਦੇਸ਼ ਦਿੱਤਾ ਹੈ।

ਪੰਜਾਬ SC ਕਮਿਸ਼ਨ ਨੇ ਰਵਨੀਤ ਬਿੱਟੂ ਨੂੰ ਫਿਰ ਕੀਤਾ ਤਲਬ, ਰਾਜਾ ਵੜਿੰਗ ਨੂੰ ਵੀ ਨੋਟਿਸ ਜਾਰੀ
SC ਕਮਿਸ਼ਨ ਨੇ ਰਵਨੀਤ ਬਿੱਟੂ ਨੂੰ ਫਿਰ ਕੀਤਾ ਤਲਬ, ਰਾਜਾ ਵੜਿੰਗ ਨੂੰ ਵੀ ਨੋਟਿਸ
amanpreet-kaur
| Published: 04 Jun 2026 14:39 PM IST
Share

ਕਥਿਤ ਜਾਤੀਸੂਚਕ ਸ਼ਬਦ ਵਰਤਣ ਦੇ ਸਬੰਧ ‘ਚ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਅੱਜ 4, ਜੂਨ ਨੂੰ ਪੇਸ਼ ਹੋਣ ਦੇ ਹੁਕਮ ਦਿੱਤੇ ਸਨ। ਸੁਣਵਾਈ ਦੌਰਾਨ, ਰਵਨੀਤ ਬਿੱਟੂ ਕਮਿਸ਼ਨ ਸਾਹਮਣੇ ਨਿੱਜੀ ਤੌਰ ‘ਤੇ ਪੇਸ਼ ਨਹੀਂ ਹੋਏ। ਨੋਟਿਸ ਦੇ ਜਵਾਬ ‘ਚ ਅੱਜ ਕੇਂਦਰੀ ਮੰਤਰੀ ਬਿੱਟੂ ਦੇ ਵਕੀਲ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਅੱਗੇ ਪੇਸ਼ ਹੋਏ।

ਉਨ੍ਹਾਂ ਦੇ ਵਕੀਲ ਨੇ ਕਮਿਸ਼ਨ ਨੂੰ ਸੂਚਿਤ ਕੀਤਾ ਕਿ ਬਿੱਟੂ ਨੂੰ ਇੱਕ ਜ਼ਰੂਰੀ ਮਾਮਲੇ ਦੇ ਸਬੰਧ ‘ਚ ਦਿੱਲੀ ਜਾਣਾ ਪਿਆ ਤੇ ਇਸ ਲਈ ਉਹ ਕਾਰਵਾਈ ‘ਚ ਸ਼ਾਮਲ ਹੋਣ ਤੋਂ ਅਸਮਰੱਥ ਸਨ। ਹਾਲਾਂਕਿ, ਕਮਿਸ਼ਨ ਨੇ ਬਿੱਟੂ ਤੋਂ ਸਿੱਧੇ ਤੌਰ ‘ਤੇ ਸੁਣਨ ਦੀ ਇੱਛਾ ਪ੍ਰਗਟ ਕੀਤੀ ਹੈ ਤੇ ਹੁਣ ਉਨ੍ਹਾਂ ਨੂੰ 15 ਜੂਨ ਨੂੰ ਨਿੱਜੀ ਤੌਰ ‘ਤੇ ਪੇਸ਼ ਹੋਣ ਦਾ ਨਿਰਦੇਸ਼ ਦਿੱਤਾ ਹੈ।

ਦੂਜੇ ਪਾਸੇ, ਮੀਡੀਆ ਨਾਲ ਗੱਲ ਕਰਦਿਆਂ ਐਸਪੀ ਰਾਜੇਸ਼ ਛਿੱਬਰ ਨੇ ਕਿਹਾ ਕਿ ਪੁਲਿਸ ਨੇ ਵੀਡੀਓ ‘ਚ ਦਿੱਤੇ ਬਿਆਨਾਂ ਦੀ ਸਕ੍ਰਿਪਟ ਜਾਂਚ ਜਮ੍ਹਾਂ ਕਰਵਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕਮਿਸ਼ਨ ਵੱਲੋਂ ਜਾਰੀ ਨਿਰਦੇਸ਼ਾਂ ਅਨੁਸਾਰ ਕੋਈ ਵੀ ਅਗਲੀ ਕਾਰਵਾਈ ਕੀਤੀ ਜਾਵੇਗੀ। ਪੁਲਿਸ ਅਧਿਕਾਰੀ ਨਾਲ ਘਟਨਾ ਸਬੰਧੀ ਇਲਜ਼ਾਮਾਂ ਬਾਰੇ ਛਿੱਬਰ ਨੇ ਸਪੱਸ਼ਟ ਕੀਤਾ ਕਿ ਰਵਨੀਤ ਬਿੱਟੂ ਇੱਕ ਮੰਤਰੀ ਹਨ ਤੇ ਉਨ੍ਹਾਂ ਨੂੰ ਸੁਰੱਖਿਆ ਕਰਮਚਾਰੀ ਪ੍ਰਦਾਨ ਕੀਤੇ ਗਏ ਹਨ। ਉਨ੍ਹਾਂ ਅੱਗੇ ਕਿਹਾ ਕਿ ਉਸ ਸਮੇਂ ਸਥਿਤੀ ਨੂੰ ਇੰਨੀ ਗੰਭੀਰ ਨਹੀਂ ਮੰਨਿਆ ਗਿਆ ਸੀ ਕਿ ਵੱਡੀ ਕਾਰਵਾਈ ਦੀ ਲੋੜ ਹੋਵੇ। ਹਾਲਾਂਕਿ, ਉਨ੍ਹਾਂ ਨੇ ਕਿਹਾ ਕਿ ਪੁਲਿਸ ਸਰਕਾਰ ਤੇ ਕਮਿਸ਼ਨ ਵੱਲੋਂ ਜਾਰੀ ਹੁਕਮਾਂ ਅਨੁਸਾਰ ਅੱਗੇ ਵਧੇਗੀ।

ਕੀ ਹੈ ਬਿੱਟੂ ਦਾ ਮਾਮਲਾ?

ਇਹ ਪੂਰਾ, ਮਾਮਲਾ 26 ਮਈ ਦਾ ਹੈ। ਬਿੱਟੂ ਸੰਗਰੂਰ ਦੇ ਧੂਰੀ ਦਾ ਦੌਰਾ ਕਰ ਰਹੇ ਸਨ। ਇਸ ਦਿਨ ਪੰਜਾਬ ਦੀਆਂ ਨਿਗਮ ਚੋਣਾਂ ਹੋ ਰਹੀਆਂ ਸਨ ਤੇ ਰਵਨੀਤ ਬਿੱਟੂ ਨੂੰ ਪੁਲਿਸ ਨੇ ਰਸਤੇ ਚ ਹੀ ਰੋਕ ਦਿੱਤਾ ਸੀ। ਇਸ ਤੋਂ ਬਾਅਦ ਉਨ੍ਹਾਂ ਦੀ ਪੁਲਿਸ ਮੁਲਾਜ਼ਮਾਂ ਨਾਲ ਤਿੱਖੀ ਬਹਿਸ ਹੋਈ ਸੀ। ਇਸ ਮੁੱਦੇ ਤੇ ਰਾਜਨੀਤੀ ਵੀ ਕਾਫੀ ਭੱਖੀ ਸੀ। ਇਸ ਮਾਮਲੇ ਤੋਂ ਬਾਅਦ ਉਨ੍ਹਾਂ ਨੇ ਮੀਡੀਆ ਨਾਲ ਇਸ ਮੁੱਦੇ ਤੇ ਗੱਲਬਾਤ ਕੀਤੀ ਸੀ, ਜਿਸ ਚ ਉਨ੍ਹਾਂ ਵੱਲੋਂ ਕੁੱਝ ਕਥਿਤ ਜਾਤੀਸੂਚਕ ਸ਼ਬਦ ਵਰਤੇ ਜਾਣ ਦੀ ਵੀਡੀਓ ਵਾਇਰਲ ਹੋਈ ਸੀ।

ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਮੰਤਰੀ ਬਿੱਟੂ ਨੂੰ ਬੇਹੱਦ ਗੰਭੀਰਤਾ ਨਾਲ ਲਿਆ ਸੀ। ਕਮਿਸ਼ਨ ਨੇ ਪਹਿਲਾਂ ਹੀ ਇਸ ਮਾਮਲੇ ਦੀ ਜਾਂਚ ਰਿਪੋਰਟ 1 ਜੂਨ 2026 ਨੂੰ ਸਵੇਰੇ 9 ਵਜੇ ਤੱਕ ਤਲਬ ਕੀਤੀ ਸੀ। ਐਸ.ਪੀ. ਹੈੱਡਕੁਆਰਟਰ ਸੰਗਰੂਰ ਨੂੰ ਨਿੱਜੀ ਤੌਰ ਤੇ ਰਿਪੋਰਟ ਸਮੇਤ ਕਮਿਸ਼ਨ ਦੇ ਸਾਹਮਣੇ ਪੇਸ਼ ਹੋਣ ਦੇ ਹੁਕਮ ਦਿੱਤੇ ਗਏ ਸਨ। ਕਮਿਸ਼ਨ ਨੇ ਮੰਤਰੀ ਨੂੰ ਸੰਮਨ ਭੇਜ ਕੇ 4 ਜੂਨ ਨੂੰ ਪੇਸ਼ ਹੋਣ ਲਈ ਕਿਹਾ ਸੀ। ਬਿੱਟੂ ਪਹਿਲਾਂ ਹੀ ਜਨਤਕ ਤੌਰ ਤੇ ਇਸ ਮਾਮਲੇ ‘ਚ ਮੁਆਫ਼ੀ ਮੰਗ ਚੁੱਕੇ ਹਨ।

ਰਾਜਾ ਵੜਿੰਗ ਨੂੰ ਵੀ ਪੇਸ਼ ਹੋਣ ਦੇ ਹੁਕਮ

ਇਸ ਦੌਰਾਨ, ਐਸਸੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਵੀ ਇੱਕ ਨੋਟਿਸ ਜਾਰੀ ਕੀਤਾ ਗਿਆ ਹੈ। ਗੜ੍ਹੀ ਦੇ ਅਨੁਸਾਰ, ਵੜਿੰਗ ਨੂੰ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਬਾਰੇ ਕਥਿਤ ਤੌਰ ‘ਤੇ ਕੀਤੀਆਂ ਗਈਆਂ ਟਿੱਪਣੀਆਂ ਦੇ ਸੰਬੰਧ ‘ਚ ਤਲਬ ਕੀਤਾ ਗਿਆ ਹੈ। ਕਮਿਸ਼ਨ ਵੱਲੋਂ 15 ਜੂਨ ਨੂੰ ਪੇਸ਼ ਹੋਣ ਦੇ ਹੁਕਮ ਦਿੱਤੇ ਹਨ।

Follow Us
ਚੰਡੀਗੜ੍ਹ 'ਚ ਕੈਬ ਡਰਾਈਵਰਾਂ ਦਾ ਵਿਰੋਧ ਪ੍ਰਦਰਸ਼ਨ, ਬੋਲੇ - ਨਹੀਂ ਮੰਨੀਆਂ ਮੰਗਾਂ ਤਾਂ ਖੁਦ ਨੂੰ ਗੱਡੀ ਸਮੇਤ ਕਰਾਂਗੇ ਅੱਗ ਹਵਾਲੇ
ਚੰਡੀਗੜ੍ਹ 'ਚ ਕੈਬ ਡਰਾਈਵਰਾਂ ਦਾ ਵਿਰੋਧ ਪ੍ਰਦਰਸ਼ਨ, ਬੋਲੇ - ਨਹੀਂ ਮੰਨੀਆਂ ਮੰਗਾਂ ਤਾਂ ਖੁਦ ਨੂੰ ਗੱਡੀ ਸਮੇਤ ਕਰਾਂਗੇ ਅੱਗ ਹਵਾਲੇ...
PoK Protest: ਮੁਨੀਰ-ਸ਼ਹਿਬਾਜ਼ ਖਿਲਾਫ ਉਬਾਲ, ਪਾਕਿਸਤਾਨ ਵਿੱਚ ਸਿਵਿਲ ਵਾਰ ਵਰਗਾ ਹਾਲ...
PoK Protest: ਮੁਨੀਰ-ਸ਼ਹਿਬਾਜ਼ ਖਿਲਾਫ ਉਬਾਲ, ਪਾਕਿਸਤਾਨ ਵਿੱਚ ਸਿਵਿਲ ਵਾਰ ਵਰਗਾ ਹਾਲ......
PM Modi Breaks Nehru Record: PM ਮੋਦੀ ਨੇ ਤੋੜਿਆ ਨਹਿਰੂ ਦਾ ਰਿਕਾਰਡ , ਬਣੇ ਭਾਰਤ ਦੇ ਸਭ ਤੋਂ ਲੰਬੇ ਸਮੇਂ ਕਾਰਜਕਾਲ ਵਾਲੇ ਪ੍ਰਧਾਨ ਮੰਤਰੀ
PM Modi Breaks Nehru Record: PM ਮੋਦੀ ਨੇ ਤੋੜਿਆ ਨਹਿਰੂ ਦਾ ਰਿਕਾਰਡ , ਬਣੇ ਭਾਰਤ ਦੇ ਸਭ ਤੋਂ ਲੰਬੇ ਸਮੇਂ ਕਾਰਜਕਾਲ ਵਾਲੇ ਪ੍ਰਧਾਨ ਮੰਤਰੀ...
Lawrence Bishnoi ਦਾ ਜਾਨੀ ਦੁਸ਼ਮਨ Shehzad Bhatti ਭਾਰਤ ਵਿੱਚ ਬਣਾ ਰਿਹਾ ਗੈਂਗ, Special Cell ਦਾ ਵੱਡਾ ਖੁਲਾਸਾ
Lawrence Bishnoi ਦਾ ਜਾਨੀ ਦੁਸ਼ਮਨ Shehzad Bhatti ਭਾਰਤ ਵਿੱਚ ਬਣਾ ਰਿਹਾ ਗੈਂਗ, Special Cell ਦਾ ਵੱਡਾ ਖੁਲਾਸਾ...
Weather Update: ਉੱਤਰੀ ਭਾਰਤ ਵਿੱਚ ਝੁਲਸਾਉਣ ਲੱਗੀ ਗਰਮੀ! ਇਸ ਦਿਨ ਆਵੇਗਾ Monsoon
Weather Update: ਉੱਤਰੀ ਭਾਰਤ ਵਿੱਚ ਝੁਲਸਾਉਣ ਲੱਗੀ ਗਰਮੀ! ਇਸ ਦਿਨ ਆਵੇਗਾ Monsoon...
Zojila Tunnel: ਸ਼੍ਰੀਨਗਰ-ਲੇਹ ਰੂਟ 'ਤੇ ਆਲ ਵੈਦਰ ਕੁਨੈਕਟਿਵਿਟੀ ਦਾ ਨਵਾਂ ਅਧਿਆਇ
Zojila Tunnel: ਸ਼੍ਰੀਨਗਰ-ਲੇਹ ਰੂਟ 'ਤੇ ਆਲ ਵੈਦਰ ਕੁਨੈਕਟਿਵਿਟੀ ਦਾ ਨਵਾਂ ਅਧਿਆਇ...
ਨਾਇਬ ਸੈਣੀ ਦਾ ਧੁਰੀ ਰੈਲੀ, ਇੰਡੀਆ ਗਠਜੋੜ ਦੀ ਮੀਟਿੰਗ, ਸੀਐਮ ਦਾ ਤਿੱਖਾ ਪਲਟਵਾਰ
ਨਾਇਬ ਸੈਣੀ ਦਾ ਧੁਰੀ ਰੈਲੀ, ਇੰਡੀਆ ਗਠਜੋੜ ਦੀ ਮੀਟਿੰਗ, ਸੀਐਮ ਦਾ ਤਿੱਖਾ ਪਲਟਵਾਰ...
Monsoon Update: : ਕੇਰਲਮ ਵਿੱਚ ਮਾਨਸੂਨ ਦੀ ਦਸਤਕ, IMD ਦਾ ਅਲਰਟ, ਪੂਰੇ ਸੀਜ਼ਨ ਦੌਰਾਨ ਆਮ ਤੋਂ ਘੱਟ ਬਾਰਿਸ਼ ਹੋਣ ਦੀ ਸੰਭਾਵਨਾ
Monsoon Update: : ਕੇਰਲਮ ਵਿੱਚ ਮਾਨਸੂਨ ਦੀ ਦਸਤਕ, IMD ਦਾ ਅਲਰਟ, ਪੂਰੇ ਸੀਜ਼ਨ ਦੌਰਾਨ ਆਮ ਤੋਂ ਘੱਟ ਬਾਰਿਸ਼ ਹੋਣ ਦੀ ਸੰਭਾਵਨਾ...
'AAP' ਦਾ 'ਮਿਸ਼ਨ ਪੰਜਾਬ ਕਲੀਨ' ਲਾਂਚ, ਨਗਰ ਨਿਗਮ ਅਧਿਕਾਰੀਕਰਵਾਉਣਗੇ ਸਫਾਈ; ਮੰਤਰੀ VC ਰਾਹੀਂ ਲੈਣਗੇ ਹਾਜ਼ਰੀ
'AAP' ਦਾ 'ਮਿਸ਼ਨ ਪੰਜਾਬ ਕਲੀਨ' ਲਾਂਚ, ਨਗਰ ਨਿਗਮ ਅਧਿਕਾਰੀਕਰਵਾਉਣਗੇ ਸਫਾਈ; ਮੰਤਰੀ VC ਰਾਹੀਂ ਲੈਣਗੇ ਹਾਜ਼ਰੀ...