ਪੰਜਾਬ SC ਕਮਿਸ਼ਨ ਨੇ ਡੀਡੀਪੀਓ ਜਲੰਧਰ ਨੂੰ ਕੀਤਾ ਤਲਬ: 14 ਜਨਵਰੀ ਨੂੰ ਪੇਸ਼ ਹੋਣ ਦੇ ਹੁਕਮ, ਗੰਦੇ ਪਾਣੀ ਦੀ ਨਿਕਾਸੀ ਦਾ ਮੁੱਦਾ
ਪੰਜਾਬ ਰਾਜ ਐਸਸੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵੱਲੋਂ ਜਾਰੀ ਨੋਟਿਸ ਵਿੱਚ ਕਿਹਾ ਗਿਆ ਹੈ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਦੇ ਪੈਰੋਕਾਰ, ਰਵਿਦਾਸੀਆ ਭਾਈਚਾਰੇ ਦਾ ਇੱਕ ਵੱਡਾ ਧਾਰਮਿਕ ਡੇਰਾ ਪਿੰਡ ਵਿੱਚ ਸਥਿਤ ਹੈ। ਆਉਣ ਵਾਲੇ ਦਿਨਾਂ ਵਿੱਚ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਦੇ ਗੁਰਪੁਰਬ ਨੂੰ ਮਨਾਉਣ ਲਈ ਵੱਡੇ ਸ਼ੋਭਾ ਯਾਤਰਾ ਕੱਢੀ ਜਾਵੇਗੀ।
ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜੀ ਵੱਲੋਂ ਲਗਾਏ ਗਏ ਸੂਮੋਟੋ ਦੇ ਤਹਿਤ ਡਿਪਟੀ ਕਮਿਸ਼ਨਰ ਜਲੰਧਰ ਨੂੰ ਜਾਰੀ ਕੀਤੇ ਪੱਤਰ ਅਨੁਸਾਰ ਡੀਡੀਪੀਓ ਜਲੰਧਰ ਨੂੰ ਤਲਬ ਕਰ ਲਿਆ ਗਿਆ ਹੈ। ਚੇਅਰਮੈਨ ਗੜੀ ਨੇ ਕਿਹਾ ਕਿ ਤਹਸੀਲ ਫਿਲੌਰ ਦੇ ਪਿੰਡ ਨਗਰ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਨੂੰ ਮੰਨਣ ਵਾਲੇ ਰਵਿਦਾਸੀਆ ਭਾਈਚਾਰੇ ਦਾ ਵੱਡਾ ਧਾਰਮਿਕ ਡੇਰਾ ਹੈ। ਆਉਣ ਵਾਲੇ ਦਿਨਾਂ ਵਿੱਚ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਗੁਰਪੁਰਬ ਦਿਹਾੜੇ ਮੌਕੇ ਵੱਡੀਆਂ ਸ਼ੋਭਾ ਯਾਤਰਾਵਾਂ ਨਿਕਲਣੀਆਂ ਹਨ। ਲੇਕਿਨ ਪੰਚਾਇਤ ਵਿਭਾਗ ਦੀ ਅਣਗਹਿਲੀ ਦੇ ਨਾਲ ਪਿੰਡ ਦੇ ਗੰਦੇ ਪਾਣੀ ਦਾ ਨਿਕਾਸ ਛੱਪੜ ਵਿੱਚ ਨਾ ਹੋਕੇ ਸੜਕ ‘ਤੇ ਹੋ ਰਿਹਾ ਹੈ। ਦੱਸਿਆ ਜਾਂਦਾ ਹੈ ਕਿ ਪਿਛਲੇ ਦਿਨੀਂ ਇਸੇ ਗੰਦੇ ਪਾਣੀ ਵਿੱਚ ਡੁੱਬਕੇ ਇੱਕ ਔਰਤ ਦੀ ਮੌਤ ਤੱਕ ਹੋ ਜਾਣ ਦੀ ਖ਼ਬਰ ਹੈ।
ਇਸ ਗੰਦੇ ਪਾਣੀ ਦੇ ਨਿਕਾਸੀ ਦਾ ਸੁਚੱਜਾ ਪ੍ਰਬੰਧ ਲਈ ਨਗਰ ਵਾਸੀਆਂ ਵੱਲੋਂ ਨਗਰ ਪਿੰਡ ਦੀ ਸੜਕ ਤੇ ਹੀ ਧਰਨਾ ਲਗਾਇਆ ਗਿਆ ਹੈ। ਜਿਸ ਵਿੱਚ ਸ੍ਰੀ ਗੁਰੂ ਰਵਿਦਾਸ ਮਹਾਰਾਜ ਅਤੇ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਜੀ ਦੀਆਂ ਫੋਟੋਆਂ ਵੀ ਸੁਸ਼ੋਭਿਤ ਹਨ। ਇਸ ਸਬੰਧੀ ਇੱਕ ਅਖਬਾਰ ਵਿੱਚ ਲੱਗੀ ਖਬਰ ਦਾ ਸੂਹ ਮੋਟੋ ਲੈਂਦੇ ਹੋਏ ਇਹ ਸਾਰੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ ਅਤੇ ਡੀਡੀਪੀਓ ਨੂੰ 14 ਜਨਵਰੀ 2026 ਨੂੰ ਕਮਿਸ਼ਨ ਦਫ਼ਤਰ ਚੰਡੀਗੜ੍ਹ ਵਿਖ਼ੇ ਤਲਬ ਕਰ ਲਿਆ ਗਿਆ ਹੈ।
ਗੰਦੇ ਪਾਣੀ ਵਿੱਚ ਡੁੱਬਣ ਨਾਲ ਹੋਈ ਔਰਤ ਦੀ ਮੌਤ
ਦੱਸਿਆ ਜਾ ਰਿਹਾ ਹੈ ਕਿ ਹਾਲ ਹੀ ਵਿੱਚ ਇੱਕ ਔਰਤ ਦੀ ਇਸ ਗੰਦੇ ਪਾਣੀ ਵਿੱਚ ਡੁੱਬਣ ਨਾਲ ਮੌਤ ਹੋ ਗਈ ਸੀ। ਸਮੱਸਿਆ ਦੇ ਸਥਾਈ ਹੱਲ ਦੀ ਮੰਗ ਕਰਦੇ ਹੋਏ, ਪਿੰਡ ਵਾਸੀਆਂ ਨੇ ਸੜਕ ‘ਤੇ ਧਰਨਾ ਦਿੱਤਾ ਹੈ। ਕਮਿਸ਼ਨ ਨੇ ਡੀਡੀਪੀਓ ਜਲੰਧਰ ਨੂੰ 14 ਜਨਵਰੀ ਨੂੰ ਚੰਡੀਗੜ੍ਹ ਵਿੱਚ ਇਸ ਮਾਮਲੇ ਦਾ ਜਵਾਬ ਦੇਣ ਦਾ ਨਿਰਦੇਸ਼ ਦਿੱਤਾ ਹੈ। ਕਮਿਸ਼ਨ ਨੇ ਸਪੱਸ਼ਟ ਕੀਤਾ ਹੈ ਕਿ ਸੀਵਰੇਜ ਦੀ ਸਮੱਸਿਆ ਅਤੇ ਪੰਚਾਇਤ ਵਿਭਾਗ ਦੀ ਭੂਮਿਕਾ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾਵੇਗੀ।