Good News: ਸਰਕਾਰੀ ਸਕੂਲਾਂ ਵਿੱਚ ਹਰ ਮਹੀਨੇ ਦਾ ਆਖਰੀ ਸ਼ਨੀਵਾਰ ਹੋਵੇਗਾ ਬੈਗ ਫਰੀ ਡੇ, ਖੇਡਾਂ ਵੱਲ ਵਧੇਗਾ ਫੋਕਸ

Published: 

22 Nov 2024 13:11 PM

ਸਿੱਖਿਆ ਦੀ ਗੁਣਵੱਤਾ ਵਿੱਚ ਸੁਧਾਰ ਅਤੇ ਕਿਤਾਬਾਂ ਦੇ ਬੋਝ ਨੂੰ ਘੱਟ ਕਰਨ ਲਈ ਪੰਜਾਬ ਦੇ ਸਿੱਖਿਆ ਵਿਭਾਗ ਨੇ ਹੁਣ ਹਰ ਮਹੀਨੇ ਦੇ ਆਖਰੀ ਸ਼ਨੀਵਾਰ ਨੂੰ ਬੈਗ ਫਰੀ ਡੇਅ ਐਲਾਨਿਆ ਹੈ। ਵਿਭਾਗ ਦਾ ਮੰਨਣਾ ਹੈ ਕਿ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਦੇ ਨਾਲ-ਨਾਲ ਹੋਰ ਖੇਤਰਾਂ ਦਾ ਗਿਆਨ ਹੋਣਾ ਬਹੁਤ ਜ਼ਰੂਰੀ ਹੈ। ਇਸ ਨਾਲ ਵਿਦਿਆਰਥੀਆਂ ਦਾ ਮਾਨਸਿਕ ਵਿਕਾਸ ਹੋਵੇਗਾ ਅਤੇ ਵਿਦਿਆਰਥੀਆਂ ਵਿੱਚ ਸਮਾਜਿਕ ਕੰਮਾਂ ਅਤੇ ਮੁੱਦਿਆਂ ਪ੍ਰਤੀ ਜਾਗਰੂਕਤਾ ਪੈਦਾ ਹੋਵੇਗੀ।

Good News: ਸਰਕਾਰੀ ਸਕੂਲਾਂ ਵਿੱਚ ਹਰ ਮਹੀਨੇ ਦਾ ਆਖਰੀ ਸ਼ਨੀਵਾਰ ਹੋਵੇਗਾ ਬੈਗ ਫਰੀ ਡੇ, ਖੇਡਾਂ ਵੱਲ ਵਧੇਗਾ ਫੋਕਸ

ਵਿਦਿਆਰਥੀ ( ਸੰਕੇਤਕ ਤਸਵੀਰ)

Follow Us On

ਪ੍ਰਾਈਵੇਟ ਸਕੂਲਾਂ ਦੀ ਤਰਜ਼ ‘ਤੇ ਹੁਣ ਸਰਕਾਰੀ ਸਕੂਲਾਂ ‘ਚ ਵੀ ਮਹੀਨੇ ‘ਚ ਇਕ ਦਿਨ ਕਿਤਾਬ ਰਹਿਤ ਸਿੱਖਿਆ ਦਿੱਤੀ ਜਾਵੇਗੀ, ਜਿਸ ਨਾਲ ਬੱਚਿਆਂ ਦੇ ਮਨੋਰੰਜਨ ਦੇ ਨਾਲ-ਨਾਲ ਉਨ੍ਹਾਂ ਦੇ ਮਾਨਸਿਕ ਵਿਕਾਸ ‘ਚ ਵੀ ਮਦਦ ਮਿਲੇਗੀ। ਸਰਕਾਰ ਨੇ ਵਿਦਿਆਰਥੀਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਲਈ ਇਹ ਸਕੀਮ ਲਾਗੂ ਕੀਤੀ ਹੈ।

ਸਿੱਖਿਆ ਦੀ ਗੁਣਵੱਤਾ ਵਿੱਚ ਸੁਧਾਰ ਅਤੇ ਕਿਤਾਬਾਂ ਦੇ ਬੋਝ ਨੂੰ ਘੱਟ ਕਰਨ ਲਈ ਪੰਜਾਬ ਦੇ ਸਿੱਖਿਆ ਵਿਭਾਗ ਨੇ ਹੁਣ ਹਰ ਮਹੀਨੇ ਦੇ ਆਖਰੀ ਸ਼ਨੀਵਾਰ ਨੂੰ ਬੈਗ ਫਰੀ ਡੇਅ ਐਲਾਨਿਆ ਹੈ। ਹੁਣ ਹਰ ਮਹੀਨੇ ਦੇ ਆਖਰੀ ਸ਼ਨੀਵਾਰ ਨੂੰ 6ਵੀਂ ਤੋਂ 8ਵੀਂ ਜਮਾਤ ਤੱਕ ਦੇ ਵਿਦਿਆਰਥੀ ਸਕੂਲਾਂ ‘ਚ ਬੈਗ ਨਹੀਂ ਲੈ ਕੇ ਜਾਣਗੇ। ਇਸ ਦਿਨ ਸਕੂਲਾਂ ਵਿੱਚ ਅਧਿਆਪਕ ਵਿਦਿਆਰਥੀਆਂ ਨੂੰ ਅਜਿਹੀਆਂ ਗਤੀਵਿਧੀਆਂ ਕਰਵਾਉਣਗੇ ਜੋ ਵਿਦਿਆਰਥੀਆਂ ਦੇ ਮਾਨਸਿਕ ਅਤੇ ਸਰੀਰਕ ਵਿਕਾਸ ਵਿੱਚ ਸਹਾਈ ਹੋਣਗੀਆਂ। ਖੇਡ ਗਤੀਵਿਧੀਆਂ ‘ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਨੇ ਹੁਕਮ ਜਾਰੀ ਕਰਕੇ ਸਾਰੇ ਸਰਕਾਰੀ ਸਕੂਲਾਂ ਦੇ ਮੁਖੀਆਂ ਨੂੰ ਸੂਚਿਤ ਕਰ ਦਿੱਤਾ ਹੈ।

ਕਿਤਾਬਾਂ ਤੋਂ ਬਿਨਾਂ ਹੋਵੇਗੀ ਪੜ੍ਹਾਈ

ਪ੍ਰਾਈਵੇਟ ਸਕੂਲਾਂ ਦੀ ਤਰਜ਼ ‘ਤੇ ਹੁਣ ਸਰਕਾਰੀ ਸਕੂਲਾਂ ‘ਚ ਵੀ ਮਹੀਨੇ ‘ਚ ਇਕ ਦਿਨ ਕਿਤਾਬ ਰਹਿਤ ਸਿੱਖਿਆ ਦਿੱਤੀ ਜਾਵੇਗੀ, ਜਿਸ ਨਾਲ ਬੱਚਿਆਂ ਦੇ ਮਨੋਰੰਜਨ ਦੇ ਨਾਲ-ਨਾਲ ਉਨ੍ਹਾਂ ਦੇ ਮਾਨਸਿਕ ਵਿਕਾਸ ‘ਚ ਵੀ ਮਦਦ ਮਿਲੇਗੀ। ਸਰਕਾਰ ਨੇ ਵਿਦਿਆਰਥੀਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਲਈ ਇਹ ਸਕੀਮ ਲਾਗੂ ਕੀਤੀ ਹੈ। ਸਕੂਲ ਮੁਖੀਆਂ ਨੂੰ ਜਾਰੀ ਪੱਤਰ ਅਨੁਸਾਰ ਮਹੀਨੇ ਦੇ ਆਖਰੀ ਸ਼ਨੀਵਾਰ ਨੂੰ ਬੈਗ ਫਰੀ ਡੇਅ ਦੌਰਾਨ ਸੱਭਿਆਚਾਰ, ਖੇਡਾਂ, ਸਮਾਜ ਸੇਵਾ, ਕਲਾ, ਵਿਗਿਆਨ, ਬਾਗਬਾਨੀ, ਵਾਤਾਵਰਨ ਸੰਭਾਲ, ਪੇਂਟਿੰਗ ਆਦਿ ਦੀਆਂ ਗਤੀਵਿਧੀਆਂ ਕਰਵਾਈਆਂ ਜਾਣਗੀਆਂ।

ਵਿਭਾਗ ਦਾ ਮੰਨਣਾ ਹੈ ਕਿ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਦੇ ਨਾਲ-ਨਾਲ ਹੋਰ ਖੇਤਰਾਂ ਦਾ ਗਿਆਨ ਹੋਣਾ ਬਹੁਤ ਜ਼ਰੂਰੀ ਹੈ। ਇਸ ਨਾਲ ਵਿਦਿਆਰਥੀਆਂ ਦਾ ਮਾਨਸਿਕ ਵਿਕਾਸ ਹੋਵੇਗਾ ਅਤੇ ਵਿਦਿਆਰਥੀਆਂ ਵਿੱਚ ਸਮਾਜਿਕ ਕੰਮਾਂ ਅਤੇ ਮੁੱਦਿਆਂ ਪ੍ਰਤੀ ਜਾਗਰੂਕਤਾ ਪੈਦਾ ਹੋਵੇਗੀ।

ਇਸ ਦੇ ਲਈ ਸਕੂਲਾਂ ਦੇ ਮੁਖੀ ਇਸ ਸਬੰਧੀ ਸਫਲ ਯੋਜਨਾ ਬਣਾਉਣਗੇ। ਸਕੂਲਾਂ ਨੂੰ ਵੀ ਆਪਣੇ ਪੱਧਰ ‘ਤੇ ਵੱਖ-ਵੱਖ ਗਤੀਵਿਧੀਆਂ ਦਾ ਆਯੋਜਨ ਕਰਨਾ ਹੋਵੇਗਾ। ਵਿਭਾਗ ਨੇ ਇਸ ਸਬੰਧੀ ਸਮੀਖਿਆ ਟੀਮਾਂ ਦਾ ਗਠਨ ਵੀ ਕੀਤਾ ਹੈ। ਜ਼ਿਲ੍ਹਾ ਸਿੱਖਿਆ ਅਫ਼ਸਰ ਹਰਭਗਵਾਨ ਸਿੰਘ ਦਾ ਕਹਿਣਾ ਹੈ ਕਿ ਇਸ ਸਬੰਧੀ ਸਾਰੇ ਸਕੂਲਾਂ ਦੇ ਮੁਖੀਆਂ ਨੂੰ ਜ਼ਰੂਰੀ ਹੁਕਮ ਦੇ ਦਿੱਤੇ ਗਏ ਹਨ।

Exit mobile version