PSEB 8ਵੀਂ, 12ਵੀਂ ਦੇ ਨਤੀਜਿਆ ਦਾ ਲਿੰਕ ਹੋਇਆ ਐਕਟੀਵੇਟ, ਇੰਝ ਕਰੋ ਚੈਕ

tv9-punjabi
Updated On: 

01 May 2024 12:57 PM

PSEB Result: ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਨੇ ਮੰਗਲਵਾਰ 30 ਅਪ੍ਰੈਲ ਨੂੰ 12ਵੀਂ ਅਤੇ 8ਵੀਂ ਜਮਾਤ ਦੇ ਨਤੀਜੇ ਐਲਾਨ ਦਿੱਤੇ ਹਨ। ਨਤੀਜੇ PSEB ਦੀ ਅਧਿਕਾਰਤ ਵੈੱਬਸਾਈਟ pseb.ac.in 'ਤੇ ਜਾਰੀ ਕੀਤੇ ਗਏ ਹਨ। ਨਤੀਜਾ ਦੇਖਣ ਲਈ ਲਿੰਕ ਅੱਜ ਯਾਨੀ ਬੁੱਧਵਾਰ, 1 ਮਈ ਨੂੰ ਸਵੇਰੇ 10 ਵਜੇ ਐਕਟੀਵੇਟ ਹੋ ਜਾਵੇਗਾ। ਜਿਸ ਤੋਂ ਬਾਅਦ ਸਾਰੇ ਵਿਦਿਆਰਥੀ PSEB ਦੀ ਵੈੱਬਸਾਈਟ 'ਤੇ ਜਾ ਕੇ ਆਪਣੀ ਮਾਰਕਸ਼ੀਟ ਚੈੱਕ ਕਰ ਸਕਦੇ ਹਨ।

PSEB 8ਵੀਂ, 12ਵੀਂ ਦੇ ਨਤੀਜਿਆ ਦਾ ਲਿੰਕ ਹੋਇਆ ਐਕਟੀਵੇਟ, ਇੰਝ ਕਰੋ ਚੈਕ

ਮੁਹਾਲੀ ਸਥਿਤ PSEB ਦੇ ਦਫਤਰ ਦੀ ਤਸਵੀਰ

Follow Us On

PSEB Result: ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ ਮੰਗਲਵਾਰ 30 ਅਪ੍ਰੈਲ ਨੂੰ 12ਵੀਂ ਅਤੇ 8ਵੀਂ ਜਮਾਤ ਦੇ ਨਤੀਜੇ ਐਲਾਨ ਦਿੱਤੇ ਹਨ। ਨਤੀਜੇ PSEB ਦੀ ਅਧਿਕਾਰਤ ਵੈੱਬਸਾਈਟ pseb.ac.in ‘ਤੇ ਜਾਰੀ ਕੀਤੇ ਗਏ ਹਨ। ਨਤੀਜਾ ਦੇਖਣ ਲਈ ਲਿੰਕ ਅੱਜ ਯਾਨੀ ਬੁੱਧਵਾਰ, 1 ਮਈ ਨੂੰ ਸਵੇਰੇ 10 ਵਜੇ ਐਕਟੀਵੇਟ ਹੋ ਗਿਆ ਹੈ, ਜਿਸ ਤੋਂ ਬਾਅਦ ਸਾਰੇ ਵਿਦਿਆਰਥੀ PSEB ਦੀ ਵੈੱਬਸਾਈਟ ‘ਤੇ ਜਾ ਕੇ ਆਪਣੀ ਮਾਰਕਸ਼ੀਟ ਚੈੱਕ ਕਰ ਸਕਦੇ ਹਨ।

ਪੰਜਾਬ ਬੋਰਡ ਵਿੱਚ ਅੱਠਵੀਂ ਜਮਾਤ ਵਿੱਚ ਕੁੱਲ 98.31 ਫੀਸਦੀ ਵਿਦਿਆਰਥੀ ਪਾਸ ਹੋਏ ਹਨ। ਇੰਟਰਮੀਡੀਏਟ ਵਿੱਚ ਕੁੱਲ 93.04 ਫੀਸਦੀ ਵਿਦਿਆਰਥੀ ਪਾਸ ਹੋਏ ਹਨ। ਪ੍ਰੀਖਿਆ ਦੇ ਬਾਅਦ ਤੋਂ ਹੀ ਵਿਦਿਆਰਥੀ ਆਪਣੇ ਨਤੀਜਿਆਂ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਸਨ। ਇਸ ਸਾਲ ਪੰਜਾਬ ਬੋਰਡ 8ਵੀਂ ਅਤੇ 12ਵੀਂ ਦੇ ਨਤੀਜੇ ਕਾਫੀ ਸ਼ਾਨਦਾਰ ਰਹੇ। ਏਕਮਪ੍ਰੀਤ ਸਿੰਘ ਨੇ 12ਵੀਂ ਵਿੱਚ ਟਾਪ ਕੀਤਾ ਹੈ। ਉਸ ਨੇ ਇੰਟਰਮੀਡੀਏਟ ਵਿੱਚ 100% ਅੰਕ ਪ੍ਰਾਪਤ ਕੀਤੇ ਹਨ। ਰਵੀ ਉਦੈ ਸਿੰਘ 12ਵੀਂ ਜਮਾਤ ਵਿੱਚੋਂ ਦੂਜੇ ਨੰਬਰ ਤੇ ਰਿਹਾ। ਅਸ਼ਵਿਨੀ ਨੇ 99.8 ਫੀਸਦੀ ਅੰਕ ਪ੍ਰਾਪਤ ਕੀਤੇ ਹਨ।

12ਵੀਂ ‘ਚ ਲੜਕੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਇਸ ਵਾਰ ਪੰਜਾਬ ਬੋਰਡ ਦੀ 12ਵੀਂ ਬੋਰਡ ਦੀ ਪ੍ਰੀਖਿਆ ਵਿੱਚ ਕੁੱਲ 2,84,452 ਲੜਕੀਆਂ ਅਤੇ ਲੜਕੇ ਸ਼ਾਮਲ ਹੋਏ ਸਨ, ਜਿਨ੍ਹਾਂ ਵਿੱਚੋਂ ਕੁੱਲ 2,64,662 ਨੇ ਸਫ਼ਲਤਾ ਹਾਸਲ ਕੀਤੀ ਹੈ। ਜਦੋਂ ਕਿ ਲੜਕੀਆਂ ਦਾ ਨਤੀਜਾ 95.74 ਫੀਸਦੀ ਅਤੇ ਲੜਕਿਆਂ ਦਾ 90.74 ਫੀਸਦੀ ਰਿਹਾ। ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਦਾ ਨਤੀਜਾ ਸਭ ਤੋਂ ਵੱਧ 97.27 ਫ਼ੀਸਦੀ ਅਤੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦਾ ਸਭ ਤੋਂ ਘੱਟ ਨਤੀਜਾ 87.86 ਫ਼ੀਸਦੀ ਰਿਹਾ ਹੈ। ਇਸ ਸਾਲ 12ਵੀਂ ਦੀ ਪ੍ਰੀਖਿਆ 13 ਫਰਵਰੀ ਤੋਂ 30 ਮਾਰਚ ਤੱਕ ਲਈ ਗਈ ਸੀ।

8ਵੀਂ ਵਿੱਚ ਕੁੱਲ 98.31 ਫੀਸਦੀ ਪਾਸ

8ਵੀਂ ਬੋਰਡ ਦੀ ਗੱਲ ਕਰੀਏ ਤਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀ ਹਰਨੂਰਪ੍ਰੀਤ ਕੌਰ ਅਤੇ ਬਠਿੰਡਾ ਜ਼ਿਲ੍ਹੇ ਦੀ ਭੈਣ ਰੂਪਾ ਨੇ 100 ਫੀਸਦੀ ਅੰਕ ਪ੍ਰਾਪਤ ਕਰਕੇ 8ਵੀਂ ਵਿੱਚ ਟਾਪ ਕੀਤਾ ਹੈ। ਅੰਮ੍ਰਿਤਸਰ ਦੀ ਗੁਰਲੀਨ ਕੌਰ ਨੇ ਦੂਜਾ ਸਥਾਨ ਹਾਸਲ ਕੀਤਾ। ਉਸ ਨੇ 99.67 ਫੀਸਦੀ ਅੰਕ ਹਾਸਲ ਕੀਤੇ ਹਨ। ਅਰਮਾਨਦੀਪ ਸਿੰਘ 99.5 ਫੀਸਦੀ ਅੰਕ ਪ੍ਰਾਪਤ ਕਰਕੇ ਤੀਜੇ ਸਥਾਨ ‘ਤੇ ਰਿਹਾ। 8ਵੀਂ ਜਮਾਤ ਦੀ ਪ੍ਰੀਖਿਆ 7 ਮਾਰਚ ਤੋਂ 27 ਮਾਰਚ ਤੱਕ ਲਈ ਗਈ ਸੀ।