ਪੰਜਾਬ ਵਿੱਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ, ਜਾਣੋਂ ਕਦੋਂ ਤੱਕ ਬੰਦ ਰਹਿਣਗੇ ਸਕੂਲ

Updated On: 

26 May 2025 11:00 AM IST

Punjab School Holidays: ਪੰਜਾਬ ਸਰਕਾਰ ਨੇ ਗਰਮੀ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਆਪਣੇ ਸ਼ੋਸਲ ਮੀਡੀਆ ਅਕਾਉਂਟ ਤੇ ਛੁੱਟੀ ਸਬੰਧੀ ਜਾਣਕਾਰੀ ਸਾਂਝੀ ਕੀਤੀ ਹੈ। ਉਹਨਾਂ ਨੇ ਦੱਸਿਆ ਕਿ 2 ਜੂਨ ਤੋਂ ਲੈਕੇ 30 ਜੂਨ ਤੱਕ ਸਕੂਲ ਬੰਦ ਰਹਿਣਗੇ।

ਪੰਜਾਬ ਵਿੱਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ, ਜਾਣੋਂ ਕਦੋਂ ਤੱਕ ਬੰਦ ਰਹਿਣਗੇ ਸਕੂਲ

ਪੰਜਾਬ ਵਿੱਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ, ਜਾਣੋਂ ਕਦੋਂ ਤੱਕ ਬੰਦ ਰਹਿਣਗੇ ਸਕੂਲ

Follow Us On

ਪੰਜਾਬ ਸਰਕਾਰ ਨੇ ਗਰਮੀ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਆਪਣੇ ਸ਼ੋਸਲ ਮੀਡੀਆ ਅਕਾਉਂਟ ਤੇ ਛੁੱਟੀ ਸਬੰਧੀ ਜਾਣਕਾਰੀ ਸਾਂਝੀ ਕੀਤੀ ਹੈ। ਉਹਨਾਂ ਨੇ ਦੱਸਿਆ ਕਿ 2 ਜੂਨ ਤੋਂ ਲੈਕੇ 30 ਜੂਨ ਤੱਕ ਸਕੂਲ ਬੰਦ ਰਹਿਣਗੇ।

ਹਰਜੋਤ ਬੈਂਸ ਅਨੁਸਾਰ ਇਹ ਫੈਸਲਾ ਸਾਰੇ ਸਰਕਾਰੀ, ਏਡਿਡ ਅਤੇ ਨਿੱਜੀ ਸਕੂਲਾਂ ਤੇ ਵੀ ਲਾਗੂ ਹੋਵੇਗਾ।

ਪਹਿਲਾਂ ਪੈ ਰਹੀ ਤੇਜ਼ ਗਰਮੀ ਕਾਰਨ ਮੰਨਿਆ ਜਾ ਰਿਹਾ ਸੀ ਕਿ 26 ਮਈ ਜਾਂ ਇਸ ਦੇ ਆਸ ਪਾਸ ਹੀ ਛੁੱਟੀਆਂ ਐਲਾਨ ਦਿੱਤੀਆਂ ਜਾਣਗੀਆਂ ਪਰ ਸੂਬੇ ਦੇ ਕਈ ਇਲਾਕਿਆਂ ਵਿੱਚ ਬਾਰਿਸ਼ ਹੋਣ ਕਾਰਨ ਮੌਸਮ ਵਿੱਚ ਹਲਕੀ ਤਬਦੀਲੀ ਆਈ ਹੈ। ਇਸ ਦੇ ਨਾਲ ਹੀ ਹੁਣ ਸਰਕਾਰ ਨੇ ਵੀ ਸਪੱਸ਼ਟ ਕਰ ਦਿੱਤਾ ਹੈ ਕਿ ਗਰਮੀ ਦੀਆਂ ਛੁੱਟੀਆਂ ਜੂਨ ਵਿੱਚ ਹੀ ਹੋਣਗੀਆਂ।

ਖ਼ਬਰ ਅਪਡੇਟ ਹੋ ਰਹੀ ਹੈ….