School Closed: ਪੰਜਾਬ ਦੇ ਸਕੂਲਾਂ ਵਿੱਚ ਵਧੀਆਂ ਛੁੱਟੀਆਂ, ਜਾਣੋਂ ਕਿੰਨੇ ਦਿਨ ਬੰਦ ਰਹਿਣਗੇ ਸਕੂਲ
Punjab School Holidays: ਸਰਦੀ ਦੇ ਕਾਰਨ ਪੰਜਾਬ ਸਰਕਾਰ ਵੱਲੋਂ ਪ੍ਰਾਇਮਰੀ ਸਕੂਲਾਂ ਦੀਆਂ ਛੁੱਟੀਆਂ ਵਿੱਚ ਵਾਧਾ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ 7 ਜਨਵਰੀ ਤੱਕ ਸਕੂਲਾਂ ਨੂੰ ਬੰਦ ਰੱਖਣ ਦਾ ਫੈਸਲਾ ਲਿਆ ਗਿਆ ਹੈ। ਇਸ ਦੀ ਜਾਣਕਾਰੀ ਪੰਜਾਬ ਦੇ ਸਿੱਖਿਆ ਮੰਤਰੀ ਵੱਲੋਂ ਸਾਂਝੀ ਕੀਤੀ ਗਈ ਹੈ।
ਸਰਦੀ ਦੇ ਕਾਰਨ ਪੰਜਾਬ ਸਰਕਾਰ ਵੱਲੋਂ ਪ੍ਰਾਇਮਰੀ ਸਕੂਲਾਂ ਦੀਆਂ ਛੁੱਟੀਆਂ ਵਿੱਚ ਵਾਧਾ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ 7 ਜਨਵਰੀ ਤੱਕ ਸਕੂਲਾਂ ਨੂੰ ਬੰਦ ਰੱਖਣ ਦਾ ਫੈਸਲਾ ਲਿਆ ਗਿਆ ਹੈ। ਇਸ ਦੀ ਜਾਣਕਾਰੀ ਪੰਜਾਬ ਦੇ ਸਿੱਖਿਆ ਮੰਤਰੀ ਵੱਲੋਂ ਸਾਂਝੀ ਕੀਤੀ ਗਈ ਹੈ।
ਇਸ ਤੋਂ ਪਹਿਲਾਂ ਠੰਡ ਵਧਣ ਕਾਰਨ ਸਰਕਾਰ ਨੇ 24 ਦਸੰਬਰ ਤੋਂ ਸਕੂਲਾਂ ਨੂੰ ਬੰਦ ਕਰ ਦਿੱਤਾ ਸੀ ਅਤੇ ਬੱਚਿਆਂ ਨੂੰ ਆਪਣੇ ਘਰਾਂ ਵਿੱਚ ਰਹਿਣ ਲਈ ਕਿਹਾ ਗਿਆ ਸੀ । 1 ਜਨਵਰੀ ਤੋਂ ਸਕੂਲਾਂ ਨੂੰ ਖੋਲ੍ਹਿਆ ਜਾਣਾ ਸੀ। ਪਰ ਹੁਣ ਮੌਸਮ ਵਿੱਚ ਆਏ ਬਦਲਾਅ ਤੋਂ ਬਾਅਦ ਜਿੱਥੇ ਕਈ ਇਲਾਕਿਆਂ ਵਿੱਚ ਸੰਘਣੀ ਧੁੰਦ ਪੈ ਰਹੀ ਹੈ ਤਾਂ ਕਈ ਇਲਾਕਿਆਂ ਵਿੱਚ ਸੀਤ ਲਹਿਰ ਵਰਗੀ ਸਥਿਤੀ ਬਣੀ ਹੋਈ ਹੈ।
ਅਜਿਹੇ ਵਿੱਚ ਸਿੱਖਿਆ ਵਿਭਾਗ ਵੱਲੋਂ ਸਕੂਲਾਂ ਨੂੰ ਇੱਕ ਹੋਰ ਹਫ਼ਤੇ ਲਈ ਬੰਦ ਰੱਖਣ ਦਾ ਫੈਸਲਾ ਲਿਆ ਹੈ।
ਮਾਣਯੋਗ ਮੁੱਖ ਮੰਤਰੀ ਜੀ ਦੇ ਦਿਸ਼ਾ-ਨਿਰਦੇਸ਼ ਅਨੁਸਾਰ, ਠੰਢ ਦੇ ਕਾਰਨ ਪੰਜਾਬ ਦੇ ਸਾਰੇ ਸਰਕਾਰੀ, ਏਡਿਡ , ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ 7 ਜਨਵਰੀ ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ। ਸਾਰੇ ਸਕੂਲ 8 ਜਨਵਰੀ ਨੂੰ ਖੁਲਣਗੇ।
— Harjot Singh Bains (@harjotbains) December 31, 2024
ਇਹ ਵੀ ਪੜ੍ਹੋ
ਇੱਕ ਹਫ਼ਤੇ ਦੀਆਂ ਵਧੀਆਂ ਛੁੱਟੀਆਂ
ਨਵੇਂ ਆਦੇਸ਼ਾਂ ਨੂੰ ਛੁੱਟੀਆਂ ਵਿੱਚ 7 ਦਿਨਾਂ ਦਾ ਵਾਧਾ ਕੀਤਾ ਗਿਆ ਹੈ ਅਤੇ 8 ਜਨਵਰੀ (ਬੁੱਧਵਾਰ) ਨੂੰ ਮੁੜ ਸਕੂਲ ਖੁੱਲ੍ਹਣਗੇ। ਇਸ ਤੋਂ ਪਹਿਲਾਂ 24 ਦਸੰਬਰ ਤੋਂ 1 ਜਨਵਰੀ 2025 ਤੱਕ ਸਕੂਲਾਂ ਨੂੰ ਛੁੱਟੀਆਂ ਕੀਤੀਆਂ ਗਈਆਂ ਸਨ। ਉੱਧਰ ਯੂਨੀਵਰਸਿਟੀਆਂ ਵਿੱਚ ਵੀ ਪੇਪਰਾਂ ਤੋਂ ਬਾਅਦ ਛੁੱਟੀਆਂ ਚੱਲ ਰਹੀਆਂ ਹਨ। ਯੂਨੀਵਰਸਿਟੀਆਂ ਵੀ ਲੋਹੜੀ ਦੇ ਤਿਉਹਾਰ ਤੋਂ ਬਾਅਦ ਹੀ ਖੁੱਲ੍ਹਣਗੀਆਂ।
ਠੰਢ ਚ ਹੋਇਆ ਵਾਧਾ
ਚੰਡੀਗੜ੍ਹ, ਅੰਮ੍ਰਿਤਸਰ ਸਮੇਤ ਸਰਹੱਦੀ ਖੇਤਰ, ਬਠਿੰਡਾ ਅਤੇ ਜਲੰਧਰ ਨਾਲ ਲੱਗਦੇ ਆਦਮਪੁਰ ਖੇਤਰ ਵਿੱਚ ਐਤਵਾਰ ਨੂੰ ਵੱਧ ਤੋਂ ਵੱਧ ਤਾਪਮਾਨ 2-3 ਡਿਗਰੀ ਤੋਂ ਵੱਧ ਡਿੱਗਣ ਕਾਰਨ ਠੰਢ ਦਾ ਪ੍ਰਭਾਵ ਵਧ ਗਿਆ।
ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ‘ਚ ਪੰਜਾਬ ਸਮੇਤ ਕਈ ਸੂਬਿਆਂ ‘ਚ ਠੰਡ ਵਧੇਗੀ। ਇਸ ਦੇ ਨਾਲ ਹੀ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਬੀਤੇ ਦਿਨ ਹੋਈ ਬਾਰਿਸ਼ ਤੋਂ ਬਾਅਦ ਮੌਸਮ ਵਿੱਚ ਵੱਡਾ ਬਦਲਾਅ ਆਇਆ ਹੈ। ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ 5 ਡਿਗਰੀ ਦੀ ਗਿਰਾਵਟ ਨੇ ਸਰਦੀਆਂ ਦੀ ਸ਼ੁਰੂਆਤ ਕਰ ਦਿੱਤੀ ਹੈ।