School Time Change: ਪੰਜਾਬ ‘ਚ ਬਦਲਣ ਜਾ ਰਿਹਾ ਸਕੂਲਾਂ ਦਾ ਸਮਾਂ, ਹੁਣ ਸਮਾਂ 9 ਤੋਂ 3 ਵਜੇ ਤੱਕ ਖੁੱਲ੍ਹਣਗੇ ਵਿਦਿਅਕ ਅਦਾਰੇ, 1 ਨਵੰਬਰ ਤੋਂ ਲਾਗੂ ਹੋਣਗੇ ਹੁਕਮ,
Punjab School Timing: ਪੰਜਾਬ ਵਿੱਚ ਸਕੂਲਾਂ ਦਾ ਸਮਾਂ ਪੂਰੇ ਸੈਸ਼ਨ ਦੌਰਾਨ 3 ਵਾਰ ਬਦਲਦਾ ਹੈ। ਹਰ ਸਾਲ 1 ਅਪ੍ਰੈਲ ਤੋਂ 30 ਸਤੰਬਰ ਤੱਕ ਸਾਰੇ ਸਰਕਾਰ ਸਕੂਲ ਸਵੇਰੇ 8 ਵਜੇ ਤੋਂ ਲੈ ਕੇ ਦੁਪਹਿਰ 2 ਵਜੇ ਤੱਕ ਖੁੱਲ੍ਹਦੇ ਹਨ ਜਦਕਿ ਸਰਦੀ ਦਾ ਮੌਸਮ ਸ਼ੁਰੂ ਹੁੰਦਿਆਂ ਹੀ ਇਨ੍ਹਾਂ ਸਕੂਲਾਂ ਦਾ ਸਮਾਂ 1 ਅਕਤੂਬਰ ਤੋਂ 31 ਅਕਤੂਬਰ ਤੱਕ ਕਰ ਦਿੱਤਾ ਜਾਂਦਾ ਹੈ ਜਦਕਿ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 8.30 ਤੋਂ 2.30 ਵਜੇ ਤੱਕ ਅਤੇ ਮਿਡਲ ਤੋਂ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 8.30 ਤੋਂ 2.50 ਵਜੇ ਤੱਕ ਤੈਅ ਕੀਤਾ ਜਾਂਦਾ ਹੈ।
ਪੰਜਾਬ ‘ਚ ਵਧਦੀ ਠੰਡ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਸਕੂਲਾਂ ਦੇ ਸਮੇਂ ‘ਚ ਬਦਲਾਅ ਕਰਨ ਦਾ ਫੈਸਲਾ ਕੀਤਾ ਹੈ। ਪੰਜਾਬ ਦੇ ਸਰਕਾਰੀ, ਪ੍ਰਾਈਵੇਟ, ਸਹਾਇਤਾ ਪ੍ਰਾਪਤ ਅਤੇ ਮਾਨਤਾ ਪ੍ਰਾਪਤ ਸਕੂਲਾਂ ਦਾ ਸਮਾਂ 1 ਨਵੰਬਰ ਤੋਂ ਬਦਲ ਦਿੱਤਾ ਗਿਆ ਹੈ। ਪਹਿਲੀ ਤਾਰੀਕ ਤੋਂ ਸੂਬੇ ਦੇ ਸਾਰੇ ਸਕੂਲ ਸਵੇਰੇ 9 ਵਜੇ ਸ਼ੁਰੂ ਖੁੱਲ੍ਹਣਗੇ ਅਤੇ ਦੁਪਹਿਰ 3 ਵਜੇ ਛੁੱਟੀ ਹੋਵੇਗੀ। ਇਸ ਸਬੰਧੀ ਸਿੱਖਿਆ ਵਿਭਾਗ ਵੱਲੋਂ ਹੁਕਮ ਜਾਰੀ ਕਰ ਦਿੱਤੇ ਗਏ ਹਨ। ਦੱਸ ਦੇਈਏ ਕਿ ਪੰਜਾਬ ਭਰ ਵਿੱਚ 19 ਹਜ਼ਾਰ ਤੋਂ ਵੱਧ ਸਕੂਲ ਹਨ। ਜਿਨ੍ਹਾਂ ਨੂੰ ਲੈ ਕੇ ਇਹ ਆਦੇਸ਼ ਜਾਰੀ ਕੀਤੇ ਗਏ ਹਨ।
ਇਹ ਬਦਲਾਅ 1 ਨਵੰਬਰ ਤੋਂ 28 ਫਰਵਰੀ ਤੱਕ ਲਾਗੂ ਰਹੇਗਾ। ਇਸ ਦੌਰਾਨ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤੱਕ ਅਤੇ ਮਿਡਲ ਤੋਂ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 3.20 ਵਜੇ ਤੱਕ ਰਹੇਗਾ।


