ਪੰਜਾਬ 'ਚ ਬਦਲਿਆ ਸਕੂਲਾਂ ਦਾ ਸਮਾਂ, ਸੋਮਵਾਰ ਤੋਂ ਸਵੇਰੇ 9 ਵਜੇ ਖੁੱਲ੍ਹਣਗੇ ਸਕੂਲ | punjab school timing change 1 November know full in punjabi Punjabi news - TV9 Punjabi

ਪੰਜਾਬ ‘ਚ ਬਦਲਿਆ ਸਕੂਲਾਂ ਦਾ ਸਮਾਂ, ਸੋਮਵਾਰ ਤੋਂ ਸਵੇਰੇ 9 ਵਜੇ ਖੁੱਲ੍ਹਣਗੇ ਸਕੂਲ

Published: 

02 Nov 2024 14:01 PM

ਸਿੱਖਿਆ ਵਿਭਾਗ ਵੱਲੋਂ ਹਾਲ ਹੀ ਵਿੱਚ ਹੁਕਮ ਜਾਰੀ ਕੀਤੇ ਗਏ ਹਨ। ਹਾਲਾਂਕਿ ਇਹ ਹੁਕਮ 1 ਨਵੰਬਰ ਤੋਂ ਲਾਗੂ ਹੋ ਗਏ ਹਨ। ਪਰ, ਸਕੂਲ ਦਾ ਪਹਿਲਾ ਦਿਨ ਸੋਮਵਾਰ ਨੂੰ ਹੋਵੇਗਾ, ਇਸ ਲਈ ਇਹ ਸੋਮਵਾਰ ਤੋਂ ਹੀ ਸ਼ੁਰੂ ਹੋ ਜਾਵੇਗਾ।

ਪੰਜਾਬ ਚ ਬਦਲਿਆ ਸਕੂਲਾਂ ਦਾ ਸਮਾਂ, ਸੋਮਵਾਰ ਤੋਂ ਸਵੇਰੇ 9 ਵਜੇ ਖੁੱਲ੍ਹਣਗੇ ਸਕੂਲ

ਵਿਦਿਆਰਥੀ.( ਸੰਕੇਤਕ ਤਸਵੀਰ)

Follow Us On

ਪੰਜਾਬ ਸਰਕਾਰ ਵੱਲੋਂ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ। ਇਹ ਫੈਸਲਾ ਸੂਬੇ ਵਿੱਚ ਵੱਧ ਰਹੀ ਠੰਡ ਦੇ ਮੱਦੇਨਜ਼ਰ ਲਿਆ ਗਿਆ ਹੈ। ਸੋਮਵਾਰ ਤੋਂ ਸਕੂਲ ਸਵੇਰੇ 9 ਵਜੇ ਸ਼ੁਰੂ ਹੋਣਗੇ ਅਤੇ ਦੁਪਹਿਰ 3 ਵਜੇ ਤੱਕ ਖੁੱਲ੍ਹਣਗੇ। ਇਹ ਹੁਕਮ ਪੰਜਾਬ ਦੇ ਸਰਕਾਰੀ, ਪ੍ਰਾਈਵੇਟ, ਸਹਾਇਤਾ ਪ੍ਰਾਪਤ ਅਤੇ ਮਾਨਤਾ ਪ੍ਰਾਪਤ ਸਕੂਲਾਂ ਵਿੱਚ ਲਾਗੂ ਹੋਣਗੇ।

ਇਸ ਸਬੰਧੀ ਸਿੱਖਿਆ ਵਿਭਾਗ ਵੱਲੋਂ ਹਾਲ ਹੀ ਵਿੱਚ ਹੁਕਮ ਜਾਰੀ ਕੀਤੇ ਗਏ ਹਨ। ਹਾਲਾਂਕਿ ਇਹ ਹੁਕਮ 1 ਨਵੰਬਰ ਤੋਂ ਲਾਗੂ ਹੋ ਗਏ ਹਨ। ਪਰ, ਸਕੂਲ ਦਾ ਪਹਿਲਾ ਦਿਨ ਸੋਮਵਾਰ ਨੂੰ ਹੋਵੇਗਾ, ਇਸ ਲਈ ਇਹ ਸੋਮਵਾਰ ਤੋਂ ਹੀ ਸ਼ੁਰੂ ਹੋ ਜਾਵੇਗਾ। ਪੰਜਾਬ ਭਰ ਵਿੱਚ 19 ਹਜ਼ਾਰ ਤੋਂ ਵੱਧ ਸਕੂਲ ਹਨ। ਜਿਨ੍ਹਾਂ ‘ਤੇ ਉਪਰੋਕਤ ਹੁਕਮ ਲਾਗੂ ਹੋਣਗੇ।

ਸਕੂਲ ਦਾ ਸਮਾਂ ਇੱਕ ਸੈਸ਼ਨ ਵਿੱਚ 3 ਵਾਰ ਬਦਲਦਾ ਹੈ

ਪੰਜਾਬ ਵਿੱਚ ਸਕੂਲਾਂ ਦਾ ਸਮਾਂ ਇੱਕ ਸੈਸ਼ਨ ਵਿੱਚ 3 ਵਾਰ ਬਦਲਦਾ ਹੈ। 1 ਅਪ੍ਰੈਲ ਤੋਂ 30 ਸਤੰਬਰ ਤੱਕ ਸਕੂਲ ਦਾ ਸਮਾਂ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਹੈ। ਜਦੋਂ ਕਿ 1 ਅਕਤੂਬਰ ਤੋਂ 31 ਅਕਤੂਬਰ ਤੱਕ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 8.30 ਤੋਂ 2.30 ਵਜੇ ਤੱਕ ਅਤੇ ਮਿਡਲ ਤੋਂ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 8.30 ਤੋਂ 2.50 ਵਜੇ ਤੱਕ ਹੈ।

1 ਨਵੰਬਰ ਤੋਂ 28 ਫਰਵਰੀ ਤੱਕ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤੱਕ ਅਤੇ ਮਿਡਲ ਤੋਂ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 3.20 ਵਜੇ ਤੱਕ ਹੈ।

Exit mobile version