Punjab School Timing: ਪੰਜਾਬ ‘ਚ ਸਕੂਲਾਂ ਦਾ ਬਦਲਿਆ ਸਮਾਂ, 1 ਨਵੰਬਰ ਤੋਂ ਹੁਣ ਇਸ ਸਮੇਂ ਖੁੱਲ੍ਹਣਗੇ ਸਕੂਲ
Punjab School New Timing: ਸੂਬਾ ਸਰਕਾਰ ਨੇ ਪੰਜਾਬ ਦੇ ਸਾਰੇ ਸਕੂਲਾਂ ਦੇ ਸਮੇਂ ਵਿੱਚ ਬਦਲਾਅ ਕਰਨ ਦਾ ਐਲਾਨ ਕਰ ਦਿੱਤਾ ਹੈ। ਦੱਸ ਦੇਈਏ ਕਿ ਇਸ ਸਾਲ ਗਰਮੀਆਂ ਦੌਰਾਨ ਮਾਨ ਸਰਕਾਰ ਨੇ ਪਹਿਲੀ ਵਾਰ ਸਰਕਾਰੀ ਦਫ਼ਤਰਾਂ ਦੇ ਸਮੇਂ ਵਿੱਚ ਵੀ ਬਦਲਾਅ ਕੀਤਾ ਸੀ। ਇਸ ਬਦਲਾਅ ਮੁਤਾਬਕ, ਸਾਰੇ ਸਰਕਾਰੀ ਦਫ਼ਤਰ ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ ਖੁੱਲ੍ਹੇ ਸਨ। ਇਹ ਫੈਸਲਾ 2 ਮਈ ਤੋਂ 15 ਜੁਲਾਈ ਤੱਕ ਲਈ ਲਾਗੂ ਕੀਤਾ ਗਿਆ ਸੀ।
ਸਰਦੀਆਂ ਦਾ ਮੌਸਮ ਸ਼ੁਰੂ ਹੋਣ ਦੇ ਨਾਲ ਹੀ ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦੇ ਸਮੇਂ ਵਿੱਚ ਬਦਲਾਅ ਕਰਨ ਦਾ ਐਲਾਨ ਕਰ ਦਿੱਤਾ ਹੈ। ਇਸ ਐਲਾਨ ਮੁਤਾਬਕ, ਹੁਣ ਇੱਕ ਨਵੰਬਰ ਤੋਂ ਸੂਬੇ ਤੇ ਸਾਰੇ ਸਰਕਾਰ ਸਕੂਲ ਸਵੇਰੇ 9 ਵਜੇ ਖੁੱਲ੍ਹਣਗੇ ਅਤੇ 3 ਵਜੇ ਬੰਦ ਹੋਣਗੇ। ਇਹ ਨਿਯਮ 28 ਫਰਵਰੀ, 2024 ਤੱਕ ਲਾਗੂ ਰਹੇਗਾ। ਇਹ ਨਿਯਮ ਪ੍ਰਾਇਮਰੀ ਅਤੇ ਸਰਕਾਰੀ ਦੋਵਾਂ ਸਕੂਲਾਂ ਤੇ ਲਾਗੂ ਹੋਵੇਗਾ।
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਕੂਲਾਂ ਦੇ ਸਮੇਂ ਵਿੱਚ ਹੋਏ ਇਸ ਬਦਲਾਅ ਨੂੰ ਲੈ ਕੇ ਅਹਿਮ ਜਾਣਕਾਰੀ ਦਿੱਤੀ ਹੈ।
ਜਿਕਰਯੋਗ ਹੈ ਕਿ ਹਰ ਸਾਲ ਸਰਦੀਆਂ ਅਤੇ ਗਰਮੀਆਂ ਦਾ ਮੌਸਮ ਸ਼ੁਰੂ ਹੁੰਦਿਆਂ ਹੀ ਸਾਰੇ ਸਰਕਾਰੀ ਸਕੂਲਾਂ ਦੇ ਸਮੇਂ ਵਿੱਚ ਬਦਲਾਅ ਕੀਤਾ ਜਾਂਦਾ ਹੈ। ਇਸ ਵਾਰ ਵੀ ਠੰਡ ਦਾ ਸੀਜ਼ਨ ਸ਼ੁਰੂ ਹੋਣ ਦੇ ਨਾਲ ਹੀ ਇਸ ਫੈਸਲੇ ਨੂੰ ਲਾਗੂ ਕਰ ਦਿੱਤਾ ਗਿਆ ਹੈ।