ਪੰਜਾਬ ਦੇ ਸਕੂਲਾਂ ‘ਚ ਕਦੋਂ ਹੋਣਗੀਆਂ ਸਰਦੀਆਂ ਦੀਆਂ ਛੁੱਟੀਆਂ? ਸਿੱਖਿਆ ਵਿਭਾਗ ਵੱਲੋਂ ਨੋਟਿਫਿਕੇਸ਼ਨ ਜਾਰੀ

Published: 

09 Dec 2024 15:01 PM IST

ਪੰਜਾਬ ਦੇ ਸਕੂਲਾਂ 'ਚ ਸਰਦੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਨੋਟਿਫਿਕੇਸ਼ਨ ਜਾਰੀ ਕੀਤਾ ਗਿਆ ਹੈ। ਪੰਜਾਬ ਰਾਜ ਦੇ ਸਮੂਹ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਵਿੱਚ ਸਰਦੀਆਂ ਦੇ ਮੌਸਮ ਨੂੰ ਮੱਦੇਨਜ਼ਰ ਰੱਖਦੇ ਹੋਏ ਸਾਲ 2024 ਦੌਰਾਨ 24 ਦਸੰਬਰ ਤੋਂ ਲੈ ਕੇ 31 ਦਸੰਬਰ ਤੱਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ।

ਪੰਜਾਬ ਦੇ ਸਕੂਲਾਂ ਚ ਕਦੋਂ ਹੋਣਗੀਆਂ ਸਰਦੀਆਂ ਦੀਆਂ ਛੁੱਟੀਆਂ? ਸਿੱਖਿਆ ਵਿਭਾਗ ਵੱਲੋਂ ਨੋਟਿਫਿਕੇਸ਼ਨ ਜਾਰੀ

ਪੰਜਾਬ ਦੇ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਪੰਜਾਬ ਸਕੂਲ ਦੇ ਸਿੱਖਿਆ ਵਿਭਾਗ ਵੱਲੋਂ ਸਰਦੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਨੋਟਿਫਿਕੇਸ਼ਨ ਜਾਰੀ ਕੀਤਾ ਗਿਆ ਹੈ। ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਪੰਜਾਬ ਰਾਜ ਦੇ ਸਮੂਹ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਵਿੱਚ ਸਰਦੀਆਂ ਦੇ ਮੌਸਮ ਨੂੰ ਮੱਦੇਨਜ਼ਰ ਰੱਖਦੇ ਹੋਏ ਸਾਲ 2024 ਦੌਰਾਨ 24 ਦਸੰਬਰ ਤੋਂ ਲੈ ਕੇ 31 ਦਸੰਬਰ ਤੱਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ।

ਦੱਸ ਦਈਏ ਕਿ ਉੱਤਰੀ ਭਾਰਤ ਦੇ ਜ਼ਿਆਦਾਤਰ ਸਕੂਲਾਂ ਖਾਸ ਕਰਕੇ ਪੰਜਾਬ, ਹਰਿਆਣਾ, ਦਿੱਲੀ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਬਿਹਾਰ ਅਤੇ ਝਾਰਖੰਡ ਵਰਗੇ ਸੂਬਿਆਂ ਵਿੱਚ ਸਰਦੀਆਂ ਦੀਆਂ ਛੁੱਟੀਆਂ ਸ਼ੁਰੂ ਹੋਣ ਦਾ ਐਲਾਨ 25 ਦੰਸਬਰ ਤੋਂ ਪਹਿਲਾਂ ਕੀਤਾ ਜਾਂਦਾ ਹੈ। ਦੱਸ ਦਈਏ ਕਿ ਪੰਜਾਬ ਵਿੱਚ 25 ਦਸੰਬਰ ਨੂੰ ਕ੍ਰਿਸਮਿਸ ਤੇ 27 ਦਸੰਬਰ ਨੂੰ ਸ਼ਹੀਦੀ ਸਭਾ ਸ੍ਰੀ ਫਤਹਿਗੜ੍ਹ ਸਾਹਿਬ ਦੀ ਛੁੱਟੀ ਵੀ ਹੋਵੇਗੀ।

ਕੀ ਕਹਿਣਾ ਹੈ ਮੌਸਮ ਵਿਭਾਗ ਦਾ?

ਮੌਸਮ ਵਿਭਾਗ ਮੁਤਾਬਕ 10 ਦਸੰਬਰ ਤੱਕ ਉੱਚੇ ਇਲਾਕਿਆਂ ‘ਚ ਬਰਫਬਾਰੀ ਅਤੇ ਬਾਰਿਸ਼ ਹੋਵੇਗੀ। ਇਸ ਤੋਂ ਬਾਅਦ ਮੈਦਾਨੀ ਇਲਾਕਿਆਂ ‘ਚ ਠੰਡ ਵਧ ਸਕਦੀ ਹੈ। ਪਹਾੜਾਂ ‘ਤੇ ਬਰਫਬਾਰੀ ਕਾਰਨ ਮੌਸਮ ਨੇ ਕਰਵਟ ਲੈਣਾ ਸ਼ੁਰੂ ਕਰ ਦਿੱਤਾ ਹੈ। ਪਿਛਲੇ ਦਿਨਾਂ ਵਿੱਚ ਵੀ ਤਾਪਮਾਨ ਵਿੱਚ ਗਿਰਾਵਟ ਜਾਰੀ ਹੈ। ਪੰਜਾਬ ‘ਚ ਤਾਪਮਾਨ 1.6 ਡਿਗਰੀ ਅਤੇ ਚੰਡੀਗੜ੍ਹ ‘ਚ 2.6 ਡਿਗਰੀ ਘੱਟ ਗਿਆ ਹੈ। ਮੌਸਮ ਵਿਭਾਗ ਦਾ ਮੰਨਣਾ ਹੈ ਕਿ ਆਉਣ ਵਾਲੇ ਦਿਨਾਂ ‘ਚ ਠੰਡ ਹੋਰ ਵਧੇਗੀ। ਅੱਜ ਵੀ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।

Follow Us
Related Stories
ਪੰਜਾਬ ਦਾ Infrastructure ਨਿਵੇਸ਼ ਲਈ ਬਿਹਤਰ, ਨਿਵੇਸ਼ਕਾਂ ਨੂੰ ਮਿਲੇਗੀ ਹਰ ਸਹੂਲਤ, ਮੁਹਾਲੀ ਵਿੱਚ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ ਚ ਬੋਲੇ ਸੀਐਮ ਮਾਨ
ਰੂਸੀ ਫੌਜ ‘ਚ ਜਬਰਨ ਭਰਤੀ ਕੀਤੇ ਲੁਧਿਆਣੇ ਦੇ ਨੌਜਵਾਨ ਦਾ ਸਸਕਾਰ, ਕਰਜਾ ਲੈ ਕੇ ਕੈਰੀਅਰ ਬਣਾਉਣ ਗਿਆ ਸੀ ਮਾਸਕੋ
ਬਰਨਾਲਾ ਵਿੱਚ ਸਿਲੰਡਰ ਦੀ ਲਾਈਨ ‘ਚ ਖੜੇ ਬਜੁਰਗ ਦੀ ਹਾਰਟ ਅਟੈਕ ਨਾਲ ਮੌਤ, ਲੁਧਿਆਣਾ ‘ਚ ਲੁੱਟਿਆ ਸਿਲੰਡਰ ਤਾਂ ਅੰਮ੍ਰਿਤਸਰ ਦੇ ਵੀ ਮਾੜੇ ਹਾਲ
ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ ਦੀ ਸ਼ੁਰੂਆਤ, ਕਈ ਦੇਸ਼ਾਂ ਦੇ ਆਉਣਗੇ ਕਾਰੋਬਾਰੀ, ਸੀਐਮ ਮਾਨ ਅਤੇ ਕੇਜਰੀਵਾਲ ਵੱਲੋਂ ਉਦਘਾਟਨ
ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਣਗੇ ਵਿਸ਼ੇਸ਼ ਦੀਵਾਨ, 14 ਮਾਰਚ ਨੂੰ ਨਾਨਕਸ਼ਾਹੀ ਸੰਮਤ 558 ਦੀ ਸ਼ੁਰੂਆਤ, ਰਾਤ ਨੂੰ ਹੋਵੇਗੀ ਆਤਿਸ਼ਬਾਜ਼ੀ
ਗੁਰਦਾਸਪੁਰ ‘ਚ ਮੁਠਭੇੜ ਦੌਰਾਨ ਮਾਰੇ ਗਏ ਨੌਜਵਾਨ ਦੀ ਪੋਸਟਮਾਰਟਮ ਰਿਪੋਰਟ ਆਈ ਸਾਹਮਣੇ, ਗੋਲੀ ਲੱਗਣਾ ਦੱਸਿਆ ਮੌਤ ਦਾ ਕਾਰਨ