ਪੰਜਾਬ ਦੇ ਸਕੂਲਾਂ ‘ਚ ਮੇਗਾ ਪੀਟੀਐਮ ਦਾ ਆਯੋਜਨ, ਸਮਾਰਟ ਕਲਾਸਰੂਮ ਤੇ ਸਕੂਲ ਆਫ ਐਮੀਨੈਂਸ ਨਾਲ ਸਿੱਖਿਆ ਵਿੱਚ ਸੁਧਾਰ
ਸਕੂਲ ਦੀ ਪ੍ਰਿੰਸੀਪਲ ਮਨਦੀਪ ਕੌਰ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੇਗਾ ਪੀਟੀਐਮ ਰਾਹੀਂ ਮਾਪਿਆਂ ਅਤੇ ਅਧਿਆਪਕਾਂ ਵਿਚਕਾਰ ਤਾਲਮੇਲ ਹੋਰ ਮਜ਼ਬੂਤ ਹੁੰਦਾ ਹੈ। ਜਿਸ ਦਾ ਸਿੱਧਾ ਲਾਭ ਵਿਦਿਆਰਥੀਆਂ ਨੂੰ ਮਿਲਦਾ ਹੈ।
ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਵੱਲੋਂ ਅੱਜ ਪੂਰੇ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਮੇਗਾ ਪੀਟੀਐਮ ਦਾ ਆਯੋਜਨ ਕੀਤਾ ਗਿਆ। ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਜਿਸ ਤਹਿਤ ਸਕੂਲਾਂ ਵਿੱਚ ਆਧੁਨਿਕ ਸਹੂਲਤਾਂ, ਸਮਾਰਟ ਕਲਾਸਰੂਮ ਅਤੇ ਸਕੂਲ ਆਫ ਐਮੀਨੈਂਸ ਵਰਗੇ ਪ੍ਰੋਜੈਕਟ ਸ਼ੁਰੂ ਕੀਤੇ ਗਏ ਹਨ।
ਇਸੇ ਤਹਿਤ ਅਸੀਂ ਅੰਮ੍ਰਿਤਸਰ ਦੇ ਮਾਲ ਰੋਡ ਸਥਿਤ ਸਕੂਲ ਆਫ ਐਮੀਨੈਂਸ ਵਿਖੇ ਪਹੁੰਚੇ। ਜਿੱਥੇ ਮੇਗਾ ਪੀਟੀਐਮ ਦੌਰਾਨ ਮਾਪਿਆਂ ਅਤੇ ਅਧਿਆਪਕਾਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ।
ਮਾਪਿਆਂ ਤੇ ਅਧਿਆਪਕਾਂ ਵਿਚਕਾਰ ਤਾਲਮੇਲ ਜ਼ਰੂਰੀ
ਸਕੂਲ ਦੀ ਪ੍ਰਿੰਸੀਪਲ ਮਨਦੀਪ ਕੌਰ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੇਗਾ ਪੀਟੀਐਮ ਰਾਹੀਂ ਮਾਪਿਆਂ ਅਤੇ ਅਧਿਆਪਕਾਂ ਵਿਚਕਾਰ ਤਾਲਮੇਲ ਹੋਰ ਮਜ਼ਬੂਤ ਹੁੰਦਾ ਹੈ। ਜਿਸ ਦਾ ਸਿੱਧਾ ਲਾਭ ਵਿਦਿਆਰਥੀਆਂ ਨੂੰ ਮਿਲਦਾ ਹੈ।
ਉਨ੍ਹਾਂ ਦੱਸਿਆ ਕਿ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ ਹੋਣ ਕਾਰਨ ਵਿਦਿਆਰਥੀਆਂ ਨੂੰ ਵੀ ਪ੍ਰੇਰਿਤ ਕੀਤਾ ਗਿਆ ਹੈ ਕਿ ਉਹ ਆਪਣਾ ਸਮਾਂ ਵਿਅਰਥ ਨਾ ਗੁਜ਼ਾਰਨ, ਸਗੋਂ ਆਪਣੇ ਹੁਨਰ ਅਤੇ ਗਿਆਨ ਵਿੱਚ ਵਾਧਾ ਕਰਨ ਲਈ ਰਚਨਾਤਮਕ ਗਤੀਵਿਧੀਆਂ ਵਿੱਚ ਹਿੱਸਾ ਲੈਣ। ਇਸ ਮੌਕੇ ਉਨ੍ਹਾਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ।
ਮਾਪਿਆਂ ਵੱਲੋਂ ਪੰਜਾਬ ਸਰਕਾਰ ਦੀ ਪ੍ਰਸ਼ੰਸਾ
ਉੱਥੇ ਹੀ ਵਿਦਿਆਰਥੀਆਂ ਦੇ ਮਾਪਿਆਂ ਨੇ ਵੀ ਪੰਜਾਬ ਸਰਕਾਰ ਦੀ ਇਸ ਪਹਿਲ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦਾ ਸਿੱਖਿਆ ਪੱਧਰ ਹੁਣ ਕਾਫ਼ੀ ਉੱਚਾ ਹੋ ਗਿਆ ਹੈ ਅਤੇ ਮੇਗਾ ਪੀਟੀਐਮ ਰਾਹੀਂ ਉਨ੍ਹਾਂ ਨੂੰ ਆਪਣੇ ਬੱਚਿਆਂ ਦੀ ਪੜ੍ਹਾਈ ਅਤੇ ਪ੍ਰਗਤੀ ਬਾਰੇ ਨਿਯਮਿਤ ਜਾਣਕਾਰੀ ਮਿਲਦੀ ਰਹਿੰਦੀ ਹੈ।
ਇਹ ਵੀ ਪੜ੍ਹੋ
ਇੱਕ ਮਾਪੇ ਨੇ ਦੱਸਿਆ ਕਿ ਪਹਿਲਾਂ ਉਨ੍ਹਾਂ ਦੀ ਧੀ ਇੱਕ ਪ੍ਰਸਿੱਧ ਨਿੱਜੀ ਸਕੂਲ ਵਿੱਚ ਪੜ੍ਹਦੀ ਸੀ, ਪਰ ਹੁਣ ਉਨ੍ਹਾਂ ਨੇ ਉਸ ਦਾ ਦਾਖਲਾ ਸਰਕਾਰੀ ਸਕੂਲ ਵਿੱਚ ਕਰਵਾਇਆ ਹੈ, ਕਿਉਂਕਿ ਇੱਥੇ ਸਿੱਖਿਆ ਦਾ ਮਿਆਰ ਅਤੇ ਅਧਿਆਪਕਾਂ ਦੀ ਯੋਗਤਾ ਬਹੁਤ ਵਧੀਆ ਹੈ। ਉਨ੍ਹਾਂ ਕਿਹਾ ਕਿ ਮੇਗਾ ਪੀਟੀਐਮ ਦਾ ਇਹ ਸੰਕਲਪ ਬੱਚਿਆਂ ਦੀ ਪੜ੍ਹਾਈ ਅਤੇ ਸਰਵਪੱਖੀ ਵਿਕਾਸ ਲਈ ਲਾਭਦਾਇਕ ਸਾਬਤ ਹੋਵੇਗਾ।
