ਪੰਜਾਬ ਦੇ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ, ਸਿੱਖਿਆ ਵਿਭਾਗ ਨੇ ਜਾਰੀ ਕੀਤੀ ਨੋਟੀਫਿਕੇਸ਼ਨ
Punjab schools Winter vacations: ਪੰਜਾਬ ਸਰਕਾਰ ਨੇ ਸਕੂਲਾਂ ਲਈ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਸਰਕਾਰੀ ਹੁਕਮਾਂ ਮੁਤਾਬਕ, ਸਕੂਲ 24 ਦਸੰਬਰ ਤੋਂ 31 ਦਸੰਬਰ ਤੱਕ ਬੰਦ ਰਹਿਣਗੇ। ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਦੀ ਸਕੱਤਰ ਅਨਿੰਦਿਤਾ ਮਿੱਤਰਾ ਦੇ ਅਨੁਸਾਰ, ਇਹ ਹੁਕਮ ਸਾਰੇ ਸਰਕਾਰੀ ਸਕੂਲਾਂ ਦੇ ਨਾਲ-ਨਾਲ ਪ੍ਰਾਈਵੇਟ ਸਹਾਇਤਾ ਪ੍ਰਾਪਤ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ 'ਤੇ ਲਾਗੂ ਹੁੰਦਾ ਹੈ। ਸਕੂਲ 1 ਜਨਵਰੀ ਨੂੰ ਦੁਬਾਰਾ ਖੁੱਲ੍ਹਣਗੇ।
Punjab Schools Winter Vacations: ਪੰਜਾਬ ਸਰਕਾਰ ਨੇ ਸਕੂਲਾਂ ਲਈ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਸਰਕਾਰੀ ਹੁਕਮਾਂ ਮੁਤਾਬਕ, ਸਕੂਲ 24 ਦਸੰਬਰ ਤੋਂ 31 ਦਸੰਬਰ ਤੱਕ ਬੰਦ ਰਹਿਣਗੇ। ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਦੀ ਸਕੱਤਰ ਅਨਿੰਦਿਤਾ ਮਿੱਤਰਾ ਦੇ ਅਨੁਸਾਰ, ਇਹ ਹੁਕਮ ਸਾਰੇ ਸਰਕਾਰੀ ਸਕੂਲਾਂ ਦੇ ਨਾਲ-ਨਾਲ ਪ੍ਰਾਈਵੇਟ ਸਹਾਇਤਾ ਪ੍ਰਾਪਤ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ‘ਤੇ ਲਾਗੂ ਹੁੰਦਾ ਹੈ। ਸਕੂਲ 1 ਜਨਵਰੀ ਨੂੰ ਦੁਬਾਰਾ ਖੁੱਲ੍ਹਣਗੇ।
ਸਿੱਖਿਆ ਵਿਭਾਗ ਨੇ ਸਾਰੇ ਸਕੂਲਾਂ, SCERT ਅਤੇ ਪੰਜਾਬ ਸਕੂਲ ਸਿੱਖਿਆ ਵਿਭਾਗ ਨੂੰ ਹੁਕਮ ਦੀ ਇੱਕ ਕਾਪੀ ਭੇਜ ਦਿੱਤੀ ਹੈ। ਹੁਕਮ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇਗੀ।
19,000 ਤੋਂ ਵੱਧ ਸਰਕਾਰੀ ਸਕੂਲ, 35 ਲੱਖ ਤੋਂ ਵੱਧ ਵਿਦਿਆਰਥੀ
ਪੰਜਾਬ ਵਿੱਚ ਇਸ ਵੇਲੇ 19,000 ਤੋਂ ਵੱਧ ਸਰਕਾਰੀ ਸਕੂਲ ਹਨ। ਜਿਨ੍ਹਾਂ ਵਿੱਚ 35 ਲੱਖ ਤੋਂ ਵੱਧ ਵਿਦਿਆਰਥੀ ਦਾਖਲ ਹਨ। ਮੌਸਮ ਵਿਭਾਗ ਪਹਿਲਾਂ ਹੀ ਸਪੱਸ਼ਟ ਕਰ ਚੁੱਕਾ ਹੈ ਕਿ 21 ਦਸੰਬਰ ਤੋਂ ਬਾਅਦ ਠੰਡ ਵਧੇਗੀ। ਇਸ ਲਈ, ਵਿਭਾਗ ਕੋਈ ਜੋਖਮ ਨਹੀਂ ਲੈ ਰਿਹਾ ਹੈ। ਸਿੱਖਿਆ ਵਿਭਾਗ ਨੇ ਇਨ੍ਹਾਂ ਛੁੱਟੀਆਂ ਨੂੰ ਆਪਣੇ ਸਾਲਾਨਾ ਅਕਾਦਮਿਕ ਕੈਲੰਡਰ ਵਿੱਚ ਸ਼ਾਮਲ ਕੀਤਾ ਹੈ। ਇਸ ਤੋਂ ਇਲਾਵਾ, ਸਿਲੇਬਸ, ਜਿਸ ਨੂੰ ਮਹੀਨਾਵਾਰ ਵੰਡਿਆ ਗਿਆ ਹੈ। ਉਸ ਨੂੰ ਵੀ ਉਸੇ ਅਧਾਰ ‘ਤੇ ਵੰਡਿਆ ਗਿਆ ਹੈ। ਜਿਸ ਨਾਲ ਸਕੂਲਾਂ ਵਿੱਚ ਨਿਯਮਤ ਪੜ੍ਹਾਈ ਯਕੀਨੀ ਬਣਾਈ ਜਾ ਸਕੇ।
ਘੱਟੋ-ਘੱਟ ਤਾਪਮਾਨ 4.8 ਡਿਗਰੀ ਪਹੁੰਚਿਆ, ਸੀਤ ਲਹਿਰ ਦੀ ਚੇਤਾਵਨੀ
ਇਸ ਵੇਲੇ ਸੂਬੇ ਵਿੱਚ ਘੱਟੋ-ਘੱਟ ਤਾਪਮਾਨ 4.8 ਡਿਗਰੀ ਤੋਂ 11.6 ਡਿਗਰੀ ਦੇ ਵਿਚਕਾਰ ਹੈ। ਪਿਛਲੇ 24 ਘੰਟਿਆਂ ਵਿੱਚ ਸੂਬੇ ਦੇ ਘੱਟੋ-ਘੱਟ ਤਾਪਮਾਨ ਵਿੱਚ 0.1 ਡਿਗਰੀ ਦੀ ਗਿਰਾਵਟ ਆਈ ਹੈ। ਮੌਸਮ ਵਿਭਾਗ ਅਨੁਸਾਰ ਅਗਲੇ 7 ਦਿਨਾਂ ਤੱਕ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਅਗਲੇ 48 ਘੰਟਿਆਂ ਵਿੱਚ ਘੱਟੋ-ਘੱਟ ਤਾਪਮਾਨ ਵਿੱਚ ਲਗਭਗ 2 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਜਾ ਸਕਦੀ ਹੈ, ਜਦੋਂ ਕਿ ਇਸ ਤੋਂ ਬਾਅਦ ਅਗਲੇ 3 ਦਿਨਾਂ ਵਿੱਚ ਸੂਬੇ ਵਿੱਚ ਤਾਪਮਾਨ ਵਿੱਚ ਹੌਲੀ-ਹੌਲੀ 2 ਤੋਂ 3 ਡਿਗਰੀ ਸੈਲਸੀਅਸ ਵਾਧਾ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ, 16 ਦਸੰਬਰ ਨੂੰ ਸੂਬੇ ਵਿੱਚ 20 ਤੋਂ 30 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਸਤਹੀ ਹਵਾਵਾਂ ਯਾਨੀ ਕਿ ਠੰਢੀ ਲਹਿਰ ਚੱਲਣ ਦੀ ਸੰਭਾਵਨਾ ਹੈ। ਸੂਬੇ ਵਿੱਚ ਵਧ ਰਹੀ ਠੰਡ ਨੂੰ ਲੈ ਕੇ ਸਰਕਾਰ ਵੱਲੋਂ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ।