‘ਯੁੱਧ ਨਸ਼ਿਆਂ ਵਿਰੁੱਧ’ ਦੇ ਦੂਜੇ ਪੜਾਅ ਦੀ ਹੋਵੇਗੀ ਸ਼ੁਰੂਆਤ, ਨਸ਼ਾ ਛੱਡਣ ਵਾਲੇ ਨੌਜਵਾਨ ਬਣਨਗੇ ਪ੍ਰੇਰਕ

Updated On: 

05 Jan 2026 09:34 AM IST

Punjab Second Phase of War Against Drugs Campaign: ਨਸ਼ੇ ਛੱਡਣ ਵਾਲੇ ਨੌਜਵਾਨਾਂ ਨੂੰ ਪ੍ਰੇਰਨਾ ਵਜੋਂ ਜਨਤਾ ਦੇ ਸਾਹਮਣੇ ਲਿਆਂਦਾ ਜਾਵੇਗਾ, ਤਾਂ ਜੋ ਉਹ ਨਸ਼ੇੜੀਆਂ ਨਾਲ ਆਪਣੇ ਅਨੁਭਵ ਸਾਂਝੇ ਕਰ ਸਕਣ ਅਤੇ ਨਸ਼ੇ ਦੀ ਦੁਰਵਰਤੋਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਪੈਦਾ ਕਰ ਸਕਣ। ਮੋਹਾਲੀ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਫੀਲਡ ਸਟਾਫ ਨੂੰ ਇਸ ਉਦੇਸ਼ ਲਈ ਸਿਖਲਾਈ ਦਿੱਤੀ ਗਈ ਹੈ।

ਯੁੱਧ ਨਸ਼ਿਆਂ ਵਿਰੁੱਧ ਦੇ ਦੂਜੇ ਪੜਾਅ ਦੀ ਹੋਵੇਗੀ ਸ਼ੁਰੂਆਤ, ਨਸ਼ਾ ਛੱਡਣ ਵਾਲੇ ਨੌਜਵਾਨ ਬਣਨਗੇ ਪ੍ਰੇਰਕ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਮੰਤਰੀ ਤਰੁਣਪ੍ਰੀਤ ਸੌਂਧ

Follow Us On

ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਦੂਜਾ ਪੜਾਅ ਅੱਜ ਤੋਂ ਸ਼ੁਰੂ ਹੋਣ ਦਾ ਰਿਹਾ ਹੈ। ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਫੀਲਡ ਸਟਾਫ ਹੁਣ ਪਿੰਡਾਂ ਅਤੇ ਸ਼ਹਿਰਾਂ ਵਿੱਚ ਘਰ-ਘਰ ਜਾ ਕੇ ਡੇਟਾ ਇਕੱਠਾ ਕਰਨਗੇ ਅਤੇ ਜਾਗਰੂਕਤਾ ਪੈਦਾ ਕਰਨਗੇ। ਸਰਕਾਰ ਦਾ ਉਦੇਸ਼ ਨਸ਼ਿਆਂ ਦੇ ਸਹੀ ਅੰਕੜੇ ਇਕੱਠੇ ਕਰਨਾ ਅਤੇ ਨਸ਼ਿਆਂ ਦੀ ਦੁਰਵਰਤੋਂ ਬਾਰੇ ਜਾਗਰੂਕਤਾ ਪੈਦਾ ਕਰਨਾ ਵੀ ਹੈ।

ਨਸ਼ਾ ਛੱਡਣ ਵਾਲੇ ਨੌਜਵਾਨ ਬਣਨਗੇ ਪ੍ਰੇਰਕ

ਇਸ ਤੋਂ ਇਲਾਵਾ, ਨਸ਼ੇ ਛੱਡਣ ਵਾਲੇ ਨੌਜਵਾਨਾਂ ਨੂੰ ਪ੍ਰੇਰਨਾ ਵਜੋਂ ਜਨਤਾ ਦੇ ਸਾਹਮਣੇ ਲਿਆਂਦਾ ਜਾਵੇਗਾ, ਤਾਂ ਜੋ ਉਹ ਨਸ਼ੇੜੀਆਂ ਨਾਲ ਆਪਣੇ ਅਨੁਭਵ ਸਾਂਝੇ ਕਰ ਸਕਣ ਅਤੇ ਨਸ਼ੇ ਦੀ ਦੁਰਵਰਤੋਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਪੈਦਾ ਕਰ ਸਕਣ। ਮੋਹਾਲੀ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਫੀਲਡ ਸਟਾਫ ਨੂੰ ਇਸ ਉਦੇਸ਼ ਲਈ ਸਿਖਲਾਈ ਦਿੱਤੀ ਗਈ ਹੈ।

ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਧ ਨੇ ਕਿਹਾ ਕਿ ਇਸ ਪੜਾਅ ਵਿੱਚ ਉਹ ਨੌਜਵਾਨ ਜੋ ਕਦੇ ਨਸ਼ੇੜੀ ਸਨ ਅਤੇ ਹੁਣ ਇਲਾਜ ਤੋਂ ਬਾਅਦ ਆਮ ਜ਼ਿੰਦਗੀ ਜੀ ਰਹੇ ਹਨ, ਸਮਾਜ ਵਿੱਚ ਪ੍ਰੇਰਕ ਬੁਲਾਰਿਆਂ ਵਜੋਂ ਸੇਵਾ ਕਰਨਗੇ। ਇਹ ਨੌਜਵਾਨ ਆਪਣੇ ਤਜਰਬੇ ਸਾਂਝੇ ਕਰਨਗੇ ਅਤੇ ਲੋਕਾਂ, ਖਾਸ ਕਰਕੇ ਨੌਜਵਾਨਾਂ ਨੂੰ ਨਸ਼ੇ ਛੱਡਣ ਲਈ ਪ੍ਰੇਰਿਤ ਕਰਨਗੇ।

ਉਨ੍ਹਾਂ ਕਿਹਾ ਕਿ ਪਿੰਡਾਂ ਅਤੇ ਸ਼ਹਿਰੀ ਵਾਰਡਾਂ ਵਿੱਚ ਘਰ-ਘਰ ਜਾ ਕੇ ਜਾਗਰੂਕਤਾ ਮੁਹਿੰਮਾਂ ਚਲਾਈਆਂ ਜਾਣਗੀਆਂ। ਨਸ਼ਿਆਂ ਦੀ ਦੁਰਵਰਤੋਂ ਦੇ ਮਾੜੇ ਪ੍ਰਭਾਵਾਂ ਬਾਰੇ ਵਿਆਪਕ ਜਨਤਕ ਜਾਗਰੂਕਤਾ ਪੈਦਾ ਕਰਨ ਲਈ ਸਥਾਨਕ ਲੋਕਾਂ ਨੂੰ ਇਨ੍ਹਾਂ ਮੁਹਿੰਮਾਂ ਵਿੱਚ ਸ਼ਾਮਲ ਕੀਤਾ ਜਾਵੇਗਾ।

ਮੰਤਰੀ ਨੇ ਕਿਹਾ ਕਿ ਇਸ ਸਿਖਲਾਈ ਪ੍ਰੋਗਰਾਮ ਦਾ ਉਦੇਸ਼ ਫੀਲਡ ਸਟਾਫ਼ ਦੀ ਸਮਰੱਥਾ ਵਧਾਉਣਾ, ਪੰਚਾਇਤਾਂ ਨੂੰ ਸਸ਼ਕਤ ਬਣਾਉਣਾ ਅਤੇ ਮਾਲੀਆ ਵਧਾਉਣ ਲਈ ਸਰੋਤਾਂ ਨੂੰ ਮਜ਼ਬੂਤ ​​ਕਰਨਾ ਵੀ ਹੈ।

20 ਹਜ਼ਾਰ ਨੇ ਨਸ਼ੇ ਛੱਡਿਆ, ਹੁਣ ਮੁੜ ਵਸੇਬੇ ਦੀ ਤਿਆਰੀ

ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਦਾਅਵਾ ਕੀਤਾ ਹੈ ਕਿ ਹੁਣ ਤੱਕ ਲਗਭਗ 20,000 ਨਸ਼ੇ ਦੇ ਆਦੀ ਨੌਜਵਾਨਾਂ ਨੂੰ ਨਸ਼ਾ ਛੁਡਾਇਆ ਜਾ ਚੁੱਕਾ ਹੈ। ਸਿਹਤ ਮੰਤਰੀ ਨੇ ਕਿਹਾ ਕਿ ਸੂਬੇ ਦੇ ਕਈ ਇਲਾਕਿਆਂ ਵਿੱਚ ਸਥਿਤ ਨਸ਼ਾ ਛੁਡਾਊ ਕੇਂਦਰਾਂ ਵਿੱਚ ਹੁਣ ਨਵੇਂ ਕੇਸ ਨਹੀਂ ਆ ਰਹੇ ਹਨ, ਜੋ ਕਿ ਮੁਹਿੰਮ ਦੀ ਮਹੱਤਵਪੂਰਨ ਸਫਲਤਾ ਨੂੰ ਦਰਸਾਉਂਦਾ ਹੈ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਪਹਿਲੇ ਪੜਾਅ ਦੀ ਸ਼ਾਨਦਾਰ ਸਫਲਤਾ ਤੋਂ ਉਤਸ਼ਾਹਿਤ ਹੋ ਕੇ, ਭਗਵੰਤ ਸਿੰਘ ਮਾਨ ਸਰਕਾਰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਦੂਜਾ ਪੜਾਅ ਸ਼ੁਰੂ ਕਰੇਗੀ। ਜਿਸ ਦਾ ਉਦੇਸ਼ ਪੰਜਾਬ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਬਣਾਉਣਾ ਹੈ। ਇਹ ਪੜਾਅ ਰੋਕਥਾਮ, ਪੁਨਰਵਾਸ ਅਤੇ ਸਮਾਜਿਕ ਪੁਨਰਗਠਨ ‘ਤੇ ਕੇਂਦ੍ਰਿਤ ਹੋਵੇਗਾ।

ਸਿਹਤ ਮੰਤਰੀ ਨੇ ਕਿਹਾ ਕਿ ਜਿਨ੍ਹਾਂ ਨੌਜਵਾਨਾਂ ਨੇ ਨਸ਼ੇ ਛੱਡ ਦਿੱਤੇ ਹਨ ਅਤੇ ਮੁੜ ਵਸੇਬਾ ਕੀਤਾ ਗਿਆ ਹੈ। ਉਨ੍ਹਾਂ ਨੂੰ ਸਮਾਜ ਦੇ ਸਾਹਮਣੇ ਰੋਲ ਮਾਡਲ ਵਜੋਂ ਪੇਸ਼ ਕੀਤਾ ਜਾਵੇਗਾ, ਜੋ ਹੋਰ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨਗੇ। ਉਨ੍ਹਾਂ ਨੇ ਪਿੰਡ ਦੀਆਂ ਪੰਚਾਇਤਾਂ ਅਤੇ ਵਿਭਾਗੀ ਕਰਮਚਾਰੀਆਂ ਦੀ ਮਹੱਤਵਪੂਰਨ ਭੂਮਿਕਾ ‘ਤੇ ਜ਼ੋਰ ਦਿੱਤਾ ਅਤੇ ਨਸ਼ਿਆਂ ਵਿਰੁੱਧ ਇਸ ਮੁਹਿੰਮ ਵਿੱਚ ਸਾਰਿਆਂ ਨੂੰ ਸਰਗਰਮੀ ਨਾਲ ਹਿੱਸਾ ਲੈਣ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ।

Related Stories
PU ‘ਚ ਸੁਪਰਡੈਂਟ ਦੇ ਪੁੱਤਰ ਨੇ ਕੀਤੀ ਖੁਦਕੁਸ਼ੀ, ਕੁਆਰਟਰ ‘ਚ ਸੀ ਇਕੱਲਾ; ਪੁਲਿਸ ਨੂੰ ਸੁਸਾਇਡ ਨੋਟ ਮਿਲਿਆ
ਹੁਸ਼ਿਆਰਪੁਰ: ਟਾਂਡਾ ਵਿਖੇ ਪੈਟਰੋਲ ਪੰਪ ਤੋਂ 1.5 ਲੱਖ ਦੀ ਲੁੱਟ, ਸੁੱਤੇ ਪਏ ਕਰਮਚਾਰੀਆਂ ਨੂੰ ਧਮਕਾਇਆ ਤੇ ਕੀਤੀ ਤੋੜ-ਫੋੜ
ਅੰਮ੍ਰਿਤਸਰ: ਟਾਹਲੀ ਵਾਲਾ ਚੌਂਕ ਚ ਚਾਰ ਮੰਜ਼ਿਲਾਂ ਇਮਾਰਤ ਢਹੀ, 2 ਲੋਕ ਦੱਬੇ; ਡੇਢ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਕੀਤਾ ਗਿਆ ਰੈਸਕਿਊ (VIDEO)
328 ਸਰੂਪਾਂ ਦੇ ਮਾਮਲੇ ‘ਚ ਸਾਬਕਾ ਸੀਏ ਸਤਿੰਦਰ ਸਿੰਘ ਕੋਹਲੀ ਮੁੜ 5 ਦਿਨਾਂ ਦੇ ਪੁਲਿਸ ਰਿਮਾਂਡ ‘ਤੇ
G-RAM-G ਨੂੰ ਲੈ ਕੇ ਪੰਜਾਬ ਭਾਜਪਾ ਦੀ ਫਾਜ਼ਿਲਕਾ ਤੋਂ ਜਾਗਰੂਕਤਾ ਮੁਹਿੰਮ, ਜਾਖੜ ਬੋਲੇ ਭੇਸ ਬਦਲ ਕੇ ਮਿਲਣ ਜਾਂਦੇ ਹਨ ਰਾਜਾ ਵੜਿੰਗ
FCI ਜੀਐਮ ਦੀ ਨਿਯੁਕਤੀ ਨੂੰ ਲੈ ਕੇ ਪੰਜਾਬ ਅਤੇ ਕੇਂਦਰ ਵਿਚਾਲੇ ਟਕਰਾਅ, UT ਕੇਡਰ ਅਧਿਕਾਰੀ ਨੀਤਿਕਾ ਪੰਵਾਰ ਦੀ ਸਿਫਾਰਸ਼ ਤੋਂ ਨਰਾਜ਼ ਸੀਐਮ ਨੇ ਕੇਂਦਰ ਨੂੰ ਲਿੱਖੀ ਚਿੱਠੀ