AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਰਿਲੀਜ਼ ਹੁੰਦੇ ਹੀ ਛਾਇਆ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘Ghostface Killah’, ਕੁਝ ਹੀ ਘੰਟਿਆਂ ਚ ਲੱਖਾਂ ਵਿਊਜ਼

'Ghostface Killah' ਦਾ ਸਬੰਧ ਅਮਰੀਕੀ ਹਿਪ-ਹੌਪ ਗਰੁੱਪ 'Wu-Tang Clan' ਦੇ ਮਸ਼ਹੂਰ ਰੈਪਰ Ghostface Killah ਨਾਲ ਹੈ। ਸਿੱਧੂ ਮੂਸੇਵਾਲਾ ਦੇ ਗੀਤਾਂ 'ਚ ਪਹਿਲਾਂ ਵੀ ਅੰਤਰਰਾਸ਼ਟਰੀ ਹਿਪ-ਹੌਪ ਕਲਚਰ ਦੇ ਹਵਾਲੇ ਦੇਖਣ ਨੂੰ ਮਿਲਦੇ ਰਹੇ ਹਨ। ਉਨ੍ਹਾਂ ਦੇ ਇੱਕ ਪੁਰਾਣੇ ਅੰਤਰਰਾਸ਼ਟਰੀ ਕੋਲੈਬੋਰੇਸ਼ਨ 'Dilemma' 'ਚ ਵੀ Ghostface Killah ਤੇ Wu-Tang Clan ਦਾ ਜ਼ਿਕਰ ਕੀਤਾ ਗਿਆ ਸੀ।

ਰਿਲੀਜ਼ ਹੁੰਦੇ ਹੀ ਛਾਇਆ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Ghostface Killah', ਕੁਝ ਹੀ ਘੰਟਿਆਂ ਚ ਲੱਖਾਂ ਵਿਊਜ਼
tv9-punjabi
| Updated On: 22 Sep 2026 11:39 AM IST
Share

ਮਰਹੂਮ ਪੰਜਾਬੀ ਗਾਇਕ ਤੇ ਰੈਪਰ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘Ghostface Killah’ ਰਿਲੀਜ਼ ਹੁੰਦੇ ਹੀ ਸੋਸ਼ਲ ਮੀਡੀਆ ‘ਤੇ ਚਰਚਾ ‘ਚ ਆ ਗਿਆ ਹੈ। ਸਿੱਧੂ ਮੂਸੇਵਾਲਾ ਦੇ ਅਧਿਕਾਰਤ ਯੂਟਿਊਬ ਚੈਨਲ ‘ਤੇ ਜਾਰੀ ਕੀਤੇ ਗਏ ਇਸ ਗੀਤ ਨੂੰ ਕੁਝ ਹੀ ਘੰਟਿਆਂ ‘ਚ ਲੱਖਾਂ ਵਿਊਜ਼ ਮਿਲ ਚੁੱਕੇ ਹਨ। ਗੀਤ ਦੇ ਗਾਇਕ, ਲੇਖਣ ਤੇ ਕੰਪੋਜ਼ਰ ਵਜੋਂ ਵੀ ਸਿੱਧੂ ਮੂਸੇਵਾਲਾ ਦਾ ਨਾਮ ਦਿੱਤਾ ਗਿਆ ਹੈ। ਇਹ ਗਾਣੇ ਨੂੰ ਮਿਊਜ਼ਿਕ Mxrci ਨੇ ਦਿੱਤਾ ਹੈ, ਜਦਕਿ ਵਿਜ਼ਿਊਲ ਦਾ ਕੰਮ ਨਵਕਰਨ ਬਰਾੜ ਵੱਲੋਂ ਕੀਤਾ ਗਿਆ ਹੈ। ਗੀਤ ਰਿਲੀਜ਼ ਹੁੰਦੇ ਹੀ ਪ੍ਰਸ਼ੰਸਕਾਂ ਵੱਲੋਂ ਸੋਸ਼ਲ ਮੀਡੀਆ ‘ਤੇ ਪ੍ਰਤੀਕਿਰਿਆਵਾਂ ਆਉਣੀਆਂ ਸ਼ੁਰੂ ਹੋ ਗਈਆਂ।

‘Ghostface Killah’ ਨਾਮ ਕਿਉਂ ਹੈ ਖਾਸ?

‘Ghostface Killah’ ਦਾ ਸਬੰਧ ਅਮਰੀਕੀ ਹਿਪ-ਹੌਪ ਗਰੁੱਪ ‘Wu-Tang Clan’ ਦੇ ਮਸ਼ਹੂਰ ਰੈਪਰ Ghostface Killah ਨਾਲ ਹੈ। ਸਿੱਧੂ ਮੂਸੇਵਾਲਾ ਦੇ ਗੀਤਾਂ ‘ਚ ਪਹਿਲਾਂ ਵੀ ਅੰਤਰਰਾਸ਼ਟਰੀ ਹਿਪ-ਹੌਪ ਕਲਚਰ ਦੇ ਹਵਾਲੇ ਦੇਖਣ ਨੂੰ ਮਿਲਦੇ ਰਹੇ ਹਨ। ਉਨ੍ਹਾਂ ਦੇ ਇੱਕ ਪੁਰਾਣੇ ਅੰਤਰਰਾਸ਼ਟਰੀ ਕੋਲੈਬੋਰੇਸ਼ਨ ‘Dilemma’ ‘ਚ ਵੀ Ghostface Killah ਤੇ Wu-Tang Clan ਦਾ ਜ਼ਿਕਰ ਕੀਤਾ ਗਿਆ ਸੀ।

ਮੌਤ ਤੋਂ ਬਾਅਦ ਵੀ ਜਾਰੀ ਹੈ ਸੰਗੀਤਕ ਸਫ਼ਰ

ਸਿੱਧੂ ਮੂਸੇਵਾਲਾ ਦਾ 29 ਮਈ 2022 ਕਤਲ ਕਰ ਦਿੱਤਾ ਗਿਆ। ਇਸ ਤੋਂ ਬਾਅਦ ਵੀ ਉਨ੍ਹਾਂ ਵੱਲੋਂ ਪਹਿਲਾਂ ਰਿਕਾਰਡ ਕੀਤੇ ਗਏ ਗੀਤ ਸਮੇਂ-ਸਮੇਂ ‘ਤੇ ਰਿਲੀਜ਼ ਹੁੰਦੇ ਰਹੇ ਹਨ। ਗਾਇਕ ਤੋਂ ਇਲਾਵਾ ਉਹ ਰੈਪਰ ਤੇ ਗੀਤਕਾਰ ਵਜੋਂ ਵੀ ਆਪਣੀ ਵੱਖਰੀ ਪਛਾਣ ਬਣਾ ਚੁੱਕੇ ਸਨ।

17 ਘੰਟਿਆਂ ‘ਚ 35 ਲੱਖ ਤੋਂ ਵੱਧ ਵਿਊਜ਼

ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘Ghostface Killah’ ਰਿਲੀਜ਼ ਹੁੰਦੇ ਹੀ ਸੋਸ਼ਲ ਮੀਡੀਆ ਤੇ ਛਾ ਗਿਆ ਹੈ। ਯੂਜ਼ਰਜ਼ ਗੀਤ ਦੇ ਮਿਊਜ਼ਿਕ ਤੇ ਵੀਡੀਓ ਦੀ ਖੂਬ ਤਾਰੀਫ਼ ਕਰ ਰਹੇ ਹਨ। ਯੂਟਿਊਬ ‘ਤੇ ਰਿਲੀਜ਼ ਹੋਏ ਇਸ ਗੀਤ ਦੀ ਵੀਡੀਓ ਨੂੰ ਮਹਿਜ਼ 17 ਘੰਟਿਆਂ ‘ਚ 35 ਲੱਖ ਤੋਂ ਵੱਧ ਵਿਊਜ਼ ਮਿਲ ਚੁੱਕੇ ਹਨ, ਜਦਕਿ 11 ਲੱਖ ਤੋਂ ਵੱਧ ਯੂਜ਼ਰਸ ਵੀਡੀਓ ‘ਤੇ ਕੁਮੈਂਟ ਕਰ ਚੁੱਕੇ ਹਨ। ਗੀਤ ਨੂੰ ਮਿਲ ਰਹੇ ਜ਼ਬਰਦਸਤ ਹੁੰਗਾਰੇ ਤੋਂ ਸਿੱਧੂ ਮੂਸੇਵਾਲਾ ਦੀ ਅੱਜ ਵੀ ਕਾਇਮ ਲੋਕਪ੍ਰਿਯਤਾ ਦਾ ਅੰਦਾਜ਼ਾ ਲਗਾਇਆ ਜਾ ਸਕਦਾ ਹੈ। ਸਿੱਧੂ ਮੂਸੇਵਾਲਾ ਦੀ ਆਵਾਜ਼ ਤੇ ਸੰਗੀਤ ਦਾ ਜਾਦੂ ਅੱਜ ਵੀ ਪ੍ਰਸ਼ੰਸਕਾਂ ਨੂੰ ਆਪਣੇ ਨਾਲ ਜੋੜੇ ਹੋਏ ਹੈ।

Follow Us
TV9 ਫੈਸਟੀਵਲ ਆਫ਼ ਇੰਡੀਆ 2026 ਵਿੱਚ MD ਅਤੇ CEO ਬਰੁਣ ਦਾਸ ਨੇ ਕੀ ਕਿਹਾ?
TV9 ਫੈਸਟੀਵਲ ਆਫ਼ ਇੰਡੀਆ 2026 ਵਿੱਚ MD ਅਤੇ CEO ਬਰੁਣ ਦਾਸ ਨੇ ਕੀ ਕਿਹਾ?...
TV9 ਫੈਸਟੀਵਲ ਆਫ਼ ਇੰਡੀਆ 2026 ਦੀ ਸ਼ਾਨਦਾਰ ਸ਼ੁਰੂਆਤ, ਸੱਭਿਆਚਾਰ, ਸੰਗੀਤ ਅਤੇ ਦੁਰਗਾ ਪੂਜਾ ਦਾ ਸੰਗਮ
TV9 ਫੈਸਟੀਵਲ ਆਫ਼ ਇੰਡੀਆ 2026 ਦੀ ਸ਼ਾਨਦਾਰ ਸ਼ੁਰੂਆਤ, ਸੱਭਿਆਚਾਰ, ਸੰਗੀਤ ਅਤੇ ਦੁਰਗਾ ਪੂਜਾ ਦਾ ਸੰਗਮ...
ਦਿੱਲੀ ਪੁਲਿਸ ਨੇ CJP ਤਿਰੰਗਾ ਮਾਰਚ ਤੋਂ ਪਹਿਲਾਂ ਸੁਰੱਖਿਆ ਵਧਾਈ, ਕਨਾਟ ਪਲੇਸ ਵਿੱਚ ਧਾਰਾ 163 ਲਾਗੂ
ਦਿੱਲੀ ਪੁਲਿਸ ਨੇ CJP ਤਿਰੰਗਾ ਮਾਰਚ ਤੋਂ ਪਹਿਲਾਂ ਸੁਰੱਖਿਆ ਵਧਾਈ, ਕਨਾਟ ਪਲੇਸ ਵਿੱਚ ਧਾਰਾ 163 ਲਾਗੂ...
Navratri 2026: ਨਰਾਤਿਆਂ ਦੇ ਛੇਵੇਂ ਦਿਨ ਮਾਂ ਕਾਤਿਆਯਨੀ ਨੂੰ ਕਿਵੇਂ ਕਰੀਏ ਪ੍ਰਸੰਨ? ਜਾਣੋ ਪੂਜਾ ਵਿਧੀ
Navratri 2026: ਨਰਾਤਿਆਂ ਦੇ ਛੇਵੇਂ ਦਿਨ ਮਾਂ ਕਾਤਿਆਯਨੀ ਨੂੰ ਕਿਵੇਂ ਕਰੀਏ ਪ੍ਰਸੰਨ? ਜਾਣੋ ਪੂਜਾ ਵਿਧੀ...
ਵਾਦੀਆਂ ਵਿੱਚ ਬਰਫ਼ਬਾਰੀ: ਕਸ਼ਮੀਰ ਅਤੇ ਹਿਮਾਚਲ ਵਿੱਚ ਪਰਤੀ ਜੰਨਤ ਵਰਗ੍ਹੀ ਖੂਬਸੂਰਤੀ, ਵਧੀ ਸੈਲਾਨੀਆਂ ਦੀ ਆਮਦ
ਵਾਦੀਆਂ ਵਿੱਚ ਬਰਫ਼ਬਾਰੀ: ਕਸ਼ਮੀਰ ਅਤੇ ਹਿਮਾਚਲ ਵਿੱਚ ਪਰਤੀ ਜੰਨਤ ਵਰਗ੍ਹੀ ਖੂਬਸੂਰਤੀ, ਵਧੀ ਸੈਲਾਨੀਆਂ ਦੀ ਆਮਦ...
ਐਕਟਰ ਇਮਰਾਨ ਖਾਨ ਨੂੰ ਦੇਸ਼ ਛੱਡਣ ਦਾ ਹੁਕਮ, CJP ਦੇ ਪ੍ਰਦਰਸ਼ਨ 'ਚ ਹੋਏ ਸਨ ਸ਼ਾਮਲ
ਐਕਟਰ ਇਮਰਾਨ ਖਾਨ ਨੂੰ ਦੇਸ਼ ਛੱਡਣ ਦਾ ਹੁਕਮ, CJP ਦੇ ਪ੍ਰਦਰਸ਼ਨ 'ਚ ਹੋਏ ਸਨ ਸ਼ਾਮਲ...
ਝੋਟਾ ਕਤਲ ਕੇਸ: ਪੰਜਾਬ ਬੰਦ ਦਾ ਅਸਰ....ਬਾਜ਼ਾਰਾਂ 'ਚ ਪਸਰਿਆ ਸੰਨਾਟਾ; ਹਾਈਵੇਅ ਜਾਮ
ਝੋਟਾ ਕਤਲ ਕੇਸ: ਪੰਜਾਬ ਬੰਦ ਦਾ ਅਸਰ....ਬਾਜ਼ਾਰਾਂ 'ਚ ਪਸਰਿਆ ਸੰਨਾਟਾ; ਹਾਈਵੇਅ ਜਾਮ...
ਝੋਟਾ ਕਤਲਕਾਂਡ: ਕੱਲ੍ਹ ਪੰਜਾਬ ਬੰਦ ਦੀ ਕਾਲ; ਮੁਲਜ਼ਮ ਦੇ ਘਰ ਚੱਲਿਆ ਬੁਲਡੋਜ਼ਰ, ਦੁਕਾਨ ਦੀ ਭੰਨਤੋੜ, ਲਗਾਈ ਅੱਗ
ਝੋਟਾ ਕਤਲਕਾਂਡ: ਕੱਲ੍ਹ ਪੰਜਾਬ ਬੰਦ ਦੀ ਕਾਲ; ਮੁਲਜ਼ਮ ਦੇ ਘਰ ਚੱਲਿਆ ਬੁਲਡੋਜ਼ਰ, ਦੁਕਾਨ ਦੀ ਭੰਨਤੋੜ, ਲਗਾਈ ਅੱਗ...
Punjab Election 2027: ਪੰਜਾਬ ਵਿੱਚ ਪੂਰਾ ਹੋਇਆ SIR, ਚੋਣ ਕਮਿਸ਼ਨ ਨੇ ਸਿਆਸੀ ਪਾਰਟੀਆਂ ਦੀ ਕੀਤੀ ਤਾਰੀਫ਼
Punjab Election 2027: ਪੰਜਾਬ ਵਿੱਚ ਪੂਰਾ ਹੋਇਆ SIR, ਚੋਣ ਕਮਿਸ਼ਨ ਨੇ ਸਿਆਸੀ ਪਾਰਟੀਆਂ ਦੀ ਕੀਤੀ ਤਾਰੀਫ਼...