AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਪੰਜਾਬ SIR: ਪਹਿਲੇ ਦਿਨ ਘਰ-ਘਰ ਪਹੁੰਚੇ BLOs ਨੇ ਵੰਡੇ ਫਾਰਮ, ਜਾਣੋ ਹੁਣ ਅੱਗੇ ਦੀ ਕੀ ਹੈ ਪ੍ਰਕਿਰਿਆ

ਘਰ-ਘਰ ਜਾ ਕੇ ਗਣਨਾ ਕਰਨ ਦਾ ਇਹ ਅਭਿਆਨ 24 ਜੁਲਾਈ ਤੱਕ ਜਾਰੀ ਰਹੇਗਾ, ਜਦਕਿ ਪੋਲਿੰਗ ਸਟੇਸ਼ਨਾਂ ਦੇ ਤਰਕਸੰਗਤੀਕਰਨ ਦਾ ਕੰਮ ਵੀ 24 ਜੁਲਾਈ 2026 ਤੱਕ ਮੁਕੰਮਲ ਕੀਤਾ ਜਾਵੇਗਾ। ਵੋਟਰ ਸੂਚੀਆਂ ਦਾ ਖਰੜਾ 3 ਅਗਸਤ 2026 ਨੂੰ ਪ੍ਰਕਾਸ਼ਿਤ ਕੀਤਾ ਜਾਵੇਗਾ।

ਪੰਜਾਬ SIR: ਪਹਿਲੇ ਦਿਨ ਘਰ-ਘਰ ਪਹੁੰਚੇ BLOs ਨੇ ਵੰਡੇ ਫਾਰਮ, ਜਾਣੋ ਹੁਣ ਅੱਗੇ ਦੀ ਕੀ ਹੈ ਪ੍ਰਕਿਰਿਆ
sukhvinder-singh
| Updated On: 26 Jun 2026 09:18 AM IST
Share

ਭਾਰਤ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਬੀਤੇ ਦਿਨ ਤੋਂ ਪੰਜਾਬ ‘ਚ ਵੋਟਰ ਸੂਚੀਆਂ ਦੀ SIR (ਐਸਆਈਆਰ- ਸਪੈਸ਼ਲ ਇੰਟੈਂਸਿਵ ਰਿਵਿਜ਼ਨ) ਦਾ ਕੰਮ ਸ਼ੁਰੂ ਹੋ ਗਿਆ, ਜਿਸ ਤਹਿਤ ਪਹਿਲੇ ਦਿਨ ਬੂਥ ਲੈਵਲ ਅਫ਼ਸਰਾਂ (ਬੀਐਲਓਜ) ਨੇ ਘਰ-ਘਰ ਜਾ ਕੇ ਫਾਰਮ ਵੰਡੇ। ਇਸ ਦੌਰਾਨ ਜਿਨ੍ਹਾਂ ਲੋਕਾਂ ਦੇ ਘਰ ਬੀਐਲਓਜ ਨਹੀਂ ਪਹੁੰਚੇ ਹਨ ਜਾਂ ਜੋ ਲੋਕ ਘਰ ‘ਚ ਮੌਜੂਦ ਨਹੀਂ ਸਨ, ਉਨ੍ਹਾਂ ਨੂੰ ਫ਼ਿਕਰ ਕਰਨ ਦੀ ਜ਼ਰੂਰਤ ਨਹੀਂ ਹੈ। ਇਸ ਪ੍ਰਕਿਰਿਆ ਦੌਰਾਨ ਬੀਐਲਓਜ ਵਾਰ-ਵਾਰ ਤੁਹਾਡੇ ਨਾਲ ਸੰਪਰਕ ਕਰਨਗੇ ਤੇ ਤੁਹਾਡੇ ਘਰ ਆਉਣਗੇ।

ਬੀਤੇ ਦਿਨ, ਜ਼ਿਲ੍ਹਾ ਹੁਸ਼ਿਆਰਪੁਰ ‘ਚ ਪਹਿਲੇ ਦਿਨ ਬੀਐਲਓਜ ਨੇ 1,01,733 ਗਣਨਾ ਫਾਰਮ ਵੰਡੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਦੱਸਿਆ ਕਿ ਇਹ ਪ੍ਰਕਿਰਿਆ ਜ਼ਿਲ੍ਹੇ ਦੇ ਸਾਰੇ ਸੱਤ ਵਿਧਾਨ ਸਭਾ ਹਲਕਿਆਂ ‘ਚ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜ਼ਿਲੇ ‘ਚ ਕੁੱਲ 1,563 ਬੀਐਲਓ 12,68,648 ਵੋਟਰਾਂ ਤੱਕ ਪਹੁੰਚ ਕਰਨਗੇ। ਉਨ੍ਹਾਂ ਦੱਸਿਆ ਕਿ ਸੁਪਰਵਾਈਜ਼ਰਾਂ ਦੀ ਨਿਗਰਾਨੀ ਹੇਠ ਬੀਐਲਓ ਵੋਟਰਾਂ ਨੂੰ ਗਣਨਾ ਫਾਰਮ ਵੰਡਣ ਦਾ ਕੰਮ ਕਰ ਰਹੇ ਹਨ ਤੇ ਸਿਆਸੀ ਪਾਰਟੀਆਂ ਦੇ ਨੁਮਾਇੰਦੇ ਵੀ ਇਸ ਦੌਰਾਨ ਬੀਐਲਓ ਦੇ ਨਾਲ ਮੌਜੂਦ ਰਹਿਣਗੇ। ਉਨ੍ਹਾਂ ਕਿਹਾ ਕਿ ਇਸ ਪੂਰੀ ਪ੍ਰਕਿਰਿਆ ਦੀ ਨਿਗਰਾਨੀ ਜ਼ਿਲ੍ਹਾ ਚੋਣ ਦਫ਼ਤਰ ਵੱਲੋਂ ਵੀ ਕੀਤੀ ਜਾ ਰਹੀ ਹੈ।

ਜ਼ਿਲ੍ਹਾ ਚੋਣ ਅਫ਼ਸਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਚੱਲ ਰਹੀ ਐਸਆਈਆਰ ਮੁਹਿੰਮ ‘ਚ ਸਰਗਰਮ ਹਿੱਸੇਦਾਰ ਬਣਨ ਤਾਂ ਜੋ ਕੋਈ ਵੀ ਯੋਗ ਵੋਟਰ ਰਹਿ ਨਾ ਜਾਵੇ। ਉਨ੍ਹਾਂ ਕਿਹਾ ਕਿ ਬੀਐਲਓ ਤੋਂ ਫਾਰਮ ਪ੍ਰਾਪਤ ਕਰਨ ਤੋਂ ਬਾਅਦ ਵੋਟਰਾਂ ਨੂੰ ਇਹ ਫਾਰਮ ਭਰ ਕੇ ਰੱਖਣਾ ਹੋਵੇਗਾ ਤੇ ਜਦੋਂ ਬੀਐਲਓ ਦੁਬਾਰਾ ਘਰਾਂ ਵਿੱਚ ਫਾਰਮ ਇਕੱਠੇ ਕਰਨ ਲਈ ਆਉਣ ਤਾਂ ਉਨ੍ਹਾਂ ਨੂੰ ਜਮ੍ਹਾਂ ਕਰਵਾਉਣਾ ਹੋਵੇਗਾ ਤੇ ਇਸ ਦੇ ਨਾਲ ਇੱਕ ਕਾਪੀ ਆਪਣੇ ਕੋਲ ਰੱਖਣੀ ਹੋਵੇਗੀ।

ਹੁਸ਼ਿਆਰਪੁਰ ਡੀਸੀ ਨੇ ਦਿੱਤੀ ਜਾਣਕਾਰੀ

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹਰੇਕ ਬੀਐਲਓ ਲਗਭਗ 812 ਵੋਟਰਾਂ ਨੂੰ ਕਵਰ ਕਰੇਗਾ ਤੇ ਪਹਿਲੇ ਦਿਨ ਘਰ-ਘਰ ਜਾ ਕੇ 1,01,733 ਫਾਰਮਾਂ ਦੀ ਵੰਡ ਦਰਜ ਕੀਤੀ ਗਈ। ਉਨ੍ਹਾਂ ਕਿਹਾ ਕਿ ਹਰੇਕ ਬੀਐਲਓ ਹਰ ਘਰ ‘ਚ ਵੱਧ ਤੋਂ ਵੱਧ ਤਿੰਨ ਵਾਰ ਜਾਵੇਗਾ, ਜੇਕਰ ਕੋਈ ਘਰ ਬੰਦ ਮਿਲਦਾ ਹੈ ਤਾਂ ਗਣਨਾ ਫਾਰਮ ਘਰ ਦੇ ਦਰਵਾਜ਼ੇ ਤੇ ਰੱਖਿਆ ਜਾਵੇਗਾ। ਹਰੇਕ ਵੋਟਰ ਨੂੰ ਪਹਿਲਾਂ ਤੋਂ ਛਪੇ ਹੋਏ ਫਾਰਮਾਂ ਦੀਆਂ ਦੋ ਕਾਪੀਆਂ ਦਿੱਤੀਆਂ ਜਾਣਗੀਆਂ। ਵੋਟਰਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਅਸਲ ਫਾਰਮ ਭਰ ਕੇ ਅਗਲੀ ਫੇਰੀ ਦੌਰਾਨ ਬੀਐਲਓ ਨੂੰ ਸੌਂਪਣ ਅਤੇ ਫਾਰਮ ਪ੍ਰਾਪਤ ਕਰਨ ਤੋਂ ਬਾਅਦ ਬੀਐਲਓ ਪਰਚੀ ਜਾਰੀ ਕਰੇਗਾ, ਜਿਹੜੀ ਕਾਪੀ ਵੋਟਰ ਕੋਲ ਰਹੇਗੀ। ਜੇਕਰ ਵੋਟਰ ਘਰ ‘ਚ ਮੌਜੂਦ ਨਾ ਹੋਵੇ ਤਾਂ ਫਾਰਮ ਪਰਿਵਾਰ ਦੇ ਕਿਸੇ ਵੀ ਬਾਲਗ ਮੈਂਬਰ ਨੂੰ ਦਿੱਤਾ ਜਾ ਸਕਦਾ ਹੈ।

ਡਿਪਟੀ ਕਮਿਸ਼ਨਰ ਨੇ ਉਨ੍ਹਾਂ ਵੋਟਰਾਂ ਨੂੰ ਅਪੀਲ ਕੀਤੀ ਜਿਨ੍ਹਾਂ ਨੂੰ ਫਾਰਮ ਪ੍ਰਾਪਤ ਨਹੀਂ ਹੋਇਆ ਕਿ ਉਹ ਆਪਣੇ ਸਬੰਧਤ ਬੀਐਲਓ ਨਾਲ ਦਿੱਤੇ ਗਏ ਨੰਬਰ ਤੇ ਸੰਪਰਕ ਕਰਨ ਜਾਂ ਬੁੱਕ ਏ ਕਾਲ ਵਿਦ ਬੀਐਲਓ ਸਹੂਲਤ ਦੀ ਵਰਤੋਂ ਕਰਨ। ਉਨ੍ਹਾਂ ਵੋਟਰਾਂ ਨੂੰ ਈਸੀਆਈ ਤੇ ਸੀ.ਈ.ਓ. ਪੰਜਾਬ ਦੀਆਂ ਵੈੱਬਸਾਈਟਾਂ ਤੇ ਈਸੀਆਈ.ਨੈੱਟ ਐਪ ਰਾਹੀਂ ਆਪਣਾ ਵੇਰਵਾ ਤਸਦੀਕ ਕਰਨ ਦੀ ਵੀ ਸਲਾਹ ਦਿੱਤੀ।

ਵਿਧਾਨ ਸਭਾ ਹਲਕਾ-ਵਾਰ ਫਾਰਮਾਂ ਦੀ ਵੰਡ ਬਾਰੇ ਜਾਣਕਾਰੀ ਦਿੰਦਿਆਂ ਆਸ਼ਿਕਾ ਜੈਨ ਨੇ ਦੱਸਿਆ ਕਿ 39-ਮੁਕੇਰੀਆਂ ਹਲਕੇ ‘ਚ 9,938 ਫਾਰਮ, 40-ਦਸੂਹਾ ‘ਚ 16,564 ਫਾਰਮ ਤੇ 41-ਉੜਮੁੜ ‘ਚ 30,636 ਫਾਰਮ ਵੰਡੇ ਗਏ। ਇਸੇ ਤਰ੍ਹਾਂ 42-ਸ਼ਾਮ ਚੁਰਾਸੀ ‘ਚ 12,059 ਫਾਰਮ, 43-ਹੁਸ਼ਿਆਰਪੁਰ ‘ਚ 5,485 ਫਾਰਮ ਤੇ 44-ਚੱਬੇਵਾਲ ‘ਚ 4,992 ਫਾਰਮ ਵੰਡੇ ਗਏ। ਜਦਕਿ 45-ਗੜ੍ਹਸ਼ੰਕਰ ਵਿਧਾਨ ਸਭਾ ਹਲਕੇ ‘ਚ 22,059 ਫਾਰਮ ਵੰਡੇ ਗਏ।

ਵੋਟਰ ਸੂਚੀਆਂ ਦਾ ਖਰੜਾ 3 ਅਗਸਤ ਨੂੰ ਹੋਵੇਗਾ ਜਾਰੀ

ਜ਼ਿਕਰਯੋਗ ਹੈ ਕਿ ਘਰ-ਘਰ ਜਾ ਕੇ ਗਣਨਾ ਕਰਨ ਦਾ ਇਹ ਅਭਿਆਨ 24 ਜੁਲਾਈ ਤੱਕ ਜਾਰੀ ਰਹੇਗਾ, ਜਦਕਿ ਪੋਲਿੰਗ ਸਟੇਸ਼ਨਾਂ ਦੇ ਤਰਕਸੰਗਤੀਕਰਨ ਦਾ ਕੰਮ ਵੀ 24 ਜੁਲਾਈ 2026 ਤੱਕ ਮੁਕੰਮਲ ਕੀਤਾ ਜਾਵੇਗਾ। ਵੋਟਰ ਸੂਚੀਆਂ ਦਾ ਖਰੜਾ 3 ਅਗਸਤ 2026 ਨੂੰ ਪ੍ਰਕਾਸ਼ਿਤ ਕੀਤਾ ਜਾਵੇਗਾ। ਵੋਟਰ ਸੂਚੀਆਂ ਸਬੰਧੀ ਦਾਅਵੇ ਤੇ ਇਤਰਾਜ਼ 3 ਅਗਸਤ ਤੋਂ 2 ਸਤੰਬਰ 2026 ਤੱਕ ਜਮ੍ਹਾਂ ਕਰਵਾਏ ਜਾ ਸਕਣਗੇ, ਜਦਕਿ ਇਨ੍ਹਾਂ ਦਾ ਨਿਪਟਾਰਾ 3 ਅਗਸਤ ਤੋਂ 28 ਸਤੰਬਰ 2026 ਤੱਕ ਕੀਤਾ ਜਾਵੇਗਾ। ਅੰਤਿਮ ਵੋਟਰ ਸੂਚੀਆਂ 1 ਅਕਤੂਬਰ 2026 ਨੂੰ ਪ੍ਰਕਾਸ਼ਿਤ ਕੀਤੀਆਂ ਜਾਣਗੀਆਂ।

Follow Us
Punjab Congress: ਪੰਜਾਬ ਕਾਂਗਰਸ ਵਿੱਚ ਧੜੇਬੰਦੀ 'ਤੇ ਹਾਈਕਮਾਨ ਸਖ਼ਤ, ਬਾਗ਼ੀ ਆਗੂਆਂ ਨੂੰ ਨਹੀਂ ਮਿਲਣਗੇ ਰਾਹੁਲ ਗਾਂਧੀ
Punjab Congress: ਪੰਜਾਬ ਕਾਂਗਰਸ ਵਿੱਚ ਧੜੇਬੰਦੀ 'ਤੇ ਹਾਈਕਮਾਨ ਸਖ਼ਤ, ਬਾਗ਼ੀ ਆਗੂਆਂ ਨੂੰ ਨਹੀਂ ਮਿਲਣਗੇ ਰਾਹੁਲ ਗਾਂਧੀ...
ਮੁਕੇਰੀਆਂ ਤੋਂ ਸੀਐਮ ਭਗਵੰਤ ਮਾਨ ਦੇ ਵਿਰੋਧੀਆਂ ਦੇ ਸਿੱਧੇ ਨਿਸ਼ਾਨੇ, ਸੁਖਬੀਰ ਬਾਦਲ ਤੇ ਮਜੀਠਿਆ ਤੇ ਕਹਿ ਦਿੱਤੀ ਵੱਡੀ ਗੱਲ
ਮੁਕੇਰੀਆਂ ਤੋਂ ਸੀਐਮ ਭਗਵੰਤ ਮਾਨ ਦੇ ਵਿਰੋਧੀਆਂ ਦੇ ਸਿੱਧੇ ਨਿਸ਼ਾਨੇ, ਸੁਖਬੀਰ ਬਾਦਲ ਤੇ ਮਜੀਠਿਆ ਤੇ ਕਹਿ ਦਿੱਤੀ ਵੱਡੀ ਗੱਲ...
PM Modi Chandigarh Visit: ਚੰਡੀਗੜ੍ਹ ਦੌਰੇ ਦੌਰਾਨ ਪੀਐਮ ਮੋਦੀ ਕਿਹੜੇ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਣ...? ਵੇਖੋ
PM Modi Chandigarh Visit: ਚੰਡੀਗੜ੍ਹ ਦੌਰੇ ਦੌਰਾਨ ਪੀਐਮ ਮੋਦੀ ਕਿਹੜੇ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਣ...? ਵੇਖੋ...
E20 Fuel Controversy: E20 ਫਿਊਲ ਵਿਵਾਦ, ਕੀ ਇਥੇਨੌਲ ਬਲੈਂਡੇਡ ਪੈਟਰੋਲ ਨਾਲ ਸੱਚਮੁੱਚ ਖਰਾਬ ਹੋ ਰਹੇ ਗੱਡੀਆਂ ਦੇ ਇੰਜਨ?
E20 Fuel Controversy: E20 ਫਿਊਲ ਵਿਵਾਦ, ਕੀ ਇਥੇਨੌਲ ਬਲੈਂਡੇਡ ਪੈਟਰੋਲ ਨਾਲ ਸੱਚਮੁੱਚ ਖਰਾਬ ਹੋ ਰਹੇ ਗੱਡੀਆਂ ਦੇ ਇੰਜਨ?...
ਅਮਰੀਕਾ 'ਚ ਭਾਰਤੀ ਗੈਂਗਸਟਰਾਂ 'ਤੇ ਵੱਡਾ ਐਕਸ਼ਨ, FBI ਦੀ ਲਿਸਟ ਵਿੱਚ ਨਿਤੀਸ਼ ਕੌਸ਼ਲ ਮੋਸਟ ਵਾਂਟੇਡ
ਅਮਰੀਕਾ 'ਚ ਭਾਰਤੀ ਗੈਂਗਸਟਰਾਂ 'ਤੇ ਵੱਡਾ ਐਕਸ਼ਨ, FBI ਦੀ ਲਿਸਟ ਵਿੱਚ ਨਿਤੀਸ਼ ਕੌਸ਼ਲ ਮੋਸਟ ਵਾਂਟੇਡ...
ਪੀਐਮ ਮੋਦੀ ਦਾ ਚੰਡੀਗੜ੍ਹ ਅਤੇ ਪੰਜਾਬ ਦੌਰਾ, PGI ਨੂੰ ਮਿਲੇਗੀ ਕਿਹੜੀ ਸੌਗਾਤ? ਵੇਖੋ...
ਪੀਐਮ ਮੋਦੀ ਦਾ ਚੰਡੀਗੜ੍ਹ ਅਤੇ ਪੰਜਾਬ ਦੌਰਾ, PGI ਨੂੰ ਮਿਲੇਗੀ ਕਿਹੜੀ ਸੌਗਾਤ? ਵੇਖੋ......
ਪੰਜਾਬ ਵਿਧਾਨਸਭਾ ਦੇ ਮੌਨਸੂਨ ਸੈਸ਼ਨ 'ਚ ਪਾਸ ਹੋ ਸਕਦੇ ਹਨ ਕਿਹੜੇ ਵੱਡੇ ਬਿੱਲ? ਜਾਣੋ...
ਪੰਜਾਬ ਵਿਧਾਨਸਭਾ ਦੇ ਮੌਨਸੂਨ ਸੈਸ਼ਨ 'ਚ ਪਾਸ ਹੋ ਸਕਦੇ ਹਨ ਕਿਹੜੇ ਵੱਡੇ ਬਿੱਲ? ਜਾਣੋ......
PM ਮੋਦੀ ਦੇ ਜਲੰਧਰ ਦੌਰੇ ਦੀਆਂ ਕਿਹੋ ਜਿਹੀਆਂ ਹਨ ਤਿਆਰੀਆਂ? ਵੇਖੋ Tv9 Punjabi ਦੀ ਇਹ ਖਾਸ ਰਿਪੋਰਟ
PM ਮੋਦੀ ਦੇ ਜਲੰਧਰ ਦੌਰੇ ਦੀਆਂ ਕਿਹੋ ਜਿਹੀਆਂ ਹਨ ਤਿਆਰੀਆਂ? ਵੇਖੋ Tv9 Punjabi ਦੀ ਇਹ ਖਾਸ ਰਿਪੋਰਟ...
ਪਹਿਲਾਂ ਵਾਲੇ ਜਨਤਾ ਨੂੰ ਕੁਝ ਨਹੀਂ ਸਮਝਦੇ ਸਨ, ਹੁਣ ਜਨਤਾ ਉਨ੍ਹਾਂ ਨੂੰ ਕੁਝ ਨਹੀਂ ਸਮਝਦੀ, ਸੀਐਮ ਮਾਨ ਸੁਖਬੀਰ ਬਾਦਲ ਤੇ ਨਿਸ਼ਾਨਾ
ਪਹਿਲਾਂ ਵਾਲੇ ਜਨਤਾ ਨੂੰ ਕੁਝ ਨਹੀਂ ਸਮਝਦੇ ਸਨ, ਹੁਣ ਜਨਤਾ ਉਨ੍ਹਾਂ ਨੂੰ ਕੁਝ ਨਹੀਂ ਸਮਝਦੀ, ਸੀਐਮ ਮਾਨ ਸੁਖਬੀਰ ਬਾਦਲ ਤੇ ਨਿਸ਼ਾਨਾ...