AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪਠਾਨਕੋਟ ‘ਚ ਸਾਮਰਟ ਰਾਸ਼ਨ ਕਾਰਡ ਯੋਜਨਾ ਦਾ ਆਗਾਜ਼, 39 ਲੱਖ ਤੋਂ ਵੱਧ ਪਰਿਵਾਰਾਂ ਨੂੰ ਮਿਲੇਗਾ ਇਸਦਾ ਲਾਭ

ਪੰਜਾਬ ਦੇ ਖ਼ੁਰਾਕ ਅਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਪਠਾਨਕੋਟ ਤੋਂ ਸੂਬਾ ਪੱਧਰੀ 'ਸਮਾਰਟ ਰਾਸ਼ਨ ਕਾਰਡ' ਯੋਜਨਾ ਦਾ ਆਗਾਜ਼ ਕੀਤਾ ਹੈ। ਇਸ ਅਹਿਮ ਯੋਜਨਾ ਦੇ ਤਹਿਤ ਪੰਜਾਬ ਦੇ 39 ਲੱਖ ਤੋਂ ਵੱਧ ਪਰਿਵਾਰਾਂ ਨੂੰ ਮੁਫ਼ਤ ਰਾਸ਼ਨ ਦੀ ਸਹੂਲਤ ਦਿੱਤੀ ਜਾਵੇਗੀ।

ਪਠਾਨਕੋਟ 'ਚ ਸਾਮਰਟ ਰਾਸ਼ਨ ਕਾਰਡ ਯੋਜਨਾ ਦਾ ਆਗਾਜ਼, 39 ਲੱਖ ਤੋਂ ਵੱਧ ਪਰਿਵਾਰਾਂ ਨੂੰ ਮਿਲੇਗਾ ਇਸਦਾ ਲਾਭ
Image Credit: @LC_Kataruchak
tv9-punjabi
| Published: 02 Apr 2026 21:07 PM IST

ਪੰਜਾਬ ਦੇ ਖ਼ੁਰਾਕ ਅਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਪਠਾਨਕੋਟ ਤੋਂ ਸੂਬਾ ਪੱਧਰੀ ‘ਸਮਾਰਟ ਰਾਸ਼ਨ ਕਾਰਡ’ ਯੋਜਨਾ ਦਾ ਆਗਾਜ਼ ਕੀਤਾ ਹੈ। ਇਸ ਅਹਿਮ ਯੋਜਨਾ ਦੇ ਤਹਿਤ ਪੰਜਾਬ ਦੇ 39 ਲੱਖ ਤੋਂ ਵੱਧ ਪਰਿਵਾਰਾਂ ਨੂੰ ਮੁਫ਼ਤ ਰਾਸ਼ਨ ਦੀ ਸਹੂਲਤ ਦਿੱਤੀ ਜਾਵੇਗੀ। ਕੈਬਨਿਟ ਮੰਤਰੀ ਨੇ ਆਪਣੇ ਵਿਧਾਨ ਸਭਾ ਹਲਕੇ ਤੋਂ ਇਸ ਸਕੀਮ ਦੀ ਸ਼ੁਰੂਆਤ ਕਰਦਿਆਂ ਲਾਭਪਾਤਰੀਆਂ ਨੂੰ ਨਵੇਂ ਸਮਾਰਟ ਕਾਰਡ ਵੰਡੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਗਰੀਬ ਪਰਿਵਾਰਾਂ ਨੂੰ ਰਾਹਤ ਦੇਣ ਲਈ ਵਚਨਬੱਧ ਹੈ।

ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰ ਰਹੀ ਹੈ ਮਾਨ ਸਰਕਾਰ

ਇਸ ਮੌਕੇ ਸੰਬੋਧਨ ਕਰਦਿਆਂ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨਾਲ ਕੀਤੀ ਹਰ ਗਰੰਟੀ ਨੂੰ ਪੂਰਾ ਕਰ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਜਦੋਂ ਤੋਂ ਸੂਬੇ ਵਿੱਚ ਮਾਨ ਸਰਕਾਰ ਬਣੀ ਹੈ, ਚੋਣਾਂ ਦੌਰਾਨ ਕੀਤੇ ਗਏ ਵਾਅਦਿਆਂ ਦੇ ਨਾਲ-ਨਾਲ ਉਹ ਕੰਮ ਵੀ ਕੀਤੇ ਜਾ ਰਹੇ ਹਨ ਜਿਨ੍ਹਾਂ ਦਾ ਜ਼ਿਕਰ ਮੈਨੀਫੈਸਟੋ ਵਿੱਚ ਨਹੀਂ ਸੀ। ਉਨ੍ਹਾਂ ਕਿਹਾ ਕਿ ਇਹ ਸਮਾਰਟ ਕਾਰਡ ਸਿਸਟਮ ਵਿੱਚ ਪਾਰਦਰਸ਼ਤਾ ਲਿਆਉਣ ਅਤੇ ਲਾਭਪਾਤਰੀਆਂ ਦੀਆਂ ਮੁਸ਼ਕਲਾਂ ਘਟਾਉਣ ਵਿੱਚ ਸਹਾਈ ਹੋਵੇਗਾ।

ਹੁਣ ਕਣਕ ਦੇ ਨਾਲ ਦਾਲ, ਖੰਡ ਅਤੇ ਤੇਲ ਵੀ ਮਿਲੇਗਾ

ਮੰਤਰੀ ਨੇ ਯੋਜਨਾ ਦੇ ਵੇਰਵੇ ਸਾਂਝੇ ਕਰਦਿਆਂ ਦੱਸਿਆ ਕਿ ਲਾਭਪਾਤਰੀਆਂ ਨੂੰ ਹੁਣ ਸਿਰਫ਼ ਕਣਕ ਹੀ ਨਹੀਂ, ਸਗੋਂ ਹੋਰ ਜ਼ਰੂਰੀ ਵਸਤਾਂ ਵੀ ਮੁਫ਼ਤ ਦਿੱਤੀਆਂ ਜਾਣਗੀਆਂ। ਇਸ ਸਕੀਮ ਅਧੀਨ ਹਰੇਕ ਪਰਿਵਾਰ ਨੂੰ:

2 ਕਿੱਲੋ ਖੰਡ

2 ਕਿੱਲੋ ਦਾਲ

1 ਲੀਟਰ ਸਰ੍ਹੋਂ ਦਾ ਤੇਲ

ਇੱਕ ਹਲਦੀ ਦਾ ਪੈਕੇਟ ਵੀ ਮੁਫ਼ਤ ਮੁਹੱਈਆ ਕਰਵਾਇਆ ਜਾਵੇਗਾ। ਇਹ ਯੋਜਨਾ ਅਪ੍ਰੈਲ ਮਹੀਨੇ ਤੋਂ ਪੂਰੇ ਸੂਬੇ ਵਿੱਚ ਲਾਗੂ ਹੋ ਜਾਵੇਗੀ ਅਤੇ ਇਸ ਲਈ ਲੋਕਾਂ ਨੂੰ ਕੋਈ ਵੀ ਫੀਸ ਨਹੀਂ ਦੇਣੀ ਪਵੇਗੀ।

e-KYC ਅਤੇ ਬਾਇਓਮੈਟ੍ਰਿਕ ਦੀਆਂ ਦਿੱਕਤਾਂ ਤੋਂ ਮਿਲੇਗੀ ਨਿਜਾਤ

ਪੰਜਾਬ ਵਿੱਚ ਲਗਭਗ 1.5 ਕਰੋੜ ਲਾਭਪਾਤਰੀ ਇਸ ਪਹਿਲਕਦਮੀ ਦਾ ਹਿੱਸਾ ਬਣਨਗੇ। ਮੰਤਰੀ ਨੇ ਦੱਸਿਆ ਕਿ ਇਹ ਕਦਮ ਇਸ ਲਈ ਚੁੱਕਿਆ ਗਿਆ ਹੈ ਕਿਉਂਕਿ ਹਜ਼ਾਰਾਂ ਪਰਿਵਾਰਾਂ ਨੂੰ e-KYC ਅਤੇ ਬਾਇਓਮੈਟ੍ਰਿਕ ਮਸ਼ੀਨਾਂ ਰਾਹੀਂ ਰਾਸ਼ਨ ਲੈਣ ਵਿੱਚ ਭਾਰੀ ਮੁਸ਼ਕਲਾਂ ਆ ਰਹੀਆਂ ਸਨ। ਖ਼ਾਸ ਕਰਕੇ ਬਜ਼ੁਰਗਾਂ ਅਤੇ ਮਜ਼ਦੂਰਾਂ ਦੇ ਫਿੰਗਰਪ੍ਰਿੰਟ ਘਿਸ ਜਾਣ ਕਾਰਨ EPOS ਮਸ਼ੀਨਾਂ ਉਨ੍ਹਾਂ ਦੀ ਪਛਾਣ ਨਹੀਂ ਕਰ ਪਾ ਰਹੀਆਂ ਸਨ। ਨਵੇਂ ਸਮਾਰਟ ਕਾਰਡ ਹੁਣ ਲਾਭਪਾਤਰੀਆਂ ਲਈ ਇੱਕ ਪਛਾਣ ਪੱਤਰ ਵਜੋਂ ਕੰਮ ਕਰਨਗੇ। ਜੇਕਰ ਕਿਸੇ ਕਾਰਨ ਬਾਇਓਮੈਟ੍ਰਿਕ ਫੇਲ੍ਹ ਵੀ ਹੋ ਜਾਂਦਾ ਹੈ, ਤਾਂ ਵੀ ਪਾਤਰ ਪਰਿਵਾਰਾਂ ਨੂੰ ਉਨ੍ਹਾਂ ਦੇ ਹੱਕ ਦੇ ਰਾਸ਼ਨ ਤੋਂ ਵਾਂਝਾ ਨਹੀਂ ਰੱਖਿਆ ਜਾਵੇਗਾ।

ਡਿਪੋ ਹੋਲਡਰਾਂ ਰਾਹੀਂ ਵੰਡੇ ਜਾਣਗੇ ਕਾਰਡ

ਇਹ ਯੋਜਨਾ ਪੜਾਅਵਾਰ ਤਰੀਕੇ ਨਾਲ ਲਾਗੂ ਕੀਤੀ ਜਾ ਰਹੀ ਹੈ। ਮੰਤਰੀ ਨੇ ਦੱਸਿਆ ਕਿ ਸਮਾਰਟ ਕਾਰਡ ਤਿਆਰ ਹਨ ਅਤੇ ਅਗਲੇ 2-3 ਦਿਨਾਂ ਵਿੱਚ ਡਿਪੋ ਹੋਲਡਰਾਂ ਰਾਹੀਂ ਇਹ ਘਰ-ਘਰ ਪਹੁੰਚਣੇ ਸ਼ੁਰੂ ਹੋ ਜਾਣਗੇ। ਇਹ ਕਾਰਡ ਰਾਸ਼ਨ ਵੰਡ ਪ੍ਰਣਾਲੀ (PDS) ਨੂੰ ਸੁਖਾਲਾ ਬਣਾਉਣਗੇ।

ਕਾਰਡ ਵਿੱਚ ਲਾਭਪਾਤਰੀ ਦੀ ਸ਼੍ਰੇਣੀ, ਰਾਸ਼ਨ ਕਾਰਡ ਨੰਬਰ ਅਤੇ ਪਰਿਵਾਰ ਦੇ ਮੁਖੀ ਦਾ ਵੇਰਵਾ ਸ਼ਾਮਲ ਹੋਵੇਗਾ। ਇਸ ਨਾਲ ਕਣਕ ਦੀ ਵੰਡ ਤੇਜ਼ੀ ਨਾਲ ਹੋ ਸਕੇਗੀ ਅਤੇ ਭ੍ਰਿਸ਼ਟਾਚਾਰ ‘ਤੇ ਵੀ ਲਗਾਮ ਲੱਗੇਗੀ। ਖ਼ੁਰਾਕ ਸੁਰੱਖਿਆ ਕਾਨੂੰਨ ਤਹਿਤ ਗਰੀਬ ਪਰਿਵਾਰਾਂ ਨੂੰ ਸਮੇਂ ਸਿਰ ਅਤੇ ਬਿਨਾਂ ਕਿਸੇ ਰੁਕਾਵਟ ਦੇ ਰਾਸ਼ਨ ਪਹੁੰਚਾਉਣਾ ਹੀ ਇਸ ਸੁਧਾਰ ਦਾ ਮੁੱਖ ਉਦੇਸ਼ ਹੈ।

Follow Us
ਵਿਸ਼ੇਸ਼ ਇਜਲਾਸ ਤੇ ਸਵਾਲ ਚੁੱਕਣ ਵਾਲਿਆਂ ਨੂੰ ਸੀਐਮ ਮਾਨ ਦੀਆਂ ਖਰੀਆਂ-ਖਰੀਆਂ
ਵਿਸ਼ੇਸ਼ ਇਜਲਾਸ ਤੇ ਸਵਾਲ ਚੁੱਕਣ ਵਾਲਿਆਂ ਨੂੰ ਸੀਐਮ ਮਾਨ ਦੀਆਂ ਖਰੀਆਂ-ਖਰੀਆਂ...
ਕਰਿਸ਼ਮਾ ਕਪੂਰ ਦੇ ਬੱਚਿਆਂ ਲਈ ਰਾਹਤ, ਦਿੱਲੀ ਹਾਈ ਕੋਰਟ ਨੇ ਸੰਜੇ ਕਪੂਰ ਦੀਆਂ ਜਾਇਦਾਦਾਂ ਨੂੰ ਕੀਤਾ ਫ੍ਰੀਜ਼
ਕਰਿਸ਼ਮਾ ਕਪੂਰ ਦੇ ਬੱਚਿਆਂ ਲਈ ਰਾਹਤ, ਦਿੱਲੀ ਹਾਈ ਕੋਰਟ ਨੇ ਸੰਜੇ ਕਪੂਰ ਦੀਆਂ ਜਾਇਦਾਦਾਂ ਨੂੰ ਕੀਤਾ ਫ੍ਰੀਜ਼...
ਲੋਕਾਂ ਨੂੰ ਗੁੰਮਰਾਹ ਕਰਨ ਵਾਲੇ ਟ੍ਰੈਵਲ ਏਜੰਟਾਂ ਦੀ ਖੈਰ ਨਹੀਂ, ਐਕਟਿਵ ਹੋਇਆ ਹਿਊਮਨ ਰਾਈਟਸ ਕਮਿਸ਼ਨ
ਲੋਕਾਂ ਨੂੰ ਗੁੰਮਰਾਹ ਕਰਨ ਵਾਲੇ ਟ੍ਰੈਵਲ ਏਜੰਟਾਂ ਦੀ ਖੈਰ ਨਹੀਂ, ਐਕਟਿਵ ਹੋਇਆ ਹਿਊਮਨ ਰਾਈਟਸ ਕਮਿਸ਼ਨ...
ਈਥਾਨੌਲ ਨਾਲ ਚੱਲੇਗਾ ਭਾਰਤ, ਸਰਕਾਰ ਦਾ ਨਵਾਂ ਡਰਾਫਟ ਅਤੇ ਤੁਹਾਡੇ ਲਈ ਫਾਇਦੇ-ਨੁਕਸਾਨ
ਈਥਾਨੌਲ ਨਾਲ ਚੱਲੇਗਾ ਭਾਰਤ, ਸਰਕਾਰ ਦਾ ਨਵਾਂ ਡਰਾਫਟ ਅਤੇ ਤੁਹਾਡੇ ਲਈ ਫਾਇਦੇ-ਨੁਕਸਾਨ...
Exit Polls Reliability: ਭਾਰਤੀ ਚੋਣਾਂ ਵਿੱਚ ਐਗਜ਼ਿਟ ਪੋਲ ਦੀ ਬਦਲਦੀ ਤਸਵੀਰ, ਭਰੋਸੇਯੋਗਤਾ ਤੇ ਗੰਭੀਰ ਸਵਾਲ
Exit Polls Reliability: ਭਾਰਤੀ ਚੋਣਾਂ ਵਿੱਚ ਐਗਜ਼ਿਟ ਪੋਲ ਦੀ ਬਦਲਦੀ ਤਸਵੀਰ, ਭਰੋਸੇਯੋਗਤਾ ਤੇ ਗੰਭੀਰ ਸਵਾਲ...
ਸਾਰੇ ਪੰਜਾਬ ਦਾ ਟੂਰ ਕਰੇਗੀ ਕਾਂਗਰਸ, ਲੋਕਾਂ ਨਾਲ ਮਿਲਕੇ ਤਿਆਰ ਹੋਵੇਗੀ ਚੋਣਾਂ ਦੀ ਰਣਨੀਤੀ
ਸਾਰੇ ਪੰਜਾਬ ਦਾ ਟੂਰ ਕਰੇਗੀ ਕਾਂਗਰਸ, ਲੋਕਾਂ ਨਾਲ ਮਿਲਕੇ ਤਿਆਰ ਹੋਵੇਗੀ ਚੋਣਾਂ ਦੀ ਰਣਨੀਤੀ...
ਅਮਰਨਾਥ ਯਾਤਰਾ ਤੋਂ ਪਹਿਲਾਂ LG ਮਨੋਜ ਸਿਨਹਾ ਨੇ ਬੁਲਾਈ ਉੱਚ ਪੱਧਰੀ ਮੀਟਿੰਗ, 20 ਅੱਤਵਾਦੀ ਬਣੇ ਸਿਰਦਰਦ!
ਅਮਰਨਾਥ ਯਾਤਰਾ ਤੋਂ ਪਹਿਲਾਂ LG ਮਨੋਜ ਸਿਨਹਾ ਨੇ ਬੁਲਾਈ ਉੱਚ ਪੱਧਰੀ ਮੀਟਿੰਗ, 20 ਅੱਤਵਾਦੀ ਬਣੇ ਸਿਰਦਰਦ!...
ਬੱਚਿਆਂ ਨਾਲ ਫੁੱਟਬਾਲ ਖੇਡਦੇ ਨਜ਼ਰ ਆਏ PM Modi, ਵੇਖੋ ਤਸਵੀਰਾਂ
ਬੱਚਿਆਂ ਨਾਲ ਫੁੱਟਬਾਲ ਖੇਡਦੇ ਨਜ਼ਰ ਆਏ PM Modi, ਵੇਖੋ ਤਸਵੀਰਾਂ...
Patiala Railway Line Explosion: ਪਟਿਆਲਾ ਵਿੱਚ ਰੇਲਵੇ ਲਾਈਨ 'ਤੇ ਧਮਾਕਾ, ਵੱਡੀ ਸਾਜ਼ਿਸ਼ ਦਾ ਸ਼ੱਕ
Patiala Railway Line Explosion: ਪਟਿਆਲਾ ਵਿੱਚ ਰੇਲਵੇ ਲਾਈਨ 'ਤੇ ਧਮਾਕਾ, ਵੱਡੀ ਸਾਜ਼ਿਸ਼ ਦਾ ਸ਼ੱਕ...